ਮੌਸਮ ਵਿਭਾਗ ਵਲੋਂ 21 ਤੋਂ 24 ਜੁਲਾਈ ਤੱਕ ਮੀਂਹ ਨੂੰ ਲੈ ਕੇ ਅਲਰਟ ਜਾਰੀ

ਚੰਡੀਗੜ੍ਹ, 22 ਜੁਲਾਈ : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਜਾਰੀ ਹੈ। ਮਾਨਸੂਨ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ 21 ਤੋਂ 24 ਜੁਲਾਈ ਤੱਕ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਅੱਜ ਵੀ ਕਾਲੇ ਬੱਦਲਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 34 ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਜਾਬ ਵਿੱਚ 23 ਜੁਲਾਈ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 31 ਅਤੇ ਘੱਟ ਤੋਂ ਘੱਟ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਤੱਕ ਮਾਨਸੂਨ ਜਾਰੀ ਰਹੇਗਾ। ਜਿਸ ਕਾਰਨ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਹੋਰ ਵੀ ਪਰੇਸ਼ਾਨੀ ਵਧ ਸਕਦੀ ਹੈ। ਜਦੋਂ ਤੋਂ ਪੰਜਾਬ ਵਿੱਚ ਮਾਨਸੂਨ ਸ਼ੁਰੂ ਹੋਇਆ ਹੈ, ਉਦੋਂ ਤੋਂ ਹੁਣ ਤੱਕ ਕੁੱਲ 734.1 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ। ਇਸ ਮੌਸਮੀ ਬਰਸਾਤ 126 ਫੀਸਦੀ ਤੋਂ ਵੱਧ ਦਰਜ ਕੀਤੀ ਗਈ ਹੈ।