ਪੰਜਾਬ ਸਮੇਤ ਇਹਨਾਂ ਸੂਬਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਪਾਰ

ਚੰਡੀਗੜ੍ਹ, 19 ਅਪ੍ਰੈਲ : ਬੀਤੇ ਦਿਨ ਦੇਸ਼ ਦੇ ਕਈ ਸੂਬਿਆਂ ‘ਚ ਨੂੰ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਪੰਜਾਬ, ਦਿੱਲੀ, ਪੱਛਮੀ ਬੰਗਾਲ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਝਾਰਖੰਡ ਅਤੇ ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਵੱਧ ਸੀ। ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਅਤੇ ਹਮੀਰਪੁਰ 44.2 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਗਰਮ ਰਹੇ। ਉੜੀਸਾ ਦੇ ਬਾਰੀਪਾੜਾ ਅਤੇ ਝਾਰਸੁਗੁਡਾ ਵਿੱਚ ਵੀ ਅਜਿਹਾ ਹੀ ਤਾਪਮਾਨ ਦਰਜ ਕੀਤਾ ਗਿਆ। ਦੇਸ਼ ਦੇ 48 ਮੌਸਮ ਕੇਂਦਰਾਂ ‘ਤੇ ਤਾਪਮਾਨ 42 ਡਿਗਰੀ ਤੋਂ ਉੱਪਰ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਪੱਛਮੀ ਹਿਮਾਲੀਅਨ ਖੇਤਰ ‘ਚ ਪੱਛਮੀ ਗੜਬੜੀ ਸਰਗਰਮ ਹੈ। ਇਸ ਕਾਰਨ ਉੱਤਰ-ਪੱਛਮੀ ਭਾਰਤ ਵਿੱਚ ਬਾਰਿਸ਼ ਹੋਵੇਗੀ, ਜੋ 21 ਅਪ੍ਰੈਲ ਤੱਕ ਰਹਿ ਸਕਦੀ ਹੈ। ਇਸ ਕਾਰਨ ਅਗਲੇ ਦੋ ਦਿਨਾਂ ਵਿੱਚ ਤਾਪਮਾਨ ਵਿੱਚ 2-4 ਡਿਗਰੀ ਦੀ ਕਮੀ ਹੋ ਸਕਦੀ ਹੈ ਅਤੇ ਇਸ ਤੋਂ ਬਾਅਦ 2-3 ਡਿਗਰੀ ਦਾ ਵਾਧਾ ਹੋ ਸਕਦਾ ਹੈ।