ਵਿਧਾਨ ਸਭਾ ’ਚ ਕਾਂਗਰਸ ਨੇ ਰਾਜਪਾਲ ਦੇ ਭਾਸ਼ਣ ’ਚ ਕੀਤਾ ਹੰਗਾਮਾ 

ਚੰਡੀਗੜ੍ਹ, 3 ਮਾਰਚ : ਪੰਜਾਬ ਵਿਧਾਨ ਸਭਾ ਦੇ ਅੱਜ ਸ਼ੁਰੂ ਹੋਏ ਬਜਟ ਸੈਸ਼ਨ ਵਿਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜਦੋਂ ਭਾਸ਼ਣ ਦੇ ਰਹੇ ਸਨ ਤਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਹੰਗਾਮਾ ਕਰ ਦਿੱਤਾ। ਉਹਨਾਂ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਵਿਚ ਟਰੇਨਿੰਗ ਲਈ ਭੇਜਣ ਦਾ ਮੁੱਦਾ ਚੁੱਕਦਿਆਂ ਕਿਹਾ ਕਿ  ਤੁਸੀਂ ’ਮੇਰੀ ਸਰਕਾਰ’ ਸ਼ਬਦ ਦੀ ਵਰਤੋਂ ਕਰ ਰਹੇ ਹੋ, ਕੀ ਤੁਹਾਨੂੰ ਜਾਣਕਾਰੀ ਦੇ ਦਿੱਤੀ ਹੈ ? ਤਾਂ ਇਸ ’ਤੇ ਰਾਜਪਾਲ ਨੇ ਕਿਹਾ ਕਿ ਸੱਚ ਨੂੰ ਕੋਈ ਡਰ ਨਹੀਂ ਹੈ, ਉਹ ਉਮੀਦ ਕਰਦੇ ਹਨ ਕਿ ਸਰਕਾਰ ਉਹਨਾਂ ਨੂੰ ਜਵਾਬ ਜਰੂਰ ਦੇਵੇਗੀ। ਜਦੋਂ ਬਾਜਵਾ ਤੇ ਹੋਰ ਕਾਂਗਰਸੀ ਵਿਧਾਇਕਾਂ ਨੇ ਰੌਲਾ ਰੱਪਾ ਜਾਰੀ ਰੱਖਿਆ ਤਾਂ ਰਾਜਪਾਲ ਨੇ ਉਹਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤੇ ਕਿਹਾ ਕਿ ਉਹ ਚੁੱਪ ਕਰ ਜਾਣ ਤੇ ਉਹਨਾਂ ਨੂੰ ਭਾਸ਼ਣ ਪੂਰਾ ਕਰਨ ਦੇਣ ਅਤੇ ਇਸ ਮਗਰੋਂ ਬਿਜ਼ਨਸ ਦੌਰਾਨ ਉਹ ਆਪਣਾ ਮੁੱਦਾ ਚੁੱਕ ਸਕਦੇ ਹਨ। ਰਾਜਪਾਲ ਨੇ ਕਾਂਗਰਸੀ ਵਿਧਾਇਕਾਂ  ਨੂੰ ਇਹ ਵੀ  ਕਿਹਾ ਕਿ ਉਹ ਸਦਨ ਵਿਚ ਹਾਜ਼ਰ ਰਹਿ ਕੇ ਆਪਣੀ ਗੱਲ ਰੱਖਣ ਅਤੇ ਬਾਈਕਾਟ ਨਾ ਕਰਨ।