ਜ਼ਖਮੀਆਂ ਦੀ ਮਦਦ ਕਰਨ ਵਾਲਿਆਂ ਨੂੰ ਪੁਲਿਸ ਨਹੀਂ ਕਰੇਗੀ ਤੰਗ! ਮਦਦਗਾਰਾਂ ਨੂੰ ਮਿਲਣਗੇ 2000 ਰੁਪਏ

ਚੰਡੀਗੜ੍ਹ, 10 ਜੁਲਾਈ 2024 : ਪੰਜਾਬ ‘ਚ ਪੁਲਿਸ ਜ਼ਖਮੀਆਂ ਦੀ ਮਦਦ ਕਰਨ ਵਾਲਿਆਂ ਨੂੰ ਤੰਗ ਨਹੀਂ ਕਰੇਗੀ। ਪੰਜਾਬ ਪੁਲਿਸ ਵੱਲੋਂ ਜਾਰੀ ਹੁਕਮਾਂ ਦੀ ਕਾਪੀ ਵਿੱਚ ਕਿਹਾ ਕਿ ਹੈਲਪਰਾਂ ਨੂੰ ਫਰਿਸ਼ਤੇ ਸਕੀਮ ਤਹਿਤ ਸਨਮਾਨਤ ਕੀਤਾ ਜਾਵੇਗਾ। ਰਾਜ ਵਿੱਚ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਤੁਰੰਤ ਮਦਦ ਮਿਲਣ ਨੂੰ ਯਕੀਨੀ ਬਣਾਉਣ ਲਈ ਸਰਕਾਰ ਬਹੁਤ ਗੰਭੀਰ ਹੈ।  ਇਹ ਹੁਕਮ ਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਅਤੇ ਕਮਿਸ਼ਨਰਾਂ ਨੂੰ ਜਾਰੀ ਕੀਤੇ ਗਏ ਹਨ। ਅਜਿਹੇ ਵਿਅਕਤੀਆਂ ਨੂੰ ਫਰਿਸ਼ਤੇ ਸਕੀਮ ਤਹਿਤ ਦੋ ਹਜ਼ਾਰ ਰੁਪਏ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਸਰਕਾਰ ਰਾਜ ਵਿੱਚ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਤੁਰੰਤ ਮਦਦ ਮਿਲਣ ਨੂੰ ਯਕੀਨੀ ਬਣਾਉਣ ਲਈ ਬਹੁਤ ਗੰਭੀਰ ਹੈ। ਇੱਕ ਪਾਸੇ ਸੜਕ ਸੁਰੱਖਿਆ ਬਲ ਦਾ ਗਠਨ ਕੀਤਾ ਗਿਆ ਹੈ। ਦੂਜੇ ਪਾਸੇ ਜ਼ਖ਼ਮੀਆਂ ਦਾ ਮੁੱਢਲਾ ਇਲਾਜ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਗਿਆ ਹੈ। ਪਰ ਅਫਸਰਾਂ ਦੇ ਧਿਆਨ ਵਿੱਚ ਇਹ ਆਇਆ ਕਿ ਲੋਕ ਹਾਦਸਿਆਂ ਵਿੱਚ ਜ਼ਖਮੀ ਹੋਏ ਲੋਕਾਂ ਦੀ ਮਦਦ ਕਰਨਾ ਚਾਹੁੰਦੇ ਹਨ। ਪਰ ਪੁਲਿਸ ਕਾਰਵਾਈ ਜਾਂ ਪੁੱਛਗਿੱਛ ਆਦਿ ਕਾਰਨ ਲੋਕ ਇਸ ਕੰਮ ਤੋਂ ਪਿੱਛੇ ਹਟ ਜਾਂਦੇ ਹਨ। ਇਸ ਕਾਰਨ ਇਹ ਕਦਮ ਚੁੱਕਿਆ ਗਿਆ ਹੈ।