ਪੰਜਾਬ

ਹਰੇਕ ਬੱਚੇ ਨੂੰ ਵਿਕਾਸ ਲਈ ਦੇਖਭਾਲ ਅਤੇ ਸਹੀ ਵਾਤਾਵਰਨ ਦੀ ਹੁੰਦੀ ਹੈ ਲੋੜ : ਡਾ. ਬਲਜੀਤ ਕੌਰ
0 - 6 ਸਾਲ ਦੀ ਉਮਰ ਦਾ ਸਮਾਂ ਹਰ ਬੱਚੇ ਲਈ ਸਭ ਤੋਂ ਮਹੱਤਵਪੂਰਨ ਹੈ ਸੂਬੇ ਦੀ ਈ.ਸੀ.ਸੀ.ਈ. ਨੀਤੀ ਵਿੱਚ ਲੋੜੀਂਦੀਆਂ ਤਬਦੀਲੀਆਂ ਕਰਨ ਲਈ ਸਮਾਜਿਕ ਸੁਰੱਖਿਆ ਅਤੇ ਸਿੱਖਿਆ ਵਿਭਾਗ ਦੀ ਸਾਂਝੀ ਕਮੇਟੀ ਦਾ ਗਠਨ ਕੀਤਾ ਗਿਆ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਵੱਲੋਂ ਈ.ਸੀ.ਸੀ.ਈ. ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਚੰਡੀਗੜ੍ਹ, 18 ਮਈ : ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਅੱਜ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ.)....
ਰਣਜੀਤ ਸਾਗਰ ਡੈਮ ਦੇ ਆਲੇ-ਦੁਆਲੇ ਦੇ ਖੇਤਰ ਖਾਸ ਕਰਕੇ ਧਾਰ ਕਲਾਂ ਬਲਾਕ ਨੂੰ ਪ੍ਰਮੁੱਖ ਸੈਰ- ਸਪਾਟਾ ਸਥਾਨ ਵਜੋਂ ਵਿਕਸਤ ਕੀਤੇ ਜਾਣਗੇ : ਮੁੱਖ ਮੰਤਰੀ  ਮਾਨ 
ਖੇਤਰ ਦੀ ਬੇਮਿਸਾਲ ਕੁਦਰਤੀ ਸੁੰਦਰਤਾ ਪੰਜਾਬ ਨੂੰ ਆਲਮੀ ਸੈਰਗਾਹਾਂ ਦੇ ਨਕਸ਼ੇ ‘ਤੇ ਹੋਰ ਉਭਾਰਨ ਵਿੱਚ ਸਮਰੱਥ: ਮੁੱਖ ਮੰਤਰੀ ਲੋਕਾਂ ਦਾ ਜੀਵਨ ਪੱਧਰ ਸੁਧਾਰਣ ਲਈ ਅਜਿਹੀਆਂ ਆਰਥਿਕ ਗਤੀਵਿਧੀਆਂ ਨੂੰ ਹੋਰ ਪ੍ਰਫੁੱਲਿਤ ਕਰਨ ਨੂੰ ਸਮੇਂ ਦੀ ਲੋੜ ਦੱਸਿਆ ਪਠਾਨਕੋਟ, 18 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਣਜੀਤ ਸਾਗਰ ਡੈਮ ਦੇ ਆਲੇ-ਦੁਆਲੇ ਦੇ ਖੇਤਰ ਖਾਸ ਕਰਕੇ ਧਾਰ ਕਲਾਂ ਬਲਾਕ ਨੂੰ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਠੋਸ ਤੇ ਸੁਹਿਰਦ ਯਤਨ ਕੀਤੇ....
ਮੰਤਰੀ ਧਾਲੀਵਾਲ ਵੱਲੋਂ 10 ਜੂਨ ਤੱਕ ਸਾਰੀਆਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੇ ਹੁਕਮ
ਡੀਡੀਪੀਓਜ਼ ਨਾਲ ਸਮੀਖਿਆ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਕ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਕੰਮ ਕਰਨ ਦੀਆਂ ਹਦਾਇਤਾਂ ਸ਼ਾਮਲਾਤ ਜ਼ਮੀਨਾਂ ਦੀ ਬੋਲੀ ਲਈ ਘੱਟੋਂ-ਘੱਟ 15 ਹਜ਼ਾਰ ਰੁਪਏ ਦੀ ਰਕਮ ਮਿੱਥੀ, ਨਗਦ ਭਰਵਾਏ ਜਾਇਆ ਕਰਨਗੇ ਪੈਸੇ 1 ਜੁਲਾਈ ਤੋਂ ਸ਼ਾਮਲਾਤ ਜ਼ਮੀਨਾਂ ‘ਚ ਜੰਗਲਾਤ ਲਾਉਣ ਦੀ ਹੋਵੇਗੀ ਸ਼ੁਰੂਆਤ ਚੰਡੀਗੜ੍ਹ, 18 ਮਈ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰਾਂ (ਡੀਡੀਪੀਓ) ਨੂੰ....
ਬਹੁਗਿਣਤੀ ਠੇਕਾ ਮੁਲਾਜ਼ਮਾਂ ਨੂੰ ਜਲਦੀ ਹੀ ਰੈਗੂਲਰ ਕੀਤਾ ਜਾਵੇਗਾ, ਕੈਬਨਿਟ ਸਬ ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨੂੰ ਭਰੋਸਾ
ਪੰਜਾਬ ਸਰਕਾਰ ਵੱਲੋਂ ਐਡਹਾਕ, ਠੇਕਾ ਆਧਾਰਿਤ, ਦਿਹਾੜੀਦਾਰ ਅਤੇ ਅਸਥਾਈ ਕਰਮਚਾਰੀਆਂ ਦੀ ਭਲਾਈ ਲਈ ਨੀਤੀ ਨੋਟੀਫਾਈ ਚੰਡੀਗੜ੍ਹ, 18 ਮਈ : ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਦਿਆਂ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਰੋਜ਼ਗਾਰ ਉਤਪਤੀ ਮੰਤਰੀ ਸ੍ਰੀ ਅਮਨ ਅਰੋੜਾ, ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਸ਼ਾਮਿਲ ਸਨ, ਦੀ ਮੀਟਿੰਗ ਦੌਰਾਨ ਵੱਖ....
ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਯਤਨਾਂ ਸਦਕਾ ਗੁਰੂਆਂ ਵੱਲੋਂ ਵਰੋਸਾਈ ਖੇਡ ਗੱਤਕਾ ਨੈਸ਼ਨਲ ਖੇਡਾਂ ‘ਚ ਹੋਈ ਸ਼ਾਮਲ
ਵਿਸ਼ਵ ਗੱਤਕਾ ਫੈਡਰੇਸ਼ਨ ਦਾ ਅਗਲਾ ਟੀਚਾ ਗੱਤਕੇ ਨੂੰ ਏਸ਼ੀਆ ਤੇ ਓਲੰਪਿਕ ‘ਚ ਸ਼ਾਮਲ ਕਰਾਉਣਾ : ਰਘਬੀਰ ਚੰਦ ਚੰਡੀਗੜ੍ਹ, 18 ਮਈ : ਸਹਾਇਕ ਲੋਕ ਸੰਪਰਕ ਅਧਿਕਾਰੀ ਰਘਬੀਰ ਚੰਦ, ਸੀਨੀਅਰ ਮੀਤ ਪ੍ਰਧਾਨ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਨੇ ਗੱਤਕਾ ਖੇਡ ਨੂੰ ਨੈਸ਼ਨਲ ਖੇਡਾਂ ਵਿੱਚ ਸ਼ਾਮਲ ਕਰਾਉਣ ‘ਤੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਵਰੋਸਾਈ ਇਸ ਇਤਿਹਾਸਕ ਕਲਾ ਨੂੰ ਬਤੌਰ ਖੇਡ ਨੈਸ਼ਨਲ ਪੱਧਰ ‘ਤੇ ਲੈ ਜਾਣ ਲਈ ਸ. ਗਰੇਵਾਲ ਵਧਾਈ ਦੇ ਪਾਤਰ ਹਨ। ਕਈ....
ਇਮਾਨਦਾਰੀ ਅਤੇ ਪਾਰਦਰਸ਼ਤਾ ਰਾਹੀਂ ਇਕ ਸਾਲ ਵਿਚ 29237 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ : ਮੁੱਖ ਮੰਤਰੀ
ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਬਿਊਰੋ ਆਫ ਇਨਵੈਸਟੀਗੇਸ਼ਨ ਵਿਚ ਭਰਤੀ ਹੋਏ 144 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਆਧੁਨਿਕ ਤਕਨਾਲੋਜੀ ਨਾਲ ਲੈਸ ਨੌਜਵਾਨਾਂ ਦੀ ਕਾਬਲੀਅਤ ਜੁਰਮ ਕਰਨ ਵਾਲੇ ਲੋਕਾਂ ਨੂੰ ਕਾਬੂ ਕਰਨ ਵਿਚ ਸਹਾਈ ਹੋਵੇਗੀ ਸੂਬੇ ਦੀ ਪੁਲਿਸ ਨੂੰ ਵਿਗਿਆਨਕ ਲੀਹਾਂ ’ਤੇ ਅਪਡੇਟ ਕਰਨ ਲਈ ਪੰਜਾਬ ਛੇਤੀ ਹੀ ਬਹੁ-ਕੌਮੀ ਕੰਪਨੀ ਗੂਗਲ ਨਾਲ ਮਿਲ ਕੇ ਕਰੇਗਾ ਕੰਮ ਚੰਡੀਗੜ੍ਹ, 18 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਇਮਾਨਦਾਰੀ ਅਤੇ ਪਾਰਦਰਸ਼ਤਾ ਦੇ....
ਪਨਬੱਸ ਦੀਆਂ 587 ਬੱਸਾਂ ਦਾ ਪੰਜਾਬ ਰੋਡਵੇਜ਼ ਵਿੱਚ ਕੀਤਾ ਜਾਵੇਗਾ ਰਲੇਵਾਂ
ਕੈਬਨਿਟ ਸਬ ਕਮੇਟੀ ਵੱਲੋਂ ਟਰਾਂਸਪੋਰਟ ਵਿਭਾਗ ਨੂੰ ਪਨਬੱਸ ਬੱਸਾਂ ਦੇ ਰਲੇਵੇਂ ਸਬੰਧੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਚੰਡੀਗੜ੍ਹ, 18 ਮਈ : ਪੰਜਾਬ ਦੇ ਟਰਾਂਸਪੋਰਟ ਵਿਭਾਗ ਦੀ ਰੀੜ੍ਹ ਦੀ ਹੱਡੀ ਮੰਨੀ ਜਾਂਦੀ ਪੰਜਾਬ ਰੋਡਵੇਜ਼ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਨਬੱਸ ਦੀਆਂ ਕਰਜ਼ਾ-ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ ਵਿੱਚ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। ਪਨਬੱਸ ਦੀਆਂ ਤਕਰੀਬਨ 587 ਬੱਸਾਂ ਦੇ ਰਲੇਵੇਂ ਮਗਰੋਂ ਪੰਜਾਬ ਰੋਡਵੇਜ਼ ਦੇ....
ਪੰਜਾਬ ਕੈਬਨਿਟ ਨੇ ਗਡਵਾਸੂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਲਈ ਯੂ.ਜੀ.ਸੀ. ਸਕੇਲ ਨੂੰ ਦਿੱਤੀ ਮਨਜ਼ੂਰੀ
ਚੰਡੀਗੜ੍ਹ, 17 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਦੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਸਕੇਲ ਲਾਗੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਇੱਥੇ ਪੀ.ਏ.ਪੀ. ਕੰਪਲੈਕਸ ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਹ ਖੁਲਾਸਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਇਤਿਹਾਸਕ ਫੈਸਲੇ ਦਾ ਉਦੇਸ਼....
ਪੰਜਾਬ ਪੁਲਿਸ, ਐਨ.ਆਈ.ਏ. ਵੱਲੋਂ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਛੁਪਣਗਾਹਾਂ ‘ਤੇ ਛਾਪੇਮਾਰੀ
ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਐਨ.ਆਈ.ਏ. ਨੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਸੂਬੇ ਭਰ ‘ਚ 58 ਥਾਵਾਂ ‘ਤੇ ਕੀਤੀ ਛਾਪੇਮਾਰੀ ਪੰਜਾਬ ਪੁਲਿਸ ਦੀਆਂ 125 ਤੋਂ ਵੱਧ ਪਾਰਟੀਆਂ ਨੇ ਗੈਂਗਸਟਰਾਂ ਦੇ 143 ਟਿਕਾਣਿਆਂ ‘ਤੇ ਚਲਾਇਆ ਘੇਰਾਬੰਦੀ ਤੇ ਤਲਾਸ਼ੀ ਆਪ੍ਰੇਸ਼ਨ ਚੰਡੀਗੜ, 17 ਮਈ : ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ, ਪੰਜਾਬ....
ਮੁੱਖ ਮੰਤਰੀ ਵੱਲੋਂ ਸਰਹੱਦੀ ਖੇਤਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ 20 ਕਰੋੜ ਮਨਜੂਰ
ਡੀਜੀਪੀ ਗੌਰਵ ਯਾਦਵ ਨੇ ਡਰੋਨ ਰਾਹੀਂ ਹਥਿਆਰਾਂ/ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਾਉਣ ਵਿੱਚ ਮਦਦ ਕਰਨ ਸਬੰਧੀ ਇਤਲਾਹ ਦੇਣ ਲਈ 1 ਲੱਖ ਰੁਪਏ ਦੇ ਇਨਾਮ ਦਾ ਕੀਤਾ ਐਲਾਨ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸਰਹੱਦੀ ਖੇਤਰਾਂ ‘ਤੇ ਸੁਰੱਖਿਆ ਨੂੰ ਮਜਬੂਤ ਕਰਨ ਲਈ ਸੀਮਾ ਸੁਰੱਖਿਆ ਬਲ ਨਾਲ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਅੰਮਿ੍ਰਤਸਰ, 17 ਮਈ : ਵਿਸ਼ੇਸ਼ ਡਾਇਰੈਕਟਰ ਜਨਰਲ....
ਪੰਜਾਬ ਸਰਕਾਰ ਸੂਬੇ ਵਿੱਚ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧ :  ਮੁੱਖ ਮੰਤਰੀ ਭਗਵੰਤ ਮਾਨ
ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਕੀਤੀ ਪ੍ਰਧਾਨਗੀ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਸੇਵਾਵਾਂ ਮੁਹੱਈਆ ਕਰਨ ਦੇ ਮੰਤਵ ਨਾਲ ਸਰਕਾਰ ਨੇ ਸ਼ੁਰੂ ਕੀਤਾ ਪ੍ਰੋਗਰਾਮ ਜਲੰਧਰ ‘ਚ ‘ਆਪ’ ਦੀ ਜਿੱਤ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਉਤੇ ਮੋਹਰ ਜਲੰਧਰ, 17 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਨ ਲਈ ਵਚਨਬੱਧ ਹੈ। ‘ਸਰਕਾਰ ਤੁਹਾਡੇ ਦੁਆਰ’ ਨਾਂ ਦੇ ਸਰਕਾਰ ਦੇ ਮੁੱਖ....
ਰਵਿਦਾਸੀਆਂ ਭਾਈਚਾਰੇ ਨੂੰ ਇਹ ਜਗਾ 1935 ਦੀ ਜਗਾ ਅਲਾਟ ਹੋਈ ਹੈ ਤੇ ਇਨ੍ਹਾਂ ਦੇ ਕਬਜੇ ਨੂੰ ਹਟਾਓੁਣਾ ਠੀਕ ਨਹੀ ਹੈ : ਸਾਬਕਾ ਮੁੱਖ ਮੰਤਰੀ ਚੰਨੀ 
ਜ਼ਮੀਨ ਤੇ ਕਬਜ਼ਾ ਲੈਣ ਦੌਰਾਨ ਸ਼ੁਰੂ ਹੋਏ ਵਿਵਾਦ, ਦਲਿਤ ਭਾਈਚਾਰੇ ਵੱਲੋਂ ਦਿੱਤੇ ਇਕੱਠ ਦੇ ਸੱਦੇ ਨੂੰ ਦੇਖਦਿਆਂ ਤਲਵੰਡੀ ਸਾਬੋ ਪੁਲਿਸ ਛਾਉਣੀ ਚ ਤਬਦੀਲ ਤਲਵੰਡੀ ਸਾਬੋ, 16 ਮਈ : ਅਦਾਲਤੀ ਫੈਸਲੇ ਹੱਕ ਚ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਬੁੰਗਾ ਨਾਨਕਸਰ ਦੀ ਜ਼ਮੀਨ ਤੇ ਕਬਜ਼ਾ ਲੈਣ ਦੌਰਾਨ ਪਿਛਲੇ ਦਿਨਾਂ ਤੋਂ ਸ਼ੁਰੂ ਹੋਏ ਵਿਵਾਦ ਦਰਮਿਆਨ ਅੱਜ ਦਲਿਤ ਭਾਈਚਾਰੇ ਵੱਲੋਂ ਦਿੱਤੇ ਇਕੱਠ ਦੇ ਸੱਦੇ ਨੂੰ ਦੇਖਦਿਆਂ ਇਤਿਹਾਸਿਕ ਨਗਰ ਤਲਵੰਡੀ ਸਾਬੋ ਪੁਲਿਸ ਛਾਉਣੀ ਚ ਤਬਦੀਲ ਕਰ ਦਿੱਤਾ ਗਿਆ ਹੈ। ਤਖ਼ਤ....
ਮੁੱਖ ਮੰਤਰੀ ਮਾਨ ਆਪਣੀ ਸਰਕਾਰ ਦੇ ਸ਼ੁਰੂ ਕੀਤੇ ਕਿਸੇ ਨਵੇਂ ਪ੍ਰੋਜੈਕਟ ਦਾ ਵੀ ਉਦਘਾਟਨ ਕਰਕੇ ਦਿਖਾਉਣ : ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ, 16 ਮਈ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਿਹਾ ਹੈ ਕਿ ਉਹ ਆਪਣੀ ਸਰਕਾਰ ਦੁਆਰਾ ਕੀਤੇ ਕੋਈ ਨਵੇਂ ਕੰਮ ਦਿਖਾਉਣ, ਬਿਜਾਏ ਕਿ ਸਿਰਫ਼ ਪਿਛਲੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਉਦਘਾਟਨ ਕਰਨ ਅਤੇ ਉਸ ਦਾ ਸਿਹਰਾ ਆਪਣੇ ਸਿਰ ਲੈਣ ਦੇ। ਮਾਨ ਵੱਲੋਂ ਅੱਜ ਪਟਿਆਲਾ ਵਿੱਚ ਆਧੁਨਿਕ ਅਤਿ-ਆਧੁਨਿਕ ਬੱਸ ਸਟੈਂਡ ਦੇ ਉਦਘਾਟਨ 'ਤੇ ਪ੍ਰਤੀਕਰਮ ਦਿੰਦਿਆਂ, ਕੈਪਟਨ ਅਮਰਿੰਦਰ ਨੇ ਕਿਹਾ, ਇਹ....
ਮੰਤਰੀ ਭੁੱਲਰ ਵੱਲੋਂ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ‘ਚ ਇਕਸਾਰਤਾ ਲਿਆਉਣ ਅਤੇ ਬਣਦਾ ਵਾਧਾ ਲਾਗੂ ਕਰਨ ਸਬੰਧੀ ਕਾਰਵਾਈ ਤੇਜ਼ ਕਰਨ ਦੇ ਹੁਕਮ
ਕਿਹਾ, ਬਾਕੀ ਮੰਗਾਂ ‘ਤੇ ਵੀ ਤੇਜ਼ੀ ਨਾਲ ਕੀਤਾ ਜਾ ਰਿਹੈ ਵਿਚਾਰ ਚੰਡੀਗੜ੍ਹ, 16 ਮਈ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਇਕਸਾਰਤਾ ਲਿਆਉਣ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਬਣਦਾ ਵਾਧਾ ਲਾਗੂ ਕਰਨ ਸਬੰਧੀ ਕਾਰਵਾਈ ਤੇਜ਼ੀ ਨਾਲ ਚਲ ਰਹੀ ਹੈ। ਇਥੇ ਪੰਜਾਬ ਭਵਨ ਵਿਖੇ ਯੂਨੀਅਨ ਦੇ ਨੁਮਾਇੰਦਿਆਂ ਨਾਲ....
ਨਵੇਂ ਟੈਰਿਫ਼ ਨਾਲ ਮੁਫ਼ਤ 600 ਯੂਨਿਟ ਬਿਜਲੀ ਸਕੀਮ ‘ਤੇ ਕੋਈ ਅਸਰ ਨਹੀਂ ਪਵੇਗਾ, ਮੰਤਰੀ ਈ.ਟੀ.ਓ. 
ਕਿਹਾ, ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਚੁੱਕੇਗੀ ਚੰਡੀਗੜ੍ਹ, 16 ਮਈ : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਭਰੋਸਾ ਦਿੱਤਾ ਹੈ ਕਿ ਬਿਜਲੀ ਦੀਆਂ ਨਵੀਆਂ ਦਰਾਂ ਦਾ ਸੂਬੇ ਦੇ ਆਮ ਲੋਕਾਂ ‘ਤੇ ਕੋਈ ਅਸਰ ਨਹੀਂ ਪਵੇਗਾ ਕਿਉਂਕਿ ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਕਈ ਸੂਬਿਆਂ ਵਿੱਚ ਬਿਜਲੀ ਦੀਆਂ ਦਰਾਂ ਬਹੁਤ ਜ਼ਿਆਦਾ ਹਨ, ਜਦੋਂ ਕਿ ਪੰਜਾਬ ਵਿੱਚ ਬਿਜਲੀ ਦਰਾਂ ਬਾਕੀ ਸੂਬਿਆਂ ਨਾਲੋਂ ਘੱਟ ਹਨ। ਬਿਜਲੀ....