ਰਾਜਪਾਲ ਨੇ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬਲਾਉਣ ਦੀ ਦਿੱਤੀ ਮਨਜ਼ੂਰੀ

  • 3 ਮਾਰਚ ਤੋਂ ਵਿਧਾਨ ਸਭਾ ਬਜਟ ਹੋਵੇਗਾ ਸ਼ੁਰੂ

ਚੰਡੀਗੜ੍ਹ, 28 ਫਰਵਰੀ : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬਲਾਉਣ ਲਈ ਪੰਜਾਬ ਦੇ ਰਾਜਪਾਲ ਨੇ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਪੰਜਾਬ ਦੇ ਰਾਜਪਾਲ ਦੇ ਵਕੀਲ ਵੱਲੋਂ ਜਾਣਕਾਰੀ ਦਿੱਤੀ ਗਈ। ਵਿਧਾਨ ਸਭਾ ਬਜਟ ਹੁਣ 3 ਮਾਰਚ ਤੋਂ ਸ਼ੁਰੂ ਹੋਵੇਗਾ। ਜ਼ਿਕਰਯੋਗ ਹੈ ਕਿ ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬਲਾਉਣ ਦੀ ਇਜਾਜ਼ਤ ਦੇਣ ਤੋਂ ਮਨ੍ਹਾਂ ਕੀਤੇ ਜਾਣ ਬਾਅਦ ਹੁਣ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਇਸ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਅੱਜ 3.50 ਵਜੇ ਸੁਣਵਾਈ ਕਰਨ ਦਾ  ਸਮਾਂ ਤੈਅ ਕੀਤਾ ਸੀ। ਚੀਫ ਜਸਿਟਸ ਡੀਵਾਈ ਚੰਦਰਚੂੜ ਅਤੇ ਜਸਿਟਸ ਪੀਐਸ ਨਰਸਿੰਮਹਾ ਦੇ ਬੈਂਚ ਨੇ ਕਿਹਾ ਸੀ ਕਿ ਮਹਾਰਾਸ਼ਟਰ ਵਿੱਚ ਸ਼ਿਵਸੈਨਾ ਨੂੰ ਲੈ ਕੇ ਜਾਰੀ ਰਾਜਨੀਤਿਕ ਸੰਕਟ ਦੇ ਮਾਮਲੇ ਉਤੇ ਸੁਣਵਾਈ ਦੇ ਬਾਅਦ ਸੁਪਰੀਮ ਕੋਰਟ ਇਸ ਮਾਮਲੇ ਉਤੇ ਵੀ ਸੁਣਵਾਈ ਕਰੇਗੀ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 3 ਮਾਰਚ ਤੋਂ ਵਿਧਾਨ ਸਭਾ ਸੈਸ਼ਨ ਬੁਲਾਉਣ ਲਈ ਪੰਜਾਬ ਦੇ ਰਾਜਪਾਲ ਨੂੰ ਮਨਜ਼ੂਰੀ ਲਈ ਭੇਜਿਆ ਸੀ। ਪ੍ਰੰਤੂ ਰਾਜਪਾਲ ਨੇ ਮਨਜ਼ੂਰੀ ਦੇਣ ਤੋਂ ਮਨ੍ਹਾਂ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਪਹੁੰਚ ਕੀਤੀ ਸੀ।