ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਆਰੇਂਜ ਅਲਰਟ ਜਾਰੀ, 19 ਜੂਨ ਤੋਂ ਬਦਲ ਸਕਦਾ ਮੌਸਮ 

ਚੰਡੀਗੜ੍ਹ, 15 ਜੂਨ 2024 : ਪੰਜਾਬ ‘ਚ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀ ਹੈ। ਮੌਸਮ ਵਿਭਾਗ ਮੁਤਾਬਕ 5 ਦਿਨਾਂ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸ਼ਨੀਵਾਰ ਤੋਂ ਮੰਗਲਵਾਰ ਤੱਕ ਮੌਸਮ ਖੁਸ਼ਕ ਰਹੇਗਾ ਅਤੇ ਪੰਜ ਦਿਨਾਂ ਲਈ ਓਰੇਂਜ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ, ਪਰ 19 ਜੂਨ ਤੋਂ ਮੌਸਮ ਬਦਲ ਸਕਦਾ ਹੈ। ਦਸ ਦਈਏ ਕਿ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਪਰ ਪਾਰਾ ਅਜੇ ਵੀ ਆਮ ਨਾਲੋਂ 5.4 ਡਿਗਰੀ ਵੱਧ ਰਿਹਾ। ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 47.6 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਐਸਏਐਸ ਨਗਰ, ਮਲੇਰਕੋਟਲਾ ਸ਼ਾਮਲ ਹਨ। ਮੌਸਮ ਵਿਭਾਗ ਨੇ 18 ਜੂਨ ਤੋਂ ਤਿੰਨ ਦਿਨ ਪੰਜਾਬ ਵਿੱਚ ਕਈ ਥਾਵਾਂ ’ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਏ.ਕੇ ਸਿੰਘ ਅਨੁਸਾਰ ਇਸ ਨੂੰ ਮਾਨਸੂਨ ਤੋਂ ਪਹਿਲਾਂ ਵਾਲੀ ਬਾਰਿਸ਼ ਨਹੀਂ ਕਿਹਾ ਜਾ ਸਕਦਾ। ਮੀਂਹ ਨਾਲ ਤਾਪਮਾਨ ‘ਚ ਮਾਮੂਲੀ ਗਿਰਾਵਟ ਨਾਲ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।  ਪੰਜਾਬ ਦੇ ਘੱਟੋ-ਘੱਟ ਤਾਪਮਾਨ ‘ਚ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਸ ਕਾਰਨ ਹੁਣ ਇਹ ਆਮ ਨਾਲੋਂ 2.5 ਡਿਗਰੀ ਵੱਧ ਹੋ ਗਿਆ ਹੈ। ਮੌਸਮ ਵਿਭਾਗ ਨੇ 18 ਜੂਨ ਤੋਂ ਤਿੰਨ ਦਿਨ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਦੱਸ ਦੇਈਏ ਕਿ ਸੂਬੇ ਵਿੱਚ ਗਰਮੀ ਨੇ ਪਿਛਲੇ 65 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ, ਜਿਸ ਕਾਰਨ ਲੋਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਜ਼ਿਲ੍ਹਾ ਪਠਾਨਕੋਟ ਵਿੱਚ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 47.9 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ 1958 ਵਿੱਚ 17 ਜੂਨ ਨੂੰ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 47.9 ਦਰਜ ਕੀਤਾ ਗਿਆ ਸੀ।