ਘਰ ਦੀ ਛੱਤ ਡਿੱਗਣ ਕਾਰਨ ਬੱਚੇ ਅਤੇ ਔਰਤ ਦੀ ਮੌਤ

ਫਾਜ਼ਿਲਕਾ, 17 ਅਗਸਤ : ਮੰਡੀ ਅਰਨੀ ਵਾਲਾ ਵਿੱਚ ਇੱਕ ਘਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ 2 ਮੇਂਬਰਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ‘ਚ 5 ਸਾਲਾ ਬੱਚਾ ਅਤੇ 60 ਸਾਲਾ ਔਰਤ ਸ਼ਾਮਲ ਹੈ। ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਰਜਤ ਮਹਿੰਦੀ ਰੱਤਾ ਨੇ ਦੱਸਿਆ ਕਿ ਪਰਿਵਾਰ ਦੇ 4 ਮੈਂਬਰ ਸੁੱਤੇ ਪਏ ਸਨ, ਰਾਤ ਨੂੰ ਅਚਾਨਕ ਉਸ ਦੀ ਅੱਖ ਖੁੱਲ੍ਹਣ ‘ਤੇ ਬਾਥਰੂਮ ਗਿਆ ਸੀ। ਇਸ ਦੌਰਾਨ ਕਮਰੇ ਦੀ ਛੱਤ ਡਿੱਗ ਗਈ। ਮਲਬੇ ਹੇਠ ਦੱਬੇ ਜਾਣ ਕਾਰਨ ਉਸ ਦੇ ਪੁੱਤਰ ਦੀਵਾਂਸ਼ (5) ਅਤੇ ਮਾਤਾ ਕ੍ਰਿਸ਼ਨਾ ਰਾਣੀ (60) ਪਤਨੀ ਸੁਭਾਸ਼ ਚੰਦਰ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਰਜਤ ਦੀ ਪਤਨੀ ਮਾਮੂਲੀ ਰੂਪ ਨਾਲ ਜ਼ਖ਼ਮੀ ਹੋਈ ਹੈ। ਰਜਤ ਮਹਿੰਦੀ ਰੱਤਾ ਨੇ ਦੱਸਿਆ ਕਿ ਛੱਤ ਡਿੱਗਣ ਸਮੇਂ ਉਸ ਨੇ ਇਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਕੀਤੀ, ਪਰ ਛੱਤ ਦਾ ਮਲਬਾ ਜ਼ਿਆਦਾ ਹੋਣ ਕਰ ਕੇ ਉਹ ਛੱਤ ਹੇਠਾਂ ਦੱਬ ਗਏ ਅਤੇ ਕਿਸੇ ਨੂੰ ਵੀ ਬਚਾਇਆ ਨਹੀਂ ਜਾ ਸਕਿਆ। ਆਂਢ ਗੁਆਂਢ ਦੇ ਲੋਕਾਂ ਨੇ ਫਟਾਫਟ ਮਲਬਾ ਹਟਾਇਆ, ਪਰ ਉਦੋਂ ਤੱਕ ਬੱਚੇ ਅਤੇ ਮਾਤਾ ਕ੍ਰਿਸ਼ਨਾ ਰਾਣੀ ਦੀ ਮੌਤ ਹੋ ਚੁੱਕੀ ਸੀ।