- ਦੋਵਾਂ ਨੇ ਕਾਂਗਰਸੀ ਆਗੂ ਚਾਵਲਾ ਦੇ ਘਰ 'ਤੇ ਚਲਾਈਆਂ ਸੀ ਗੋਲੀਆਂ
ਮੋਹਾਲੀ, 21 ਦਸੰਬਰ : ਮੋਹਾਲੀ ਦੇ ਪਿੰਡ ਝਾਮਪੁਰ 'ਚ ਪੁਲਿਸ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਗੋਲੀਬਾਰੀ ਤੋਂ ਬਾਅਦ 2 ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਕੁਰਾਲੀ ‘ਚ ਕਾਂਗਰਸੀ ਆਗੂ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਇਨ੍ਹਾਂ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸੀ ਆਗੂ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਦੇ ਮਾਮਲੇ ‘ਚ ਕਾਰਵਾਈ ਕਰ ਰਹੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਖਰੜ ਨੇੜੇ ਦਾਊਂਮਾਜਰਾ ‘ਚ 3 ਗੈਂਗਸਟਰ ਲੁਕੇ ਹੋਏ ਹਨ। ਪੁਲਿਸ ਨੇ ਤੁਰੰਤ ਇਨ੍ਹਾਂ ਗੈਂਗਸਟਰਾਂ ਨੂੰ ਘੇਰ ਲਿਆ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰ ਉਨ੍ਹਾਂ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਦੀ ਜਵਾਬੀ ਗੋਲੀਬਾਰੀ ਦੌਰਾਨ ਇੱਕ ਗੈਂਗਸਟਰ ਜ਼ਖ਼ਮੀ ਹੋ ਗਿਆ। ਇਸ ਦੌਰਾਨ ਪੁਲਿਸ ਨੇ 2 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਨੂੰ ਫੜਨ ਦੀ ਚਿਤਾਵਨੀ ਦਿੱਤੀ ਸੀ ਪਰ ਉਨ੍ਹਾਂ ਪੁਲਿਸ ’ਤੇ ਗੋਲੀ ਚਲਾ ਦਿੱਤੀ, ਜਿਸ ‘ਤੇ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀ ਚਲਾ ਦਿੱਤੀ। ਜਿਸ ਵਿੱਚ ਗੈਂਗਸਟਰ ਨੂੰ ਗੋਲੀ ਲੱਗੀ ਸੀ। ਜਿਸ ਦੋਸ਼ੀ ਨੂੰ ਗੋਲੀ ਮਾਰੀ ਗਈ ਸੀ, ਉਸ ਨੂੰ ਮੁਹਾਲੀ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਲਾਜ ਤੋਂ ਬਾਅਦ ਪੁਲਸ ਉਸ ਨੂੰ ਵੀ ਗ੍ਰਿਫਤਾਰ ਕਰ ਲਵੇਗੀ। ਦੱਸ ਦੇਈਏ ਕਿ ਇਨ੍ਹਾਂ ਗੈਂਗਸਟਰਾਂ ਨੇ ਕੁਰਾਲੀ ਵਿੱਚ ਇੱਕ ਕਾਂਗਰਸੀ ਆਗੂ ਦੇ ਘਰ ਦੇ ਬਾਹਰ ਫਿਰੌਤੀ ਦੀ ਧਮਕੀ ਦੇ ਕੇ ਗੋਲੀਆਂ ਚਲਾ ਦਿੱਤੀਆਂ ਸਨ। ਜ਼ਿਕਰਯੋਗ ਹੈ ਕਿ ਸੀ.ਐਮ. ਮਾਨ ਦੇ ਹੁਕਮਾਂ ਤੋਂ ਬਾਅਦ ਪੁਲਸ ਗੈਂਗਸਟਰਾਂ ਅਤੇ ਬਦਮਾਸ਼ਾਂ ਖਿਲਾਫ ਐਕਸ਼ਨ ਮੋਡ ‘ਚ ਆ ਗਈ ਹੈ। ਇਸ ਤੋਂ ਪਹਿਲਾਂ ਵੀ ਮੋਗਾ, ਲੁਧਿਆਣਾ, ਅੰਮ੍ਰਿਤਸਰ ਆਦਿ ਵਿੱਚ ਪੁਲਿਸ ਨੇ ਐਨਕਾਊਂਟਰ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।