ਸੁੰਦਰ ਲੜਕੀਆਂ ਦਾ ਮੁਕਾਬਲਾ ਦਾ ਪੋਸਟਰ ਸ਼ੋਸ਼ਲ ਮੀਡੀਆ ’ਤੇ ਬਣਿਆ ਚਰਚਾ ਦਾ ਵਿਸ਼ਾ

ਬਰਨਾਲਾ (ਗੁਰਭਿੰਦਰ ਗੁਰੀ) : ਅੱਜ ਇੱਕ ਸੁੰਦਰ ਲੜਕੀਆਂ ਦਾ ਮੁਕਾਬਲਾ ਦਾ ਪੋਸਟਰ ਸ਼ੋਸ਼ਲ ਮੀਡੀਆ ’ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪੋਸਟਰ ਵਿੱਚ ਲਿਖੇ ਅਨੁਸਾਰ ਸੁੰਦਰ ਲੜਕੀਆਂ ਦਾ ਮੁਕਾਬਲਾ ਜੋ ਆਉਣ ਵਾਲੀ 23 ਅਕਤੂਬਰ ਨੂੰ ਦੁਪਿਹਰ 12 ਤੋਂ 2 ਵਜੇ ਤੱਕ ਬਠਿੰਡਾ ਦੇ ਹੋਟਲ ਸਵੀਟ ਮਿਲਨ ਵਿਖੇ ਰੱਖਿਆ ਗਿਆ ਹੈ। ਇਸ ਮੁਕਾਬਲੇ ਵਿੱਚ ਸਿਰਫ ਜਨਰਲ ਕਾਸਟ ਦੀਆਂ ਲੜਕੀਆਂ ਨੂੰ ਹੀ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ ਅਤੇ ਜੋ ਲੜਕੀ ਜੇਤੂ ਬਣੇਗੀ, ਉਸ ਨੂੰ ਕੈਨੇਡਾ ਵਿੱਚ ਪੱਕੇ ਐਨਆਰਆਈ ਜਨਰਲ ਕਾਸਟ ਨਾਲ ਪੱਕੇ ਵਿਆਹ ਦੀ ਪੇਸ਼ਕਸ਼ ਕੀਤੀ ਜਾਵੇਗੀ। ਜਿਉਂ ਹੀ ਇਹ ਪੋਸਟ ਸ਼ੋਸ਼ਲ ਮੀਡੀਆ ਤੇ ਵਾਇਰਲ ਹੋਈ ਤਾਂ ਜਿੱਥੇ ਇਸ ਪੋਸਟ ਨੂੰ ਦੇਖ ਕੇ ਲੋਕਾਂ ਵੱਲੋਂ ਮਜ਼ਾਕ ਕੀਤੇ ਗਏ, ਉੱਥੇ ਜਿਆਦਾਤਰ ਲੋੋਕਾਂ ਨੇ ਇਸ ਮੁਕਾਬਲੇ ਨੂੰ ਤਰ੍ਹਾਂ ਤਰ੍ਹਾਂ ਗੱਲਾਂ ਲਿਖ ਕੇ ਆਪਣੇ ਵਿਚਾਰ ਪੇਸ਼ ਕੀਤੇ ਗਏ ਅਤੇ ਜਨਰਲ ਕਾਸਟ ਲਿਖਿਆ ਹੋਣ ’ਤੇ ਵੱਧ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਪਤਾ ਲੱਗਾ ਹੈ ਕਿ ਇਹ ਮਾਮਲਾ ਜਿਆਦਾ ਵਧ ਜਾਣ ਕਰਕੇ ਪ੍ਰਬੰਧਕਾਂ ਵੱਲੋਂ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਗਿਆ ਹੈ।