ਫਾਜ਼ਿਲਕਾ ਨੇ ਵਾਪਰੇ ਇੱਕ ਸੜਕ ਹਾਦਸੇ ‘ਚ ਤਿੰਨ ਦੀ ਮੌਤ, ਦੋ ਗੰਭੀਰ ਜਖ਼ਮੀ

ਫਾਜ਼ਿਲਕਾ, 08 ਅਪ੍ਰੈਲ : ਫਾਜ਼ਿਲਕਾ-ਫਿਰੋਜ਼ਪੁਰ ਰੋਡ ਨੇੜੇ ਇੱਕ ਕਾਰ ਦੇ ਟਰੱਕ ਨਾਲ ਟਕਰਾ ਜਾਣ ਕਰਕੇ ਤਿੰਨ ਦੀ ਮੌਤ ਅਤੇ ਦੋ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਕਾਰ ਸਵਾਰ ਪਰਿਵਾਰ ਇੱਕ ਵਿਆਹ ਸਮਾਗਮ ‘ਚ ਸ਼ਾਮਿਲ ਹੋਣ ਤੋਂ ਬਾਅਦ ਫਾਜ਼ਿਲਕਾ ਤੋਂ ਵਾਪਸ ਆਪਣੇ ਘਰ ਆ ਰਹੇ ਸਨ, ਕਿ ਉਨ੍ਹਾਂ ਦੀ ਕਾਰ ਸੜਕ ਤੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ, ਜਿਸ ਤੋਂ ਬਾਅਦ ਬੇਕਾਬੂ ਹੋ ਕੇ ਇੱਕ ਹੋਰ ਟਰੱਕ ਨਾਲ ਜਾ ਟਕਰਾਈ, ਜਿਸ ਕਾਰਨ ਇਸ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ, ਜਿਸ ਵਿੱਚ ਇੱਕ ਬੱਚਾ ਤੇ ਦੋ ਔਰਤਾਂ ਹਨ ਅਤੇ ਦੋ ਗੰਭੀਰ ਜਖ਼ਮੀ ਹੋ ਗਏ। ਮੌਕੇ ਤੇ ਪੁੱਜੀ ਪੁਲਿਸ ਨੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਇਸ ਘਟਨਾਂ ਦੀ ਜਾਂਚ ਕੀਤੀ ਜਾ ਰਹੀ ਹੈ।