ਪਾਤੜਾਂ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪਿਓ-ਪੁੱਤ ਦੀ ਮੌਤ

ਪਾਤੜਾਂ, 04 ਫਰਵਰੀ : ਪਾਤੜਾਂ ਦੇ ਪਿੰਡ ਬਾਦਲਗੜ੍ਹ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ‘ਚ ਦੋ ਵਿਅਕਤੀਆਂ ਦੀ ਮੌਤ ਹੋ ਜਾਜ਼ ਦੀ ਦੁੱਖਦਾਈ ਖਬਰ ਹੈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਨੇ ਲਾਸ਼ਾਂ ਨੂੰ ਕਬਜੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੂਨਕ ਦੇ ਇੰਦਰਪਾਲ ਸਿੰਘ ਚੌਹਾਨ ਨੇ ਦੱਸਿਆ ਕਿ ਬਾਦਲਗੜ੍ਹ ਨੇੜੇ ਵਾਪਰੇ ਕਰੇਟਾ ਕਾਰ ਅਤੇ ਮੋਟਰਸਾਈਕਲ ਦੀ ਹੋਈ ਟੱਕਰ ਵਿੱਚ ਪਿਓ-ਪੁੱਤ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਲਾਲ ਸਿੰਘ (55) ਤੇ ਉਸ ਦਾ ਪੁੱਤਰ ਗੁਰਸੇਵਕ ਸਿੰਘ (25) ਵਾਸੀ ਮੌਲਵੀਵਾਲਾ ਕੰਬਾਈਨ ਚਲਾ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦੇ ਸਨ। ਦੋਵੇਂ ਪਿਓ-ਪੁੱਤ ਅਗਲੇ ਸੀਜ਼ਨ ਲਈ ਕੰਬਾਈਨ ਮਾਲਕਾਂ ਤੋਂ ਐਡਵਾਂਸ ਲੈਣ ਲਈ ਮੋਟਰਸਾਈਕਲ ਤੇ ਸਵਾਰ ਹੋ ਕੇ ਗਏ ਸਨ ਕਿ ਉਨ੍ਹਾਂ ਨਾਲ ਇਹ ਹਾਦਸਾ ਵਾਪਰ ਗਿਆ ਅਤੇ ਦੋਵੇਂ ਪਿਓ-ਪੁੱਤ ਦੀ ਮੌਤ ਹੋ ਗਈ, ਜਦੋਂ ਕੇ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸ਼ਾਂ ਨੂੰ ਸੌਂਪ ਦਿੱਤਾ ਗਿਆ ਹੈ। ਇਸ ਘਟਨਾਂ ਸਬੰਧੀ ਮਾਮਲਾ ਦਰਜ ਕਰਲਿਆ ਗਿਆ ਹੈ ਅਤੇ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।