ਗੁਰਦੁਆਰਾ ਅਕਾਲ ਬੁੰਗਾ ਵਿਖੇ ਪੁਲਿਸ ਤੇ ਨਿਹੰਗਾਂ ਵਿਚਾਲੇ ਫਾੲਰਿੰਗ, ਇਕ ਪੁਲਿਸ ਮੁਲਾਜ਼ਮ ਦੀ ਮੌਤ

ਸੁਲਤਾਨਪੁਰ ਲੋਧੀ, 23 ਨਵੰਬਰ : ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ 'ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ 'ਚ ਕਈ ਦਿਨਾਂ ਤੋਂ ਵਿਵਾਦ ਚੱਲ ਰਿਹਾ ਹੈ। ਜ਼ਿਲ੍ਹਾ ਕਪੂਰਥਲਾ ਦੀ ਪੁਲਿਸ ਵਲੋਂ ਮਾਮਲੇ ਨੂੰ ਸੁਲ਼ਝਾਉਣ ਲਈ ਯਤਨ ਕੀਤੇ ਜਾ ਰਹੇ ਸਨ ਪਰ ਇਸ ਦੌਰਾਨ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਅਤੇ ਦੋਵੇਂ ਪਾਸਿਉਂ ਫਾਇਰਿੰਗ ਕੀਤੀ ਗਈ, ਜਿਸ ਦੇ ਚਲਦਿਆਂ ਇਕ ਹੋਮ ਗਾਰਡ ਜਵਾਨ ਦੀ ਮੌਤ ਹੋ ਗਈ ਜਦਕਿ ਕਰੀਬ 10 ਪੁਲਿਸ ਮੁਲਾਜ਼ਮ ਜ਼ਖ਼ਮੀ ਦੱਸੇ ਜਾ ਰਹੇ ਹਨ। ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਵਜੋਂ ਹੋਈ ਹੈ। ਸੁਲਤਾਨਪੁਰ ਲੋਧੀ ਦੇ ਐਸਐਚਓ ਲਖਵਿੰਦਰ ਸਿੰਘ ਅਨੁਸਾਰ ਗੋਲੀਬਾਰੀ ਵਿਚ ਪੁਲਿਸ ਮੁਲਾਜ਼ਮ ਜਸਪਾਲ ਸਿੰਘ ਵਾਸੀ ਪਿੰਡ ਮਨਿਆਲਾ ਦੀ ਮੌਤ ਹੋ ਗਈ। ਜ਼ਖ਼ਮੀਆਂ ਦੀ ਪਛਾਣ ਡੀਐਸਪੀ ਭੁਲੱਥ ਭਾਰਤ ਭੂਸ਼ਣ ਸੈਣੀ, ਏਐਸਆਈ ਸੁਖਦੇਵ ਸਿੰਘ, ਕਾਂਸਟੇਬਲ ਬੱਬਲਪ੍ਰੀਤ ਸਿੰਘ, ਏਐਸਆਈ ਅਸ਼ੋਕ ਕੁਮਾਰ, ਏਐਸਆਈ ਗੁਰਮੀਤ ਸਿੰਘ, ਸੁਰਿੰਦਰ ਸਿੰਘ, ਅਮਨਦੀਪ ਸਿੰਘ, ਹਰਭਜਨ ਸਿੰਘ, ਰਮਨਦੀਪ ਸਿੰਘ ਅਤੇ ਹਰਜਿੰਦਰ ਸਿੰਘ ਵਜੋਂ ਹੋਈ ਹੈ। ਉਨ੍ਹਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ ਰਾਜ ਸਭਾ ਸੰਸਦ ਮੈਂਬਰ ਬਲਬੀਰ ਸਿੰਘ ਸੀਚੇਵਾਲ ਜ਼ਖ਼ਮੀਆਂ ਦਾ ਹਾਲ ਜਾਣਨ ਹਸਪਤਾਲ ਵੀ ਪਹੁੰਚੇ। ਸੁਲਤਾਨਪੁਰ ਲੋਧੀ ਦੇ ਐਸਐਚਓ ਲਖਵਿੰਦਰ ਸਿੰਘ ਅਨੁਸਾਰ ਗੋਲੀਬਾਰੀ ਵਿਚ ਪੁਲਿਸ ਮੁਲਾਜ਼ਮ ਜਸਪਾਲ ਸਿੰਘ ਵਾਸੀ ਪਿੰਡ ਮਨਿਆਲਾ ਦੀ ਮੌਤ ਹੋ ਗਈ। ਜ਼ਖ਼ਮੀਆਂ ਦੀ ਪਛਾਣ ਡੀਐਸਪੀ ਭੁਲੱਥ ਭਾਰਤ ਭੂਸ਼ਣ ਸੈਣੀ, ਏਐਸਆਈ ਸੁਖਦੇਵ ਸਿੰਘ, ਕਾਂਸਟੇਬਲ ਬੱਬਲਪ੍ਰੀਤ ਸਿੰਘ, ਏਐਸਆਈ ਅਸ਼ੋਕ ਕੁਮਾਰ, ਏਐਸਆਈ ਗੁਰਮੀਤ ਸਿੰਘ, ਸੁਰਿੰਦਰ ਸਿੰਘ, ਅਮਨਦੀਪ ਸਿੰਘ, ਹਰਭਜਨ ਸਿੰਘ, ਰਮਨਦੀਪ ਸਿੰਘ ਅਤੇ ਹਰਜਿੰਦਰ ਸਿੰਘ ਵਜੋਂ ਹੋਈ ਹੈ। ਉਨ੍ਹਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ ਰਾਜ ਸਭਾ ਸੰਸਦ ਮੈਂਬਰ ਬਲਬੀਰ ਸਿੰਘ ਸੀਚੇਵਾਲ ਜ਼ਖ਼ਮੀਆਂ ਦਾ ਹਾਲ ਜਾਣਨ ਹਸਪਤਾਲ ਵੀ ਪਹੁੰਚੇ। ਇਸ ਝੜਪ ਦੀ ਸੂਚਨਾ ਮਿਲਦਿਆਂ ਹੀ ਐਸਡੀਐਮ ਸੁਲਤਾਨਪੁਰ ਲੋਧੀ ਜਸਪ੍ਰੀਤ ਸਿੰਘ, ਐਸਪੀ-ਹੈਡਕੁਆਟਰ ਤੇਜਵੀਰ ਸਿੰਘ ਹੁੰਦਲ, ਡੀਐਸਪੀ ਬਬਨਦੀਪ ਸਿੰਘ ਅਤੇ ਕਰੀਬ 200 ਪੁਲਿਸ ਮੁਲਾਜ਼ਮ ਉਥੇ ਪਹੁੰਚ ਗਏ ਅਤੇ ਪੂਰਾ ਇਲਾਕਾ ਛਾਉਣੀ ਵਿਚ ਤਬਦੀਲ ਹੋ ਗਿਆ। ਉਦੋਂ ਤੋਂ ਹੀ ਪ੍ਰਸ਼ਾਸਨ ਸਥਿਤੀ 'ਤੇ ਕਾਬੂ ਪਾਉਣ ਲਈ ਵਿਵਾਦ ਨੂੰ ਸੁਲਝਾਉਣ 'ਚ ਲੱਗਿਆ ਹੋਇਆ ਸੀ। 

ਪੁਲਿਸ ਤੇ ਨਿਹੰਗ ਸਿੰਘਾਂ ਵਿਚਾਲੇ ਗਲਬਾਤ ਜਾਰੀ, ਸਹਿਮਤੀ ਦੀ ਉਮੀਦ
ਪੰਜਾਬ ਦੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ 'ਚ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ 'ਤੇ ਕਬਜ਼ੇ ਨੂੰ ਲੈ ਕੇ ਵੀਰਵਾਰ ਸਵੇਰੇ ਪੁਲਸ ਅਤੇ ਨਿਹੰਗਾਂ ਵਿਚਾਲੇ ਗੋਲੀਬਾਰੀ ਦੀ ਖਬਰ ਸੀ। ਗੋਲੀ ਲੱਗਣ ਨਾਲ ਇਕ ਪੁਲਸ ਮੁਲਾਜ਼ਮ ਦੀ ਮੌਤ ਹੋ ਗਈ ਸੀ। ਹੁਣ ਤਾਜਾ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਅਤੇ ਨਿਹੰਗ ਸਿੰਘਾਂ ਵਿਚਾਲੇ ਗਲਬਾਤ ਜਾਰੀ ਹੈ। ਉਮੀਦ ਕੀਤੀ ਜਾ ਸਕਦੀ ਹੈ ਕਿ ਗਲ ਕਿਸੇ ਸਿਰੇ ਲੱਗ ਜਾਵੇਗੀ। ਪੁਲਿਸ ਅਤੇ ਨਿਹੰਗ ਸਿੰਘਾਂ ਵਿਚਾਲੇ ਹੋਈ ਗੋਲੀਬਾਰੀ ਬਾਰੇ ਏਡੀਪੀ ਦਾ ਕਹਿਣਾ ਇਹ ਸੀ ਕਿ ਗੋਲੀਆਂ ਨਿਹੰਗ ਸਿੰਘਾਂ ਨੇ ਚਲਾਈਆਂ ਸਨ। ਇਸੇ ਸਬੰਧੀ ਵਿਚ ਨਿਹੰਗ ਜਥੇਬੰਦੀਆਂ ਦਾ ਕਹਿਣਾ ਹੈ ਕਿ ਜਿਸ ਵਕਤ ਪੁਲਿਸ ਗੁਰਦਵਾਰੇ ਅੰਦਰ ਦਾਖ਼ਲ ਹੋਈ ਤਾਂ ਨਿਹੰਗ ਤਾਂ ਸਾਰੇ ਸੁਤੇ ਪਏ ਸਨ। ਨਿਹੰਗ ਜਥੇਬੰਦੀ ਦਾ ਇਹ ਵੀ ਦਾਅਵਾ ਹੈ ਕਿ ਉਨ੍ਹਾਂ ਨੇ ਕਿਸੇ ਉਪਰ ਗੋਲੀ ਨਹੀਂ ਚਲਾਈ। ਉਨ੍ਹਾਂ ਸਗੋਂ ਪੁਲਿਸ ਉਤੇ ਦੋਸ਼ ਲਾਇਆ ਹੈ ਕਿ ਪੁਲਿਸ ਬੂਟ ਪਾ ਕੇ ਗੁਰਦਵਾਰਾ ਸਾਹਿਬ ਅੰਦਰ ਦਾਖ਼ਲ ਹੋਈ ਸੀ। ਦਰਅਸਲ ਏਡੀਜੀਪੀ ਲਾਅ ਐਂਡ ਆਰਡਰ ਗੁਰਵਿੰਦਰ ਸਿੰਘ ਹੋਰ ਅਧਿਕਾਰੀਆਂ ਸਮੇਤ ਸੁਲਤਾਨਪੁਰ ਲੋਧੀ ਪਹੁੰਚ ਗਏ ਹਨ। ਉਹ ਗੁਰਦੁਆਰੇ ਅੰਦਰ ਮੀਟਿੰਗ ਕਰ ਰਹੇ ਹਨ। ਫਿਲਹਾਲ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਹਨ। ਗੁਰਦੁਆਰੇ ਵਿੱਚ ਆਮ ਲੋਕਾਂ ਦਾ ਦਾਖਲਾ ਰੋਕ ਦਿੱਤਾ ਗਿਆ ਹੈ।

ਨਿਹੰਗਾਂ ਤੇ ਪੁਲਿਸ ਵਿਚਾਲੇ ਬਣੀ ਸਹਿਮਤੀ, ਧਾਰਾ 145 ਦੀ ਕਾਰਵਾਈ ਸ਼ੁਰੂ : ਏਡੀਜੀਪੀ
ਪੰਜਾਬ ਦੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ 'ਚ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ 'ਤੇ ਕਬਜ਼ੇ ਨੂੰ ਲੈ ਕੇ ਵੀਰਵਾਰ ਸਵੇਰੇ ਪੁਲਸ ਅਤੇ ਨਿਹੰਗਾਂ ਵਿਚਾਲੇ ਗੋਲੀਬਾਰੀ ਦੀ ਖਬਰ ਮਗਰੋਂ ਹੁਣ ਪਤਾ ਲੱਗਾ ਹੈ ਕਿ ਪੁਲਿਸ ਅਤੇ ਨਿਹੰਗਾਂ ਵਿਚ ਸਹਿਮਤੀ ਬਣ ਗਈ ਹੈ। ਇਹ ਗਲਬਾਤ ਤਕਰੀਬਨ ਦੋ ਘੰਟੇ ਚੱਲੀ। ਏਡੀਜੀਪੀ ਕ੍ਰਾਈਮ ਗੁਰਿੰਦਰ ਢਿੱਲੋਂ  ਨੇ ਦੱਸਿਆ ਕਿ ਧਾਰਾ 145 ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਮੁੱਖ ਮੰਤਰੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਹੋਮਗਾਰਡ ਦੇ ਜਵਾਨ ਜਸਪਾਲ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੋਮਗਾਰਡ ਦੇ ਜਵਾਨ ਜਸਪਾਲ ਸਿੰਘ ਦੀ ਮੌਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨ੍ਹਾਂ ਦੀ ਡਿਊਟੀ ਨਿਭਾਉਂਦੇ ਸਮੇਂ ਜਾਨ ਚਲੀ ਗਈ। ਮੁੱਖ ਮੰਤਰੀ ਨੇ ਜਸਪਾਲ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਦੋ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜਸਪਾਲ ਸਿੰਘ ਦੀ ਸੁਲਤਾਨਪੁਰ ਲੋਧੀ ਵਿਖੇ ਆਪਣੀ ਡਿਊਟੀ ਨਿਭਾਉਂਦੇ ਸਮੇਂ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਦੋ ਕਰੋੜ ਦੀ ਰਾਸ਼ੀ ਵਿੱਚੋਂ ਸੂਬਾ ਸਰਕਾਰ ਵੱਲੋਂ ਇਕ ਕਰੋੜ ਰਪਏ ਐਕਸ-ਗ੍ਰੇਸ਼ੀਆ ਵਜੋਂ ਜਦਕਿ ਇਕ ਕਰੋੜ ਰੁਪਏ ਐਚ.ਡੀ.ਐਫ.ਸੀ. ਵੱਲੋਂ ਬੀਮਾ ਰਾਸ਼ੀ ਵਜੋਂ ਦਿੱਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਇਸ ਸਪੂਤ ਦੇ ਮਹਾਨ ਯੋਗਦਾਨ ਦੇ ਸਤਿਕਾਰ ਵਿੱਚ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਥਿਆਰਬੰਦ ਸੈਨਾਵਾਂ, ਨੀਮ ਫੌਜੀ ਬਲਾਂ ਅਤੇ ਪੁਲਿਸ ਦੀ ਭਲਾਈ ਲਈ ਵਚਨਬੱਧ ਹੈ ਜਿਸ ਦੇ ਤਹਿਤ ਜਸਪਾਲ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਿਮਾਣੇ ਜਿਹੇ ਉਪਰਾਲੇ ਨਾਲ ਜਿੱਥੇ ਪੀੜਤ ਪਰਿਵਾਰ ਨੂੰ ਮਦਦ ਮਿਲੇਗੀ, ਉਥੇ ਹੀ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਜਾ ਸਕੇਗਾ।

ਹੋਮਗਾਰਡ ਦੇ ਜਵਾਨ ਜਸਪਾਲ ਸਿੰਘ ਦਾ ਸਰਕਾਰੀ ਸਨਮਾਨ ਨਾਲ ਅੰਤਿਮ ਸਸਕਾਰ
ਸਥਾਨਕ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਖੇ ਤੜਕਸਾਰ ਹੋਈ ਘਟਨਾ ਦੌਰਾਨ ਸ਼ਹੀਦ ਹੋਏ ਹੋਮਗਾਰਡ ਦੇ ਜਵਾਨ ਜਸਪਾਲ ਸਿੰਘ (50) ਦਾ ਅੱਜ ਉਨ੍ਹਾਂ ਦੇ ਪਿੰਡ ਮਨਿਆਲਾ ਵਿਖੇ ਸਰਕਾਰੀ ਸਨਮਾਨ ਨਾਲ ਅੰਤਿਮ ਸਸਕਾਰ ਕੀਤਾ ਗਿਆ। ਪੰਜਾਬ ਦੇ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ, ਡੀ.ਆਈ.ਜੀ. ਐਸ.ਭੂਪਤੀ, ਡੀ.ਆਈ.ਜੀ. ਰਾਜਪਾਲ ਸਿੰਘ ਸੰਧੂ,ਡੀ.ਆਈ.ਜੀ. ਚਰਨਜੀਤ ਸਿੰਘ, ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਅਤੇ ਹੋਰਨਾਂ ਅਧਿਕਾਰੀਆਂ ਵਲੋਂ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸਪੈਸ਼ਲ ਡੀ.ਜੀ.ਪੀ. ਅਤੇ ਹੋਰਨਾਂ ਅਧਿਕਾਰੀਆਂ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਦੇ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ। ਅਰਪਿਤ ਸ਼ੁਕਲਾ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਹਮੇਸ਼ਾ ਪਰਿਵਾਰ ਦੀ ਹਰ ਸੰਭਵ ਮਦਦ ਲਈ ਤਤਪਰ ਰਹੇਗੀ। ਅੰਤਿਮ ਸਸਕਾਰ ਉਪਰੰਤ ਸਪੈਸ਼ਲ ਡੀ.ਜੀ.ਪੀ. ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਰਿਵਾਰ ਦੀ ਵਿੱਤੀ ਮਦਦ ਲਈ 2 ਕਰੋੜ ਰੁਪਏ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਜਸਪਾਲ ਸਿੰਘ ਦੇ ਇਕ ਪੁੱਤਰ ਨੂੰ ਪੰਜਾਬ ਪੁਲਿਸ ਵਿਚ ਨੌਕਰੀ ਦਿੱਤੀ ਜਾਵੇਗੀ ਅਤੇ ਦੂਸਰੇ ਨੂੰ ਵੀ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਇਕ ਸਵਾਲ ਦੇ ਜਵਾਬ ਵਿਚ ਸਪੈਸ਼ਲ ਡੀ.ਜੀ.ਪੀ. ਨੇ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਮਾਮਲੇ ਵਿਚ ਐਫ.ਆਈ.ਆਰ. ਦਰਜ ਕਰਕੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ 3 ਹਥਿਆਰ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਪੂਰੀ ਡੂੰਘਾਈ ਨਾਲ ਜਾਂਚ ਜਾਰੀ। ਸ਼ਹੀਦ ਜਸਪਾਲ ਸਿੰਘ ਆਪਣੇ ਪਿੱਛੇ ਆਪਣੀ ਪਤਨੀ ਕਮਲੇਸ਼ ਅਤੇ ਦੋ ਪੁੱਤਰ ਗੁਰਪ੍ਰੀਤ ਅਤੇ ਵਿਸ਼ਾਲ ਛੱਡ ਗਏ ਹਨ।