‘ਈਦ-ਉੱਲ-ਫਿਤਰ’ ’ਤੇ ਸਰਕਾਰ ਵੱਲੋਂ ਛੁੱਟੀ ਦਾ ਐਲਾਨ

ਚੰਡੀਗੜ, 10 ਅਪ੍ਰੈਲ : ਪੰਜਾਬ ਵਿੱਚ ਭਲਕੇ 11 ਅਪ੍ਰੈਲ ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਭਲਕੇ ਸੂਬੇ ਵਿੱਚ ਈਦ-ਉੱਲ-ਫਿਤਰ ਮਨਾਇਆ ਜਾਵੇਗਾ। ਸਰਕਾਰ ਵੱਲੋਂ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਵਿਚ ‘ਈਦ-ਉੱਲ-ਫਿਤਰ’ ਨੂੰ ਵੀ ਥਾਂ ਦਿੱਤੀ ਗਈ ਹੈ। ਇਸ ਅਨੁਸਾਰ ‘ਈਦ-ਉੱਲ-ਫਿਤਰ’ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।