ਹਾਈਕੋਰਟ ਨੇ ਚੀਫ਼ ਸੈਕਟਰੀ ਤੇ ਡੀਜੀਪੀ ਨੂੰ ਟੋਲ ਪਲਾਜੇ ਖੁਲ੍ਹਵਾਉਣ ਦੇ ਹੁਕਮ ਕੀਤੇ ਜਾਰੀ

ਚੰਡੀਗੜ੍ਹ, 12 ਜਨਵਰੀ : ਪੰਜਾਬ ਦੇ 13 ਟੋਲ ਪਲਾਜ਼ਿਆਂ 'ਤੇ ਕਿਸਾਨਾਂ ਵਲੋਂ ਲਾਏ ਗਏ ਪੱਕੇ ਮੋਰਚੇ ਦੇ ਮਾਮਲੇ ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ਦੇ ਵਿਚ ਸੁਣਵਾਈ ਹੋਈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਹਾਈ ਕੋਰਟ ਨੇ ਟੋਲ ਪਲਾਜ਼ਾ ਨੂੰ ਮੁੜ ਤੋਂ ਚਲਾਉਣ ਦਾ ਕੰਮ ਯਕੀਨੀ ਬਣਾਉਣ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਹਨ। ਦੱਸ ਦਈਏ ਕਿ, ਐਨ. ਐਚ. ਏ. ਆਈ. ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਗਈ ਸੀ ਕਿ ਇਨ੍ਹਾਂ ਮੋਰਚਿਆਂ ਨੂੰ ਹਟਾਇਆ ਜਾਵੇ ਕਿਉਂਕਿ ਇਸ ਨਾਲ ਰੋਜ਼ਾਨਾ ਡੇਢ ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ।