ਪੰਜਾਬ

ਮੁੱਖ ਸਕੱਤਰ ਵੱਲੋਂ ਆਧਾਰ ਕਾਰਡ ਅਧੀਨ ਬੱਚਿਆਂ ਦੀ ਕਵਰੇਜ਼ ਕਰਨ ’ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼
ਚੰਡੀਗੜ੍ਹ : ਸੂਬੇ ਵਿੱਚ ਆਧਾਰ ਕਾਰਡ ਪ੍ਰਾਜੈਕਟ ਅਧੀਨ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਵਿੱਚ ਯੂ.ਆਈ.ਡੀ. ਲਾਗੂ ਕਰਨ ਸਬੰਧੀ ਕਮੇਟੀ ਦੀ ਮੀਟਿੰਗ ਹੋਈ।ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਦੱਸਿਆ ਕਿ ਪੰਜਾਬ ਆਧਾਰ ਕਵਰੇਜ ਵਿੱਚ ਭਾਰਤ ਵਿੱਚੋਂ ਛੇਵੇਂ ਸਥਾਨ ’ਤੇ ਹੈ। ਹੁਣ ਧਿਆਨ ਬੱਚਿਆਂ ਦੀ ਕਵਰੇਜ਼ ’ਤੇ ਕੇਂਦਰਿਤ ਹੈ ਜਿੱਥੇ ਕਵਰੇਜ਼ ਮਹਿਜ਼ 52 ਫੀਸਦ ਹੈ। ਖ਼ੁਰਾਕ ਤੇ ਸਿਵਲ ਸਪਲਾਈ....
ਕਿਸਾਨਾਂ ਨੂੰ ਰੇਸ਼ਮ ਦੇ ਕੀੜਿਆਂ ਦੇ ਉਤਪਾਦਨ ਅਤੇ ਪਾਲਣ ਪੋਸ਼ਣ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ : ਸਰਾਰੀ
ਚੰਡੀਗੜ੍ਹ : ਅਧਿਕਾਰੀਆਂ ਦੇ ਕਿਸਾਨਾਂ ਨਾਲ ਨਜ਼ਦੀਕੀ ਅਤੇ ਨਿਰੰਤਰ ਰਾਬਤੇ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਬਾਗ਼ਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਬਾਗ਼ਬਾਨੀ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਾਰੇ ਬਲਾਕ ਅਧਿਕਾਰੀਆਂ ਦੇ ਸੰਪਰਕ ਨੰਬਰਾਂ ਦੀ ਸੂਚੀ ਪ੍ਰਕਾਸ਼ਿਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋੜ ਪੈਣ ‘ਤੇ ਕਿਸਾਨ ਉਨ੍ਹਾਂ ਨਾਲ ਸਲਾਹ-ਮਸ਼ਵਰਾ ਕਰ ਸਕਣ। ਬਾਗ਼ਬਾਨੀ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਅਤੇ ਗਤੀਵਿਧੀਆਂ ਦੀ ਸਮੀਖਿਆ ਲਈ ਜ਼ਿਲ੍ਹਾ....
ਪੀਐਸਈਬੀ ਵੱਲੋਂ ਪੰਜਵੀਂ, ਅੱਠਵੀ, ਦਸਵੀਂ ਤੇ 12ਵੀਂ ਸ਼੍ਰੇਣੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੀਆਂ ਤਾਰੀਕਾਂ ਦਾ ਐਲਾਨ
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਬੋਰਡ ਦੀਆਂ ਕਲਾਸਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਖਾਸ ਖ਼ਬਰ ਸਾਹਮਣੇ ਆਈ ਹੈ। ਪੀਐਸਈਬੀ ਨੇ ਵੱਖ-ਵੱਖ ਕਲਾਸਾਂ ਦੀਆਂ ਪ੍ਰੀਖਿਆਵਾਂ ਦਾ ਅੱਜ ਐਲਾਨ ਕਰ ਦਿੱਤਾ ਹੈ। ਬੋਰਡ ਵੱਲੋਂ ਫ਼ਰਵਰੀ / ਮਾਰਚ 2023 ਵਿੱਚ ਕਰਵਾਈਆਂ ਜਾਣ ਵਾਲੀਆਂ ਪੰਜਵੀਂ, ਅੱਠਵੀ, ਦਸਵੀਂ ਤੇ 12ਵੀਂ ਸ਼੍ਰੇਣੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਗਿਆ। ਕੰਟਰੋਲਰ ਪ੍ਰੀਖਿਆਵਾਂ ਜੇ.ਆਰ.ਮਹਿਰੋਕ ਵੱਲੋਂ ਮੀਡੀਆ ਨੂੰ ਮੁਹੱਈਆ ਕਰਵਾਈ ਜਾਣਕਾਰੀ ਅਨੁਸਾਰ....
ਗਮਾਡਾ ਨੇ ਸਟਰੀਟ ਵੈਂਡਰਾਂ ਲਈ ਮਾਰਕੀਟਾਂ ਵਿਕਸਤ ਕਰਨ ਵਾਸਤੇ 4-ਸਾਈਟਾਂ ਨਗਰ ਨਿਗਮ ਐਸ.ਏ.ਐਸ. ਨਗਰ ਨੂੰ ਸੌਂਪੀਆਂ : ਅਰੋੜਾ
ਚੰਡੀਗੜ੍ਹ : ਨਾਜਾਇਜ਼ ਕਬਜ਼ੇ ਹਟਾਉਣ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਕਿਸੇ ਨੂੰ ਆਪਣੀ ਰੋਜ਼ੀ-ਰੋਟੀ ਤੋਂ ਮੁਥਾਜ ਨਾ ਹੋਣਾ ਪਵੇ ਇਸ ਨੂੰ ਯਕੀਨੀ ਬਣਾਉਣ ਵਾਸਤੇ ਗਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਰੇਹੜੀ-ਫੜ੍ਹੀ (ਸਟਰੀਟ ਵੈਂਡਰਾਂ) ਵਾਲਿਆਂ ਲਈ ਵੱਖਰੀ (ਡੈਡੀਕੇਟਿਡ) ਮਾਰਕੀਟ ਵਿਕਸਤ ਕਰਨ ਲਈ ਨਗਰ ਨਿਗਮ, ਐਸ.ਏ.ਐਸ. ਨਗਰ (ਮੋਹਾਲੀ) ਨੂੰ ਚਾਰ ਸਾਈਟਾਂ ਅਲਾਟ ਕੀਤੀਆਂ ਗਈਆਂ ਹਨ, ਜਿਸ ਨਾਲ ਸਟਰੀਟ ਵੈਂਡਰਾਂ ਨੂੰ ਕੰਮ-ਕਾਜ ਅਤੇ ਲੋਕਾਂ ਨੂੰ ਖਰੀਦਦਾਰੀ ਕਰਨ ਵਿੱਚ ਸੌਖ ਹੋਵੇਗੀ।....
ਮੰਤਰੀ ਈ.ਟੀ.ਓ. ਵੱਲੋਂ ਵਿਕਾਸ ਕਾਰਜ਼ਾਂ ਦੀ ਗਤੀ ਨੂੰ ਤੇਜ਼ ਕਰਨ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਹਦਾਇਤਾਂ ਜਾਰੀ
ਚੰਡੀਗੜ੍ਹ : ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਗਤੀ ਨੂੰ ਤੇਜ਼ ਕਰਨ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਰੇ ਵਿਭਾਗਾਂ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜ਼ਾਂ ਦੀ ਨਿਰੰਤਰ ਨਜਰਸਾਨੀ ਕੀਤੀ ਜਾ ਰਹੀ ਹੈ। ਅੱਜ ਇੱਥੇ ਮੁੱਖ ਮੰਤਰੀ ਦੀਆਂ ਹਦਾਇਤਾਂ ਦੇ ਤਹਿਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ (ਈ.ਟੀ.ਓ.) ਦੀ ਪ੍ਰਧਾਨਗੀ ਹੇਠ ਵਿਭਾਗ ਦੇ ਸਮੂਹ ਮੁੱਖ ਇੰਜੀਨੀਅਰਾਂ ਨਾਲ ਮੀਟਿੰਗ ਕੀਤੀ ਗਈ, ਇਸ ਮੌਕੇ ਸਕਤਾਰ ਸਿੰਘ ਬੱਲ, ਸੰਯੁਕਤ....
ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ਵਿੱਚ ਗ੍ਰਿਫਤਾਰੀ ਤੇ ਮੁੱਖ ਮੰਤਰੀ ਮਾਨ ਨੇ ਲਾਈ ਮੋਹਰ
ਚੰਡੀਗੜ੍ਹ : ਮੀਡੀਆ ਵਿੱਚ ਗੋਲਡੀ ਬਰਾੜ ਦੀ ਗ੍ਰਿਫਤਾਰੀ ਬਾਰੇ ਰੌਲੇ ਮਗਰੋਂ ਗੁਜਰਾਤ ਦੌਰੇ ਉੱਪਰ ਗਏ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕੀਤੀ ਅਤੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁੱਖ ਮੰਤਰੀ ਮਾਨ ਨੇ ਇਹ ਵੀ ਕਿਹਾ ਕਿ ਅਸੀਂ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਸੀ। ਇਸ ਸਮੇਂ ਗੋਲਡੀ ਬਰਾੜ ਅਮਰੀਕੀ ਪੁਲਿਸ ਦੀ ਹਿਰਾਸਤ ਵਿੱਚ ਹੈ। ਉਸ ਨੂੰ ਜਲਦ ਹੀ ਭਾਰਤ ਲਿਆਂਦਾ ਜਾਏਗਾ ਤੇ ਪੀੜਤ ਪਰਿਵਾਰਾਂ ਨੂੰ....
ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਮੌਕੇ 3 ਦਸੰਬਰ ਨੂੰ ਮਲੋਟ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ 3 ਦਸੰਬਰ ਨੂੰ ਮਲੋਟ (ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ) ਵਿਖੇ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਮਾਧਵੀ ਕਟਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 3 ਦਸੰਬਰ ਨੂੰ ਅੰਤਰ ਰਾਸਟਰੀ ਦਿਵਿਆਂਗ ਦਿਵਸ ਅਤੇ....
ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਲਗਾਤਾਰ ਯਤਨਸ਼ੀਲ ਹੈ : ਮੰਤਰੀ ਨਿੱਜਰ
ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੁਧਿਆਣਾ, ਗੋਬਿੰਦਗੜ੍ਹ ਅਤੇ ਸੰਗਰੂਰ ਵਿਖੇ ਵਿਕਾਸ ਕਾਰਜਾਂ ਤੇ 8.97 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਲਿਆ ਹੈ। ਇਹਨਾਂ ਕੰਮਾਂ ਲਈ ਵਿਭਾਗ ਵੱਲੋਂ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਹੋਰ....
ਗੋਲਡੀ ਬਰਾੜ 'ਤੇ 2 ਕਰੋੜ ਦਾ ਇਨਾਮ ਰੱਖੇ ਸਰਕਾਰ, ਇਹ ਰਕਮ ਮੈਂ ਦਿਆਂਗਾਂ, ਚਾਹੇ ਜ਼ਮੀਨ ਕਿਉਂ ਨਾ ਵੇਚਣੀ ਪਵੇ : ਬਲਕੌਰ ਸਿੰਘ
ਅੰਮ੍ਰਿਤਸਰ : ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਅੱਜ ਸਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ। ਉਥੇ ਹੀ ਬਲਕੌਰ ਸਿੰਘ ਵੱਲੋਂ ਪਹਿਲਾਂ ਅੰਮ੍ਰਿਤਸਰ ਦੇ ਵਿਚ ਇੱਕ ਨਿੱਜੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਆਪਣੇ ਪੁੱਤਰ ਨੂੰ ਇਨਸਾਫ਼ ਦੁਆਉਣ ਵਾਸਤੇ ਸਰਕਾਰ ਅੱਗੇ ਇਕ ਵਾਰ ਅਪੀਲ ਕੀਤੀ ਗਈ। ਉਥੇ ਹੀ ਬਲਕੌਰ ਸਿੰਘ ਨੇ ਕਿਹਾ ਕਿ ਉਹ ਅੱਜ ਜੋ ਕਿਹਾ ਗਿਆ ਹੈ ਉਹ ਉਸ ਤੇ ਇਤਫਾਕ ਰੱਖਦੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ਼ ਦੁਆਉਣ....
ਰਾਜ ਦੇ 5500 ਐਲੀਮੈਂਟਰੀ ਅਤੇ 2200 ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਬਾਲਾ ਵਰਕ ਲਈ ਰਾਸ਼ੀ ਜਾਰੀ : ਹਰਜੋਤ ਬੈਂਸ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵਿਦਿਅਕ ਪ੍ਰਣਾਲੀ ਨੂੰ ਹੋਰ ਚੁਸਤ ਤੇ ਸਮੇਂ ਦੇ ਹਾਣ ਦੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਵਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਦੇ 5500 ਐਲੀਮੈਂਟਰੀ ਸਕੂਲਾਂ ਅਤੇ 2200 ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਬਾਲਾ ਵਰਕ ਲਈ ਤਿੰਨ ਕਰੋੜ ਪਚਾਸੀ ਲੱਖ ਰੁਪਏ....
ਪੰਜਾਬ ਵਿਚ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤਾ ਪਾਣੀ ਸਿੰਚਾਈ ਲਈ ਵਰਤਿਆ ਜਾਵੇਗਾ : ਮੀਤ ਹੇਅਰ
ਫਗਵਾੜਾ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿਚ 2600 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤੇ ਪਾਣੀ ਨੂੰ ਸਿੰਚਾਈ ਲਈ ਵਰਤਣ ਦਾ ਪ੍ਰਬੰਧ ਕਰੇਗੀ, ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਮੀਤ ਹੇਅਰ ਜਿਨ੍ਹਾਂ ਕੋਲ ਵਾਤਾਵਰਣ, ਸਾਇੰਸ ਤਕਨਾਲੌਜੀ ਦਾ ਵੀ ਵਿਭਾਗ ਹੈ, ਅੱਜ ਫਗਵਾੜਾ ਵਿਖੇ 28 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੀਵਰੇਜ਼....
ਬਜ਼ੁਰਗ ਸਾਡਾ ਕੀਮਤੀ ਸਰਮਾਇਆ, ਜਿਨ੍ਹਾਂ ਦੀ ਸਿਹਤ ਸੰਭਾਲ ਸਾਡਾ ਪਹਿਲਾ ਫ਼ਰਜ਼ ਹੈ : ਮੰਤਰੀ ਜੌੜਾਮਾਜਰਾ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਪੰਜਾਬ ਵਾਸੀਆਂ ਨੂੰ ਮਿਆਰੀ ਤੇ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸੂਬੇ ਵਿਚ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ ਜਿਨ੍ਹਾਂ ਦਾ ਸ਼ਾਨਦਾਰ ਨਤੀਜਾ ਵੀ ਦਿਸਣਾ ਸ਼ੁਰੂ ਹੋ ਗਿਆ ਹੈ।’ ਇਹ ਸ਼ਬਦ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਦੰਦਾਂ ਦੇ 34ਵੇਂ ਪੰਦਰਵਾੜੇ ਦੇ ਸੂਬਾ ਪੱਧਰੀ ਸਮਾਪਤੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਰਦਿਆਂ ਕਹੇ। ਇਸ ਮੌਕੇ ਇਕੱਤਰ....
ਰਾਜ ਦੇ 23 ਜਿਲ੍ਹਿਆਂ ਅਤੇ 03 ਮੈਡੀਕਲ ਕਾਲਜਾਂ ਵਿੱਚ ਸਟ੍ਰੋਕ ਰੈਡੀ ਯੂਨਿਟ ਕਾਰਜਸ਼ੀਲ : ਚੇਤਨ ਸਿੰਘ ਜੌੜਾਮਾਜਰਾ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਸਨੀਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮੁੱਹਈਆ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਚੰਡੀਗੜ੍ਹ ਸਥਿਤ ਸਿਹਤ ਵਿਭਾਗ ਦੇ ਡਾਇਰੈਕਟਰ ਦਫ਼ਤਰ ਵਿਖੇ ਆਯੋਜਿਤ ਇੱਕ ਰੋਜ਼ਾ ਕਪੈਸਿਟੀ ਬਿਲਡਿੰਗ ਕਮ ਟ੍ਰੇਨਿੰਗ ਵਰਕਸ਼ਾਪ ਵਿਖੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਿਹਤ ਮੰਤਰੀ ਨੇ ਦੱਸਿਆ ਕਿ ਸੂਬੇ ਦੇ 23 ਜਿਲ੍ਹਾ ਹਸਪਤਾਲਾਂ ਅਤੇ....
ਸਰਪੰਚ ਅਤੇ ਪਿੰਡ ਵਾਸੀ ਰਾਜਨੀਤੀ ਅਤੇ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਕਰਨ ਪਿੰਡ ਦਾ ਵਿਕਾਸ : ਕੁਲਦੀਪ ਧਾਲੀਵਾਲ
ਚੰਡੀਗੜ੍ਹ : ‘’ਪੰਜਾਬ ਦੇ ਪਿੰਡਾਂ ਨੂੰ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਦੇਣਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਜੀਹ ਹੈ ਅਤੇ ਸੂਬੇ ਦੇ ਪੰਚ/ਸਰਪੰਚ ਅਤੇ ਪਿੰਡ ਵਾਸੀ ਰਾਜਨੀਤੀ ਅਤੇ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਪਿੰਡ ਦਾ ਵਿਕਾਸ ਕਰਨਾ ਯਕੀਨੀ ਬਣਾਉਣ।’’ ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਵਿਕਾਸ ਭਵਨ ਐਸ.ਏ.ਐਸ ਨਗਰ ਵਿਖੇ ਇੱਥੇ ਸਾਉਣੀ ਦੇ ਆਮ ਇਜਲਾਸ ਅਤੇ ਪੰਚਾਇਤੀ ਰਾਜ ਦੇ ਚੁਣੇ ਹੋਏ ਨੁਮਾਇੰਦਿਆਂ....
ਜਾਤ ਅਤੇ ਬਰਾਦਰੀ ਅਧਾਰਿਤ ਨਾਵਾਂ ਵਾਲੇ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਬਦਲਣ ਦੇ ਸਿੱਖਿਆ ਮੰਤਰੀ ਬੈਂਸ ਵਲੋਂ ਹੁਕਮ
ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਵਿਚ ਸਥਿਤ ਅਜਿਹੇ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਬਦਲਣ ਦੇ ਹੁਕਮ ਜਾਰੀ ਕੀਤੇ ਹਨ ਜਿਨ੍ਹਾਂ ਦੇ ਨਾਮ ਨ ਜਾਤ ਅਤੇ ਬਰਾਦਰੀ ਅਧਾਰਿਤ ਰੱਖੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ.ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਬਹੁਤ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਕਿਸੇ ਜ਼ਾਤ ਬਰਾਦਰੀ ਨਾਲ ਜੋੜ ਕੇ ਰੱਖੇ ਹੋਣ ਸਬੰਧੀ ਕਈ ਮਾਮਲੇ ਉਨ੍ਹਾਂ ਦੇ ਧਿਆਨ ਵਿੱਚ ਆਏ ਹਨ ਜ਼ੋ ਕਿ ਮੌਜੂਦਾ ਦੌਰ ਵਿਚ ਅਸਭਿਅਕ ਹੋਣ ਦਾ ਅਹਿਸਾਸ....