ਪੰਜਾਬ

ਠੀਕਰੀਵਾਲ ‘ਚ ਹੋਏ ਸੜਕ ਹਾਦਸੇ ‘ਚ ਦੋ ਨੌਜਾਵਨਾਂ ਦੀ ਮੌਤ, ਤਿੰਨ ਜਖ਼ਮੀ
ਬਰਨਾਲਾ, 02 ਮਈ (ਗੁਰਭਿੰਦਰ ਗੁਰੀ) : ਨੇੜਲੇ ਪਿੰਡ ਠੀਕਰੀਵਾਲਾ ਵਿਖੇ ਬੀਤੀ ਰਾਤ ਦੋ ਮੋਟਰਸਾਈਕਲਾਂ ਦੀ ਟੱਕਰ ਹੋਣ ਜਾਣ ਦੇ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ (24) ਵਾਸੀ ਰਣਜੀਤ ਨਗਰ ਬਰਨਾਲਾ ਜੋ ਆਪਣੀ ਪਤਨੀ ਤੁਲਸਾ ਰਾਣੀ, ਬੇਟੀ ਹੁਸਨਪ੍ਰੀਤ ਕੌਰ (7) ਅਤੇ ਗੁਰਕੀਰਤ ਕੌਰ (2) ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਬਰਨਾਲਾ ਤੋਂ ਪਿੰਡ ਸਹਿਜੜਾ ਨੂੰ ਜਾ ਰਿਹਾ ਸੀ, ਜਦੋਂ ਉਹ ਤਕਰੀਬਨ ਰਾਤ 8 ਵਜੇ ਪਿੰਡ ਠੀਕਰੀਵਾਲਾ ਦੇ ਸਕੂਲ ਨੇੜੇ ਪੁੱਜੇ ਤਾਂ ਪਿੰਡ....
ਪੰਜਾਬ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਆਪਣੇ ਕਰ ਮਾਲੀਏ ਵਿੱਚ 22 ਫੀਸਦੀ ਦਾ ਵਾਧਾ ਦਰਜ : ਹਰਪਾਲ ਚੀਮਾ
ਚੰਡੀਗੜ੍ਹ, 2 ਮਈ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਅਪ੍ਰੈਲ 2022 ਦੇ ਮੁਕਾਬਲੇ ਅਪ੍ਰੈਲ 2023 ਦੌਰਾਨ ਆਪਣੇ ਕਰ ਮਾਲੀਏ ਵਿੱਚ 22 ਫੀਸਦੀ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਅਨੁਮਾਨਾਂ ਅਨੁਸਾਰ ਰਾਜ ਨੇ ਅਪ੍ਰੈਲ 2023 ਦੌਰਾਨ ਆਪਣੇ ਕਰਾਂ ਤੋਂ 3988.23 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਜਦੋਂ ਕਿ ਅਪ੍ਰੈਲ 2022 ਵਿੱਚ 3275.85 ਕਰੋੜ ਰੁਪਏ ਇਕੱਤਰ ਕੀਤੇ ਗਏ ਸਨ। ਇਥੇ ਜਾਰੀ ਪ੍ਰੈਸ ਬਿਆਨ....
ਮੁੱਖ ਸਕੱਤਰ ਜੰਜੂਆ ਵੱਲੋਂ ਅਨਰੈਗੂਲੇਟਿਡ ਡਿਪਾਜ਼ਿਟ ਐਕਟ, 2019 ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼
ਚੰਡੀਗੜ੍ਹ, 2 ਮਈ : ਸੂਬੇ ਦੇ ਨਾਗਰਿਕਾਂ ਦੀ ਸਖ਼ਤ ਮਿਹਨਤ ਦੀ ਕਮਾਈ ਦੀ ਰੱਖਿਆ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਲੋਕਾਂ ਦੇ ਹਿੱਤਾਂ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅਨਰੈਗੂਲੇਟਿਡ ਡਿਪਾਜ਼ਿਟ ਐਕਟ, 2019 'ਤੇ ਪਾਬੰਦੀ ਦੇ ਉਪਬੰਧਾਂ (ਕੰਟਰੋਲ ਰਹਿਤ ਜਮ੍ਹਾਂ ਰਕਮ ਉਤੇ ਪਾਬੰਦੀ ਦੇ ਕਾਨੂੰਨ) ਨੂੰ ਸਖ਼ਤੀ ਨਾਲ ਲਾਗੂ ਕਰਨ 'ਤੇ ਜ਼ੋਰ ਦਿੱਤਾ ਹੈ। ਉਹ ਅੱਜ ਇੱਥੇ ਵਿਖੇ 19ਵੀਂ ਰਾਜ ਪੱਧਰੀ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ....
ਪੰਜਾਬ ਮੁੜ ਵਿਕਾਸ ਦੀਆਂ ਲੀਹਾਂ ‘ਤੇ ਆ ਰਿਹਾ ਹੈ : ਭਗਵੰਤ ਮਾਨ
ਰਾਜਪੁਰਾ, 2 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ, ਦੇਸ਼ ਦੇ ਸਭ ਤੋਂ ਪਸੰਦੀਦਾ ਉਦਯੋਗਿਕ ਸਥਾਨ ਵਜੋਂ ਉੱਭਰਿਆ ਹੈ ਅਤੇ ਹਰ ਖੇਤਰ ਵਿੱਚ ਵਿਆਪਕ ਵਿਕਾਸ ਦੇਖਣ ਨੂੰ ਮਿਲ ਰਿਹਾ ਹੈ। ਜੇ.ਐਸ.ਡਬਲਯੂ ਸਟੀਲ ਕੋਟਿੰਗ ਪ੍ਰੋਡਕਟਸ ਲਿਮਟਿਡ ਦੇ ਪਲਾਂਟ ਨੂੰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਲਾਂਟ 247 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ ਅਤੇ ਇਸ ਨਾਲ 600 ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ।....
ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਬੇਅਦਬੀ ਅਤੇ ਗ੍ਰੰਥੀ ਸਿੰਘਾਂ ਤੇ ਹਮਲਾ ਕਰਨ ਵਾਲੇ ਦੀ ਮੌਤ
ਮਾਨਸਾ, 01 ਮਈ : ਪਿਛਲੇ ਦਿਨੀਂ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗ੍ਰੰਥੀ ਸਿੰਘਾਂ ਤੇ ਹਮਲਾ ਕਰਨ ਵਾਲੇ ਦੀ ਮੌਤ ਹੋ ਜਾਣ ਦੀ ਖ਼ਬਰ ਹੈ।ਮਿਲੀ ਜਾਣਕਾਰੀ ਅਨੁਸਾਰ 25 ਅਪ੍ਰੈਲ ਨੂੰ ਬੇਅਦਬੀ ਕਰਨ ਵਾਲੇ ਦੋਸ਼ੀ ਜਸਵੀਰ ਸਿੰਘ ਜੱਸੀ ਨੂੰ 29 ਅਪ੍ਰੈਲ ਨੂੰ ਮਾਨਸਾ ਜੇਲ੍ਹ ਵਿੱਚ ਲਿਆਂਦਾ ਗਿਆ ਸੀ। ਭਰੋਸੇਯੋਗ ਸੂਤਰਾਂ ਅਨੁਸਾਰ ਕਥਿਤ ਦੋਸ਼ੀ ਜਸਵੀਰ ਸਿੰਘ ਜੱਸੀ ਦੀ ਛਾਤੀ ‘ਚ ਦਰਦ ਅਤੇ ਸ਼ਾਹ ਨੂੰ ਦਿੱਕਤ ਆਈ ਸੀ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ....
ਬਠਿੰਡਾ ਵਿਖੇ ਨਗਰ ਪੰਚਾਇਤ ਭਾਈ ਰੂਪਾ ਦੇ ਸੁੰਦਰੀਕਰਨ ਲਈ ਸਰਕਾਰ ਖਰਚੇਗੀ 2.53 ਕਰੋੜ : ਡਾ: ਨਿੱਜਰ
ਚੰਡੀਗੜ੍ਹ, 01 ਮਈ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਠਿੰਡਾ ਦੀ ਨਗਰ ਪੰਚਾਇਤ ਭਾਈ ਰੂਪਾ ਦੇ ਸੁੰਦਰੀਕਰਨ ’ਤੇ 2.53 ਕਰੋੜ ਰੁਪਏ ਖਰਚ ਕੀਤੇ ਜਾਣਗੇ। ਪ੍ਰੋਜੈਕਟ ਦਾ ਉਦੇਸ਼ ਖੇਤਰ ਦੇ ਸਮੁੱਚੇ ਸੁਹਜ ਨੂੰ ਮੁੜ ਸੁਰਜੀਤ ਕਰਨਾ ਅਤੇ ਵਧਾਉਣਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਹਿੱਸੇ ਵਜੋਂ....
ਫਿਰੋਜ਼ਪੁਰ 'ਚ ਤੇਲ ਟੈਂਕਰ ਅਤੇ ਮੋਟਰਸਾਈਕਲ ਦੀ ਟੱਕਰ, ਦੋ ਨੌਜਵਾਨਾਂ ਦੀ ਮੌਤ 
ਫਿਰੋਜ਼ਪੁਰ, 30 ਅਪ੍ਰੈਲ : ਮਖੂ – ਅਮ੍ਰਿਤਸਰ ਨੈਸ਼ਨਲ ਹਾਈਵੇ ਤੇ ਫਿਰੋਜ਼ਪੁਰ ਦੇ ਨਜ਼ਦੀਕ ਤੇਲ ਟੈਂਕਰ ਅਤੇ ਮੋਟਰਸਾਈਕਲ ਦੀ ਟੱਕਰ ਹੋ ਜਾਣ ਦੇ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੋਵੇਂ ਮ੍ਰਿਤਕ ਨੌਜਵਾਨ ਟਰੱਕ ਡਰਾਈਵਰ ਸਨ ਅਤੇ ਢਾਬੇ ਤੋਂ ਰੋਟੀ ਖਾ ਕੇ ਕਣਕ ਨਾਲ ਲੱਦੇ ਆਪਣੇ ਟਰੱਕਾਂ ਕੋਲ ਜਾ ਰਹੇ ਸਨ। ਇਸ ਦੌਰਾਨ ਜ਼ੀਰਾ ਵਾਲੀ ਸਾਈਡ ਤੋਂ ਆ ਰਹੇ ਇਕ ਤੇਲ ਟੈਂਕਰ ਨਾਲ ਹੋਈ ਭਿਆਨਕ ਟੱਕਰ ਵਿੱਚ ਦੋਹਾਂ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਹਨੂਕ ਪੁੱਤਰ ਪਤਰਸ....
ਪਟਿਆਲਾ ਦੇ ਵਿਕਾਸ ਪ੍ਰੋਜੈਕਟਾਂ ਲਈ 2.27 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ. ਨਿੱਜਰ
ਕਿਹਾ, ਸੂਬੇ ਦੇ ਨਾਗਰਿਕਾਂ ਲਈ ਰਹਿਣ-ਸਹਿਣ ਦਾ ਬਿਹਤਰ ਮਾਹੌਲ ਸਿਰਜਾਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਚੰਡੀਗੜ੍ਹ, 30 ਅਪ੍ਰੈਲ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਟਿਆਲਾ ਦੇ ਵਿਕਾਸ ਪ੍ਰੋਜੈਕਟਾਂ 'ਤੇ ਲਗਭਗ 2.27 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਪ੍ਰਾਜੈਕਟਾਂ ਲਈ ਦਫ਼ਤਰੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ....
ਲੁਧਿਆਣਾ ਦੇ ਗਿਆਸਪੁਰਾ ‘ਚ ਫੈਕਟਰੀ ਤੋਂ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ 
ਲੁਧਿਆਣਾ, 30 ਅਪ੍ਰੈਲ : ਮਹਾਨਗਰ ਲੁਧਿਆਣਾ ਦੇ ਗਿਆਸਪੁਰਾ ਰਿਹਾਇਸੀ ਇਲਾਕੇ ‘ਚ ਫੈਕਟਰੀ ਤੋਂ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋਣ ਜਾਣ ਦੀ ਦੁੱਖਦਾਈ ਖ਼ਬਰ ਹੈ, ਇਸ ਤੋਂ ਇਲਾਵਾ ਕਈ ਲੋਕ ਬਿਮਾਰ ਹੋ ਗਏ ਹਨ, ਜੋ ਹਸਪਤਾਲ ਵਿੱਚ ਜੇਰੇ ਇਲਾਜ ਹਨ। ਇਸ ਘਟਨਾਂ ਦੀ ਸੂਚਨਾ ਮਿਲਣ ‘ਚ 5 ਔਰਤਾਂ 4 ਪੁਰਸ਼ ਅਤੇ 2 ਬੱਚੇ ਸ਼ਾਮਿਲ ਹਨ। ਰਾਹਤ ਕਾਰਜ ਜਾਰੀ ਹਨ। ਇਸ ਘਟਨਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫੈਕਟਰੀ ਵਿੱਚੋਂ ਗੈਸ ਲੀਕ ਹੋਣ ਅਤੇ ਮੌਤਾਂ ਹੋਣ ਬਾਰੇ ਉਨ੍ਹਾਂ....
ਨੁਕਸਾਨੀ ਫ਼ਸਲ ਦਾ ਜਿੰਨਾ ਮੁਆਵਜ਼ਾ ਕਿਸਾਨਾਂ ਨੂੰ ਮਿਲੇਗਾ ਉਸ ਦਾ 10 ਫ਼ੀਸਦੀ ਹਿੱਸਾ ਵੱਖਰੇ ਤੌਰ 'ਤੇ ਦਿਹਾੜੀਦਾਰਾਂ ਨੂੰ ਦਿਤਾ ਜਾਵੇਗਾ : ਮੁੱਖ ਮੰਤਰੀ ਭਗਵੰਤ ਮਾਨ
ਲੁਧਿਆਣਾ, 28 ਅਪ੍ਰੈਲ : ਲੁਧਿਆਣਾ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਪਹਿਲੀ ਵਾਰ ਚੰਡੀਗੜ੍ਹ ਤੋਂ ਬਾਹਰ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ 'ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਤੋਂ ਬਾਅਦ ਯਕੀਨੀ ਬਣਾਇਆ ਜਾਵੇਗਾ ਕਿ ਉਸ ਮੌਕੇ ਵੱਖ-ਵੱਖ ਵਿਭਾਗਾਂ ਦੇ....
ਅਮਨ ਅਰੋੜਾ ਵੱਲੋਂ ਯੂ.ਕੇ. ਦੀ ਫਰਮ ਨਾਲ ਮਿਊਂਸੀਪਲ ਤੇ ਖੇਤੀ ਰਹਿੰਦ-ਖੂੰਹਦ ਆਧਾਰਤ ਸੀ.ਬੀ.ਜੀ. ਪ੍ਰਾਜੈਕਟਾਂ ਲਈ ਢਾਂਚਾਗਤ ਲੋੜਾਂ ਦੇ ਹੱਲ ਬਾਰੇ ਚਰਚਾ
ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਕਾਰਬਨ ਮਾਸਟਰਜ਼ ਅਤੇ ਹਾਸਿਰੂ ਡਾਲਾ ਇਨੋਵੇਸ਼ਨਜ਼ ਦੇ ਨੁਮਾਇੰਦਿਆਂ ਨਾਲ ਮੁਲਾਕਾਤ; ਪੰਜਾਬ ਵਿੱਚ ਨਿਵੇਸ਼ ਕਰਨ ‘ਚ ਵਿਖਾਈ ਦਿਲਚਸਪੀ ਚੰਡੀਗੜ੍ਹ, 28 ਅਪ੍ਰੈਲ : ਸੂਬੇ ਵਿੱਚ ਖੇਤੀ ਰਹਿੰਦ-ਖੂੰਹਦ ਅਤੇ ਮਿਊਂਸੀਪਲ ਠੋਸ ਰਹਿੰਦ-ਖੂੰਹਦ ਦੀ ਸਮੱਸਿਆ ਦੇ ਸਥਾਈ ਅਤੇ ਵਿਗਿਆਨਕ ਹੱਲ ਤਲਾਸ਼ਣ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਯੂ.ਕੇ. ਦੀ ਕੰਪਨੀ ਮੈਸਰਜ਼ ਕਾਰਬਨ ਮਾਸਟਰਜ਼ ਅਤੇ ਮੈਸਰਜ਼ ਹਾਸਿਰੂ ਡਾਲਾ....
 ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ ਦਾ ਤੋਹਫ਼ਾ; ਕੁਦਰਤੀ ਮਾਰ ਦੀ ਲਪੇਟ ਵਿਚ ਆਈਆਂ ਫਸਲਾਂ ਤੋਂ ਪ੍ਰਭਾਵਿਤ ਹੋਏ ਖੇਤ ਕਾਮਿਆਂ ਨੂੰ 10 ਫੀਸਦੀ ਮੁਆਵਜ਼ਾ ਦੇਣ ਦਾ ਐਲਾਨ
ਫਸਲਾਂ ਪਾਲਣ ਲਈ ਖੂਨ-ਪਸੀਨਾ ਵਹਾਉਣ ਵਾਲੇ ਕਿਰਤੀ ਵਰਗ ਨੂੰ ਹੋਵੇਗਾ ਵੱਡਾ ਫਾਇਦਾ ਲੁਧਿਆਣਾ, 28 ਅਪ੍ਰੈਲ () : ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ (ਇਕ ਮਈ) ਦਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਕੁਦਰਤੀ ਆਫਤਾਂ ਨਾਲ ਨੁਕਸਾਨੀ ਫਸਲ ਲਈ ਦਿੱਤੇ ਜਾਂਦੇ ਕੁੱਲ ਮੁਆਵਜ਼ੇ ਉਤੇ 10 ਫੀਸਦੀ ਮੁਆਵਜ਼ਾ ਰਾਸ਼ੀ ਖੇਤ ਕਾਮਿਆਂ ਨੂੰ ਦੇਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਅੱਜ ਇੱਥੇ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ....
ਤੇਜ਼ ਹਨੇਰੀ ਨਾਲ ਪੰਜਾਬ-ਹਰਿਆਣਾ ‘ਚ ਪਏਗਾ ਮੀਂਹ, 3 ਮਈ ਤੱਕ ਅਲਰਟ ਜਾਰੀ
ਚੰਡੀਗੜ੍ਹ, 27 ਅਪ੍ਰੈਲ : ਹਰਿਆਣਾ ਅਤੇ ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜਾਜ਼ ਬਦਲੇਗਾ। ਬੁੱਧਵਾਰ ਨੂੰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ ਅਤੇ ਦਸੂਹਾ ‘ਚ ਹਲਕੀ ਬਾਰਿਸ਼ ਹੋਈ। ਪਰ ਹੁਣ 29 ਅਪ੍ਰੈਲ ਨੂੰ ਇਕ ਹੋਰ ਪੱਛਮੀ ਗੜਬੜੀ ਹਰਿਆਣਾ ਵਿੱਚ ਦਸਤਕ ਦੇਣ ਵਾਲੀ ਹੈ, ਜਿਸ ਕਾਰਨ 3 ਮਈ ਤੱਕ ਹਰਿਆਣਾ ਅਤੇ ਪੰਜਾਬ ਦਾ ਮੌਸਮ ਬਦਲ ਜਾਵੇਗਾ। ਹਿਮਾਚਲ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਵੀ ਦੇਖਣ ਨੂੰ ਮਿਲਿਆ। ਮੌਸਮ ਵਿਭਾਗ ਮੁਤਾਬਕ ਵੈਸਟਰਨ....
ਬੀਐਸਐਫ ਨੇ ਪਾਕਿ ਦੀ ਨਾਪਾਕ ਹਰਕਤ ਕੀਤੀ ਨਾਕਾਮ, ਅਟਾਰੀ ਬਾਰਡਰ 'ਤੇ ਡਰੋਨ
ਅਟਾਰੀ, 27 ਅਪ੍ਰੈਲ : ਬੀਐਸਐਫ ਨੇ ਪੰਜਾਬ ਦੇ ਅੰਮ੍ਰਿਤਸਰ ਸਰਹੱਦ 'ਤੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਬੁੱਧਵਾਰ-ਵੀਰਵਾਰ ਦਰਮਿਆਨੀ ਰਾਤ ਨੂੰ ਜਵਾਨਾਂ ਨੇ ਗੋਲੀਬਾਰੀ ਕਰ ਕੇ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ। ਇਸ ਡਰੋਨ ਦੀ ਰਾਤ ਸਮੇਂ ਨਸ਼ਾ ਤਸਕਰੀ ਵਿੱਚ ਵਰਤੋਂ ਕੀਤੀ ਜਾ ਰਹੀ ਸੀ। ਬੀਐਸਐਫ ਅਧਿਕਾਰੀਆਂ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਬਟਾਲੀਅਨ 22 ਦੇ ਜਵਾਨ ਰਾਤ ਸਮੇਂ ਗਸ਼ਤ ’ਤੇ ਸਨ। ਬੀਓਪੀ ਪੁਲ ਮੋਰਾਂ ਨੇੜੇ ਅੱਧੀ ਰਾਤ ਨੂੰ ਡਰੋਨ ਦੀ ਆਵਾਜ਼ ਸੁਣਾਈ....
ਕਣਕ ਦੀ ਆਮਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 99.5 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ
ਪਿਛਲੇ ਸਾਲ ਨਾਲੋਂ 30 ਫੀਸਦੀ ਵੱਧ ਖਰੀਦ ਦੀ ਉਮੀਦ ਪੰਜਾਬ ਨੇ ਫਿਰ ਦੇਸ਼ ਦੇ ਅੰਨ ਭੰਡਾਰ ਵਿੱਚ ਪਾਇਆ ਅਹਿਮ ਯੋਗਦਾਨ; ਦੇਸ਼ ਵਿਆਪੀ ਖਰੀਦ ਵਿੱਚ ਪੰਜਾਬ ਦਾ 50 ਫ਼ੀਸਦੀ ਹਿੱਸਾ ਮੰਡੀ 'ਚ ਕਿਸੇ ਵੀ ਕਿਸਾਨ ਨੂੰ ਉਡੀਕ ਨਹੀਂ ਕਰਨੀ ਪਈ: ਕਟਾਰੂਚੱਕ ਚੰਡੀਗੜ੍ਹ, 27 ਅਪ੍ਰੈਲ : ਸੂਬੇ ਭਰ ਦੀਆਂ ਮੰਡੀਆਂ ਵਿੱਚ ਅੱਜ ਕਣਕ ਦੀ ਆਮਦ 100 ਲੱਖ ਮੀਟਰਿਕ ਟਨ ਨੂੰ ਪਾਰ ਕਰ ਗਈ ਹੈ ਜਿਸ ਵਿੱਚੋਂ 99.5 ਲੱਖ ਟਨ ਸਰਕਾਰੀ ਏਜੰਸੀਆਂ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ ਪਹਿਲਾਂ ਹੀ ਖਰੀਦੀ ਜਾ ਚੁੱਕੀ ਹੈ। ਵਪਾਰੀਆਂ ਵੱਲੋਂ....