ਪੰਜਾਬ

ਜੇਕਰ ਸਾਰੇ ਹੀ ਬਾਹਰ ਚਲੇ ਗਏ ਤਾਂ ਪੰਜਾਬ ਵਿੱਚ ਸ਼ਹੀਦੀ ਦਿਹਾੜੇ ਕੌਣ ਮਨਾਵੇਗਾ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ
ਸ੍ਰੀ ਫਤਿਹਗੜ੍ਹ ਸਾਹਿਬ, 28 ਦਸੰਬਰ : ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਤਿੰਨ ਰੋਜ਼ਾ ਸਲਾਨਾ ਸ਼ਹੀਦੀ ਸਭਾ ਦੇ ਅਖੀਰਲੇ ਦਿਨ ਨਗਰ ਕੀਰਤਨ ਗੁਰਦੁਆਰਾ ਸਾਹਿਬ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਰਦਾਸ ਉਪਰੰਤ ਸੰਪੰਨ ਹੋਇਆ। ਇਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ....
ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼; 10 ਕਿਲੋ ਹੈਰੋਇਨ, 2 ਪਿਸਤੌਲਾਂ ਸਮੇਤ ਦੋ ਕਾਬੂ
- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਚਨਬੱਧ - ਗ੍ਰਿਫਤਾਰ ਨਸ਼ਾ ਤਸਕਰ ਪਾਕਿ ਅਧਾਰਤ ਨਸ਼ਾ ਤਸਕਰ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 28 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈਟਵਰਕ ਦਾ ਪਰਦਾਫਾਸ਼ ਕਰਕੇ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ 10 ਕਿਲੋ ਹੈਰੋਇਨ (10 ਪੈਕੇਟ) ਸਮੇਤ....
ਮਕਾਨ ਉਸਾਰੀ ਵਿਭਾਗ ਨੇ ਪਾਰਦਰਸ਼ੀ ਢੰਗ ਨਾਲ ਸਮਾਂਬੱਧ ਸੇਵਾਵਾਂ ਯਕੀਨੀ ਬਣਾਉਣ ਲਈ ਵਿਕਸਿਤ ਕੀਤੀ ਆਨਲਾਈਨ ਪ੍ਰਣਾਲੀ
• ਹੁਣ ਸਿਰਫ਼ ਇੱਕ ਕਲਿੱਕ ਨਾਲ ਅਣਅਧਿਕਾਰਤ ਕਾਲੋਨੀਆਂ ਵਿੱਚ ਪਲਾਟਾਂ, ਇਮਾਰਤਾਂ ਨੂੰ ਰੈਗੂਲਰ ਕਰਵਾਓ • ਆਨਲਾਈਨ ਮਿਲਣ ਵਾਲੀਆਂ ਲਗਭਗ ਸਾਰੀਆਂ ਸੇਵਾਵਾਂ ਵਿੱਚ ਅਰਜ਼ੀਆਂ ਦੀ ਰੀਅਲ-ਟਾਈਮ ਟਰੈਕਿੰਗ ਦੀ ਮਿਲ ਰਹੀ ਸਹੂਲਤ ਚੰਡੀਗੜ੍ਹ, 28 ਦਸੰਬਰ : ਲੋਕਾਂ ਨੂੰ ਉਨ੍ਹਾਂ ਦੇ ਦਰ 'ਤੇ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਸਮਾਂਬੱਧ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਆਨਲਾਈਨ ਪ੍ਰਣਾਲੀ ਵਿਕਸਿਤ ਕੀਤੀ ਹੈ ਜਿਸ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਹੋਰ ਵਾਧਾ....
ਪੰਜਾਬ ਸਰਕਾਰ ਵੱਲੋਂ ਭਲਕੇ 28 ਦਸੰਬਰ ਨੂੰ ਸੂਬੇ ਗਜ਼ਟਿਡ ਛੁੱਟੀ ਦਾ ਐਲਾਨ
ਚੰਡੀਗੜ੍ਹ, 27 ਦਸੰਬਰ : ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੀ ਸ਼ਹੀਦੀ ਸਭਾ-2022 ਦੇ ਮੱਦੇਨਜ਼ਰ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਮੌਕੇ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ 28 ਦਸੰਬਰ, 2022 ਨੂੰ ਬੰਦ ਰਹਿਣਗੇ। ਇਸ ਸਬੰਧੀ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ....
ਸੈਰ-ਸਪਾਟਾ ਕੇਂਦਰ ਵਜੋਂ ਬਠਿੰਡਾ ਨੂੰ ਉਭਾਰਨ ਲਈ ਝੀਲਾਂ ਦਾ ਮੁਕੰਮਲ ਕਾਇਆ ਕਲਪ ਕੀਤਾ ਜਾਵੇਗਾ : ਮੁੱਖ ਮੰਤਰੀ ਮਾਨ
ਬਠਿੰਡਾ, 27 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਦੀਆਂ ਝੀਲਾਂ ਦਾ ਨਵੀਨੀਕਰਨ ਕਰਕੇ ਸ਼ਹਿਰ ਨੂੰ ਸੂਬੇ ਖ਼ਾਸ ਤੌਰ ਉਤੇ ਮਾਲਵਾ ਖ਼ਿੱਤੇ ਵਿੱਚ ਟੂਰਿਸਟ ਹੱਬ ਵਜੋਂ ਉਭਾਰਨ ਦੀ ਐਲਾਨ ਕੀਤਾ। ਇੱਥੇ ਲੇਕ ਵਿਊ ਵਿਖੇ ਜ਼ਿਲ੍ਹੇ ਨਾਲ ਸਬੰਧਤ ਵਿਧਾਇਕਾਂ ਤੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਬੈਠਕ ਦੌਰਾਨ ਮੁੱਖ ਮੰਤਰੀ ਨੇ ਵਿਕਾਸ ਕਾਰਜਾਂ ਤੇ ਸਮੱਸਿਅਵਾਂ ਬਾਰੇ ਜਾਣਿਆ। ਭਗਵੰਤ ਮਾਨ ਨੇ ਪਹਿਲ ਦੇ ਆਧਾਰ ਉੱਤੇ ਸਮੱਸਿਆਵਾਂ ਨੂੰ ਹੱਲ ਕਰਨ ਦਾ ਵਿਸ਼ਵਾਸ ਦਿਵਾਉਂਦਿਆਂ....
ਫਿਲੀਪੀਨਜ਼ ਤੋਂ ਚਲਾਏ ਜਾ ਰਹੇ ਲਖਬੀਰ ਲੰਡਾ ਦੇ ਸਬ-ਮੌਡਿਊਲ ਦਾ ਪਰਦਾਫਾਸ਼, ਆਰ.ਪੀ.ਜੀ., ਰਾਕੇਟ ਲਾਂਚਰ ਸਮੇਤ ਤਿੰਨ ਸੰਚਾਲਕ ਗ੍ਰਿਫ਼ਤਾਰ
- ਲੋਡਿਡ ਆਰ.ਪੀ.ਜੀ. ਦੀ ਬਰਾਮਦਗੀ ਨਾਲ, ਪੰਜਾਬ ਪੁਲਿਸ ਨੇ ਸਰਹੱਦੀ ਸੂਬੇ ਵਿੱਚ ਇੱਕ ਹੋਰ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ: ਡੀ.ਜੀ.ਪੀ. ਗੌਰਵ ਯਾਦਵ - ਤਿੰਨੋ ਦੋਸ਼ੀ ਫਿਲੀਪੀਨਜ਼ ਅਧਾਰਿਤ ਯਾਦਵਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ: ਐਸ.ਐਸ.ਪੀ. ਚੌਹਾਨ ਤਰਨਤਾਰਨ, 27 ਦਸੰਬਰ : ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਰਹਾਲੀ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ....
ਸ੍ਰੀ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਨਾ ਸਿਰਫ਼ ਸਿੱਖ ਭਾਈਚਾਰੇ, ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ: ਮੁੱਖ ਮੰਤਰੀ ਮਾਨ
ਫਤਹਿਗੜ੍ਹ ਸਾਹਿਬ, 27 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਅਕੀਦਤ ਭੇਟ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਜ਼ਾਲਮ ਮੁਗ਼ਲ ਸ਼ਾਸਨ ਖ਼ਿਲਾਫ਼ ਜੂਝਦਿਆਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਨੇ ਇਸ ਸਥਾਨ ਉਤੇ ਮਾਤਾ ਗੁਜਰੀ ਜੀ ਸਮੇਤ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਸਥਾਨ ਨਾ ਸਿਰਫ਼ ਸਿੱਖ....
ਪ੍ਰਵਾਸੀ ਪੰਜਾਬੀਆਂ ਦਾ ਪੰਜਾਬ ਦੀ ਖੁਸ਼ਹਾਲੀ ਵਿੱਚ ਵਿਸ਼ੇਸ਼ ਯੋਗਦਾਨ: ਕੁਲਦੀਪ ਸਿੰਘ ਧਾਲੀਵਾਲ
-ਕਿਹਾ, ਐਨ.ਆਰ.ਆਈਜ਼ ਦੇ ਕੇਸਾਂ ਦੇ ਜਲਦੀ ਨਿਪਟਾਰੇ ਲਈ ਵਿਸ਼ੇਸ਼ ਫਾਸਟ ਟਰੈਕ ਕੋਰਟਾਂ ਦੀ ਹੋਵੇਗੀ ਸਥਾਪਨਾ -ਪ੍ਰਵਾਸੀ ਮਾਮਲੇ ਦੇ ਮੰਤਰੀ ਵੱਲੋਂ ਮੋਗਾ ਵਿੱਚ ਹੋਏ ਸਮਾਗਮ ਦੌਰਾਨ ਨਿੱਜੀ ਤੌਰ ‘ਤੇ 7 ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਅਵਾਂ ਸੁਣੀਆਂ -ਡੀ.ਸੀਜ਼ ਤੇ ਐਸ.ਐਸ.ਪੀਜ਼ ਨੂੰ ਸਮੱਸਿਆਵਾਂ ਦਾ ਨਿਪਟਾਰਾ ਮਿੱਥੇ ਸਮੇਂ ਵਿੱਚ ਹਲ ਕਰਨ ਦੇ ਨਿਰਦੇਸ਼ ਮੋਗਾ, 26 ਦਸੰਬਰ : ਪ੍ਰਵਾਸੀ ਪੰਜਾਬੀਆਂ ਦਾ ਪੰਜਾਬ ਦੀ ਖੁਸ਼ਹਾਲੀ ਵਿੱਚ ਵਿਸ਼ੇਸ਼ ਯੋਗਦਾਨ ਹੈ। ਰੰਗਲੇ ਪੰਜਾਬ ਦੀ ਸਹੀ ਅਰਥਾਂ....
ਆਈ.ਜੀ ਦਾ ਵੱਡਾ ਦਾਅਵਾ, ਪੰਜਾਬ 'ਚ 2022 ਦੌਰਾਨ ਅਪਰਾਧ ਦਰ ਚ ਆਈ ਗਿਰਾਵਟ
-ਪੰਜਾਬ ਪੁਲਿਸ ਨੇ ਅਪਰਾਧੀਆਂ ਨਾਲ ਕਰੜੇ ਹੱਥੀਂ ਨਜਿੱਠਦਿਆਂ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਿਆ, ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਨਸ਼ਾ ਅਤੇ ਅਪਰਾਧ ਮੁਕਤ ਕਰਨ ਲਈ ਵਚਨਬੱਧ -ਪੰਜਾਬ ਪੁਲਿਸ ਦੀ ਅੰਦਰੂਨੀ ਸੁਰੱਖਿਆ ਵੱਲੋਂ ਇੱਕ ਸਾਲ ਵਿੱਚ 119 ਅੱਤਵਾਦੀ/ਕੱਟੜਪੰਥੀ ਅਤੇ ਏ.ਜੀ.ਟੀ.ਐਫ. ਵੱਲੋਂ 428 ਗੈਂਗਸਟਰ/ਅਪਰਾਧੀ ਗ੍ਰਿਫਤਾਰ -ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ: 2022 ਦੌਰਾਨ 729 ਕਿਲੋ ਹੈਰੋਇਨ, 690 ਕਿਲੋ ਅਫੀਮ, 1396 ਕਿਲੋ ਗਾਂਜਾ, 11.59 ਕਰੋੜ ਰੁਪਏ ਦੀ....
ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਵਿਦਿਆਰਥੀਆਂ ਦੀ ਲੁੱਟ ਅਤੇ ਮਨਮਾਨੀਆਂ ਕਰਨ ਦੀ ਆਗਿਆ ਨਹੀਂ ਦੇਵਾਂਗੇ : ਹਰਜੋਤ ਸਿੰਘ ਬੈਂਸ
ਪਟਿਆਲਾ ਜ਼ਿਲ੍ਹੇ ਦੇ ਦੋ ਪ੍ਰਾਈਵੇਟ ਸਕੂਲਾਂ ਨੂੰ ਵਾਧੂ ਵਸੂਲੀ ਫੀਸ ਵਿਦਿਆਰਥੀਆਂ ਨੂੰ ਵਾਪਸ ਕਰਨ ਦੀ ਹਦਾਇਤ -ਫੀਸ ਰੈਗੂਲੇਟਰੀ ਬਾਡੀ ਵੱਲੋ ਦੋਵੇਂ ਸਕੂਲਾਂ ਨੂੰ ਨਿਯਮਾਂ ਦੀ ਉਲੰਘਣਾ ਕਰਨ 'ਤੇ ਲਗਾਇਆ ਤਿੰਨ ਲੱਖ ਰੁਪਏ ਦਾ ਜੁਰਮਾਨਾ ਚੰਡੀਗੜ, 26 ਦਸੰਬਰ : ਪੰਜਾਬ ਸਰਕਾਰ ਸੂਬੇ ਦੇ ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਦੀ ਲੁੱਟ ਕਰਨ ਦੀ ਆਗਿਆ ਨਹੀਂ ਦੇਵੇਗੀ ਅਤੇ ਜੋ ਵੀ ਪ੍ਰਾਈਵੇਟ ਅਦਾਰਾ ਨਿਯਮਾਂ ਦੀ ਉਲ਼ੰਘਣਾ ਕਰੇਗਾ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ....
ਸੰਘਣੀ ਧੁੰਦ ਕਾਰਨ ਹੋਏ ਭਿਆਨਕ ਸੜਕ ਹਾਦਸੇ ’ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜਖ਼ਮੀ
ਜਗਰਾਓ, 25 ਦਸੰਬਰ (ਰਛਪਾਲ ਸਿੰਘ ਸ਼ੇਰਪੁਰੀ) : ਲੁਧਿਆਣਾ-ਫਿਰੋਜ਼ਪੁਰ ਹਾਈਵੇ ਤੇ ਦੇਰ ਰਾਤ ਸੰਘਣੀ ਧੁੰਦ ਕਾਰਨ ਹੋਏ ਭਿਆਨਕ ਸੜਕ ਹਾਦਸੇ ’ਚ ਤਿੰਨ ਨੌਜਵਾਨਾਂ ਦੀ ਮੌਤ ਅਤੇ ਦੋ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਦੇਰ ਰਾਤ ਰੈਸਟੋਰੈਂਟ 'ਚ ਕੰਮ ਕਰਨ ਵਾਲੇ ਸਾਜਨ ਪਾਸਵਾਨ ਅਤੇ ਉਸ ਦਾ ਸਾਥੀ ਲਕਸ਼ਮਣ ਦਾਸ ਕੰਮ ਖਤਮ ਕਰਕੇ ਦੇਰ ਰਾਤ ਕਰੀਬ 12 ਵਜੇ ਆਪਣੇ ਪਿੰਡ ਵਿਰਕ ਨੂੰ ਜਾ ਰਹੇ ਸਨ। ਜਦੋਂ ਉਹ ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਮਾਰਗ ’ਤੇ ਸਿੱਧਵਾਂ ਖੁਰਦ ਕਾਲਜ ਰੋਡ ’ਤੇ....
ਬਾਲ ਦਿਵਸ ਨਹੀਂ, ਸਾਹਿਬਜ਼ਾਦੇ ਸ਼ਹਾਦਤ ਦਿਵਸ ਮਨਾਏ ਸਿੱਖ ਜਗਤ : ਪ੍ਰਧਾਨ ਧਾਮੀ
ਅੰਮ੍ਰਿਤਸਰ, 25 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਮਨਾਏ ਜਾ ਰਹੇ ਵੀਰ ਬਾਲ ਦਿਵਸ ਨੂੰ ਰੱਦ ਕਰਦਿਆਂ ਸਿੱਖ ਇਤਿਹਾਸ ਛੁਟਿਆਉਣ ਵਾਲੀ ਸਰਕਾਰੀ ਚਾਲ ਤੋਂ ਸੰਗਤ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਭਾਰਤ ਸਰਕਾਰ ਸਿੱਖਾਂ ਦੇ ਇਤਿਹਾਸ ਨੂੰ ਰਲਗੱਡ ਕਰਨ ਦੇ ਰਾਹ ਤੁਰੀ ਹੋਈ ਹੈ ਅਤੇ ਦੁੱਖ ਦੀ ਗੱਲ ਹੈ ਕਿ ਦਿੱਲੀ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ....
ਪੰਜਾਬ ਪੁਲਿਸ ਨੇ ਅਪ੍ਰੇਸ਼ਨ ਈਗਲ ਦੇ ਤਹਿਤ 5000 ਮੁਲਾਜਮਾਂ ਨਾਲ 500 ਤੋਂ ਵਧੇਰੇ ਨਾਕੇ ਲਗਾ ਕੀਤੀ ਚੈਕਿੰਗ
ਚੰਡੀਗੜ, 24 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮਾਜ ਵਿਰੋਧੀ ਤੱਤਾਂ ਨੂੰ ਇਹ ਸਪੱਸ਼ਟ ਸੁਨੇਹਾ ਦਿੰਦਿਆਂ ਕਿ ਸੂਬੇ ਵਿੱਚ ਉਨਾਂ ਲਈ ਕੋਈ ਥਾਂ ਨਹੀਂ ਹੈ, ਪੰਜਾਬ ਪੁਲਿਸ ਨੇ ਸਾਰੇ 28 ਪੁਲਿਸ ਜ਼ਿਲਿਆਂ ਦੀਆਂ ਸੰਵੇਦਨਸ਼ੀਲ ਥਾਵਾਂ ਜਿਵੇਂ ਰੇਲਵੇ ਸਟੇਸ਼ਨ ਅਤੇ ਬੱਸ ਅੱਡੇ ਆਦਿ ਤੋਂ ਸ਼ੱਕੀ ਵਿਅਕਤੀਆਂ ਨੂੰ ਸ਼ਨਾਖ਼ਤ ਕਰਨ ਲਈ ਫੜਨ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਵਿਸ਼ੇਸ਼ ਅਭਿਆਨ “ਆਪ੍ਰੇਸ਼ਨ ਈਗਲ’’ ਚਲਾਇਆ। ਇਹ ਕਾਰਵਾਈ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਕੀਤੀ ਗਈ। ਬੱਸ ਅੱਡਿਆਂ ਅਤੇ....
ਸੂਬੇ ਦੇ ਸਰਕਾਰੀ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ : ਭਗਵੰਤ ਮਾਨ
ਪਟਿਆਲਾ, 24 ਦਸੰਬਰ : ਪੰਜਾਬ ਦੇ ਮੁੰਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦੇ ਸਰਕਾਰੀ ਸਕੂਲ ਵਿੱਚ ਪਹੁੰਚੇ। ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੋ ਰਹੀ ਮੈਗਾ ਮਾਪੇ ਅਧਿਆਪਕ ਮਿਲੀਣ ਮੌਕੇ ਉਹ ਸਰਕਾਰੀ ਸਕੂਲ ਵਿੱਚ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਉਨ੍ਹਾਂ ਨਾਲ ਹਨ। ਇਸ ਮੌਕੇ ਮੁੱਖ ਮੰਤਰੀ ਨੇ ਵਿਦਿਆਰਥੀਆਂ ਦੇ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਮੁੱਖ ਮੰਤਰੀ ਨਾਲ....
ਪੰਜਾਬ ਵਿਚ ਉਦਯੋਗ ਪੱਖੀ ਮਾਹੌਲ ਸਦਕਾ ਨੌਂ ਮਹੀਨਿਆਂ ’ਚ 30,000 ਕਰੋੜ ਰੁਪਏ ਦਾ ਨਿਵੇਸ਼ ਹੋਇਆ : ਮਾਨ
- ਮੁੱਖ ਮੰਤਰੀ ਨੇ ਮਾਰਕਫੈੱਡ ਦੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ - ਹੁਣ ਤੱਕ 21404 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ - ਨਵੇਂ ਸਾਲ ਉਤੇ ਮਾਸਟਰ ਕਾਡਰ ਦੇ 3000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਦਾ ਐਲਾਨ - ਮਾਰਕਫੈੱਡ ਤੇ ਵੇਰਕਾ ਦਾ ਬਾਹਰੀ ਮੁਲਕਾਂ ਵਿਚ ਕਾਰੋਬਾਰ ਵਧਾਉਣ ਲਈ ਯਤਨ ਜਾਰੀ ਚੰਡੀਗੜ੍ਹ, 23 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਦਯੋਗ ਪੱਖੀ ਮਾਹੌਲ ਅਤੇ ਕਾਰੋਬਾਰ ਨੂੰ ਸੁਖਾਲਾ ਕਰਨ ਦੀਆਂ ਨੀਤੀਆਂ ਸਦਕਾ ਪਿਛਲੇ 9....