ਮਖੂ ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਮਾਸ਼ੂਮ ਬੱਚੀ ਸਮੇਤ ਦੋ ਭਰਾਵਾਂ ਦੀ ਮੌਤ 

ਜ਼ੀਰਾ, 13 ਨਵੰਬਰ :  ਕਸਬਾ ਮਖੂ ਦੇ ਪਾਵਰਕਾਰਮ ਦਫਤਰ ਦੇ ਸਾਹਮਣੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਭਰਾਵਾਂ ਸਮੇਤ ਤਿੰਨ ਦੀ ਮੌਤ ਹੋ ਜਾਣ ਦੀ ਖਬਰ ਹੈ। ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਏਐਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਨੇੜਲੇ ਪਿੰਡ ਕੱਦੂਵਾਲ ਦੇ ਸਕੇ ਭਰਾ ਅਮਰ ਸਿੰਘ ਤੇ ਕੁਲਦੀਪ ਸਿੰਘ ਆਪਣੀ 12 ਸਾਲਾ ਪੋਤਰੀ ਨੂੰ ਮੋਟਰਸਾਈਕਲ ਤੇ ਸਵਾਰ ਹੋ ਕੇ ਮੱਖੂ ਤੋਂ ਆਪਣੇ ਘਰ ਜਾ ਰਹੇ ਸਨ ਕਿ ਉਨ੍ਹਾਂ ਦੀ ਇੱਕ ਕਾਰ ਨਾਲ ਜਬਰਦਸਤ ਟੱਕਰ ਹੋ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਦੋਵੇਂ ਭਰਾਵਾਂ ਸਮੇਤ ਮਾਸ਼ੂਮ ਬੱਚੀ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਮੌਕੇ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਸਿਵਲ ਹਸਪਤਾਲ ‘ਚ ਪੁੱਜੇ ਅਤੇ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਦਾਅਵਾ ਕੀਤਾ ਕਿ ਜਿਸ ਕਾਰ ਨਾਲ ਮੋਟਰਸਾਈਕਲ ਦੀ ਟੱਕਰ ਹੋਈ, ਉਸ ਕਾਰ ਦਾ ਪੁਲਿਸ ਪਿੱਛਾ ਕਰ ਰਹੀ ਸੀ, ਜਿਸ ਕਾਰਨ ਇਹ ਹਾਦਾ ਵਾਪਰਿਆ। ਇਸ ਮੌਕੇ ਉਨ੍ਹਾਂ ਡੀਐਸਪੀ ਨਾਲ ਵੀ ਗੱਲਬਾਤ ਕੀਤੀ। ਪਰ ਇਸ ਮਾਮਲੇ ਵਿੱਚ ਪੁਲਿਸ ਪ੍ਰਸ਼ਾਸ਼ਨ ਵੱਲੋਂ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ।