ਕਾਰ ਅਤੇ ਇੱਟਾਂ ਨਾਲ ਭਰੀ ਟਰਾਲੀ ਦੀ ਟੱਕਰ ‘ਚ ਇੱਕ ਬੱਚੇ ਸਮੇਤ ਚਾਰ ਲੋਕਾਂ ਦੀ ਮੌਤ

ਬਰਨਾਲਾ, 01 ਸਤੰਬਰ : ਬਰਨਾਲਾ-ਲੁਧਿਆਣਾ ਹਾਈਵੇ ਤੇ ਪਿੰਡ ਭੱਦਲਵੱਢ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਹਿਸਾਰ ਤੋਂ ਕਾਰ ‘ਚ ਸਵਾਰ ਹੋ ਕੇ ਇੱਕ ਬੱਚੇ ਸਮੇਤ ਚਾਰ ਜਾਣੇ ਬਾਬਾ ਲਾਡੀ ਸ਼ਾਹ ਨਕੋਦਰ ਦੀ ਦਰਗਾਹ ਤੇ ਨਤਮਸਤਕ ਹੋਣ ਲਈ ਜਾ ਰਹੇ ਸਨ। ਜਦੋਂ ਉਹ ਪਿੰਡ ਭੱਦਲਵੱਢ ਨਜਦੀਕ ਪੁੱਜੇ ਤਾਂ ਉਨ੍ਹਾਂ ਦੀ ਗੱਡੀ ਦਾ ਐਕਸੀਡੈਂਟ ਹੋ ਗਿਆ ਤੇ ਚਾਰ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕ ਬੱਚੇ ਸਮੇਤ ਤਿੰਨ ਹੋਰਨਾਂ ਦੀ ਮੌਤ ਹੋ ਗਈ। ਘਟਨਾਂ ਵਾਲੀ ਜਗ੍ਹਾ ਤੇ ਮੌਜ਼ੂਦ ਲੋਕਾਂ ਦੇ ਅਨੁਸਾਰ ਬਰਨਾਲਾ ਵਾਲੀ ਸਾਇਡ ਤੋਂ ਇੱਕ ਇੱਟਾਂ ਦੀ ਭਰੀ ਟਰਾਲੀ ਰਾਏਕੋਟ ਵਾਲੀ ਸਾਇਡ ਨੂੰ ਜਾ ਰਹੀ ਸੀ, ਜਿਸ ਵਿੱਚ ਪਿੱਛੇ ਤੋਂ ਆਈ ਤੇਜ਼ ਰਫਤਾਰ ਕਾਰ ਨੇ ਟਰਾਲੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੇ ਅਸਲ ਕਾਰਨਾਂ ਦਾ ਹਾਲੇ ਕੁੱਝ ਨਹੀਂ ਪਤਾ ਲੱਗਾ। ਇਸ ਹਾਦਸੇ ਦੀ ਸੂਚਨਾਂ ਮਿਲਦਿਆਂ ਥਾਣਾ ਠੁੱਲੀਵਾਲ ਦੀ ਪੁਲਿਸ ਮੌਕੇ ਤੇ ਪੁੱਜੀ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਬਰਨਾਲਾ ਦੇ ਸਰਕਾਰੀ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਸਬੰਧੀ ਬਲਦੇਵ ਸਿੰਘ ਐਸਐਚਓ ਥਾਣਾ ਠੁੱਲੀਵਾਲ ਨੇ ਦੱਸਿਆ ਕਿ ਇਹ ਹਾਦਸਾ ਅੱਜ ਸਵੇਰ ਸਮੇਂ ਵਾਪਰਿਆ, ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਮ੍ਰਿਤਕਾਂ ਦੀ ਪਹਿਚਾਣ ਵਿਕਾਸ ਸੋਨੀ, ਅੰਮ੍ਰਿਤਪਾਲ, ਅੰਕਿਤ, ਸੋਨੂੰ ਵਾਸੀ 12 ਕੁਆਰਟਰ ਰੋਡ ਹਿਸਾਰ ਅਤੇ ਪਟੇਲ ਨਗਰ ਹਿਸਾਰ ਦੇ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਟਰੈਕਟਰ-ਟਰਾਲੀ ਅਤੇ ਟਰੈਕਟਰ ਚਾਲਕ ਨੂੰ ਕਾਬੂ ਕਰਲਿਆ ਗਿਆ ਹੈ।ਬਾਕੀ ਦੀ ਕਾਰਵਾਈ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਦੇ ਆਉਣ ਤੋਂ ਬਾਅਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਟਰਾਲੀ ਦੇ ਕੋਈ ਰਿਫਲੈਕਟਰ ਬਗੈਰਾ ਨਾ ਲੱਗਾ ਹੋਣ ਕਰਕੇ ਕਾਰ ਟਰੈਕਟਰ-ਟਰਾਲੀ ਨਾਲ ਟਕਰਾਈ ਹੈ।