ਮੁੱਖ ਮੰਤਰੀ ਮਾਨ ਵੱਲੋਂ ਰਾਸ਼ਟਰਪਤੀ ਦ੍ਰੋਪਤੀ ਦੇ ਸਮਾਗਮ ’ਚ ਨਾ ਸ਼ਾਮਲ ਹੋਣ ਦਾ ਬੀਜੇਪੀ ਨੇ ਸਖ਼ਤ ਨੋਟਿਸ

ਚੰਡੀਗੜ੍ਹ, 8 ਅਕਤੂਬਰ : ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਦਾ ਦੌਰਾ ਕਰਨ ਵਾਲੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਪ੍ਰੋਗਰਾਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਾਮਲ ਨਾ ਹੋਣ ਤੇ ਭਾਰਤੀ ਜਨਤਾ ਪਾਰਟੀ ਨੇ ਸਖ਼ਤ ਨੋਟਿਸ ਲਿਆ ਹੈ। ਮਾਨ ਦੀ ਗੈਰ-ਹਾਜ਼ਰੀ 'ਤੇ ਪ੍ਰਤੀਕਿਰਿਆ ਦਿੰਦਿਆਂ ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੁਰਮੂ ਗਣਰਾਜ ਦੇ ਪਹਿਲੇ ਅਜਿਹੇ ਰਾਸ਼ਟਰਪਤੀ ਹਨ, ਜੋ ਆਦਿਵਾਸੀ ਭਾਈਚਾਰੇ 'ਚੋਂ ਆਉਂਦੇ ਹਨ, ਜਿਨ੍ਹਾਂ ਦੇ ਚੰਡੀਗੜ੍ਹ 'ਚ ਪ੍ਰੋਗਰਾਮ 'ਚੋਂ ਗੈਰ-ਹਾਜ਼ਰ ਰਹਿ ਕੇ ਮੁੱਖ ਮੰਤਰੀ ਨੇ ਨਾ ਸਿਰਫ਼ ਰਾਸ਼ਟਰਪਤੀ ਸਨਮਾਨ, ਸਗੋਂ ਦੇਸ਼ ਦੇ ਕਰੋੜਾਂ ਆਦਿਵਾਸੀਆਂ ਬੇਇੱਜ਼ਤੀ ਕੀਤੀ ਹੈ। ਭਾਜਪਾ ਨੇ ਮੁੱਖ ਮੰਤਰੀ ਨੂੰ ਇਸ ਵੱਡੀ ਗਲਤੀ ਲਈ ਬਿਨਾਂ ਸ਼ਰਤ ਮੁਆਫੀ ਮੰਗਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਨਾ ਸਿਰਫ ਮਾਨ ਮੌਕੇ 'ਤੇ ਗੈਰ-ਹਾਜ਼ਰ ਰਹੇ, ਸਗੋਂ ਉਨ੍ਹਾਂ ਇਸ ਸਬੰਧੀ ਰਾਸ਼ਟਰਪਤੀ ਦੇ ਸਕੱਤਰੇਤ ਨੂੰ ਸੂਚਿਤ ਕਰਨਾ ਵੀ ਜ਼ਰੂਰੀ ਨਹੀਂ ਸਮਝਿਆ। ਉਨ੍ਹਾਂ ਕਿਹਾ ਕਿ ਇਹ (ਆਪ ਸਰਕਾਰ ਅਤੇ ਮੁੱਖ ਮੰਤਰੀ) ਜਾਂ ਤਾਂ ਹੰਕਾਰੀ ਜਾਂ ਅਗਿਆਨੀ ਹਨ, ਪਰ ਇਹ ਜ਼ਿਆਦਾਤਰ ਹੰਕਾਰੀ ਅਤੇ ਅਣਜਾਣ ਦੋਵੇਂ ਹੀ ਲੱਗਦੇ ਹਨ।