ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ 

ਅੰਮ੍ਰਿਤਸਰ, 25 ਨਵੰਬਰ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਤੇਗਾ। ਨਗਰ ਕੀਰਤਨ 'ਚ ਸ਼ਬਦ ਚੌਕੀ ਜਥੇ, ਸਕੂਲ ਬੈਂਡ, ਸਕੂਲੀ ਬੱਚੇ, ਬੈਂਡ ਪਾਰਟੀਆਂ, ਗੱਤਕਾ ਪਾਰਟੀਆਂ ਆਦਿ ਸ਼ਾਮਲ ਹੋਏ। ਸੰਗਤਾਂ ਵੱਲੋਂ ਨਗਰ ਕੀਰਤਨ ਦਾ ਥਾਂ ਥਾਂ ਤੇ ਭਰਵਾਂ ਸਵਾਗਤ ਕੀਤਾ।  ਹਜ਼ਾਰਾਂ ਦੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਚੌਥੇ ਪਾਤਸ਼ਾਹ ਜੀ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੇ ਸਤਿਕਾਰ ’ਚ  ਗਤਕਾ ਪਾਰਟੀਆਂ ਨੇ ਵੀ ਸ਼ਮੂਲੀਅਤ ਕੀਤੀ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਮੇਤ ਵੱਖ-ਵੱਖ ਧਾਰਮਿਕ ਜਥੇਬੰਦੀਆਂ, ਸਭਾ-ਸੁਸਾਇਟੀਆਂ ਦੇ ਨੁਮਾਇੰਦੇ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਅਤੇ ਮੁਲਾਜ਼ਮ ਵੀ ਮੌਜੂਦ ਸਨ। ਨਗਰ ਕੀਰਤਨ ਦੇ ਸਾਰੇ ਰਸਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ।  ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਅਤੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਨਗਰ ਕੀਰਤਨ ਦੇ ਸਾਰੇ ਰਸਤੇ ਸੰਗਤਾਂ ਕਤਾਰਾਂ ਬਣਾ ਕੇ ਸੜਕਾਂ ਦੇ ਦੋਨੋਂ ਪਾਸੇ ਖੜੀਆਂ ਨਜ਼ਰ ਆਈਆਂ। ਸ਼੍ਰੋਮਣੀ ਕਮੇਟੀ ਵੱਲੋਂ ਸਾਰੇ ਰਸਤੇ ਨੂੰ ਚਾਰ ਪੜਾਵਾਂ ’ਚ ਵੰਡ ਕੇ ਲੰਗਰ ਅਤੇ ਜਲ ਪਾਣੀ ਦਾ ਪ੍ਰਬੰਧ ਕੀਤਾ ਹੋਇਆ ਸੀ। ਨਗਰ ਕੀਰਤਨ ਵਿਚ ਵੱਖ-ਵੱਖ ਸੂਬਿਆਂ ਤੋਂ ਪੁੱਜੀ ਸੰਗਤ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਤੇ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ, ਸ. ਗੁਰਮੀਤ ਸਿੰਘ ਬੂਹ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ ਤਲਵੰਡੀ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜ, ਸ. ਸਤਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਨਿਸ਼ਾਨ ਸਿੰਘ ਜੱਫਰਵਾਲ, ਡੀਸੀਪੀ ਸ. ਪ੍ਰਮਿੰਦਰ ਸਿੰਘ ਭੰਡਾਲ ਸਮੇਤ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।