ਪੰਜਾਬੀ ਅਦਾਕਾਰ ਯੋਗਰਾਜ ਸਿੰਘ ਦੀ ਸਿਆਸਤ ’ਚ ਐਂਟਰੀ਼, ਸ੍ਰੀ ਅਨੰਦਪੁਰ ਸਾਹਿਬ ਤੋਂ ਲੜਨਗੇ ਮੈਂਬਰ ਪਾਰਲੀਮੈਂਟ ਦੀਆਂ ਚੋਣਾਂ

ਸੁਲਤਾਨਪੁਰ ਲੋਧੀ, 5 ਜੂਨ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ  ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪੰਜਾਬ ਦੇ ਮਸ਼ਹੂਰ ਅਦਾਕਾਰ ਤੇ ਸਾਬਕਾ ਕ੍ਰਿਕਟਰ ਯੋਗਰਾਜ ਸਿੰਘ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਪਵਿੱਤਰ ਕਾਲੀ ਵੇਈਂ ਨਦੀ ਦੇ ਵੀ ਦਰਸ਼ਨ ਕੀਤੇ ਅਤੇ ਦਰਬਾਰ ਸਾਹਿਬ ਵਿੱਚ ਬੈਠ ਕੇ ਕੀਰਤਨ ਸਰਵਣ ਕੀਤਾ। ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਜਰਨੈਲ ਸਿੰਘ ਬੂਲੇ ਵੱਲੋਂ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਿਆਸਤ ਨਾਲ ਜੁੜਿਆ ਉਹਨਾਂ ਨੇ ਇਕ ਵੱਡਾ ਐਲਾਨ ਵੀ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਗੁਰੂ ਸਾਹਿਬ ਦੇ ਹੁਕਮ ’ਤੇ ਚੱਲਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੇ ਗੁਰੂ ਸਾਹਿਬ ਦਾ ਹੁਕਮ ਇਹ ਹੈ ਕਿ ਉਹ ਇਸ ਵਾਰ ਅਗਾਮੀ ਲੋਕ ਸਭਾ ਚੋਣਾਂ ਦੇ ਲਈ ਅਨੰਦਪੁਰ ਸਾਹਿਬ ਤੋਂ ਚੋਣ ਮੈਦਾਨ ਵਿਚ ਉਤਰਨ ਅਤੇ ਲੋਕ ਭਲਾਈ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ।