ਪੰਜਾਬ

ਪੋਲਟਰੀ ਪਾਲਕਾਂ ਅਤੇ ਹੋਰਨਾਂ ਭਾਈਵਾਲਾਂ ਦਾ ਸ਼ੋਸ਼ਣ ਬਰਦਾਸ਼ਤ ਨਹੀਂ: ਮੰਤਰੀ ਭੁੱਲਰ
ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਸੂਬੇ ਦੇ ਪੋਲਟਰੀ/ਬਰਾਇਲਰ ਫ਼ਾਰਮਰਾਂ ਅਤੇ ਹੋਰਨਾਂ ਭਾਈਵਾਲਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਇਨ੍ਹਾਂ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਨੇ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇੰਡੀਪੈਂਡੈਂਟ ਪੋਲਟਰੀ ਫ਼ਾਰਮ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ....
ਨਕੋਦਰ 'ਚ ਕੱਪੜਾ ਵਪਾਰੀ ਅਤੇ ਗੰਨਮੈਨ ਦਾ ਗੋਲੀਆਂ ਮਾਰ ਕੇ ਕਤਲ, ਮੰਗੀ ਸੀ 30 ਲੱਖ ਦੀ ਫਿਰੌਤੀ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ : ਸਰਕਾਰ ਮਨਦੀਪ ਸਿੰਘ ਨੂੰ 1 ਕਰੋੜ ਰੁਪਏ ਦੀ ਗ੍ਰੇਸ਼ੀਆ ਰਾਸ਼ੀ ਅਦਾ ਕਰੇਗੀ। ਚੰਡੀਗੜ੍ਹ /ਨਕੋਦਰ : ਜਿਲਾ ਜਲੰਧਰ ਦੇ ਮਸ਼ਹੂਰ ਕਸਬੇ ਨਕੋਦਰ ਵਿਖੇ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ ’ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਪੂਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸਨੂੰ ਜਲੰਧਰ ਦੇ ਪ੍ਰਾਈਵੇਟ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿਥੇ ਗੰਨਮੈਨ ਦੀ ਵੀ ਮੌਤ ਹੋ ਗਈ। ਜਾਣਕਾਰੀ....
ਮੁੱਖ ਮੰਤਰੀ ਮਾਨ ਦਾ ਵੱਡਾ ਫੈਸਲਾ, ਪੈਲਸਾਂ ਦੇ ਬਾਹਰ ਪੁਲਿਸ ਨੂੰ ਨਾਕੇ ਲਗਾਉਣ ਦੇ ਆਦੇਸ਼
ਚੰਡੀਗੜ੍ਹ : ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਮਾਨ ਵੱਲੋਂ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਤਹਿਤ ਹੁਣ ਮਾਨ ਸਰਕਾਰ ਨੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਆਦੇਸ਼ ਦਿੱਤੇ ਹਨ ਕਿ ਸ਼ਰਾਬ ਪੀ ਕੇ ਗੱਡੀ ਚਲਾਉਣ ਨਾਲ ਹੋ ਰਹੇ ਸੜਕ ਹਾਦਸਿਆਂ ਨੂੰ ਰੋਕਣ ਲਈ ਇੱਕ ਮੁਹਿੰਮ ਚਲਾਈ ਜਾਵੇ, ਜਿਸਦੇ ਤਹਿਤ ਮੈਰਿਜ ਪੈਲਸਾਂ ਦੇ ਬਾਹਰ ਵੱਲੋਂ ਚੈੱਕਿੰਗ ਕੀਤੀ ਜਾਵੇ। ਇਸ ਮੁਹਿੰਮ ਬਾਰੇ ਲੋਕਾਂ ਨੂੰ ਜਾਗਰੂਕ....
ਸਰਕਾਰ ਨੇ ਸ਼ਹੀਦ ਹੋਏ 634 ਕਿਸਾਨਾਂ ਦੇ ਵਾਰਿਸਾਂ ਨੂੰ 5 ਲੱਖ ਰੁਪਏ ਦੇ ਹਿਸਾਬ ਨਾਲ 31 ਕਰੋੜ 70 ਲੱਖ ਰੁਪਏ ਕੀਤੇ ਜਾਰੀ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਤੱਕ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ 634 ਕਿਸਾਨਾਂ ਦੇ ਵਾਰਿਸਾਂ ਨੂੰ 5 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 31 ਕਰੋੜ 70 ਲੱਖ ਰੁਪਏ ਜਾਰੀ ਕੀਤੇ ਹਨ। ਇਸੇ ਤਰ੍ਹਾਂ ਕਿਸਾਨਾਂ ਦੇ 326 ਵਾਰਿਸਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ, 98 ਨੂੰ ਨੌਕਰੀ ਦੇਣ ਲਈ ਵੈਰੀਫਿਕੇਸ਼ਨ ਮੁਕੰਮਲ ਹੋ ਗਈ ਹੈ ਜਦਕਿ 210 ਹੋਰਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ। ਪੰਜਾਬ....
ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਮੰਤਰੀ ਫੌਜਾ ਸਿੰਘ ਸਰਾਰੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਂਟ
ਚੰਡੀਗੜ੍ਹ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੇ ਅੱਜ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਹਥਿਆਰਬੰਦ ਸੈਨਾ ਝੰਡਾ ਦਿਵਸ ਹਰ ਸਾਲ 7 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਸਮੁੱਚੇ ਭਾਰਤ ਦੇ ਨਾਗਰਿਕ ਹਥਿਆਰਬੰਦ ਬਲਾਂ ਦਾ ਧੰਨਵਾਦ ਕਰਦੇ ਹਨ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹਨ ਅਤੇ ਇਸ ਦੇ ਨਾਲ ਹੀ ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਭਲਾਈ ਲਈ ਵਿੱਤੀ ਸਹਾਇਤਾ ਦਿੰਦੇ ਹਨ। ਰੱਖਿਆ ਸੇਵਾਵਾਂ ਭਲਾਈ....
ਪੰਜਾਬ ਸਰਕਾਰ ਵੱਲੋਂ ਸਿਹਤ ਬੀਮਾ ਯੋਜਨਾ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ : ਜੌੜਾਮਾਜਰਾ
ਚੰਡੀਗੜਹ : ਸਿਹਤ ਵਿਭਾਗ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਨੂੰ ਅੱਜ ਹੀ ਜਾਰੀ ਕੀਤੀ ਗਈ ਹੈ। ਇਸ ਯੋਜਨਾ ਅਧੀਨ ਪਿਛਲੇ 3 ਸਾਲਾਂ ਤੋਂ ਲਗਭਗ 44.04 ਲੱਖ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ....
ਪੰਜਾਬ ਦੇ ਟੈਕਸੀ ਆਪ੍ਰੇਟਰਾਂ ਨੂੰ ਪ੍ਰਾਈਵੇਟ ਬੱਸ ਆਪ੍ਰੇਟਰਾਂ ਦੇ ਬਰਾਬਰ ਟੈਕਸ ਮੁਆਫ਼ੀ ਦੇਣਾ ਵਿਚਾਰ ਅਧੀਨ : ਭੁੱਲਰ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਟੈਕਸੀ ਆਪ੍ਰੇਟਰਾਂ ਨੂੰ ਵੱਡੀ ਰਾਹਤ ਦੇਣ 'ਤੇ ਵਿਚਾਰ ਕਰ ਰਹੀ ਹੈ ਜਿਸ ਤਹਿਤ ਟੈਕਸੀ ਆਪ੍ਰੇਟਰਾਂ ਨੂੰ ਵੀ ਪ੍ਰਾਈਵੇਟ ਬੱਸ ਆਪ੍ਰੇਟਰਾਂ ਵਾਂਗ ਕੋਰੋਨਾ ਕਾਲ ਦੌਰਾਨ ਦਿੱਤੀ ਗਈ ਟੈਕਸ ਮੁਆਫ਼ੀ ਦੇ ਬਰਾਬਰ ਟੈਕਸ ਮੁਆਫ਼ੀ ਦਿੱਤੇ ਜਾਣ ਦਾ ਮਾਮਲਾ ਵਿਚਾਰ ਅਧੀਨ ਹੈ। ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਟੈਕਸੀ ਆਪ੍ਰੇਟਰਜ਼ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਇਹ ਜਾਣਕਾਰੀ....
ਪ੍ਰੇਮੀ ਨੇ ਭਰਾ ਅਤੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਪ੍ਰੇਮਿਕਾ ਦਾ ਕੀਤਾ ਕਤਲ, ਲਾਸ਼ ਨੂੰ ਅੱਧ ਸੜਿਆ ਕਰਕੇ ਦੱਬਿਆ
ਜਗਰਾਓ (ਰਛਪਾਲ ਸਿੰਘ ਸ਼ੇਰਪੁਰੀ) : ਕਸਬਾ ਸੁਧਾਰ ਵਿੱਚ ਇੱਕ ਲੜਕੀ ਦਾ ਕਤਲ ਕਰਕੇ ਲਾਸ ਨੂੰ ਅੱਧ ਸੜੀ ਕਰਕੇ ਇੱਕ ਸਟੱਡ ਫਾਰਮ ’ਚ ਦੱਬਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ 24 ਸਾਲਾ ਲੜਕੀ ਜਿਸ ਨੂੰ ਉਸਦੇ ਪ੍ਰੇਮੀ ਨੇ ਆਪਣੇ ਭਰਾ ਅਤੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਉਸ ਦੀ ਲਾਸ ਨੂੰ ਅੱਧ ਸੜਿਆ ਕਰਕੇ ਸੁਧਾਰ ਵਿਖੇ ਹੀ ਇੱਕ ਸਟੱਡ ਫਾਰਮ ਤੇ ਦੱਬ ਦਿੱਤਾ। ਪਿੰਡ ਰਸੂਲਪੁਰ (ਜਗਰਾਓਂ) ਦੀ ਮ੍ਰਿਤਕ ਲੜਕੀ (24) ਦਾ ਆਪਣੀ ਹੀ ਰਿਸ਼ਤੇਦਾਰੀ ’ਚ ਲੜਕੇ....
ਸਿੱਧੂ ਮੂਸੇਵਾਲਾ ਕੇਸ ਸਬੰਧੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਸਮੇਤ ਹੋਰਨਾਂ ਤੋਂ ਪੁਲਿਸ ਕਰੇਗੀ ਪੁੱਛ ਪੜਤਾਲ
ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਪੰਜਾਬੀ ਗਾਇਕਾਂ ਤੋਂ ਪੰਜਾਬ ਪੁਲਿਸ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਹੁਣ ਖਬਰ ਸਾਹਮਣੇ ਆ ਰਹੀ ਹੈ ਕਿ ਮਾਨਸਾ ਪੁਲਿਸ ਇਸ ਮਾਮਲੇ ਵਿੱਚ ਪੰਜਾਬ ਦੇ ਨਾਮੀ ਗਾਇਕ ਬੱਬੂ ਮਾਨ ਤੋਂ ਵੀ ਪੁੱਛਗਿੱਛ ਕਰ ਸਕਦੀ ਹੈ। ਸੂਤਰਾਂ ਅਨੁਸਾਰ ਮਾਨਸਾ ਪੁਲਿਸ ਪੁੱਛਗਿੱਛ ਲਈ ਬੱਬੂ ਮਾਨ, ਮਨਕੀਰਤ ਔਲਖ ਅਤੇ ਵਿੱਕੀ ਮਿੱਡੂ ਖੇੜਾ ਦੇ ਭਰਾ ਅਜੈਪਾਲ ਮਿੱਡੂਖੇੜਾ ਸਮੇਤ ਹੋਰਾਂ ਨੂੰ ਵੀ ਬੁਲਾ ਸਕਦੀ ਹੈ। ਸੂਤਰਾਂ ਮੁਤਾਬਿਕ ਮਾਨਸਾ ਪੁਲਿਸ ਉੱਚ ਪੁਲਿਸ ਅਧਿਕਾਰੀਆਂ ਦੇ ਹੁਕਮਾਂ....
ਮੰਤਰੀ ਧਾਲੀਵਾਲ ਨੇ ‘ਜਨਤਾ ਦਰਬਾਰ’ ਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹੱਲ ਕਰਨ ਦੇ ਆਦੇਸ਼
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਹੱਲ ਕਰਨ ਲਈ ਹਰ ਸਮੇਂ ਤਿਆਰ ਹੈ ਅਤੇ ਇਹ ਹੱਲ ਨਿਰਧਾਰਤ ਸਮਾਂ ਸੀਮਾਂ ‘ਚ ਕੀਤੇ ਜਾਣੇ ਯਕੀਨੀ ਬਣਾਏ ਜਾਣਗੇ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ‘ਜਨਤਾ ਦਰਬਾਰ’ ਲਾ ਕੇ ਆਪਣੇ ਵਿਭਾਗਾਂ ਨਾਲ ਸਬੰਧਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਆਏ....
ਸਰਕਾਰ ਪੰਚਾਇਤ ਸਕੱਤਰਾਂ ਦੀਆਂ ਜਾਇਜ਼ ਮੰਗਾਂ ਦਾ ਛੇਤੀ ਹੱਲ ਕਰੇਗੀ : ਮੰਤਰੀ ਧਾਲੀਵਾਲ
ਚੰਡੀਗੜ੍ਹ : ਪੰਜਾਬ ਸਰਕਾਰ ਪੰਚਾਇਤ ਸਕੱਤਰਾਂ ਦੀਆਂ ਜਾਇਜ਼ ਮੰਗਾਂ ਦਾ ਛੇਤੀ ਹੱਲ ਕਰੇਗੀ ਅਤੇ ਇਸ ਸਬੰਧੀ ਇੱਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ। ਅੱਜ ਇੱਥੇ ਪੰਚਾਇਤ ਸਕੱਤਰਾਂ ਦੀਆਂ ਜਥੇਬੰਦੀਆਂ ਦੇ ਮੈਂਬਰਾਂ ਨਾਲ ਮੁਲਾਕਾਤ ਕਰਨ ਮਗਰੋਂ ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਜਥੇਬੰਦੀ ਦੇ ਮੈਂਬਰਾਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਪੰਚਾਇਤ ਸਕੱਤਰਾਂ ਨੂੰ ਆਪਣੇ ਵਿਭਾਗ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਕੰਮ ਵੀ ਸੌਂਪੇ ਜਾਂਦੇ ਹਨ....
ਸੂਬੇ ’ਚ 20 ਸਮਰਪਿਤ ਪੇਂਡੂ ਉਦਯੋਗਿਕ ਹੱਬ ਸਥਾਪਿਤ ਕੀਤੀ ਜਾਵੇਗੀ : ਮੁੱਖ ਮੰਤਰੀ ਮਾਨ
ਚੰਡੀਗੜ੍ਹ : ਸੂਬੇ ਵਿੱਚ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਭਰ ਵਿੱਚ 20 ਸਮਰਪਿਤ ਪੇਂਡੂ ਉਦਯੋਗਿਕ ਹੱਬ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਉਦਯੋਗਿਕ ਨੀਤੀ ਦੇ ਖਰੜੇ ਬਾਰੇ ਵਿਚਾਰ ਜਾਣਨ ਲਈ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਦੋ ਉਦੇਸ਼ਾਂ ਦੀ ਪੂਰਤੀ ਕਰੇਗਾ ਕਿਉਂਕਿ ਇਹ....
ਭਾਈ ਵੀਰ ਸਿੰਘ ਜੀ ਦੇ 150ਵੇਂ ਜਨਮ ਦਿਨ ਮੌਕੇ ਪੰਜਾਬ ਕਲਾ ਭਵਨ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ
ਚੰਡੀਗੜ੍ਹ : ਸਿਰਮੌਰ ਲੇਖਕ ਭਾਈ ਵੀਰ ਸਿੰਘ ਜੀ ਦੇ 150ਵੇਂ ਜਨਮ ਦਿਨ ਮੌਕੇ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਵਲੋਂ ਪੰਜਾਬ ਕਲਾ ਭਵਨ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਪਰਿਸ਼ਦ ਦੇ ਉਪ ਚੇਅਰਮੈਨ ਡਾ ਯੋਗਰਾਜ ਨੇ ਸਵਾਗਤੀ ਸ਼ਬਦ ਕਹਿੰਦਿਆਂ ਭਾਈ ਵੀਰ ਸਿੰਘ ਦੀ ਰਚਨਾ ਦੇ ਅਜੋਕੇ ਮਹੱਤਵ ਦੇ ਵੱਖ ਵੱਖ ਪੱਖਾਂ ਨੂੰ ਛੂਹਿਆ। ਇਸ ਸਮਾਰੋਹ ਵਿਚ ਨੌਜਵਾਨ ਗਾਇਕ ਵਿਸ਼ਾਲ ਸੈਣੀ ਨੇ ਭਾਈ ਵੀਰ ਸਿੰਘ ਦੀਆਂ ਰਚਨਾਵਾਂ ਦਾ ਗਾਇਨ ਕੀਤਾ। ਭਾਈ ਵੀਰ ਸਿੰਘ ਦੀ ਰਚਨਾ ਦੇ ਗੁਰਬਾਣੀ ਦੇ ਪ੍ਰਸੰਗ ਵਿਚ ਮਹੱਤਵ ਬਾਰੇ ਡਾ ਅਮਰਦੀਪ....
ਫ਼ਾਜ਼ਿਲਕਾ ਬੱਸ ਸਟੈਂਡ ਟਰਾਂਸਪੋਰਟ ਵਿਭਾਗ ਨੂੰ ਤਬਦੀਲ ਕਰਨ ਸਬੰਧੀ ਮੰਤਰੀ ਭੁੱਲਰ ਵੱਲੋਂ ਕਾਰਵਾਈ ਦੀ ਹਦਾਇਤ
ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਫ਼ਾਜ਼ਿਲਕਾ ਦੇ ਨਵੇਂ ਬੱਸ ਸਟੈਂਡ ਨੂੰ ਛੇਤੀ ਤੋਂ ਛੇਤੀ ਸੁਚਾਰੂ ਢੰਗ ਨਾਲ ਚਲਾਉਣ ਦਾ ਹੱਲ ਕੱਢਦਿਆਂ ਇਸ ਨੂੰ ਟਰਾਂਸਪੋਰਟ ਵਿਭਾਗ ਨੂੰ ਤਬਦੀਲ ਕਰਨ ਲਈ ਚਾਰਾਜੋਈ ਅਰੰਭਣ ਦੀ ਹਦਾਇਤ ਕੀਤੀ ਹੈ। ਲੰਮੇ ਸਮੇਂ ਤੋਂ ਖ਼ਸਤਾ ਹਾਲਤ ਵੱਲ ਵਧ ਰਹੇ ਨਵੇਂ ਬੱਸ ਸਟੈਂਡ ਨੂੰ ਚਲਾਉਣ ਸਬੰਧੀ ਪੰਜਾਬ ਸਿਵਲ ਸਕੱਤਰੇਤ ਵਿਖੇ ਟਰਾਂਸਪੋਰਟ ਤੇ ਸਥਾਨਕ ਸਰਕਾਰਾਂ ਵਿਭਾਗਾਂ ਸਣੇ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ....
ਵਿਜੀਲੈਂਸ ਬਿਊਰੋ ਨੂੰ ਸਾਬਕਾ ਮੰਤਰੀ ਧਰਮਸੋਤ ਖਿਲਾਫ ਮੁਕੱਦਮਾ ਚਲਾਉਣ ਦੀ ਮਿਲੀ ਮਨਜ਼ੂਰੀ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਸਮਰੱਥ ਅਦਾਲਤ ਵਿੱਚ ਮੁਕੱਦਮਾ ਚਲਾਉਣ ਲਈ ਸੂਬਾ ਸਰਕਾਰ ਦੇ ਪ੍ਰਸ਼ਾਸਨਿਕ ਵਿਭਾਗ ਤੋਂ ਪ੍ਰਵਾਨਗੀ ਹਾਸਲ ਕਰ ਲਈ ਹੈ। ਸਾਬਕਾ ਮੰਤਰੀ ਨੂੰ ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਵਿਭਾਗ ਵਿੱਚ ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਦੇਣ, ਅਧਿਕਾਰੀਆਂ ਦੇ ਤਬਾਦਲੇ, ਖਰੀਦਦਾਰੀ ਅਤੇ ਐਨਓਸੀ ਜਾਰੀ ਕਰਨ ਨਾਲ ਸਬੰਧਤ ਸੰਗਠਿਤ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਸੀ। ਇਹ ਜਾਣਕਾਰੀ....