ਚੰਡੀਗੜ੍ਹ, 15 ਅਪ੍ਰੈਲ : ਲੂ ਨੇ ਪੰਜਾਬ ਨੂੰ ਆਪਣੀ ਚਪੇਟ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ। ਮਾਝੇ-ਦੁਆਬੇ ‘ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ‘ਚ ਅੱਜ ਤਾਪਮਾਨ 40 ਡਿਗਰੀ ਨੂੰ ਪਾਰ ਕਰ ਸਕਦਾ ਹੈ। ਐਤਵਾਰ ਨੂੰ ਵੀ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਬੀਤੇ ਦਿਨ ਫਰੀਦਕੋਟ ਦਾ ਤਾਪਮਾਨ 40.9 ਅਤੇ ਲੁਧਿਆਣਾ ਦੇ ਸਮਰਾਲਾ ਦਾ ਤਾਪਮਾਨ 40.7 ਡਿਗਰੀ ਦਰਜ ਕੀਤਾ ਗਿਆ ਸੀ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ ਖੇਤਰਾਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਵਿੱਚ ਪੰਜਾਬ ‘ਚ ਮੌਸਮ ਦਾ ਮਿਜ਼ਾਜ਼ ਥੋੜ੍ਹਾ ਬਦਲ ਸਕਦਾ ਹੈ। ਮੌਸਮ ਵਿਭਾਗ ਅਨੁਸਾਰ 16 ਮਾਰਚ ਨੂੰ ਪੰਜਾਬ ਦੇ ਮਾਝੇ ਅਤੇ ਦੁਆਬੇ ਵਿੱਚ ਮੀਂਹ ਪੈ ਸਕਦਾ ਹੈ। 17-18 ਅਪ੍ਰੈਲ ਨੂੰ ਪੂਰੇ ਪੰਜਾਬ ‘ਚ ਮੀਂਹ ਪਵੇਗਾ। ਮੌਸਮ ਵਿਭਾਗ ਨੇ 16 ਤੋਂ 18 ਅਪ੍ਰੈਲ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਵੀ 20 ਅਪ੍ਰੈਲ ਤੱਕ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।