ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਮੰਤਰੀ ਫੌਜਾ ਸਿੰਘ ਸਰਾਰੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਂਟ

ਚੰਡੀਗੜ੍ਹ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੇ ਅੱਜ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਹਥਿਆਰਬੰਦ ਸੈਨਾ ਝੰਡਾ ਦਿਵਸ ਹਰ ਸਾਲ 7 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਸਮੁੱਚੇ ਭਾਰਤ ਦੇ ਨਾਗਰਿਕ ਹਥਿਆਰਬੰਦ ਬਲਾਂ ਦਾ ਧੰਨਵਾਦ ਕਰਦੇ ਹਨ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹਨ ਅਤੇ ਇਸ ਦੇ ਨਾਲ ਹੀ ਸਾਬਕਾ ਸੈਨਿਕਾਂ  ਦੀਆਂ ਵਿਧਵਾਵਾਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਭਲਾਈ ਲਈ ਵਿੱਤੀ ਸਹਾਇਤਾ ਦਿੰਦੇ ਹਨ। ਰੱਖਿਆ ਸੇਵਾਵਾਂ ਭਲਾਈ ਡਾਇਰੈਕਟੋਰੇਟ ਦੀ ਟੀਮ ਨੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਟੋਕਨ ਫਲੈਗ ਭੇਂਟ ਕੀਤਾ। ਮੰਤਰੀ ਨੇ ਝੰਡਾ ਦਿਵਸ ਫੰਡ ਵਿੱਚ ਦਾਨ ਵੀ ਕੀਤਾ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ੍ਰੀ ਸਰਾਰੀ ਨੇ ਦੇਸ਼ ਦੀ ਅਖੰਡਤਾ ਦੀ ਰਾਖੀ ਲਈ ਸੈਨਿਕਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸੈਨਿਕਾਂ, ਈਐਸਐਮ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾਣ।