ਪੰਜਾਬ ‘ਚ ਮੁੜ ਤੋਂ ਮੀਂਹ ਪੈ ਸਕਦਾ ਹੈ : ਮੌਸਮ ਵਿਭਾਗ 

ਚੰਡੀਗੜ੍ਹ, 13 ਜੁਲਾਈ : ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਮੁਤਾਬਿਕ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਮੁੜ ਤੋਂ ਮੀਂਹ ਪੈ ਸਕਦਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਜਾਬ ਦੇ ਜ਼ਿਲ੍ਹੇ ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੁਹਾਲੀ,  ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਬਲਾਚੌਰ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ੍, ਖਮਾਣੋਂ, ਬਰਨਾਲਾ, ਧੂਰੀ, ਮਲੇਰਕੋਟਲਾ, ਰਾਏਕੋਟ, ਜਗਰਾਉਂ, ਲੁਧਿਆਣਾ ਪੱਛਮੀ, ਫਿਲੌਰ, ਨਵਾਂਸ਼ਹਿਰ, ਗੜ੍ਹਸ਼ੰਕਰ ਵਿਚ ਮੀਂਹ ਦੇ ਨਾਲ-ਨਾਲ ਅਸਮਾਨੀ ਬਿਜਲੀ ਤੇ ਤੇਜ਼ ਹਵਾਵਾਂ ਦੀ ਭਵਿੱਖਬਾਣੀ ਕੀਤੀ ਗਈ ਹੈ। ਗੱਲ ਕੀਤੀ ਜਾਵੇ ਪਹਾੜੀ ਇਲਾਕਿਆਂ ਦੀ ਤਾਂ ਇੱਥੇ ਮੀਂਹ ਨੇ ਕਾਫੀ ਭਿਆਨਕ ਰੂਪ ਦੇਖਣ ਨੂੰ ਮਿਲ ਰਿਹਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਸਥਿਤੀ ਗੰਭੀਰ ਹੋ ਗਈ ਹੈ। ਹਿਮਾਚਲ ਪ੍ਰਦੇਸ਼ ‘ਚ ਮੀਂਹ, ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ ਹੁਣ ਤੱਕ 20 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਵੱਡੀ ਗਿਣਤੀ ‘ਚ ਲੋਕ ਬੇਘਰ ਹੋ ਗਏ ਹਨ। ਪਿਛਲੇ 24 ਘੰਟਿਆਂ 'ਚ 40 ਥਾਵਾਂ ‘ਚ ਲੈਂਡਸਲਾਈਡ ਹਨ। ਬਿਆਸ ਦਰਿਆ ਵਿਚ ਤੇਜ਼ ਹੈ।