ਕੜਾਕੇ ਦੀ ਠੰਡ ਤੋਂ ਨਹੀਂ ਮਿਲੇਗੀ ਰਾਹਤ, ਮੌਸਮ ਵਿਭਾਗ ਪੰਜਾਬ ਵਲੋਂ ਆਰੇਂਜ ਅਲਰਟ ਜਾਰੀ 

ਚੰਡੀਗੜ੍ਹ, 18 ਜਨਵਰੀ : ਪੰਜਾਬ ‘ਚ ਕੜਾਕੇ ਦੀ ਠੰਡ ਜਾਰੀ ਹੈ ਅਤੇ ਨਵਾਂਸ਼ਹਿਰ ‘ਚ ਰਾਤ ਦਾ ਤਾਪਮਾਨ ਜ਼ੀਰੋ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਵਿੱਚ ਰਾਤ ਦਾ ਤਾਪਮਾਨ ਆਮ ਨਾਲੋਂ 2.2 ਡਿਗਰੀ ਹੇਠਾਂ ਆ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ ਦੋ ਦਿਨਾਂ ਲਈ ਔਰੇਂਜ ਅਲਰਟ ਅਤੇ ਸ਼ਨੀਵਾਰ ਅਤੇ ਐਤਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਮੁਤਾਬਕ ਕੁਝ ਜ਼ਿਲ੍ਹਿਆਂ ਵਿੱਚ ਬਹੁਤ ਸੰਘਣੀ ਧੁੰਦ ਛਾਈ ਰਹੇਗੀ। ਮੌਸਮ ਵਿਭਾਗ ਅਨੁਸਾਰ ਧੁੰਦ ਦੇ ਨਾਲ ਦਿਨ ਵੇਲੇ ਕੜਾਕੇ ਦੀ ਠੰਢ ਰਹੇਗੀ ਅਤੇ ਸੀਤ ਲਹਿਰ ਵੀ ਜਾਰੀ ਰਹੇਗੀ। ਸਵੇਰੇ ਬੇਹੱਦ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਰਹੀ। ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 2.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਪਰ ਇਹ ਅਜੇ ਵੀ ਆਮ ਨਾਲੋਂ 3.7 ਡਿਗਰੀ ਘੱਟ ਹੈ।