ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਸਫਲਤਾ, 18 ਕਰੋੜ ਦੀ ਹੈਰੋਇਨ ਕੀਤੀ ਜ਼ਬਤ

ਮਾਛੀਵਾੜਾ, 16 ਅਗਸਤ : ਫਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਮਾਛੀਵਾੜਾ ਵਿਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇਕ ਖੇਤ ਕਾਊਂਟਰ ਇੰਟੈਲੀਜੈਂਸ ਨੇ ਹੈਰੋਇਨ ਦੇ 3 ਪੈਕੇਟ ਬਰਾਮਦ ਕੀਤੇ ਹਨ ਜਿਸ ਦਾ ਭਾਰ ਲਗਭਗ 2.8 ਕਿਲੋਗ੍ਰਾਮ ਹੈ। ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਤੇ BSF ਦੇ ਜੁਆਇੰਟ ਆਪ੍ਰੇਸ਼ਨ ਦੌਰਾਨ ਇਹ ਬਰਾਮਦਗੀ ਹੋਈ। ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਤੇ BSF ਦੀਆਂ ਟੀਮਾਂ ਗੁਪਤ ਸੂਚਨਾ ਦੇ ਆਧਾਰ ‘ਤੇ ਸਰਚ ਆਪ੍ਰੇਸ਼ਨ ਲਈ ਪਿੰਡ ਮਾਛੀਵਾੜਾ ਪਹੁੰਚੀਆਂ ਸਨ ਜਿਥੇ ਸ਼ੱਕੀ ਹਾਲਾਤਾਂ ਵਿਚ ਤਿੰਨ ਪੈਕੇਟ ਹੈਰੋਇਨ ਦੇ ਬਰਾਮਦ ਕੀਤੇ ਜਿਸ ਦੀ ਮਾਰਕੀਟ ਕੀਮਤ ਲਗਭਗ 18 ਕਰੋੜ ਰੁਪਏ ਹੈ। ਮਾਮਲੇ ਵਿਚ ਪੰਜਾਬ ਪੁਲਿਸ ਨੇ ਬੀਐੱਸਐੱਫ ਦੀ ਸ਼ਿਕਾਇਤ ‘ਤੇ ਅਣਪਛਾਤੇ ਤਸਕਰਾਂ ‘ਤੇ ਕੇਸ ਦਰਜ ਕਰ ਲਿਆ ਹੈ। ਜਾਂਚ ਵਿਚ ਪਤਾ ਲੱਗਾ ਹੈ ਕਿ ਉਕਤ ਖੇਤ ਪਾਕਿ ਤਸਕਰਾਂ ਨੇ ਡ੍ਰੋਨ ਜ਼ਰੀਏ ਇਥੇ ਸੁੱਟੀ ਸੀ ਜਿਸ ਨੂੰ ਤਸਕਰ ਲੈਣ ਆਉਣ ਵਾਲਾ ਸੀ ਪਰ ਉਸ ਤੋਂ ਪਹਿਲਾਂ ਪੁਲਿਸ ਨੇ ਉਸ ਨੂੰ ਬਰਾਮਦ ਕਰ ਲਿਆ। ਤਸਕਰਾਂ ਦੀ ਗ੍ਰਿਫਤਾਰੀ ਲਈ ਪੁਲਿਸ ਆਸ-ਪਾਸ ਦੇ ਏਰੀਆ ਵਿਚ ਵੀ ਸਰਚ ਕਰ ਰਹੀ ਹੈ।