ਪੰਜਾਬ

ਮੁੱਖ ਮੰਤਰੀ ਵੱਲੋਂ ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਛੋਟ ਪ੍ਰਤੀ ਮਹੀਨਾ ਚਾਰ ਦਿਨ ਤੋਂ ਵਧਾ ਕੇ ਛੇ ਦਿਨ ਤੱਕ ਕਰਨ ਦਾ ਐਲਾਨ
ਸੂਬੇ ਭਰ ਦੇ ਟਰਾਂਸਪੋਰਟਰਾਂ ਨੂੰ ਰਾਹਤ ਦੇਣ ਦੇ ਮਕਸਦ ਨਾਲ ਕੀਤਾ ਫੈਸਲਾ ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 30 ਜੂਨ : ਟਰਾਂਸਪੋਰਟਰਾਂ ਨੂੰ ਰਾਹਤ ਦੇਣ ਦੇ ਮੰਤਵ ਨਾਲ ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਛੋਟ ਮੌਜੂਦਾ ਚਾਰ ਦਿਨਾਂ ਤੋਂ ਵਧਾ ਕੇ ਛੇ ਦਿਨ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ....
ਬੀ.ਸੀ.ਸੀ.ਆਈ. ਨੂੰ ਮੁਹਾਲੀ ਵਿਖੇ ਮੈਚ ਨਾ ਕਰਵਾਉਣ ਦੇ ਫੈਸਲੇ ਨੂੰ ਮੁੜ ਵਿਚਾਰੇ : ਖੇਡ ਮੰਤਰੀ ਮੀਤ ਹੇਅਰ
ਮੀਤ ਹੇਅਰ ਨੇ ਬੀ.ਸੀ.ਸੀ.ਆਈ. ਪ੍ਰਧਾਨ ਤੇ ਸਕੱਤਰ ਨੂੰ ਪੱਤਰ ਲਿਖ ਕੇ ਮੁਹਾਲੀ ਵਿਖੇ ਮੈਚ ਕਰਵਾਉਣ ਦੀ ਮੰਗ ਰੱਖੀ ਪੰਜਾਬ ਦੇ ਅਮੀਰ ਵਿਰਸੇ, ਖੇਡਾਂ ਵਿੱਚ ਯੋਗਦਾਨ ਅਤੇ ਪੰਜਾਬ ਵੱਲੋਂ ਦੇਸ਼ ਨੂੰ ਦਿੱਤੇ ਮਹਾਨ ਕ੍ਰਿਕਟਰਾਂ ਦਾ ਦਿੱਤਾ ਹਵਾਲਾ ਮੁਹਾਲੀ ਵਿਖੇ ਪਿਛਲੇ ਸਮੇਂ ਵਿੱਚ ਹੋਏ ਅਹਿਮ ਮੈਚਾਂ ਦਾ ਵੇਰਵਾ ਦਿੰਦਿਆਂ ਪੀਸੀਏ ਸਟੇਡੀਅਮ ਨੂੰ ਦੱਸਿਆ ਦੁਨੀਆ ਦਾ ਬਿਹਤਰੀਨ ਖੇਡ ਮੈਦਾਨ ਚੰਡੀਗੜ੍ਹ, 30 ਜੂਨ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕ੍ਰਿਕਟ ਵਿਸ਼ਵ ਕੱਪ-2023 ਲਈ ਪੀ.ਸੀ.ਏ....
ਵਿਜੀਲੈਂਸ ਵੱਲੋਂ 50 ਹਜ਼ਾਰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪਟਵਾਰੀ ਅਤੇ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ
ਚੰਡੀਗੜ੍ਹ, 30 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨ ਤਾਰਨ ਜ਼ਿਲ੍ਹੇ ਦੀ ਸਬ-ਤਹਿਸੀਲ ਝਬਾਲ ਵਿਖੇ ਤਾਇਨਾਤ ਪਟਵਾਰੀ ਅਭੀਜੋਤ ਸਿੰਘ ਅਤੇ ਤਹਿਸੀਲਦਾਰ ਦੇ ਰੀਡਰ ਗੁਰਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿਫ਼ਤਾਰ ਕੀਤਾ ਹੈ। ਮੁਲਜ਼ਮ ਪਟਵਾਰੀ ਅਤੇ ਰੀਡਰ ਨੂੰ ਅਵਤਾਰ ਸਿੰਘ ਵਾਸੀ ਪਿੰਡ ਸਵਰਗਾਪੁਰੀ ਜ਼ਿਲ੍ਹਾ ਤਰਨ ਤਾਰਨ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਵਤਾਰ ਸਿੰਘ ਨੇ....
'ਘੱਟ ਕੀਮਤ', ਪੰਜਾਬ ਸਰਕਾਰ ਵੱਲੋਂ ਗੋਆ ਦੀ ਪ੍ਰਮੁੱਖ ਜ਼ਮੀਨ ਦੀ ਲੀਜ਼ ਰੱਦ ਕਰਨ ਲਈ ਨੋਟਿਸ ਦੇਵੇਗੀ: ਪ੍ਰਮੁੱਖ ਸਕੱਤਰ 
ਚੰਡੀਗੜ੍ਹ, 29 ਜੂਨ : ਪੰਜਾਬ ਸਰਕਾਰ ਵੱਲੋਂ ਗੋਆ ਦੇ ਸਮੁੰਦਰੀ ਕੰਢੇ ‘ਤੇ ਜ਼ਮੀਨ ਇੱਕ ਨਿੱਜੀ ਕੰਪਨੀ ਨੂੰ ਲੀਜ਼ ‘ਤੇ ਦਿੱਤੀ ਗਈ ਹੈ। ਅੱਠ ਏਕੜ ਜ਼ਮੀਨ ਠੇਕੇ ’ਤੇ ਦਿੱਤੀ ਗਈ ਸੀ, ਜਿਸ ਨੂੰ ਹੁਣ ਪੰਜਾਬ ਸਰਕਾਰ ਨੇ ਰੱਦ ਕਰ ਦਿੱਤਾ ਹੈ। ਅੱਠ ਏਕੜ ਜ਼ਮੀਨ ਦਾ ਟੈਂਡਰ ਸਿਰਫ਼ 1.13 ਲੱਖ ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ 15 ਸਾਲਾਂ ਲਈ ਦਿੱਤਾ ਗਿਆ ਸੀ। ਸੈਰ-ਸਪਾਟਾ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਮੁਤਾਬਕ ਸਰਕਾਰ ਇਸ ਕੰਪਨੀ ਨੂੰ ਲੀਜ਼ ਰੱਦ ਕਰਨ ਲਈ ਨੋਟਿਸ ਦੇਣ ਜਾ ਰਹੀ....
ਪੰਜਾਬ ਸਰਕਾਰ RDF ਅਤੇ NHM ਦੀ ਰਕਮ ਨੂੰ ਲੈ ਕੇ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਦੀ ਤਿਆਰੀ 'ਚ 
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਅਦਾਲਤ ਦੇ ਬਾਹਰ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਨਾ ਚਾਹੁੰਦੇ ਹਨ : ਮੁੱਖ ਮੰਤਰੀ ਮਾਨ ਚੰਡੀਗੜ੍ਹ, 29 ਜੂਨ : ਰੂਰਲ ਡਿਵੈਲਪਮੈਂਟ ਫੰਡ (RDF) ਅਤੇ ਨੈਸ਼ਨਲ ਹੈਲਥ ਮਿਸ਼ਨ (NHM) ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਚਾਲੇ ਵਿਵਾਦ ਹੋਰ ਵਧਦਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ RDF ਅਤੇ NHM ਨੂੰ ਪੈਸੇ ਨਾ ਦੇਣ ‘ਤੇ ਹੁਣ ਪੰਜਾਬ ਸਰਕਾਰ ਆਰ-ਪਾਰ ਦੀ ਲੜਾਈ ਦੇ ਮੂਡ ‘ਚ ਨਜ਼ਰ ਆ ਰਹੀ ਹੈ। ਹੁਣ ਪੰਜਾਬ ਸਰਕਾਰ RDF ਅਤੇ NHM ਦੀ ਰਕਮ....
ਕਟਾਰੂਚੱਕ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਨੇ ਸਰਕਾਰ ਦੇ ਅਧਿਕਾਰੀਆਂ ਨੂੰ 31 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ
ਚੰਡੀਗੜ੍ਹ, 29 ਜੂਨ : ਪੰਜਾਬ ਪੁਲਿਸ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉੱਤੇ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਮਾਮਲੇ ਵਿੱਚ ਕਾਰਵਾਈ ਰਿਪੋਰਟ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਨੂੰ ਸੌਂਪਣ ਤੋਂ ਕਰੀਬ ਦੋ ਹਫ਼ਤਿਆਂ ਬਾਅਦ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ 31 ਜੁਲਾਈ ਨੂੰ ਸਵੇਰੇ 11 ਵਜੇ ਨਵੀਂ ਦਿੱਲੀ ਵਿੱਚ ਕਮਿਸ਼ਨ ਹੈੱਡਕੁਆਰਟਰ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ। ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਣ....
ਸਰਹਿੰਦ ਨਹਿਰ 'ਚ ਡਿੱਗੀ ਆਲਟੋ ਕਾਰ, ਬਜ਼ੁਰਗ ਜੋੜੇ ਦੀ ਮੌਤ, ਲਾਸ਼ਾਂ ਬਰਾਮਦ 
ਦੋਰਾਹਾ, 29 ਜੂਨ : ਦੋਰਾਹਾ ਵਿੱਚ ਭਾਰੀ ਮੀਂਹ ਦੌਰਾਨ ਸਰਹਿੰਦ ਨਹਿਰ ਵਿੱਚ ਆਲਟੋ ਕਾਰ ਡਿੱਗੀ। ਇਸ ਘਟਨਾ 'ਚ ਬਜ਼ੁਰਗ ਜੋੜੇ ਦੀ ਮੌਤ ਹੋ ਗਈ। ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ। ਫਿਲਹਾਲ ਇਨ੍ਹਾਂ ਦੇ ਆਪਸੀ ਸਬੰਧਾਂ ਬਾਰੇ ਵੀ ਪਛਾਣ ਹੋਣ ਮਗਰੋਂ ਹੀ ਪਤਾ ਲੱਗੇਗਾ। ਪੁਲਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕਾਰ ਦੇ ਨੰਬਰ ਤੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਮੁੱਢਲੀ ਜਾਂਚ ਵਿੱਚ ਕਾਰ ਮੋਗਾ ਦੀ ਦੱਸੀ ਗਈ....
ਪੰਜਾਬ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਦੇਸ਼ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ : ਖੁੱਡੀਆਂ
ਚੰਡੀਗੜ੍ਹ, 29 ਜੂਨ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਮੁਲਕ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਦੇਸੀ ਨਸਲ ਨੂੰ ਸੂਬੇ ਵਿੱਚ ਪ੍ਰਫੁੱਲਿਤ ਕਰਨ ਲਈ ਨੀਲੀ ਰਾਵੀ ਮੱਝਾਂ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਚਲਾਈ ਜਾ ਰਹੀ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿਉਂਕਿ ਪੰਜਾਬ ਨੇ ਨੀਲੀ ਰਾਵੀ ਮੱਝਾਂ ਦੀ ਪੈਡਿਗਰੀ ਸਿਲੈਕਸ਼ਨ....
ਮੁੱਖ ਮੰਤਰੀ ਵੱਲੋਂ ਪਰਲ ਗਰੁੱਪ ਦੀਆਂ ਜਾਇਦਾਦਾਂ ਕਬਜ਼ੇ ‘ਚ ਲੈ ਕੇ ਵੇਚਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ
ਧੋਖੇਬਾਜ਼ ਕੰਪਨੀ ਦੀ ਮਾਲਕੀ ਵਾਲੀਆਂ ਜਾਇਦਾਦਾਂ ਵੇਚ ਕੇ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਧੋਖਾਧੜੀ ਕਰਨ ਵਾਲੀਆਂ ਹੋਰ ਕੰਪਨੀਆਂ ਨੂੰ ਸਬਕ ਸਿਖਾਉਣ ਲਈ ਪਰਲ ਕੰਪਨੀ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ ਚੰਡੀਗੜ੍ਹ, 29 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਪਰਲ ਗਰੁੱਪ ਦੀ ਮਾਲਕੀ ਵਾਲੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤਾਂ ਕਿ ਇਸ ਨੂੰ ਵੇਚ ਕੇ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਇਸ ਸਬੰਧੀ ਵੇਰਵੇ ਦਿੰਦਿਆਂ....
ਪੰਜਾਬ ਸਰਕਾਰ ਨੇ ਦੋ ਬਿੱਲ ਗਵਰਨਰ ਨੂੰ ਭੇਜੇ
ਚੰਡੀਗੜ੍ਹ, 28 ਜੂਨ : ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਪੰਜਾਬ ਵਿਧਾਨ ਸਭਾ ਵੱਲੋਂ 20 ਜੂਨ ਨੂੰ ਪਾਸ ਕੀਤੇ ਗਏ ਸਿੱਖ ਗੁਰਦੁਆਰਾ (ਸੋਧ) ਬਿੱਲ ਤੇ ਪੰਜਾਬ ਪੁਲਿਸ (ਸੋਧ) ਬਿੱਲ ਭੇਜ ਦਿੱਤੇ ਹਨ। ਦੱਸ ਦਈਏ ਕਿ, ਜਿਹੜੇ ਬਿੱਲ ਗਵਰਨਰ ਨੂੰ ਭੇਜੇ ਗਏ ਹਨ, ਉਹ ਦੋਵੇਂ ਹੀ ਵਿਵਾਦਿਤ ਬਿੱਲ ਹਨ। SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪਹਿਲਾਂ ਹੀ ਰਾਜਪਾਲ ਨੂੰ ਮਿਲ ਕੇ ਗੁਰਦੁਆਰਾ ਸੋਧ ਬਿੱਲ ਨੂੰ ਮਨਜ਼ੂਰੀ ਨਾ ਦੇਣ ਦੀ ਅਪੀਲ ਕਰ ਚੁੱਕੇ ਹਨ। ਇਸ ਦੇ ਨਾਲ ਹੀ ਪੰਜਾਬ ਪੁਲਿਸ ਸੋਧ ਬਿੱਲ ਸੂਬੇ ਨੂੰ ਆਪਣਾ ਪੈਨਲ....
ਇਕਸਾਰ ਸਿਵਲ ਕੋਡ ਲਾਗੂ ਕਰਨ ਨਾਲ ਘੱਟ ਗਿਣਤੀਆਂ ਤੇ ਕਬਾਇਲੀ ਭਾਈਚਾਰਿਆਂ ’ਤੇ ਪਵੇਗਾ ਮਾਰੂ ਅਸਰ : ਡਾ.  ਚੀਮਾ
ਆਪ ਵੱਲੋਂ ਇਕਸਾਰ ਸਿਵਲ ਕੋਡ ਦੀ ਹਮਾਇਤ ਕਰਨਾ ਨਿੰਦਣਯੋਗ, ਆਪ ਦਾ ਘੱਟ ਗਿਣਤੀ ਵਿਰੋਧੀ ਚੇਹਰਾ ਨੰਗਾ ਹੋਇਆ: ਡਾ. ਦਲਜੀਤ ਸਿੰਘ ਚੀਮਾ ਚੰਡੀਗੜ੍ਹ, 28 ਜੂਨ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਦੇਸ਼ ਭਰ ਵਿਚ ਇਕਸਾਰ ਸਿਵਲ ਕੋਡ (ਯੂ ਸੀ ਸੀ) ਲਾਗੂ ਕਰਨ ਦੀ ਤਿਆਰੀ ਤੇ ਇਸਨੂੰ ਲਾਗੂ ਕਰਨ ਦਾ ਦੇਸ਼ ਵਿਚ ਘੱਟ ਗਿਣਤੀਆਂ ਤੇ ਕਬਾਇਲੀ ਭਾਈਚਾਰਿਆਂ ’ਤੇ ਮਾਰੂ ਅਸਰ ਪਵੇਗਾ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਨੇ....
ਮੁੱਖ ਮੰਤਰੀ ਮਾਨ ਵੱਲੋਂ ਕੰਢੀ ਖੇਤਰ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਯਤਨ ਹੋਰ ਤੇਜ਼ ਕਰਨ ਦੇ ਹੁਕਮ
ਕੰਢੀ ਖੇਤਰ ਨੂੰ ਪ੍ਰਮੁੱਖ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਲਈ ਅਧਿਕਾਰੀਆਂ ਨੂੰ ਵਿਸਥਾਰਤ ਰੂਪ-ਰੇਖਾ ਤਿਆਰ ਕਰਨ ਲਈ ਕਿਹਾ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਡੈਮ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰਾਂ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਵਿਕਾਸ ਉਤੇ ਜ਼ੋਰ ਚੰਡੀਗੜ੍ਹ, 28 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਸਰਕਾਰ ਦੇ ਅਧਿਕਾਰੀਆਂ ਨੂੰ ਕੰਢੀ ਖੇਤਰ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਇੱਥੇ ਪੰਜਾਬ ਬੁਨਿਆਦੀ....
ਨਰਮੇ ਦੇ ਬੀਜਾਂ ਦੀ 3.23 ਕਰੋੜ ਰੁਪਏ ਦੀ ਸਬਸਿਡੀ 17 ਹਜ਼ਾਰ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਭੇਜੀ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ : ਖੁੱਡੀਆਂ ਚੰਡੀਗੜ੍ਹ, 28 ਜੂਨ : ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਅੱਜ ਨਰਮੇ ਦੇ ਬੀਜਾਂ ਦੀ 3.23 ਕਰੋੜ ਰੁਪਏ ਦੀ ਸਬਸਿਡੀ 17,673 ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਭੇਜੀ ਗਈ ਹੈ। ਇਸ ਸਬੰਧੀ....
ਐਨਆਰਆਈ ਵਿਧਵਾ ਔਰਤ ਨੇ ਵਿਧਾਇਕ ਦੀ ਸ਼ਹਿ ਤੇ ਜਮੀਨ ਤੇ ਕਬਜਾ ਕਰਨ ਦੇ ਲਗਾਏ ਦੋਸ਼, ਵਿਧਾਇਕ ਨੇ ਦੋਸ਼ਾਂ ਨੂੰ ਨਕਾਰਿਆ 
ਰਾਏਕੋਟ, 27 ਜੂਨ (ਚਰਨਜੀਤ ਸਿੰਘ ਬੱਬੂ) : ਜਗਰਾਓਂ ’ਚ ਐਨ.ਆਰ.ਆਈ ਪਰਿਵਾਰ ਦੀ ਕੋਠੀ ਵਾਲੇ ਮਾਮਲੇ ਦੀ ਗੱਲ ਹਾਲੇ ਠੰਡੀ ਨਹੀਂ ਹੋਈ ਕਿ ਇੱਕ ਹੋਰ ਪ੍ਰਵਾਸੀ ਪੰਜਾਬੀ ਵਿਧਵਾ ਔਰਤ ਵਲੋਂ ਹਲਕਾ ਰਾਏਕੋਟ ਤੋਂ ਆਪ ਦੇ ਵਿਧਾਇਕ ’ਤੇ ਦੋਸ਼ ਲਗਾਂਉਦੇ ਹੋਏ ਕਿਹਾ ਕਿ ਕੁਝ ਵਿਅਕਤੀ ਵਿਧਾਇਕ ਦੀ ਸ਼ਹਿ ’ਤੇ ਉਸ ਦੀ ਪੁਸ਼ਤੈਨੀ ਜਮੀਨ ’ਤੇ ਨਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪ੍ਰਵਾਸੀ ਪੰਜਾਬੀ ਵਿਧਵਾ ਔਰਤ ਸ੍ਰੀਮਤੀ ਰਾਜਵਿੰਦਰ ਕੌਰ ਪਤਨੀ ਸਵ. ਹਰਪਾਲ ਸਿੰਘ ਨੇ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਦੌਰਾਨ....
ਠੇਕਾ ਆਧਾਰਤ ਨਵੇਂ ਰੈਗੂਲਰ ਹੋਏ 12700 ਅਧਿਆਪਕਾਂ ਲਈ ਤੋਹਫ਼ਾ, ਮੁੱਖ ਮੰਤਰੀ ਨੇ ਤਨਖਾਹਾਂ ਵਿੱਚ ਤਿੰਨ ਗੁਣਾ ਵਾਧਾ  ਕਰਨ ਦਾ ਕੀਤਾ ਐਲਾਨ
ਚੰਡੀਗੜ੍ਹ, 27 ਜੂਨ : ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਰੈਗੂਲਰ ਹੋਏ 12700 ਠੇਕਾ ਆਧਾਰਤ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਹੋਣ ਤੋਂ ਬਾਅਦ ਉਨ੍ਹਾਂ ਦੀ ਤਨਖਾਹ ਵਿੱਚ ਤਿੰਨ ਗੁਣਾ ਵਾਧਾ ਕਰਨ ਅਤੇ ਸਰਕਾਰੀ ਨੌਕਰੀ ਦੇ ਹੋਰ ਸਾਰੇ ਲਾਭ ਦੇਣ ਦਾ ਐਲਾਨ ਕੀਤਾ ਹੈ। ਇਸ ਬਾਰੇ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਐਸੋਸੀਏਟ ਟੀਚਰ, ਸਪੈਸ਼ਲ ਇਨਕਲੂਸਿਵ ਟੀਚਰਸ ਅਤੇ ਹੋਰਾਂ....