ਪੰਜਾਬ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਹੜਤਾਲੀ ਮੁਲਾਜ਼ਮਾਂ ਨੂੰ ਵੱਡੇ ਜਨਤਕ ਹਿੱਤ ਵਿੱਚ ਹੜਤਾਲ ਵਾਪਸ ਲੈਣ ਦਾ ਸੱਦਾ
ਚੰਡੀਗੜ੍ਹ : ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਇਸ ਵਰ੍ਹੇ ਮੁਲਾਜ਼ਮਾਂ ਨੇ ਸਖ਼ਤ ਮਿਹਨਤ ਕਰਕੇ ਕਣਕ ਅਤੇ ਝੋਨੇ ਦੇ ਦੋ ਖਰੀਦ ਸੀਜਨ ਕਾਮਯਾਬੀ ਨਾਲ ਪੂਰੇ ਕਰਵਾਏ ਹਨ, ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਨਫੈਡਰੇਸ਼ਨ ਆਫ਼ ਆਫ਼ਿਸਰਜ਼ ਐਂਡ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਆਫ਼ ਪੰਜਾਬ ਸਟੇਟ ਫੂਡ ਗ੍ਰੇਨ ਏਜੰਸੀਜ਼ ਦੇ ਪ੍ਰਤੀਨਿਧੀਆਂ ਨੂੰ ਅਨਾਜ ਭਵਨ, ਚੰਡੀਗੜ ਵਿਖੇ....
ਨਹਿਰੀ ਅਰਾਮ ਘਰਾਂ ਨੂੰ ਮੁੜ ਕਾਰਜਸ਼ੀਲ ਕਰਨ ਲਈ ਸਕੱਤਰ ਜੰਜੂਆ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਸਰਕਾਰੀ ਸਰਕਟ ਹਾਊਸ /ਅਰਾਮ ਘਰਾਂ ਅੰਦਰ ਹੀ ਠਹਿਰਨ ਨੂੰ ਤਰਜੀਹ ਦੇਣ ਅਤੇ ਇਨ੍ਹਾਂ ਨੂੰ ਪੂਰੀ ਤਰ੍ਹਾਂ ਵਰਤੋਂ ਵਿੱਚ ਲਿਆਉਣ ਦੇ ਨਿਰਦੇਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ ਬੰਦ ਪਏ ਸੱਤ ਨਹਿਰੀ ਅਰਾਮ ਘਰਾਂ ਦੀ ਸ਼ਨਾਖਤ ਕੀਤੀ ਗਈ ਹੈ ਜਿਨ੍ਹਾਂ ਦਾ ਨਵੀਨੀਕਰਨ ਕਰਕੇ ਮੁੜ ਚਾਲੂ ਕੀਤਾ ਜਾਵੇਗਾ। ਇਹ ਫੈਸਲਾ ਅੱਜ ਇਥੇ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਨਹਿਰੀ ਅਰਾਮ ਘਰਾਂ ਨੂੰ ਮੁੜ ਕਾਰਜਸ਼ੀਲ ਕਰਨ ਲਈ ਜਲ ਸ੍ਰੋਤ ਵਿਭਾਗ....
ਅੱਗ ਲੱਗਣ ਦੇ ਕੇਸਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ 30 ਫੀਸਦੀ ਕਮੀ ਆਈ: ਮੀਤ ਹੇਅਰ
ਚੰਡੀਗੜ੍ਹ : ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਲਈ ਸੂਬਾ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਇਸ ਵਾਰ ਅੱਗ ਲੱਗਣ ਦੇ ਕੇਸਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਕਮੀ ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ। ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਪਰਾਲੀ ਸਾੜਨ....
ਮੁੱਖ ਮੰਤਰੀ ਮਾਨ ਦੀ ਕੋਠੀ ਅੱਗੇ ਮਜ਼ਦੂਰਾਂ ਉੱਤੇ ਪੰਜਾਬ ਪੁਲਿਸ ਨੇ ਕੀਤਾ ਲਾਠੀਚਾਰਜ, ਮਰਦ-ਔਰਤਾਂ ਦੇ ਲੱਗੀਆਂ ਸੱਟਾਂ
ਸੰਗਰੂਰ : ਸੱਤ ਮਜ਼ਦੂਰ ਜਥੇਬੰਦੀਆਂ ਦੀ ਅਗਵਾਈ ਵਿੱਚ ਆਪਣੀਆਂ ਮੰਗਾਂ ਦੀ ਪੂਰਤੀ ਲਈ ਪ੍ਰਦਰਸ਼ਨ ਕਰ ਰਹੇ ਮਜ਼ਦੂਰਾਂ ਉੱਤੇ ਪੁਲਿਸ ਵੱਲੋਂ ਉਸ ਸਮੇਂ ਲਾਠੀਚਾਰਜ ਕੀਤਾ ਗਿਆ, ਜਦੋਂ ਪ੍ਰਦਰਸ਼ਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਸਨ। ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਮਜ਼ਦੂਰਾਂ ਦਾ ਕਾਫ਼ਲਾ ਮੁੱਖ ਮੰਤਰੀ ਦੇ ਘਰ ਦਾ ਕੁੰਡਾਂ ਖੜਕਾਉਣ ਲਈ ਜਿਵੇਂ ਹੀ ਕੋਠੀ ਵੱਲ ਵਧਿਆ ਤਾਂ ਪੁਲਸ ਨੇ ਲਾਠੀਚਾਰਜ ਕਰ....
ਸਪੀਕਰ ਸੰਧਵਾਂ ਵੱਲੋਂ ਆਰਗੈਨਿਕ ਖੇਤੀ ਵੱਲ ਕਦਮ ਪੁੱਟਣ ਵਾਸਤੇ ਕਿਸਾਨਾਂ ਨੂੰ ਲੋਕ ਲਹਿਰ ਉਸਾਰਨ ਦਾ ਸੱਦਾ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖਾਦਾਂ ਅਤੇ ਰਸਾਇਣਾਂ ਆਧਾਰਿਤ ਖੇਤੀ ਦੇ ਰੁਝਾਨ ਮੋੜਾ ਦੇਣ ਅਤੇ ਇਸ ਦੀ ਥਾਂ ਆਰਗੈਨਿਕ ਖੇਤੀ ਵੱਲ ਨੂੰ ਕਦਮ ਪੁੱਟਣ ਵਾਸਤੇ ਕਿਸਾਨਾਂ ਨੂੰ ਲੋਕ ਲਹਿਰ ਉਸਾਰਨ ਦਾ ਸੱਦਾ ਦਿੱਤਾ ਹੈ। ਅੱਜ ਪੰਜਾਬ ਵਿਧਾਨ ਸਭਾ ਵਿੱਚ ਖੇਤੀ ਵਿਰਾਸਤ ਮਿਸ਼ਨ ਦੇ ਸਹਿਯੋਗ ਨਾਲ ਆਰਗੈਨਿਕ ਖੇਤੀ ਦੇ ਖੇਤਰ ਵਿੱਚ ਨਵੀਂਆਂ ਪੈੜਾਂ ਪਾਉਣ ਅਤੇ ਪਰਾਲੀ ਨੂੰ ਨਾ ਸਾੜਨ ਵਾਲੇ ਕਿਸਾਨਾਂ ਦੇ ਸਨਮਾਣ ਲਈ ਕਰਾਏ ਗਏ ਸਮਰੋਹ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਸ....
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 15 ਕਰੋੜ ਦਾ ਲਗਾਇਆ ਜੁਰਮਾਨਾ, ਇਕ ਹਫਤੇ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦੇ ਹੋਏ ਭਾਰੀ ਜੁਰਮਾਨਾ ਲਗਾਇਆ ਹੈ। ਹਾਈਕੋਰਟ ਨੇ ਫਿਰੋਜ਼ਪੁਰ ਸਥਿਤ ਮਾਲਬਰੋਸ ਦੀ ਸ਼ਰਾਬ ਫੈਕਟਰੀ ਦੇ ਬਾਹਰ ਚੱਲ ਰਹੇ ਪ੍ਰਦਰਸ਼ਨ ਨੂੰ ਲੈ ਕੇ ਅਹਿਮ ਫੈਸਲਾ ਦਿੱਤਾ ਹੈ। ਹਾਈਕੋਰਟ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਧਰਨਾ ਖਤਮ ਕਰਵਾਉਣ ਵਿੱਚ ਨਾਕਾਮ ਰਹੀ ਹੈ ਇਸ ਲਈ ਹਾਈਕੋਰਟ ਨੇ ਸਰਕਾਰ ਨੂੰ 15 ਕਰੋੜ ਰੁਪਏ ਜੁਰਮਾਨਾ ਲਗਾਇਆ ਹੈ ਅਤੇ ਇਕ ਹਫਤੇ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਪਹਿਲਾ ਵੀ....
ਪੰਜਾਬ ਵਿੱਚ ਨਵੇਂ ਅਸਲਾ ਲਾਇਸੈਂਸ ਜਾਰੀ ਕਰਨ 'ਤੇ ਕੋਈ ਪਾਬੰਦੀ ਨਹੀਂ : ਆਈ.ਜੀ.ਪੀ
ਚੰਡੀਗੜ੍ਹ : ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਸਵੈ-ਰੱਖਿਆ ਲਈ ਇਨ੍ਹਾਂ ਨੂੰ ਆਪਣੇ ਕੋਲ ਰੱਖਣ 'ਤੇ ਕੋਈ ਪਾਬੰਦੀ ਨਹੀਂ ਹੈ। ਹਥਿਆਰਾਂ ਦੇ ਦਿਖਾਵੇ ਖ਼ਿਲਾਫ਼ ਵਿੱਢੀ ਮੁਹਿੰਮ ਬਾਰੇ ਭਰਮ-ਭੁਲੇਖਿਆਂ ਨੂੰ ਦੂਰ ਕਰਦਿਆਂ ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਆਪਣਾ ਲਾਇਸੈਂਸਸ਼ੁਦਾ ਹਥਿਆਰ ਆਪਣੇ ਕੋਲ ਰੱਖ ਸਕਦਾ ਹੈ, ਪਰ ਮਹਿਜ਼ ਦਿਖਾਵੇ ਜਾਂ ਕਿਸੇ ਨੂੰ ਡਰਾਉਣ ਧਮਕਾਉਣ ਲਈ ਇਸ ਦਾ....
ਲੋਕਾਂ ਦੇ ਪੈਸੇ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਵਧੇਰੇ ਜ਼ਰੂਰਤ : ਸਪੀਕਰ ਸੰਧਵਾ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਲੋਕਾਂ ਦੇ ਪੈਸੇ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਵਧੇਰੇ ਜ਼ਰੂਰਤ ’ਤੇ ਜ਼ੋਰ ਦਿੰਦੇ ਹੋਏ ਇਸ ਦੇ ਵਾਸਤੇ ਵਿਧਾਨ ਸਭਾ ਕਮੇਟੀਆਂ ਨੂੰ ਵਧੇਰੇ ਅਸਰਦਾਰ ਅਤੇ ਸਰਗਰਮ ਬਣਾਉਣ ’ਤੇ ਬਲ ਦਿੱਤਾ ਦਿੱਤਾ। ਅੱਜ ਇਥੇ ਏ.ਜੀ. ਪੰਜਾਬ ਦੇ ਦਫ਼ਤਰ ਵਿਖੇ ਆਡਿਟ ਸਪਤਾਹ ਦੇ ਸਬੰਧ ਵਿੱਚ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਸੰਧਵਾਂ ਨੇ ਕਿਹਾ ਕਿ....
ਸਰਕਾਰ ਦਾ ਵੱਡਾ ਉਪਰਾਲਾ, ਮਗਨਰੇਗਾ ਸਕੀਮ ਤਹਿਤ ਪਿੰਡ ਵਾਸੀ ਮੁਫਤ ਬਾਇਓ ਗੈਸ ਪਲਾਂਟ ਲਗਾ ਸਕਣਗੇ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਮਹਾਤਮਾ ਗਾਂਧੀ ਨਰੇਗਾ ਸਕੀਮ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਪਿੰਡ ਵਾਸੀਆਂ ਨੂੰ ਵਿਅਕਤੀਗਤ ਲਾਭ ਮੁਹੱਈਆ ਕਰਵਾਉਣ ਦੀਆਂ ਕੋਸ਼ਿਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਹੁਣ ਮਗਨਰੇਗਾ ਸਕੀਮ ਤਹਿਤ ਪਿੰਡ ਵਾਸੀ ਆਪਣੇ ਘਰਾਂ ਵਿੱਚ ਮੁਫਤ ਬਾਇਓ ਗੈਸ ਪਲਾਂਟ ਦਾ ਨਿਰਮਾਣ ਵੀ ਕਰਵਾ ਸਕਦੇ ਹਨ। ਇਸ ਨਿਵੇਕਲੇ ਉਪਰਾਲੇ ਸੰਬੰਧੀ ਅੱਜ ਮੁੱਖ....
ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੀ.ਸੀ.ਐਸ. ਲੈਵਲ ਦੇ ਅਧਿਕਾਰੀ ਨੋਡਲ ਅਫ਼ਸਰ ਵਜੋਂ ਤਾਇਨਾਤ ਹੋਣਗੇ : ਧਾਲੀਵਾਲ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਨਾਮਕ 5 ਪ੍ਰੋਗਰਾਮਾਂ ਦਾ ਆਯੋਜਨ ਕਰੇਗੀ।ਇਹ ਮਿਲਣੀ ਪ੍ਰੋਗਰਾਮ ਜਲੰਧਰ, ਐਸ.ਏ.ਐਸ ਨਗਰ (ਮੁਹਾਲੀ), ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਵਿਖੇ ਕ੍ਰਮਵਾਰ 16, 19, 23, 26 ਅਤੇ 30 ਦਸੰਬਰ ਨੂੰ ਕਰਵਾਏ ਜਾਣਗੇ। ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਨਾਲ ਸਬੰਧਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ....
ਕਾਂਸੀ ਦਾ ਤਮਗਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ ਟ੍ਰੇਨਿੰਗ ਲਈ ਸਪੀਕਰ ਸੰਧਵਾਂ ਨੇ ਪੰਜ ਲੱਖ ਦਾ ਚੈਕ ਕੀਤਾ ਭੇਟ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਮਨਵੈਲਥ ਖੇਡਾਂ ਦੌਰਾਨ ਵੇਟ ਲਿਫਟਿੰਗ ਵਿੱਚੋਂ ਕਾਂਸੀ ਦਾ ਤਮਗਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ ਉਚ ਟ੍ਰੇਨਿੰਗ ਵਾਸਤੇ ਪੰਜ ਲੱਖ ਦੀ ਰਾਸ਼ੀ ਦਾ ਚੈਕ ਭੇਟ ਕੀਤਾ ਹੈ। ਹਰਜਿੰਦਰ ਕੌਰ ਨੂੰ ਖੇਡਾਂ ਲਈ ਉਤਸ਼ਾਹ ਕਰਨ ਲਈ ਵਿਧਾਨ ਸਭਾ ਵਿੱਚ ਆਪਣੇ ਦਫਤਰ ਵਿਖੇ ਇਹ ਚੈਕ ਪਦਾਨ ਕਰਦੇ ਹੋਏ ਸ. ਸੰਧਵਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਬੜ੍ਹਾਵਾ ਦੇਣ ਵਾਸਤੇ ਦ੍ਰਿੜ ਹੈ ਅਤੇ ਇਹ ਖਿਡਾਰੀਆਂ ਦੀ....
ਘਨੌਰ 'ਚ ਬੈਂਕ 18 ਲੱਖ ਰੁਪਏ ਦੀ ਲੁੱਟ, ਲੁਟੇਰੇ ਗ੍ਰਾਹਕ ਦਾ ਬੁਲਟ ਮੋਟਰਸਾਈਕਲ ਵੀ ਲੈ ਗਏ
ਪਟਿਆਲਾ : ਪਟਿਆਲਾ ਦੇ ਨਾਲ ਲੱਗਦੇ ਘਨੌਰ ਦੇ ਯੂਕੋ ਬੈਂਕ ਵਿੱਚ ਦਿਨ ਦਿਹਾੜੇ ਡਕੈਤੀ ਦਾ ਮਾਮਲਾ ਸਾਹਮਣੇ ਆਇਆ ਹੈ । ਘਟਨਾ ਤੋਂ ਬਾਅਦ ਹਲਕਾ ਘਨੌਰ ਵਿਖੇ ਸਹਿਮ ਦਾ ਮਾਹੌਲ ਬਣ ਗਿਆ । ਤਿੰਨ ਲੁਟੇਰਿਆ ਨੇ ਫਿਲਮੀ ਅੰਦਾਜ਼ ਪਿਸਤੌਲ ਦੀ ਨੋਕ ਤੇ 13 ਮਿੰਟ ਵਿੱਚ ਬੈਂਕ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ, ਇਸਦੇ ਨਾਲ ਹੀ ਲੁਟੇਰੇ ਬੈਂਕ ਵਿਚ ਆਪਣਾ ਚੈੱਕ ਜਮਾਂ ਕਰਵਾਉਣ ਆਏ ਗ੍ਰਾਹਕ ਦਾ ਬੁਲਟ ਮੋਟਰਸਾਈਕਲ ਵੀ ਆਪਣੇ ਨਾਲ ਲੈ ਗਏ । ਇਸ ਮੌਕੇ ਬੇਕਰੀ ਦੀ ਦੁਕਾਨ ਕਰਨ ਵਾਲੇ ਇਕ ਵਿਅਕਤੀ ਨੇ ਦੱਸਿਆ ਕਿ ਉਹ....
ਮੁੱਖ ਮੰਤਰੀ ਨੇ ਵੀ.ਆਈ.ਪੀ ਕਲਚਰ ਦੀ ਰੋਕਥਾਮ ਲਈ ਨਵਾਂ ਹੁਕਮ ਕੀਤਾ ਜਾਰੀ, ਮੰਤਰੀਆਂ-ਵਿਧਾਇਕਾਂ ਨੂੰ ਸਰਕਾਰੀ ਗੈਸਟ ਹਾਊਸਾਂ ਵਿੱਚ ਠਹਿਰਣ ਹੋਵੇਗਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ.ਆਈ.ਪੀ ਕਲਚਰ ਦੀ ਰੋਕਥਾਮ ਲਈ ਨਵਾਂ ਹੁਕਮ ਜਾਰੀ ਕੀਤਾ। ਜਿਸ ਤਹਿਤ ਹੁਣ ਮੁੱਖ ਮੰਤਰੀ ਨੇ ਸਾਰੇ ਮੰਤਰੀਆਂ-ਵਿਧਾਇਕਾਂ ਅਤੇ ਸਰਕਾਰੀ ਅਧਿਕਾਰੀਆਂ ਦੇ ਮਹਿੰਗੇ ਅਤੇ ਆਲੀਸ਼ਾਨ ਹੋਟਲਾਂ 'ਚ ਠਹਿਰਨ 'ਤੇ ਰੋਕ ਲਗਾ ਦਿੱਤੀ ਹੈ। ਇਸਦੇ ਬਜਾਏ ਹੁਣ ਇਨ੍ਹਾਂ ਸਾਰਿਆਂ ਨੂੰ ਸਰਕਾਰੀ ਗੈਸਟ ਹਾਊਸਾਂ ਵਿੱਚ ਠਹਿਰਣ ਹੋਵੇਗਾ। ਮੁੱਖ ਮੰਤਰੀ ਮੁਤਾਬਕ ਇਨ੍ਹਾਂ ਹੁਕਮਾਂ ਨਾਲ ਜਿੱਥੇ ਵੀ.ਆਈ.ਪੀ ਕਲਚਰ 'ਤੇ ਰੋਕ ਲੱਗੇਗੀ ਉੱਥੇ ਹੀ ਸੂਬਾ ਸਰਕਾਰ ਦਾ ਖਰਚਾ ਵੀ ਘਟੇਗਾ।....
ਪੈਰਾ ਓਲੰਪੀਅਨਜ਼ ਨਾਲ ਧੱਕੇਸ਼ਾਹੀ ਤੇ ਬਦਸਲੂਕੀ ਦੀ ਅਕਾਲੀ ਦਲ ਨੇ ਕੀਤੀ ਨਿਖੇਧੀ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਉਹਨਾਂ ਦੀ ਰਿਹਾਇਸ਼ ’ਤੇ ਮਿਲਣ ਆਏ ਪੈਰਾ ਓਲੰਪੀਅਨਜ਼ ਨਾਲ ਧੱਕੇਸ਼ਾਹੀ ਅਤੇ ਬਦਸਲੂਕੀ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਇਹ ਪੈਰਾ ਓਲੰਪੀਅਨਜ਼ ਆਮ ਆਦਮੀ ਪਾਰਟੀ ਵੱਲੋਂ ਉਹਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕਰਨ ਵਾਸਤੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਾ ਚਾਹੁੰਦੇ ਸਨ। ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਖੇਡ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ....
ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ 6.81 ਕਰੋੜ ਰੁਪਏ ਖਰਚੇਗੀ : ਡਾ. ਨਿੱਜਰ
ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸੇ ਲੜੀ ਤਹਿਤ ਸੂਬੇ ਵਿੱਚ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵੱਲ ਇੱਕ ਹੋਰ ਕਦਮ ਵਧਾਉਂਦਿਆਂ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਲਗਭਗ 6.81 ਕਰੋੜ ਰੁਪਏ ਖਰਚ ਕਰਨ ਦਾ....