ਕੰਗਣਾ ਵੱਲੋਂ ਅੱਤਵਾਦੀ ਕਹਿਣਾ ਗਲਤ, ਪੰਜਾਬ ਪੂਰੇ ਦੇਸ਼ ਦਾ ਢਿੱਡ ਪਾਲਦਾ ਹੈ : ਮੁੱਖ ਮੰਤਰੀ ਮਾਨ 

ਚੰਡੀਗੜ੍ਹ, 10 ਜੂਨ : ਮੁੱਖ ਮੰਤਰੀ ਭਗਵੰਤ ਮਾਨ ਨੇ ਕੰਗਣਾ ਵਿਵਾਦ ਉੱਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੋ ਹੋਇਆ ਇਹ ਹੋਣਾ ਨਹੀਂ ਚਾਹੀਦਾ ਸੀ, ਪਰ ਉਸ ਨੇ ਜੋ ਕਿਸਾਨਾਂ ਖ਼ਿਲਾਫ਼ ਬੋਲਿਆ ਸੀ ਉਹ ਇਸ ਦਾ ਗੁੱਸਾ ਸੀ, ਪਰ ਇਹ ਨਹੀਂ ਹੋਣਾ ਚਾਹੀਦਾ ਸੀ। ਮਾਨ ਨੇ ਕਿਹਾ ਕਿ ਕੰਗਣਾ ਵੱਲੋਂ ਜੋ ਪੰਜਾਬ ਵਿੱਚ ਅੱਤਵਾਦ ਦੀ ਗੱਲ ਕਹੀ ਗਈ ਹੈ, ਇਹ ਕਹਿਣਾ ਕਿ ਪੂਰੇ ਪੰਜਾਬ ਵਿੱਚ ਅੱਤਵਾਦ ਫੈਲ ਗਿਆ ਹੈ, ਉਹ ਵੀ ਗ਼ਲਤ ਹੈ।  ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਦੇਸ਼ ਲੈ ਕੇ ਦਿੱਤਾ ਹੈ। ਪੰਜਾਬ ਪੂਰੇ ਦੇਸ਼ ਦਾ ਢਿੱਡ ਪਾਲਦਾ ਹੈ, ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੀਆਂ ਹਨ ਤੇ ਅੱਜ ਵੀ ਸਰਹੱਦਾਂ ਉੱਤੇ ਸਭ ਤੋਂ ਵੱਧ ਕੁਰਬਾਨ ਪੰਜਾਬ ਦੇ ਜਵਾਨ ਹੀ ਹੋ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜੋ ਵੀ ਇਨ੍ਹਾਂ ਦੇ ਖ਼ਿਲਾਫ਼ ਬੋਲਦਾ ਹੈ ਤਾਂ ਫਿਰ ਪ੍ਰਦਰਸ਼ਨ ਕਰਦਾ ਹੈ ਉਸ ਨੂੰ ਅੱਤਵਾਦੀ ਜਾ ਵੱਖਵਾਦੀ ਕਹਿ ਦਿੰਦੇ ਹਨ। ਪੰਜਾਬ ਦੇਸ਼ ਦਾ ਧੁਰਾ ਹੈ ਜੇ ਧੁਰਾ ਹੀ ਸਹੀ ਨਹੀਂ ਰਹੇਗਾ ਤਾਂ ਦੇਸ਼ ਕਿਵੇਂ ਸਹੀ ਰਹੇਗਾ।