ਚੰਡੀਗੜ੍ਹ, 06 ਅਪ੍ਰੈਲ : ਕੋਰੋਨਾ ਵਾਇਰਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ। ਉਹਨਾਂ ਨੇ ਟਵੀਟ ਵਿਚ ਲਿਖਿਆ, “ਪੰਜਾਬ ਵਿਚ ਕੋਰੋਨਾ ਦੀ ਸਥਿਤੀ ਬਿਲਕੁਲ ਕੰਟਰੋਲ ਵਿਚ ਹੈ। ਕੋਈ ਵੀ ਮਰੀਜ਼ ਵੈਂਟੀਲੇਟਰ ’ਤੇ ਨਹੀਂ ਹੈ”। ਸੀਐਮ ਨੇ ਅੱਗੇ ਲਿਖਿਆ, “ਹਸਪਤਾਲਾਂ ਵਿਚ ਸਾਰੀਆਂ ਮੈਡੀਕਲ ਸਹੂਲਤਾਂ, ਦਵਾਈਆਂ, ਆਕਸੀਜਨ ਵਗੈਰਾ ਦਾ ਪੂਰਾ ਪ੍ਰਬੰਧ ਹੈ। ਅਸੀਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹਾਂ। ਮੈਂ ਲਗਾਤਾਰ ਸਿਹਤ ਮੰਤਰਾਲੇ ਨਾਲ ਸੰਪਰਕ ਵਿੱਚ ਹਾਂ। ਖੁਸ਼ ਰਹੋ..ਤੰਦਰੁਸਤ ਰਹੋ”।