ਸਰਕਾਰੀ ਸਕੂਲ ਵਿੱਚ ਓਜ਼ੋਨ ਦਿਵਸ ਮਨਾਇਆ ਗਿਆ।

ਬਠਿੰਡਾ (ਅਮਨਦੀਪ ਸਿੰਘ ਗਿਰ) : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਪੀ.ਐਸ.ਜੀ.) ਘੰਡਾ ਬੰਨਾਂ ਵਿਖੇ ਓਜ਼ੋਨ ਦਿਵਸ ਮਨਾਇਆ ਗਿਆ। ਇਸ ਮੌਕੇ ਭਾਸ਼ਨ ਮੁਕਾਬਲੇ, ਲੇਖ ਮੁਕਾਬਲੇ ਅਤੇ ਚਾਰਟ ਮੁਕਾਬਲੇ ਕਰਵਾਏ ਗਏ। ਅਧਿਆਪਕ ਗੁਰਬਖਸ਼ ਸਿੰਘ ਅਤੇ ਸਿਮਰਜੀਤ ਕੌਰ ਵੱਲੋਂ ਵਿਦਿਆਰਥੀਆਂ ਨੂੰ ਓਜ਼ੋਨ ਦੀ ਮਹੱਤਤਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਸਮਾਗਮ ਦੇ ਅਖੀਰ ਵਿੱਚ ਪ੍ਰਿੰਸੀਪਲ ਦੀਪਕ ਕੁਮਾਰ ਵੱਲੋਂ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਉਪਰੰਤ ਆਪਣੇ ਭਾਸ਼ਣ ਸਿੰਘ ਕਿਹਾ ਕਿ ਅੱਜ ਸਾਨੂੰ ਵਾਤਾਵਰਨ ਦੀ ਸੰਭਾਲ ਕਰਨਾ ਬਹੁਤ ਜਰੂਰੀ ਹੈ, ਉਨ੍ਹਾਂ ਕਿਹਾ ਕਿ ਜੇਕਰ ਅਸੀਂ ਅੱਜ ਦੇ ਸਮੇਂ ਵਿੱਚ ਵਾਤਾਵਰਨ ਨੂੰ ਨਹੀਂ ਸੰਭਾਲਿਆ ਤਾਂ ਆਉਣ ਵਾਲਾ ਸਮਾਂ ਚੰਗਾ ਨਹੀਂ ਹੋਵੇਗਾ, ਲੋਕ ਭਿਆਨਕ ਬਿਮਾਰੀਆਂ ਦੀ ਜਕੜ ਵਿੱਚ ਹੋਣਗੇ।