ਕਾਂਗਰਸ ਨੂੰ ਛੱਡ ਭਾਜਪਾ ‘ਚ ਸ਼ਾਮਲ ਹੋਏ ਆਗੂ ਰਾਜਪਾਲ ਦੇ ਘਰ ਦੇ ਕੱਟ ਰਹੇ ਨੇ ਚੱਕਰ : ਮੁੱਖ ਮੰਤਰੀ ਮਾਨ

ਚੰਡੀਗੜ੍ਹ, 27 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਪੰਜਾਬ ਕਾਂਗਰਸ ਅਤੇ ਭਾਜਪਾ ਆਗੂਆਂ ‘ਤੇ ਤਿੱਖਾ ਹਮਲਾ ਕੀਤਾ ਹੈ ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਕੈਪਟਨ ਅਮਰਿੰਦਰ ਸਿੰਘ, ਕੇਵਲ ਸਿੰਘ ਢਿੱਲੋਂ, ਬਲਬੀਰ ਸਿੰਘ ਸਿੱਧੂ, ਫ਼ਤਿਹ ਜੰਗ ਬਾਜਵਾ, ਰਾਜ ਕੁਮਾਰ ਵੇਰਕਾ, ਗੁਰਪ੍ਰੀਤ ਕਾਂਗੜ, ਰਾਣਾ ਸੋਢੀ ਸਾਰੇ ਕਾਂਗਰਸ ਤੋਂ ਭਾਜਪਾ ਆਗੂ ਹੋਏ ਅੱਜ ਕੱਲ ਅਕਸਰ ਪੰਜਾਬ ਦੇ ਰਾਜਪਾਲ ਦੇ ਘਰ ਦੇ ਨੇੜੇ-ਤੇੜੇ ਦੇਖੇ ਜਾ ਸਕਦੇ ਹਨ। ਪੰਜਾਬ ‘ਚ ਗਵਰਨਰ ਰਾਜ ਦੀ ਗੱਲ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਸਭ ਜਾਣਦੇ ਹਨ, ਇਹ ਹਮੇਸ਼ਾ ਪੰਜਾਬ ਵਿਰੋਧੀ ਰਹੇ ਹਨ।