ਪੰਜਾਬ

ਗਿਆਨੀ ਹਰਪ੍ਰੀਤ ਸਿੰਘ ਦਾ ਵਲਟੋਹਾ ਤੇ ਤਿੱਖਾ ਹਮਲਾ, ਕਿਹਾ- ਵਲਟੋਹਾ ਹਿੰਮਤ ਵਾਲੇ ਹਨ ਤਾਂ, ਉਨ੍ਹਾਂ ਨੂੰ ਬਣਾ ਦਿਓ ਜਥੇਦਾਰ
ਅੰਮ੍ਰਿਤਸਰ, 22 ਜੂਨ : ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਅਹੁਦਾ ਛੱਡਣ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਮੀਡੀਆ ਦੇ ਸਾਹਮਣੇ ਆ ਕੇ ਖੁਦ ਅਹੁਦਾ ਛੱਡਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਉਹ ਖੁਸ਼ ਹਨ, ਆਸਟ੍ਰੇਲੀਆ ਜਾਣ ਤੋਂ ਪਹਿਲਾਂ ਉਨ੍ਹਾਂ ਨੇ ਦੋਵੇਂ ਤਖਤਾਂ ਦਾ ਅਹੁਦਾ ਛੱਡਣ ਦੀ ਗੱਲ ਕਹਿ ਕੇ ਗਏ ਸਨ। ਇਸ ਦੇ ਨਾਲ ਹੀ ਵਿਰਸਾ ਸਿੰਘ ਵਲਟੋਹਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ‘ਤੇ ਕੀਤੀ ਗਈ ਟਿੱਪਣੀ ‘ਤੇ ਉਹ ਕਾਫੀ ਗੁੱਸਾ ਹੋਏ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ....
ਰਿਸਤੇਦਾਰ ਦੇ ਅੰਤਿਮ ਸਸਕਾਰ ਤੋਂ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, 3 ਲੋਕਾਂ ਦੀ ਮੌਤ 
ਬਟਾਲਾ, 22 ਜੂਨ : ਨਜ਼ਦੀਕ ਬੀਤੀ ਸ਼ਾਮ ਬਟਾਲਾ ਦੇ ਕਸਬਾ ਹਰਚੋਵਾਲ ਤੋਂ ਪਿੰਡ ਔਲਖ ਇਕ ਦਰਦਨਾਕ ਹਾਦਸਾ ਵਾਪਰਿਆ ।ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਦੋ ਔਰਤਾਂ ਅਤੇ ਇਕ ਹੋਰ ਵਿਅਕਤੀ ਦੀ ਮੌਕੇ ਤੇ ਹੋਈ ਮੌਤ ਉਥੇ ਹੀ ਮ੍ਰਿਤਕ ਆਪਣੇ ਕਿਸੇ ਰਿਸਤੇਦਾਰ ਦੇ ਦੇਹਾਂਤ ਹੋਣ ਤੇ ਉਸਦੇ ਅੰਤਿਮ ਸੰਸਕਾਰ ਤੋਂ ਬਾਅਦ ਆਪਣੇ ਪਿੰਡ ਵਾਪਿਸ ਜਾ ਰਹੇ ਸਨ ਜਦ ਇਹ ਦਰਦਨਾਕ ਹਾਦਸਾ ਵਾਪਰਿਆ। ਇਸ ਦਰਦਨਾਕ ਸੜਕ ਹਾਦਸੇ ਚ ਪੀਬੀ 06ਈ 1527 ਇੰਡੀਗੋ ਕਾਰ ਚਾਲਕ ਹਰਚੋਵਾਲ ਕੀੜੀ ਮਿੱਲ ਰੋਡ ਤੇ ਜਾ....
ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾ ਅਨੁਸਾਰ ਗੁਲਾਬੀ ਸੁੰਡੀ ਦੀ ਰੋਕਥਾਮ ਕਰਨ ਕਿਸਾਨ : ਗੁਰਮੀਤ ਖੁੱਡੀਆਂ 
ਖੇਤੀ ਨੂੰ ਪ੍ਰਫੁੱਲਿਤ ਤੇ ਖੁਸ਼ਹਾਲ ਕਰਨਾ ਪੰਜਾਬ ਸਰਕਾਰ ਦੀ ਤਰਜੀਹ-ਖੇਤੀਬਾੜੀ ਮੰਤਰੀ ਖੇਤੀਬਾੜੀ ਮੰਤਰੀ ਨੇ ਜ਼ਿਲ੍ਹਾ ਮਾਨਸਾ ਦੇ ਪਿੰਡਾਂ ਮਾਨਖੇੜਾ ਤੇ ਖੈਰਾ ਕਲਾਂ ਵਿਚ ਨਰਮੇ ਦੇ ਖੇਤਾਂ ਦਾ ਨਿਰੀਖਣ ਕੀਤਾ ਮਾਨਸਾ, 22 ਜੂਨ : ਨਰਮੇ ਦੀ ਫਸਲ 'ਤੇ ਜੇਕਰ ਗੁਲਾਬੀ ਸੁੰਡੀ ਦੇ ਹਮਲੇ ਦਾ ਖਦਸ਼ਾ ਹੁੰਦਾ ਹੈ ਤਾਂ ਕਿਸਾਨ ਖੇਤੀਬਾੜੀ ਵਿਭਾਗ ਦੀ ਸਿਫਾਰਸ਼ ਅਨੁਸਾਰ ਗੁਲਾਬੀ ਸੁੰਡੀ ਦੀ ਰੋਕਥਾਮ ਕਰਨ ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖੇਤੀਬਾੜੀ ਮੰਤਰੀ ਪੰਜਾਬ ਸ੍ਰ ਗੁਰਮੀਤ ਸਿੰਘ ਖੁਡੀਆਂ ਨੇ ਜ਼ਿਲ੍ਹੇ ਦੇ ਹਲਕਾ....
ਬੇਸ਼ਕੀਮਤੀ ਜਲ ਸਰੋਤ ਬਚਾਉਣਾ ਸਮੇਂ ਦੀ ਮੁੱਖ ਲੋੜ : ਮੀਤ ਹੇਅਰ
ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਹਰੇਕ ਹਿੱਸੇ ਚ ਜ਼ਮੀਨਦੋਜ਼ ਪਾਈਪਾਂ ਵਿਛਾਉਣ ‘ਤੇ ਦੇ ਰਹੀ ਹੈ ਜ਼ੋਰ ਭੂਮੀ ਅਤੇ ਜਲ ਸੰਭਾਲ ਮੰਤਰੀ ਨੇ ਵਿਭਾਗੀ ਕੰਮਕਾਜ ਦੀ ਕੀਤੀ ਸਮੀਖਿਆ ਚੰਡੀਗੜ੍ਹ, 22 ਜੂਨ : ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਦੇ ਮੱਦੇਨਜ਼ਰ ਭੂਮੀ ਤੇ ਜਲ ਸੰਭਾਲ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਕਿਸਾਨਾਂ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਅਤੇ ਬੇਸ਼ਕੀਮਤੀ ਜਲ ਸਰੋਤਾਂ ਨੂੰ ਬਚਾਉਣ ‘ਤੇ ਜ਼ੋਰ ਦਿੰਦਿਆਂ....
ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ਰਾਹੀਂ ਸੰਭਾਵੀ ਹਥਿਆਰ ਤਸਕਰੀ ਦੀ ਕੋਸ਼ਿਸ ਕੀਤੀ ਨਾਕਾਮ, ਚਾਰ ਪਿਸਤੌਲ ਬਰਾਮਦ
ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਅੰਮਿ੍ਰਤਸਰ ਕਾਊਂਟਰ ਇੰਟੈਲੀਜੈਂਸ ਟੀਮ ਵੱਲੋਂ ਇੱਕ ਹਫਤੇ ਤੋਂ ਵੀ ਘੱਟ ਸਮੇਂ ਵਿੱਚ ਕਾਬੂ ਕੀਤਾ ਗਿਆ ਇਹ ਤੀਜਾ ਹਥਿਆਰ ਤਸਕਰੀ ਮਾਡਿਊਲ ਚੰਡੀਗੜ / ਅੰਮਿ੍ਰਤਸਰ, 22 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਅੰਮਿ੍ਰਤਸਰ ਵਿੱਚ ਪੈਂਦੇ ਲੋਪੋਕੇ ਦੇ ਪਿੰਡ ਕੱਕੜ ਦੇ....
ਕੈਬਨਿਟ ਸਬ-ਕਮੇਟੀ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਦਸੰਬਰ 2023 ਤੱਕ ਪੰਚਾਇਤਾਂ ਦਾ ਸੋਸ਼ਲ ਆਡਿਟ ਕਰਵਾਉਣ ਦੇ ਨਿਰਦੇਸ਼
ਪੰਚਾਇਤਾਂ ਦੇ ਸੋਸ਼ਲ ਆਡਿਟ ਦੀ ਰਿਪੋਰਟ ਜਨਤਕ ਕੀਤੀ ਜਾਵੇਗੀ ਪੰਚਾਇਤੀ ਜ਼ਮੀਨਾਂ ਦੀ ਬੋਲੀ ਦੀ ਵਿਡੀਓਗ੍ਰਾਫੀ ਜ਼ਰੂਰੀ ਬਨਾਉਣ ਲਈ ਕਿਹਾ ਅਨੁਸੂਚਿਤ ਜਾਤੀਆਂ ਲਈ 5-5 ਮਰਲੇ ਦੇ ਪਲਾਟਾਂ ਸਬੰਧੀ ਪ੍ਰਾਪਤ 35303 ਅਰਜੀਆਂ ਚੋਂ 24787 ਨੂੰ ਪਲਾਟ ਦਿੱਤੇ ਚੰਡੀਗੜ੍ਹ, 22 ਜੂਨ : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਸੂਬੇ ਦੀਆਂ ਸਾਰੀਆਂ....
ਸ਼੍ਰੋਮਣੀ ਕਮੇਟੀ ਵਫ਼ਦ ਨੇ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਸਿੱਖ ਗੁਰਦੁਆਰਾ ਸੋਧ ਬਿੱਲ ਨੂੰ ਨਾਮਨਜੂਰ ਕਰਨ ਦੀ ਕੀਤੀ ਮੰਗ
ਸਿਆਸੀ ਹਿਤਾਂ ਦੀ ਪੂਰਤੀ ਲਈ ਮੁੱਖ ਮੰਤਰੀ ਸਿੱਖ ਮਸਲਿਆਂ ਵਿੱਚ ਦੇ ਰਿਹਾ ਹੈ ਦਖਲ : ਐਡਵੋਕੇਟ ਧਾਮੀ ਚੰਡੀਗੜ੍ਹ, 22 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਲਿਆਂਦੇ ਗਏ ਸਿੱਖ ਗੁਰਦੁਆਰਾ ਸੋਧ ਬਿਲ 2023 ਨੂੰ ਮਨਜ਼ੂਰੀ ਨਾ ਦੇਣ ਦੀ ਮੰਗ ਕੀਤੀ ਹੈ। ਪੰਜਾਬ ਦੇ....
ਸੂਬੇ ਵਿਚ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਜਾਰੀ : ਮੁੱਖ ਮੰਤਰੀ ਮਾਨ 
ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪਹਿਲੀ ਵਾਰ ਸੂਬੇ ਦੇ ਦੂਰ-ਦੁਰਾਡੇ ਪਿੰਡਾਂ ਵਿਚ ਪਹੁੰਚਿਆ ਨਹਿਰੀ ਪਾਣੀ ਧਰਤੀ ਹੇਠਲੇ ਪਾਣੀ ਦਾ ਡਿੱਗ ਰਿਹਾ ਪੱਧਰ ਰੋਕਣ ਲਈ ਨਹਿਰੀ ਪਾਣੀ ਦੀ ਢੁਕਵੀਂ ਵਰਤੋਂ ਕਰਨ ਦਾ ਸੱਦਾ ਚੰਡੀਗੜ੍ਹ, 22 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿਚ ਟੇਲਾਂ ਉਤੇ (ਆਖਰੀ ਖੇਤਾਂ ਤੱਕ) ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ....
ਆਖਰ ਜਗਰਾਓ ਪੁਲੀਸ ਨੇ ਐਨਆਰਆਈ ਪਰਿਵਾਰ ਨੂੰ ਦਿੱਤੀਆਂ ਕੋਠੀ ਦੀਆਂ ਚਾਬੀਆਂ
ਬੀਬੀ ਸਰਬਜੀਤ ਕੌਰ ਮਾਣੂਕੇ ਨਾਲ ਜੁੜਿਆ ਸੀ ਮਸਲਾ ਜਗਰਾਉਂ, 21 ਜੂਨ (ਸਤਵਿੰਦਰ ਸਿੰਘ ਗਿੱਲ) : ਲੁਧਿਆਣਾ ਜਿਲ੍ਹੇ ਦੇ ਹਲਕਾ ਜਗਰਾਓਂ ਦੀ ਐਮਐਲਏ ਸਰਬਜੀਤ ਕੌਰ ਮਾਣੂਕੇ ਕੋਠੀ ਵਿਵਾਦ ਪਿਛਲੇ ਲੰਬੇ ਸਮੇਂ ਤੋਂ ਚੱਲ ਰਿਹਾ ਸੀ। ਜਿਸ ਕਰਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਇਸ ਕਰਕੇ ਨਮੋਸ਼ੀ ਝੱਲਣੀ ਪੈ ਰਹੀ ਸੀ। ਇਸ ਕਰਕੇ ਦੇਸਾਂ ਅਤੇ ਵਿਦੇਸ਼ਾਂ ਵਿੱਚ ਵੀ ਆਮ ਆਦਮੀ ਪਾਰਟੀ ਦਾ ਵੱਡਾ ਵਿਰੋਧ ਹੋਣ ਲੱਗਾ ਸੀ। ਕਾਂਗਰਸ ਪਾਰਟੀ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਵੱਲੋਂ ਵੀ ਬਿਆਨ ਦਿੱਤੇ ਜਾ....
ਪੰਜਾਬ ਵਿਜੀਲੈਂਸ ਵੱਲੋਂ ਭ੍ਰਿਸ਼ਟ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀ ਲਿਸਟ ਜਾਰੀ, ਕਾਰਵਾਈ ਕਰਨ ਲਈ ਮੁੱਖ ਸਕੱਤਰ ਨੂੰ ਲਿਖੀ ਚਿੱਠੀ 
ਚੰਡੀਗੜ੍ਹ, 21 ਜੂਨ : ਹੁਣ ਪੰਜਾਬ ਵਿੱਚ ਭ੍ਰਿਸ਼ਟ ਤਹਿਸੀਲਦਾਰਾਂ ਤੇ ਨਾਇਬ ਤਹਿਸ਼ੀਲਦਾਰਾਂ ਸਮੇਤ ਕੁੱਝ ਹੋਰ ਲੋਕਾਂ ਤੇ ਕਾਰਵਾਈ ਕਰਨ ਸਬੰਧੀ ਸ਼ੋਸ਼ਲ ਮੀਡੀਆ ਤੇ ਇੱਕ ਚਿੱਠੀ ਵਾਇਰਲ ਹੋਈ ਹੈ। ਪਤੱ ਲੱਗਾ ਹੈ ਕਿ ਪੰਜਾਬ ਵਿਜੀਲੈਂਸ ਵਿਭਾਗ ਨੇ ਮੁੱਖ ਸਕੱਤਰ ਨੂੰ ਚਿੱਠੀ ਲਿਖੀ ਹੈ, ਜਿਸ ‘ਚ ਉਨ੍ਹਾਂ ਨੇ ਕਿਹਾ ਹੈ ਕਿ ਭ੍ਰਿਸ਼ਟ ਤਹਿਸੀਲਦਾਰਾਂ ਅਤੇ ਨਾਇਬ ਤਸਿਲੀਦਾਰਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਪੰਜਾਬ ਵਿਜੀਲੈਂਸ ਵੱਲੋਂ ਭ੍ਰਿਸ਼ਟ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀ ਲਿਸਟ ਵੀ ਜਾਰੀ....
ਜਦੋਂ ਤੱਕ ਉਹ ਪੰਜਾਬ ਦੇ ਰਾਜਪਾਲ ਬਣੇ ਰਹਿਣਗੇ, ਉਹ ਸਰਕਾਰ ਦੇ ਹੈਲੀਕਾਪਟਰ ਦੀ ਵਰਤੋਂ ਨਹੀਂ ਕਰਨਗੇ : ਰਾਜਪਾਲ ਪੁਰੋਹਿਤ
ਚੰਡੀਗੜ੍ਹ, 21 ਜੂਨ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਚੱਲ ਰਹੀ ਜ਼ੁਬਾਨੀ ਬਹਿਸ ਹੁਣ ਹੋਰ ਤਿੱਖੇ ਪੜਾਅ 'ਤੇ ਪਹੁੰਚ ਗਈ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਨੂੰ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਵਿਧਾਨ ਸਭਾ ਦੇ ਬਾਹਰ ਕਿਤੇ ਵੀ ਉਨ੍ਹਾਂ ਪ੍ਰਤੀ ਅਪਮਾਨਜਨਕ ਭਾਸ਼ਾ ਵਰਤੀ ਤਾਂ ਉਹ ਕਾਨੂੰਨੀ ਕਾਰਵਾਈ ਕਰਨ ਲਈ ਪਾਬੰਦ ਹੋਣਗੇ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਰਾਜਪਾਲ....
ਪੰਜਾਬ 'ਚ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਤ ਕਰਨ ਲਈ ਕਰੀਬ 300 ਕਰੋੜ ਰੁਪਏ ਦੀਆਂ ਰਿਆਇਤਾਂ ਜਾਣਗੀਆਂ ਦਿੱਤੀਆਂ: ਭੁੱਲਰ
ਟਰਾਂਸਪੋਰਟ ਮੰਤਰੀ ਨੇ ਵੱਖ-ਵੱਖ ਸਬੰਧਤ ਵਿਭਾਗਾਂ ਨੂੰ ਨੀਤੀ ਦੇ ਲਾਗੂਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਰਾਜ ਪੱਧਰੀ ਈ.ਵੀ. ਕਮੇਟੀ ਦੀ ਮੀਟਿੰਗ ਦੌਰਾਨ ਲਿਆ ਪ੍ਰਗਤੀ ਦਾ ਜਾਇਜ਼ਾ ਚੰਡੀਗੜ੍ਹ, 21 ਜੂਨ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਪ੍ਰਦੂਸ਼ਣ ਨੂੰ ਘੱਟ ਕਰਨ ਦੇ ਮਨਸ਼ੇ ਨਾਲ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਤ ਕਰਨ ਵਾਸਤੇ ਅਗਲੇ ਤਿੰਨ....
ਆਈ.ਏ.ਐਸ., ਪੀ.ਸੀ.ਐਸ. ਤੇ ਹੋਰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਲਈ ਪੰਜਾਬ ਵਿੱਚ ਅੱਠ ਕੋਚਿੰਗ ਸੈਂਟਰ ਖੋਲ੍ਹੇ ਜਾਣਗੇ : ਭਗਵੰਤ ਮਾਨ 
ਭਗਵੰਤ ਮਾਨ ਵੱਲੋਂ ਨਵੀਨੀਕਰਨ ਤੋਂ ਬਾਅਦ ਜ਼ਿਲ੍ਹਾ ਲਾਇਬ੍ਰੇਰੀ ਸੰਗਰੂਰ ਵਾਸੀਆਂ ਨੂੰ ਸਮਰਿਪਤ ਸੰਗਰੂਰ ਜ਼ਿਲ੍ਹੇ ਵਿੱਚ 28 ਹੋਰ ਲਾਇਬ੍ਰੇਰੀਆਂ ਬਣਨਗੀਆਂ ਗਿਆਨ ਦੇ ਪਸਾਰ ਲਈ ਇਹ ਲਾਇਬ੍ਰੇਰੀ ਮਾਡਲ, ਸੂਬੇ ਭਰ ਵਿੱਚ ਲਾਗੂ ਕੀਤਾ ਜਾਵੇਗਾ ਪਿਛਲੀ ਸਰਕਾਰ ਦੌਰਾਨ ਬਹੁਤ ਘੱਟ ਮੁੱਲ ਉਤੇ ਗੋਆ ਦੀ ਲੀਜ਼ ਉਪਰ ਦਿੱਤੀ ਕਰੀਬ ਨੌਂ ਏਕੜ ਜ਼ਮੀਨ ਦੀ ਕੀਤੀ ਸ਼ਨਾਖ਼ਤ ਸੰਗਰੂਰ, 21 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਿਆਨ ਦੇ ਪਸਾਰ ਲਈ ਨਵੀਨੀਕਰਨ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬ੍ਰੇਰੀ....
ਖੇਤੀਬਾੜੀ ਵਿਭਾਗ ਨੇ ਨਕਲੀ ਕੀਟਨਾਸ਼ਕ ਤੇ ਹੋਰ ਖੇਤੀ ਉਤਪਾਦ ਵੇਚਣ ਵਾਲੇ ਡੀਲਰਾਂ 'ਤੇ ਕੱਸਿਆ ਸ਼ਿਕੰਜਾ
ਗੁਰਦਾਸਪੁਰ ਜ਼ਿਲ੍ਹੇ ਵਿੱਚ ਸੱਤ ਡੀਲਰਾਂ ਦੀ ਸੇਲ ਕੀਤੀ ਬੰਦ ਕੀਟਨਾਸ਼ਕਾਂ ਤੇ ਖਾਦਾਂ ਦੀ ਚੈਕਿੰਗ ਜਾਰੀ ਰਹੇਗੀ, ਕਿਸਾਨਾਂ ਦੀ ਲੁੱਟ ਕਰਨ ਵਾਲੇ ਡੀਲਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 21 ਜੂਨ : ਨਕਲੀ ਬੀਜਾਂ, ਖਾਦਾਂ ਅਤੇ ਕੀੜੇਮਾਰ ਦਵਾਈਆਂ ਵੇਚ ਕੇ ਭੋਲੇ-ਭਾਲੇ ਕਿਸਾਨਾਂ ਦੀ ਲੁੱਟ ਕਰਨ ਵਾਲੇ ਡੀਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਸੱਤ ਡੀਲਰਾਂ ਦੀ ਸੇਲ (ਵਿਕਰੀ ਕਾਰਜਾਂ)....
ਤੇਲੰਗਾਨਾ ਦੀ ਤਰਜ਼ ‘ਤੇ ਪੰਜਾਬ ਦੇ ਐਸ.ਸੀ. ਤੇ ਬੀ.ਸੀ. ਵਰਗ ਲਈ ਭਲਾਈ ਸਕੀਮਾਂ ਸ਼ੁਰੂ ਕਰਾਂਗੇ: ਡਾ. ਬਲਜੀਤ ਕੌਰ
ਕੈਬਨਿਟ ਮੰਤਰੀ ਨੇ ਸਟੇਟ ਡੈਲੀਗੇਟ ਵਜੋਂ ਤੇਲੰਗਾਨਾ ਦਾ ਕੀਤਾ ਦੌਰਾ ਤੇਲੰਗਾਨਾ ਸੂਬੇ ਵੱਲੋਂ ਚਲਾਈਆਂ ਜਾ ਰਹੀਆਂ ਵਿਭਿੰਨ ਭਲਾਈ ਸਕੀਮਾਂ ਬਾਰੇ ਜਾਣਕਾਰੀ ਹਾਸਲ ਕੀਤੀ ਚੰਡੀਗੜ੍ਹ, 21 ਜੂਨ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇਲੰਗਾਨਾ ਦੀ ਤਰਜ਼ ‘ਤੇ ਪੰਜਾਬ ਦੇ ਐਸ.ਸੀ. ਤੇ ਬੀ.ਸੀ. ਅਤੇ ਘੱਟ ਗਿਣਤੀ ਵਰਗ ਲਈ ਭਲਾਈ ਸਕੀਮਾਂ ਸ਼ੁਰੂ ਕਰੇਗੀ ਤਾਂ ਜੋ ਇਨ੍ਹਾਂ ਵਰਗਾਂ ਨਾਲ ਸਬੰਧਤ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਪਿਛਲੇ ਦਿਨੀਂ ਸਟੇਟ....