ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ 

ਚੰਡੀਗੜ੍ਹ, 24 ਮਾਰਚ : ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘੁਟਾਲੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਪਟਿਆਲਾ ਜੇਲ੍ਹ ਵਿੱਚ ਬੰਦ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਭਾਰਤ ਭੂਸ਼ਣ ਨੂੰ ਹਾਈ ਕੋਰਟ ਨੇ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਗੌਰਤਲਬ ਹੈ ਕਿ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਕੇਸ ਦਰਜ ਕੀਤਾ ਗਿਆ ਸੀ। ਦੱਸ ਦੇਈਏ ਕਿ ਭਾਰਤ ਭੂਸ਼ਣ ਦੀ ਜ਼ਮਾਨਤ ਪਟੀਸ਼ਨ ‘ਤੇ ਅਦਾਲਤ ‘ਚ ਕਈ ਵਾਰ ਸੁਣਵਾਈ ਹੋਈ ਸੀ, ਜਿਸ ਤੋਂ ਬਾਅਦ ਪਿਛਲੀ ਸੁਣਵਾਈ ਦੌਰਾਨ ਉਨ੍ਹਾਂ ਦਾ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ ਸੀ। ਇਸ ‘ਤੇ ਅੱਜ ਫੈਸਲਾ ਸੁਣਾਉਂਦੇ ਹੋਏ ਵੱਡੀ ਰਾਹਤ ਦਿੱਤੀ ਗਈ ਹੈ। ਦੱਸ ਦੇਈਏ ਕਿ ਆਸ਼ੂ ਟਰਾਂਸਪੋਰਟ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਭਾਰਤ ਭੂਸ਼ਣ ਨੂੰ 22 ਅਗਸਤ 2022 ਨੂੰ ਇੱਕ ਸੈਲੂਨ ਤੋਂ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ। ਉਸ ਨੇ ਹਾਈ ਕੋਰਟ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ।