5994 ਈਟੀਟੀ ਅਧਿਆਪਕਾਂ ਦੀ ਭਰਤੀ ’ਤੇ ਹਾਈਕੋਰਟ ਨੇ ਲਗਾਈ ਰੋਕ

ਚੰਡੀਗੜ੍ਹ, 20 ਅਕਤੂਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ 5994 ਈ ਟੀ ਟੀ ਅਧਿਆਪਕਾਂ ਦੀ ਭਰਤੀ ’ਤੇ ਰੋਕ ਲਗਾ ਦਿੱਤੀ ਹੈ। ਇਸ ਮਾਮਲੇ ਵਿਚ ਪਰਵਿੰਦਰ ਸਿੰਘ ਤੇ ਹੋਰ ਪਟੀਸ਼ਨਰਾਂ ਨੇ ਐਡਵੋਕੇਟ ਵਿਕਾਸ ਚਤਰਥ ਰਾਹੀਂ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ 12 ਅਕਤੂਬਰ 2022 ਨੂੰ ਈ ਟੀ ਟੀ ਦੀਆਂ 5994 ਪੋਸਟਾਂ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ। ਪਟੀਸ਼ਨਰਾਂ ਨੇ ਦਸ਼ ਲਾਇਆ ਕਿ ਇਸ਼ਤਿਹਾਰ ਵਿਚ ਯੋਗਦਾ ਦੇ ਮਾਪਦੰਡ ਪੂਰੇ ਕੀਤੇ ਸਨ। 28 ਅਕਤੂਬਰ 2022 ਨੂੰ ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ ਨੂੰ ਨੋਟੀਫਾਈ ਕੀਤਾ ਸੀ। ਇਸ ਤਹਿਤ ਗਰੁੱਪ ਸੀ ਲਈ ਸਾਰੀਆਂ ਸਰਕਾਰੀ ਨੌਕਰੀਆਂ ਲਈ ਪੰਜਾਬੀ ਦੀ ਵਾਧੂ ਪ੍ਰੀਖਿਆ ਲਾਜ਼ਮੀ ਕਰ ਦਿੱਤੀ ਗਈ। ਨੋਟੀਫਿਕੇਸ਼ਨ ਜਾਰੀ ਕਰਦਿਆਂ ਰਾਖਵੇਂ ਵਰਗ ਨੂੰ ਕੋਈ ਛੋਟ ਨਹੀਂ ਦਿੱਤੀ ਗਈ। ਇਸ ਮਗਰੋਂ 1 ਦਸੰਬਰ 2022 ਨੂੰ ਇਕ ਸੋਧ ਪੱਤਰ ਜਾਰੀ ਕੀਤਾ ਗਿਆ ਜਿਸ ਤਹਿਤ ਈ ਟੀ ਟੀ ਦੀਆਂ 5994 ਆਸਾਮੀਆਂ ਭਰਨ ਲਈ 12 ਅਕਤੂਬ ਨੂੰ ਜਾਰੀ ਇਸ਼ਤਿਹਾਰ ’ਤੇ ਇਯਨੂੰ ਵੀ ਲਾਗੂ ਕੀਤਾ ਗਿਆ। ਨੋਟੀਫਿਕੇਸ਼ਨ ਨੂੰ ਕਿਸੇ ਵੀ ਪਹਿਲਾਂ ਜਾਰੀ ਕੀਤੀ ਗਈ ਭਰਤੀ ’ਤੇ ਲਾਗੂ ਕਰਨਾ ਪੂਰੀ ਤਰ੍ਹਾਂ ਗਲਤ ਹੈ। ਅਜਿਹੀ ਸਥਿਤੀ ਵਿਚ ਇਸ ਸੋਧ ਨੂੰ ਰੱਦ ਕਰਨ ਦੇ ਹੁਕਮ ਦਿੱਤ ਜਾਣ ਤੇ ਭਰਤੀ ਪ੍ਰਕਿਰਿਆ ’ਤੇ ਰੋਕ ਲਗਾਈ ਜਾਵੇ। ਹਾਈ ਕੋਰਟ ਨੇ ਇਸ ’ਤੇ ਰੋਕ ਲਗਾ ਦਿੱਤੀ ਹੈ।