ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ‘ਚ ਹੋਏ ਸ਼ਾਮਿਲ

ਚੰਡੀਗੜ੍ਹ, 09 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਸਪੁੱਤਰ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਕੇਂਦਰੀ ਮੰਤਰੀ ਹਰਦੀਪ ਪੁਰੀ, ਤਰੁਣ ਚੁੱਘ, ਮਨਜਿੰਦਰ ਸਿੰਘ ਸਿਰਸਾ ਦੀ ਹਾਜ਼ਰੀ ‘ਚ ਭਾਜਪਾ ਪਾਰਟੀ ‘ਚ ਸ਼ਾਮਿਲ ਹੋ ਗਏ। ਜਿਕਰਯੋਗ ਹੈ ਕਿ ਇੰਦਰ ਇਕਬਾਲ ਸਿੰਘ ਅਟਵਾਲ ਵਿਧਨਾ ਸਭਾ ਹਲਕਾ ਕੂਮਕਲਾਂ ਤੋਂ ਵਿਧਾਇਕ ਰਹਿਣ ਚੁੱਕੇ ਹਨ ਅਤੇ ਉਸ ਤੋਂ ਬਾਅਦ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਵੀ ਅਕਾਲੀ ਦਲ ਦੀ ਟਿਕਟ ਤੇ ਚੋਣ ਲੜ੍ਹ ਚੁੱਕੇ ਹਨ। ਸੂਤਰਾਂ ਅਨੁਸਾਰ ਲੋਕ ਸਭਾ ਹਲਕਾ ਜਲੰਧਰ ਦੀ ਹੋ ਰਹੀ ਜਿਮਨੀ ਚੋਣ ਲਈ ਭਾਜਪਾ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਉਮੀਦਵਾਰ ਐਲਾਨ ਸਕਦੀ ਹੈ। ਜਿਕਰਯੋਗ ਹੈ ਕਿ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਦੇ ਪਿਤਾ ਚਰਨਜੀਤ ਸਿੰਘ ਅਟਵਾਲ ਲੋਕ ਸਭਾ ਹਲਕਾ ਜਲੰਧਰ ਤੋਂ ਪਾਰਲੀਮੈਂਟ ਮੈਂਬਰ ਰਹਿ ਚੁੱਕੇ ਹਨ, ਜਿਸ ਕਾਰਨ ਅਟਵਾਲ ਪਰਿਵਾਰ ਦਾ ਇਸ ਇਲਾਕੇ ‘ਚ ਚੰਗਾ ਅਧਾਰ ਮੰਨਿਆ ਜਾ ਰਿਹਾ ਹੈ।