ਪੰਜਾਬ

ਪੰਜਾਬ ਬਜਟ ਇਜਲਾਸ ਨੂੰ ਸੁਪਰੀਮ ਕੋਰਟ ਦੀ ਮਨਜ਼ੂਰੀ ਮਿਲਣਾ ਲੋਕਤੰਤਰ ਦੀ ਜਿੱਤ: ਈ ਟੀ ਓ
ਚੰਡੀਗੜ੍ਹ, 01 ਮਾਰਚ : ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਪੰਜਾਬ ਬਜਟ ਇਜਲਾਸ 3 ਮਾਰਚ ਤੋਂ ਬੁਲਾਉਣ ਸਬੰਧੀ ਕੀਤੇ ਫੈਸਲਾ ਨੂੰ ਲੋਕਤੰਤਰ ਦੀ ਜਿੱਤ ਦੱਸਿਆ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਬਜਟ ਇਜਲਾਸ 3 ਮਾਰਚ ਤੋਂ ਬੁਲਾਉਣ ਸਬੰਧੀ ਪੰਜਾਬ ਵਜ਼ਾਰਤ ਦੇ ਫੈਸਲੇ ‘ਤੇ ਮੋਹਰ ਲਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ 3 ਕਰੋੜ....
ਸਰਕਾਰ ਬਹਿਬਲ ਪੁਲਿਸ ਗੋਲੀਬਾਰੀ ਕੇਸ ਵਿੱਚ ਜਲਦੀ ਚਲਾਨ ਕਰੇਗੀ ਪੇਸ਼
ਮੰਤਰੀਆਂ ਤੇ ਕੌਮੀ ਇਨਸਾਫ਼ ਮੋਰਚੇ ਵਿਚਾਲੇ ਹੋਈ ਮੀਟਿੰਗ ਵਿੱਚ ਲਿਆ ਫੈਸਲਾ ਬੇਅਦਬੀ ਕੇਸਾਂ ਵਿੱਚ ਸਜ਼ਾਵਾਂ ਵਧਾਉਣ ਲਈ ਰਾਸ਼ਟਰਪਤੀ ਕੋਲ ਕੀਤੀ ਜਾਵੇਗੀ ਪੈਰਵਾਈ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਹੋਈ ਚਰਚਾ ਚੰਡੀਗੜ੍ਹ, 01 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਦੇ ਕੇਸ ਵਿੱਚ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ। ਇਸ ਸਬੰਧੀ ਫੈਸਲਾ ਸੂਬਾ ਸਰਕਾਰ ਤੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨਾਲ ਪਿਛਲੇ ਦਿਨੀਂ ਹੋਈ ਮੀਟਿੰਗ ਵਿੱਚ ਲਿਆ ਗਿਆ।....
ਸੂਬਾ ਸਰਕਾਰ ਲੋਕਪੱਖੀ ਫੈਸਲਿਆਂ ਨਾਲ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਲਈ ਸਮਰਪਿਤ: ਕਟਾਰੂਚੱਕ
ਖੁਰਾਕ,ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਪਨਸਪ ਦੀ ਸਮੀਖਿਆ ਮੀਟਿੰਗ ‘ਚ ਨਵੀਨਤਮ ਕਾਰਜ ਪ੍ਰਣਾਲੀ ਅਪਣਾਉਣ ਉੱਤੇ ਜ਼ੋਰ ਚੰਡੀਗੜ੍ਹ, 01 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਹਿਲੇ ਦਿਨ ਤੋਂ ਹੀ ਲੋਕਪੱਖੀ ਫ਼ੈਸਲਿਆਂ ਨਾਲ ਆਮ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਪ੍ਰਤੀ ਪੂਰੀ ਤਰਾਂ ਸਮਰਪਿਤ ਹੈ।ਇਸੇ ਕੋਸ਼ਿਸ਼ ਤਹਿਤ ਸੂਬੇ ਦੇ ਖ਼ੁਰਾਕ,ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਸੈਕਟਰ-34 ਵਿਖੇ ਪਨਸਪ ਅਦਾਰੇ ਦੇ ਕੰਮਕਾਜ ਦੀ....
ਅੰਮ੍ਰਿਤਸਰ ਅਤੇ ਮੋਹਾਲੀ ਤੋਂ ਕੈਨੇਡਾ ਅਤੇ ਯੂ.ਐਸ ਦੇ ਸ਼ਹਿਰਾਂ ਵਿਚਕਾਰ ਸਿੱਧੀਆਂ ਉਡਾਣਾਂ ਦੀ ਮੰਤਰੀ ਧਾਲੀਵਾਲ ਨੇ ਕੀਤੀ ਮੰਗ
ਵੱਡੀ ਗਿਣਤੀ ਵਿੱਚ ਯਾਤਰੀਆਂ ਦੀ ਸਹੂਲਤ ਲਈ ਸਿੱਧੇ ਹਵਾਈ ਸੰਪਰਕ ‘ਤੇ ਜ਼ੋਰ ਦੇਣ ਲਈ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਐਮ. ਸਿੰਧੀਆ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 1 ਮਾਰਚ : ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੁੱਧਵਾਰ ਨੂੰ ਕੇਂਦਰ ਪਾਸੋਂ ਮੰਗ ਕੀਤੀ ਕਿ ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ (ਮੋਹਾਲੀ) ਦੋਵਾਂ ਨੂੰ ਕੈਨੇਡਾ ਅਤੇ ਅਮੀਰੀਕੀ ਸ਼ਹਿਰਾਂ ਨਿਊ ਯਾਰਕ, ਲਾਸ ਏਂਜਲਸ, ਸ਼ਿਕਾਗੋ, ਸੀਆਟਲ ਅਤੇ ਸਾਨ ਫਰਾਂਸਿਸਕੋ....
ਮੀਤ ਹੇਅਰ ਵੱਲੋਂ ਸੂਬੇ ਦੀਆਂ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕਰਨ ਦਾ ਸੱਦਾ 
- ਯੁਵਕ ਸੇਵਾਵਾਂ ਵਿਭਾਗ ਵੱਲੋਂ ਕਲੱਬਾਂ ਦੀਆਂ ਗਤੀਵਿਧੀਆਂ ਲਈ 1.50 ਕਰੋੜ ਰੁਪਏ ਦੀ ਰਾਸ਼ੀ ਜਾਰੀ - ਸ਼ਹੀਦ-ਏ-ਆਜ਼ਮ ਭਗਤ ਸਿੰਘ ਯੁਵਾ ਪੁਰਸਕਾਰ ਦੀ ਚੋਣ ਨੂੰ ਦਿੱਤਾ ਅੰਤਿਮ ਰੂਪ ਚੰਡੀਗੜ੍ਹ, 1 ਮਾਰਚ : ਪੰਜਾਬ ਦੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੀਆਂ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕਰਕੇ ਜ਼ਮੀਨੀ ਪੱਧਰ ਉਤੇ ਆਪਣੀਆਂ ਗਤੀਵਿਧੀਆਂ ਦਾ ਦਾਇਰਾ ਵਧਾਉਣ ਅਤੇ ਨੌਜਵਾਨਾਂ ਦੀ ਊਰਜਾ ਸਹੀ ਪਾਸੇ ਲਗਾਉਣ ਦਾ ਸੱਦਾ ਦਿੱਤਾ ਹੈ। ਇਸ ਸੰਬੰਧੀ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਲੱਬਾਂ....
ਮੁੱਖ ਮੰਤਰੀ ਭਗਵੰਤ ਮਾਨ ਨੇ ਸਿੰਚਾਈ ਵਿਭਾਗ ਦੇ ਅਫਸਰਾਂ ਨਾਲ ਮੀਟਿੰਗ ਕਰ ਕੀਤੀ ਸਮੀਖਿਆ
ਅਧਿਕਾਰੀਆਂ ਨੂੰ ਟੇਲਾਂ ਉਤੇ ਪੈਂਦੇ ਪਿੰਡਾਂ ਨੂੰ ਢੁਕਵੀਂ ਮਾਤਰਾ ਵਿੱਚ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ 31 ਮਾਰਚ ਤੱਕ ਨਹਿਰਾਂ ਦੀ ਸਫਾਈ ਦਾ ਕੰਮ ਮੁਕੰਮਲ ਕਰਨ ਦੇ ਦਿੱਤੇ ਹੁਕਮ ਚੰਡੀਗੜ੍ਹ, 28 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਪਾਹ ਉਤਪਾਦਕਾਂ ਨੂੰ ਪਹਿਲੀ ਅਪਰੈਲ ਤੋਂ ਨਹਿਰੀ ਪਾਣੀ ਦੀ ਸਪਲਾਈ ਕਰਨ ਲਈ ਸੂਬਾ ਸਰਕਾਰ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਇੱਥੇ ਆਪਣੇ ਦਫ਼ਤਰ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ....
ਸਮਾਜਿਕ ਨਿਆਂ ਵਿਭਾਗ ਸਮਾਜ ਦੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਸਮੇਂ-ਸਮੇਂ ਤੇ ਨਿਆਂ ਦਿੰਦਾ ਰਿਹਾ ਹੈ : ਡਾ. ਬਲਜੀਤ ਕੌਰ
ਚੰਡੀਗੜ੍ਹ/ਪੂਨੇ, 28 ਫਰਵਰੀ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਮਹਾਂਰਾਸ਼ਟਰ ਦੇ ਪੂਨੇ ਵਿਖੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਸਮਾਜਿਕ ਨਿਆਂ ਸਬੰਧੀ ਕਰਵਾਈ ਗਈ ਦੋ ਰੋਜ਼ਾ ਵਰਕਸ਼ਾਪ ਵਿੱਚ ਹਿੱਸਾ ਲਿਆ। ਇਹ ਵਰਕਸ਼ਾਪ ਮਿਤੀ 28 ਫਰਵਰੀ ਤੋਂ 1 ਮਾਰਚ ਤੱਕ ਆਯੋਜਿਤ ਕੀਤੀ ਗਈ ਹੈ। ਇਸ ਦੋ ਰੋਜ਼ਾ ਵਰਕਸ਼ਾਪ ਵਿੱਚ ਭਾਰਤ ਦੇ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਵੱਖ-ਵੱਖ ਮੰਤਰੀਆਂ ਅਤੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।....
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਸਿੱਖਿਆ ਮੰਤਰੀ ਨੇ ਕੀਤਾ ਟਵੀਟ 
ਚੰਡੀਗੜ੍ਹ, 28 ਫਰਵਰੀ : ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਟਵੀਟ ਕਰਕੇ ਦੱਸਿਆ ਹੈ। ਹਰਜੋਤ ਸਿੰਘ ਬੈਂਸ ਨੇ ਦੱਸਿਆ ਭਲਕੇ 1 ਮਾਰਚ 2023 ਤੋਂ 31 ਮਾਰਚ 2023 ਤੱਕ ਪੰਜਾਬ ਰਾਜ ਦੇ ਸਮੂਹ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ। ਪ੍ਰਾਇਮਰੀ ਸਕੂਲਾਂ ਵਿੱਚ ਬਾਅਦ ਦੁਪਹਿਰ 2:30 ਵਜੇ ਸਾਰੀ ਛੁੱਟੀ ਹੋਵੇਗੀ ਜਦਕਿ ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 2:50 ‘ਤੇ ਸਾਰੀ ਛੁੱਟੀ ਹੋਵੇਗੀ।
ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਸਰਕਾਰੀ ਆਈ.ਟੀ.ਆਈ. ਰੂਪਨਗਰ ਨੇ ਸਹੀਬੱਧ ਸਮਝੌਤਾ ਕੀਤਾ : ਮੰਤਰੀ ਬੈਂਸ
ਚੰਡੀਗੜ੍ਹ, 28 ਫਰਵਰੀ : ਸੂਬੇ ਵਿੱਚ ਤਕਨੀਕੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਰੂਪਨਗਰ ਨੇ ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਵਿਭਾਗ ਪੰਜਾਬ ਵਿੱਚ ਤਕਨੀਕੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਸ. ਬੈਂਸ ਨੇ ਦੱਸਿਆ ਕਿ ਕਲਾਸ....
ਵਿਜੀਲੈਂਸ ਵੱਲੋਂ ਵਸੀਕਾ ਨਵੀਸ 20,000 ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ
ਚੰਡੀਗੜ, 28 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਤਹਿਸੀਲ ਕੇਂਦਰੀ, ਲੁਧਿਆਣਾ ਵਿਖੇ ਤਾਇਨਾਤ ਵਸੀਕਾ ਨਵੀਸ ਨਿਤਿਨ ਦੱਤ ਨੂੰ 20, 000 ਰੁਪਏ ਦੀ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਸੀਕਾ ਨਵੀਸ ਨੂੰ ਭੁਪੇਸ਼ ਜੋਸ਼ੀ, ਵਾਸੀ ਚੰਦਰ ਨਗਰ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ....
ਸੂਬੇ ਦੇ ਨੌਜਵਾਨਾਂ ਨੂੰ ਪਿਛਲੀਆਂ ਸਰਕਾਰਾਂ ਨੇ ਸੇਧਹੀਣ ਕੀਤਾ, ਆਪ ਸਰਕਾਰ ਨੇ 26797 ਸਰਕਾਰੀ ਨੌਕਰੀਆਂ ਦੇ ਕੇ ਨੌਜਵਾਨਾਂ ਨੂੰ ਕਮਾਊ ਬਣਾਇਆ : ਭਗਵੰਤ ਮਾਨ 
ਚੰਡੀਗੜ੍ਹ, 28 ਫਰਵਰੀ : ਸੂਬੇ ਦੇ ਨੌਜਵਾਨਾਂ ਨੂੰ ਸੇਧਹੀਣ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 26, 797 ਤੋਂ ਵੱਧ ਨਿਯੁਕਤੀ ਪੱਤਰ ਦੇ ਕੇ ਨੌਜਵਾਨਾਂ ਨੂੰ ਕਮਾਊ ਬਣਾਇਆ ਹੈ ਤਾਂ ਕਿ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਇਆ ਜਾਵੇ। ਨਵੇਂ ਭਰਤੀ ਹੋਏ ਵੈਟਰਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ....
ਰਾਜਪਾਲ ਨੇ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬਲਾਉਣ ਦੀ ਦਿੱਤੀ ਮਨਜ਼ੂਰੀ
3 ਮਾਰਚ ਤੋਂ ਵਿਧਾਨ ਸਭਾ ਬਜਟ ਹੋਵੇਗਾ ਸ਼ੁਰੂ ਚੰਡੀਗੜ੍ਹ, 28 ਫਰਵਰੀ : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬਲਾਉਣ ਲਈ ਪੰਜਾਬ ਦੇ ਰਾਜਪਾਲ ਨੇ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਪੰਜਾਬ ਦੇ ਰਾਜਪਾਲ ਦੇ ਵਕੀਲ ਵੱਲੋਂ ਜਾਣਕਾਰੀ ਦਿੱਤੀ ਗਈ। ਵਿਧਾਨ ਸਭਾ ਬਜਟ ਹੁਣ 3 ਮਾਰਚ ਤੋਂ ਸ਼ੁਰੂ ਹੋਵੇਗਾ। ਜ਼ਿਕਰਯੋਗ ਹੈ ਕਿ ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬਲਾਉਣ ਦੀ ਇਜਾਜ਼ਤ ਦੇਣ ਤੋਂ ਮਨ੍ਹਾਂ ਕੀਤੇ ਜਾਣ ਬਾਅਦ ਹੁਣ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ....
ਕਾਂਗਰਸ ਨੂੰ ਛੱਡ ਭਾਜਪਾ ‘ਚ ਸ਼ਾਮਲ ਹੋਏ ਆਗੂ ਰਾਜਪਾਲ ਦੇ ਘਰ ਦੇ ਕੱਟ ਰਹੇ ਨੇ ਚੱਕਰ : ਮੁੱਖ ਮੰਤਰੀ ਮਾਨ
ਚੰਡੀਗੜ੍ਹ, 27 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਪੰਜਾਬ ਕਾਂਗਰਸ ਅਤੇ ਭਾਜਪਾ ਆਗੂਆਂ ‘ਤੇ ਤਿੱਖਾ ਹਮਲਾ ਕੀਤਾ ਹੈ ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਕੈਪਟਨ ਅਮਰਿੰਦਰ ਸਿੰਘ, ਕੇਵਲ ਸਿੰਘ ਢਿੱਲੋਂ, ਬਲਬੀਰ ਸਿੰਘ ਸਿੱਧੂ, ਫ਼ਤਿਹ ਜੰਗ ਬਾਜਵਾ, ਰਾਜ ਕੁਮਾਰ ਵੇਰਕਾ, ਗੁਰਪ੍ਰੀਤ ਕਾਂਗੜ, ਰਾਣਾ ਸੋਢੀ ਸਾਰੇ ਕਾਂਗਰਸ ਤੋਂ ਭਾਜਪਾ ਆਗੂ ਹੋਏ ਅੱਜ ਕੱਲ ਅਕਸਰ ਪੰਜਾਬ ਦੇ ਰਾਜਪਾਲ ਦੇ ਘਰ ਦੇ ਨੇੜੇ-ਤੇੜੇ ਦੇਖੇ ਜਾ ਸਕਦੇ ਹਨ। ਪੰਜਾਬ ‘ਚ ਗਵਰਨਰ ਰਾਜ ਦੀ ਗੱਲ ਕਰ ਰਹੇ ਹਨ।....
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐੱਚਆਈਵੀ/ਏਡਜ਼ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ 11 ਜਾਗਰੂਕਤਾ ਵੈਨਾਂ ਨੂੰ ਕੀਤਾ ਰਵਾਨਾ
ਚੰਡੀਗੜ੍ਹ, 27 ਫਰਵਰੀ : ਐਚ.ਆਈ.ਵੀ./ਏਡਜ਼ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸੰਕਰਮਿਤ ਲੋਕਾਂ ਨੂੰ ਢੁਕਵਾਂ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਾ.ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ, ਫੇਜ਼-6, ਮੋਹਾਲੀ ਤੋਂ 11 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸਾਂਝੇ ਤੌਰ ‘ਤੇ ਇੱਕ ਮਹੀਨਾ ਚੱਲਣ ਵਾਲੀ ਇਸ....
ਸਾਬਕਾ ਚੇਅਰਮੈਨ ਦਾ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰਕੇ ਕੀਤਾ ਕਤਲ 
ਪੱਟੀ, 27 ਫਰਵਰੀ : ਸੂਬੇ ਦੇ ਦਿਨ ਬਦਿਨ ਹਲਾਤ ਖਰਾਬ ਹੁੰਦੇ ਦਿਖਾਈ ਦੇ ਰਹੇ ਹਨ, ਆੲ ਦਿਨ ਕੋਈ ਨਾ ਕੋਈ ਕਤਲ ਦੀ ਘਟਨਾਂ ਵਾਪਰਨ ਦੀਆਂ ਖਬਰਾਂ ਸੁਣਨ ਨੁੰ ਮਿਲ ਰਹੀਆਂ ਹਨ, ਅੱਜ ਤਰਨਤਾਰਨ ਦੇ ਪਿੰਡ ਸੰਗਵਾਂ ਵਿੱਚ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਪੱਟੀ ਮਾਰਕੀਟ ਕਮੇਟੀ ਪੱਟੀ ਦੇ ਸਾਬਕਾ ਚੇਅਰਮੈਨ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਿਕ ਧਾਰੀਵਾਲ ਅੱਜ ਮੈਰਿਜ ਪੈਲਸ ਐਸਜੀਆਈ ਪਿੰਡ ਸੰਗਵਾਂ ਵਿਖੇ ਆਏ ਸਨ ਇਸ ਦੌਰਾਨ ਕੁਝ ਅਣਪਛਾਤੇ ਵਿਅਕੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ....