ਮਾਨਸਾ, 24 ਮਈ : ਮਾਨਸਾ ਤੋਂ ਝੁਨੀਰ ਵੱਲ ਆ ਰਹੀ ਇੱਕ ਆਲਟੋ ਕਾਰ ਵਿੱਚ ਅਚਾਨਕ ਅੱਗ ਲੱਗ ਗਈ। ਇਸ ਵਿੱਚ ਕਾਰ ‘ਚ ਸਵਾਰ ਵਿਆਹੁਤਾ ਔਰਤ ਦੀ ਮੌਤ ਹੋ ਗਈ ਜਦਕਿ ਉਸਦਾ ਪਤੀ, ਇੱਕ ਸਾਲ ਦਾ ਬੱਚਾ ਅਤੇ ਸੱਸ ਝੁਲਸ ਗਏ। ਪੁਲਿਸ ਨੇ ਸਾਰਿਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਬੀਤੀ ਰਾਤ ਕਰੀਬ 11 ਵਜੇ ਮਾਨਸਾ ਤੋਂ ਝੁਨੀਰ ਵੱਲ ਜਾ ਰਹੀ ਇੱਕ ਕਾਰ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਦੀ ਲਪੇਟ ‘ਚ ਸੀਮਾ ਰਾਣੀ ਪਤਨੀ ਤਰੁਣ ਤਾਇਲ ਜ਼ਿੰਦਾ ਝੁਲਸ ਗਈ, ਜਦਕਿ ਉਸ ਦਾ ਪੁੱਤਰ ਸੰਚਿਤ ਤਾਇਲ, ਪਤੀ ਵਰੁਣ ਤਾਇਲ, ਸੱਸ ਦਰਸ਼ਨਾ ਰਾਣੀ ਝੁਲਸ ਗਏ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਸਿਵਲ ਹਸਪਤਾਲ ਤੋਂ ਦਰਸ਼ਨਾ ਰਾਣੀ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਦੂਜੇ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਔਰਤ ਦੇ ਪਤੀ ਅਤੇ ਬੱਚੇ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਪੁਲਿਸ ਨੇ ਸੀਮਾ ਰਾਣੀ ਦੀ ਲਾਸ਼ ਪੋਸਟਮਾਰਟਮ ਮਗਰੋਂ ਵਾਰਸਾਂ ਹਵਾਲੇ ਕਰ ਦਿੱਤੀ ਹੈ।