- ਖਰਾਬ ਸਿਹਤ ਦੇ ਚਲਦਿਆਂ ਹਸਪਤਾਲ ਵਿੱਚ ਹਨ ਭਰਤੀ
ਚੰਡੀਗੜ੍ਹ, 21 ਅਪ੍ਰੈਲ : ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ (95 ਸਾਲ) ਦੀ ਤਬੀਅਤ ਮੁੜ ਵਿਗੜ ਗਈ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਦੇ ਆਈਸੀਯੂ ਵਿੱਚ ਦਾਖ਼ਲ ਹਨ। ਪ੍ਰਕਾਸ਼ ਸਿੰਘ ਬਾਦਲ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਹੈ। ਡਾਕਟਰਾਂ ਦੀ ਵਿਸ਼ੇਸ਼ ਟੀਮ ਉਹਨਾਂ ‘ਤੇ ਨਜ਼ਰ ਰੱਖ ਰਹੀ ਹੈ। ਖਰਾਬ ਸਿਹਤ ਦੇ ਚਲਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਕਾਸ਼ ਸਿੰਘ ਬਾਦਲ ਦਾ ਹਾਲਚਾਲ ਜਾਣਿਆ ਹੈ। ਜਿਸ ਦੀ ਜਾਣਕਾਰੀ ਖੁਦ ਅਮਿਤ ਸ਼ਾਹ ਨੇ ਟਵੀਟ ਕਰਕੇ ਦਿੱਤੀ। ਇੱਕ ਟਵੀਟ ਵਿੱਚ, ਅਮਿਤ ਸ਼ਾਹ ਨੇ ਲਿਖਿਆ – ਇਹ ਜਾਣਨਾ ਚਿੰਤਾ ਦੀ ਗੱਲ ਹੈ ਕਿ ਦਿੱਗਜ ਨੇਤਾ ਪ੍ਰਕਾਸ਼ ਸਿੰਘ ਬਾਦਲ ਜੀ ਬੀਮਾਰ ਹਨ ਅਤੇ ਹਸਪਤਾਲ ਵਿੱਚ ਦਾਖਲ ਹਨ। ਮੈਂ ਸੁਖਬੀਰ ਸਿੰਘ ਬਾਦਲ ਜੀ ਨਾਲ ਫੋਨ ‘ਤੇ ਉਨ੍ਹਾਂ ਦੀ ਸਿਹਤ ਬਾਰੇ ਗੱਲ ਕੀਤੀ ਹੈ। ਮੈਂ ਪ੍ਰਮਾਤਮਾ ਅੱਗੇ ਉਹਨਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।