ਵਿਧਾਨ ਸਭਾ ’ਚ ਹਲਵਾਰਾ ਏਅਰਪੋਰਟ ਦਾ ਨਾਮ ਕਰਤਾਰ ਸਿੰਘ ਸਰਾਭਾ ਦੇ ਨਾਂ ਉਤੇ ਰੱਖਣ ਲਈ ਮਤਾ ਪਾਸ਼

  • ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਹੋਵੇਗੀ ਛੁੱਟੀ : ਮਾਨ

ਚੰਡੀਗੜ੍ਹ, 22 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਬੋਲਦਿਆਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਹੁਣ ਛੁੱਟੀ ਹੋਵੇਗੀ। ਉਨ੍ਹਾਂ ਕਿਹਾ ਕਿ ਮੈਂ ਜਦੋਂ ਕਰਤਾਰ ਸਿੰਘ ਸਰਾਭਾ ਦੇ ਪਿੰਡ ਗਿਆ ਸੀ ਤਾਂ ਉਸ ਸਮੇਂ ਬਹੁਤ ਲੋਕ ਮਿਲੇ ਸਨ ਜਿੰਨਾਂ ਮੰਗ ਕੀਤੀ ਸੀ ਕਿ ਕਰਤਾਰ ਸਿੰਘ ਸਰਾਭਾ ਜੀ ਦੇ ਜਨਮ ਦਿਨ ਮੌਕੇ ਛੁੱਟੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਰਤਾਰ ਸਿੰਘ ਸਰਾਭਾ 16 ਨਵੰਬਰ ਸ਼ਹੀਦ ਕਰਤਾਰ ਸਿੰਘ ਸ਼ਰਾਭਾ ਦੇ ਸ਼ਹੀਦੀ ਦਿਵਸ ਮੌਕੇ ਛੁੱਟੀ ਹੋਵੇਗੀ। ਕਰਤਾਰ ਸਿੰਘ ਸਰਾਭਾ ਦਾ ਜਨਮ 24 ਮਈ 1896 ਵਿੱਚ ਹੋਇਆ ਸੀ। ਉਨ੍ਹਾਂ ਨੂੰ 16 ਨਵੰਬਰ 1915 ਵਿੱਚ ਸ਼ਹੀਦ ਕਰ ਦਿੱਤਾ ਗਿਆ ਸੀ। 

ਵਿਧਾਨ ਸਭਾ ’ਚ ਹਲਵਾਰਾ ਏਅਰਪੋਰਟ ਦਾ ਨਾਮ ਕਰਤਾਰ ਸਿੰਘ ਸਰਾਭਾ ਦੇ ਨਾਂ ਉਤੇ ਰੱਖਣ ਲਈ ਮਤਾ ਪਾਸ਼
ਹਲਵਾਰਾ ਏਅਰਪੋਰਟ ਦਾ ਨਾਮ ਕਰਤਾਰ ਸਿੰਘ ਸਰਾਭਾ ਦੇ ਨਾਂ ਉਤੇ ਰੱਖਣ ਲਈ ਅੱਜ ਵਿਧਾਨ ਸਭਾ ਵਿੱਚ ਮਤਾ ਪੇਸ਼ ਕੀਤਾ ਗਿਆ। ਹਲਵਾਰਾ ਏਅਰਪੋਰਟ ਦਾ ਨਾਮ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਰੱਖਣ ਲਈ ਵਿਧਾਨ ਸਭਾ ਵਿੱਚ ਮਤੇ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵਿਧਾਨ ਸਭਾ ਵਿੱਚ ਕਿਹਾ ਕਿ ਜੂਨ ਮਹੀਨੇ ਦੇ ਦੂਜੇ ਹਫਤੇ ਤੱਕ ਹਲਵਾਰਾ ਏਅਰਪੋਰਟ ਤੋਂ ਫਲਾਈਟਾਂ ਉਡਣ ਦਾ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਏਅਰਪੋਰਟ ਸ਼ੁਰੂ ਹੋਣ ਨਾਲ ਲੁਧਿਆਣਾ ਦੇ ਵਪਾਰੀਆਂ ਨੂੰ ਵੱਡਾ ਲਾਭ ਹੋਵੇਗਾ। ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਸ਼ਹਿਰੀ ਹਵਾਬਾਜ਼ੀ ਨੂੰ ਭੇਜਣ ਦਾ ਪ੍ਰਸਤਾਵ ਭੇਜਣ ਲਈ ਮਤਾ ਪਾਸ ਕੀਤਾ ਗਿਆ।