ਹੁਸ਼ਿਆਰਪੁਰ ‘ਚ ਅਕਾਲੀ ਆਗੂ ਅਣਖੀ ਦਾ ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਕੀਤਾ ਕਤਲ

ਹੁਸ਼ਿਆਰਪੁਰ, 28 ਸਤੰਬਰ : ਨੇੜਲੇ ਪਿੰਡ ਗੇਗੋਵਾਲ ਗੰਜੀਆ ‘ਚ ਦੇਰ ਸ਼ਾਮ ਇੱਕ ਅਕਾਲੀ ਆਗੂ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਅਣਪਛਾਤੇ ਮੋਟਰਸਾਈਕਲ  ਸਵਾਰਾਂ ਨੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਤੇ ਹਮਲਾ ਕਰਕੇ ਬੁਰੀ ਤਰ੍ਹਾਂ ਜਖਮੀ ਕਰ ਦਿੱਤਾ, ਜਿੰਨ੍ਹਾਂ ਨੂੰ ਇਲਾਜ ਲਈ ਹੁਸ਼ਿਆਰਪੁਰ ਦੇ ਇੱਕ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਸੁਰਜੀਤ ਸਿੰਘ ਅਣਖੀ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਇਸ ਘਟਨਾਂ ਕਾਰਨ ਇਲਾਕੇ ਵਿੱਚ ਸ਼ਹਿਮ ਦਾ ਮਾਹੌਲ ਹੈ। ਜਿਕਰਯੋਗ ਹੈ ਕਿ ਸੁਰਜੀਤ ਸਿੰਘ ਅਣਖੀ ਪਿੰਡ ਦੇ ਦੋ ਵਾਰ ਸਰਪੰਚ ਰਹਿ ਚੁੱਕੇ ਹਨ ਅਤੇ ਹੁਣ ਮੌਜ਼ੂਦਾ ਸਮੇਂ ‘ਚ ਉਨ੍ਹਾਂ ਦੀ ਪਤਨੀ ਸਰਪੰਚ ਹੈ।