ਪੰਜਾਬ

ਸੂਬੇ ਵਿੱਚ ਡਾਕਟਰ ਭਾਈਚਾਰੇ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਰਹਿਣ ਲਈ ਬਾਜਵਾ ਨੇ ਸਰਕਾਰ ਦੀ ਆਲੋਚਨਾ ਕੀਤੀ
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਵਿੱਚ ਡਾਕਟਰ ਭਾਈਚਾਰੇ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਰਹਿਣ ਲਈ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕੀਤੀ ਹੈ ਕਿਉਂਕਿ ਉਹ ਅਸੰਤੁਸ਼ਟ ਤੱਤਾਂ ਵੱਲੋਂ ਲਗਾਤਾਰ ਹਮਲੇ ਦਾ ਸ਼ਿਕਾਰ ਹੋ ਰਹੀ ਹੈ। ਸ਼ਨਿਚਰਵਾਰ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਵਾਪਰੀ ਘਟਨਾ ਦਾ ਜ਼ਿਕਰ ਕਰਦਿਆਂ ਬਾਜਵਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਅਤੇ ਦੁਖਦਾਈ ਹੈ ਕਿ ਇੱਕ 16 ਸਾਲਾ ਲੜਕੇ ਦੀ ਯਾਤਰੀ ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਜਾਣੀ ਵੀ....
ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਸਿੱਖਿਆ ਮੰਤਰੀ ਨਾਲ਼ ਪੈਨਲ ਮੀਟਿੰਗ
ਚੰਡੀਗੜ੍ਹ : ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੀ ਅਗਵਾਈ ਵਿੱਚ ਅਧਿਆਪਕ ਮਸਲਿਆਂ ਸਬੰਧੀ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈੰਸ ਨਾਲ ਅਹਿਮ ਪੈਨਲ ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ। ਪੰਜਾਬ ਸਰਕਾਰ ਵਲੋਂ ਅਧਿਆਪਕ ਮਸਲੇ ਹੱਲ ਨਾ ਕਰਨ ਦੇ ਰੋਸ ਵਜੋਂ ਸਾਂਝੇ ਅਧਿਆਪਕ ਮੋਰਚੇ ਨੇ 13 ਨਵੰਬਰ ਨੂੰ ਆਨੰਦਪੁਰ ਸਾਹਿਬ ਤੋਂ ਸਿੱਖਿਆ ਮੰਤਰੀ ਦੇ ਘਰ ਤੱਕ ਚਿਤਾਵਨੀ ਮਾਰਚ ਦਾ ਐਲਾਨ ਕੀਤਾ ਹੋਇਆ ਸੀ। ਮੀਟਿੰਗ ਵਿੱਚ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ।....
ਨੌਜਵਾਨਾਂ ਖਾਸ ਕਰਕੇ ਨਾਬਾਲਗਾਂ ਵਿਚ ਗਨ ਕਲਚਰ ਪ੍ਰਤੀ ਵਧ ਰਹੇ ਰੁਝਾਨ ਵੱਡੀ ਚਿੰਤਾ : ਜਾਖੜ
ਚੰਡੀਗੜ੍ਹ : ਸਾਬਕਾ ਸਾਂਸਦ ਤੇ ਭਾਜਪਾ ਆਗੂ ਸੁਨੀਲ ਜਾਖੜ ਨੇ ਨੌਜਵਾਨਾਂ ਖਾਸ ਕਰਕੇ ਨਾਬਾਲਗਾਂ ਵਿਚ ਗਨ ਕਲਚਰ ਪ੍ਰਤੀ ਵਧ ਰਹੇ ਰੁਝਾਨ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਸਬੰਧ ਸਰਕਾਰ ਤੇ ਸਮਾਜ ਪੱਧਰ ‘ਤੇ ਸਾਰਥਕ ਉਪਰਾਲੇ ਕਰਨ ਦੀ ਲੋੜ ਹੈ ਤਾਂ ਕਿ ਇਸ ਨੂੰ ਰੋਕਿਆ ਜਾ ਸਕੇ। ਸੁਨੀਲ ਜਾਖੜ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਨਾਬਾਲਗ ਤੱਕ ਸ਼ਾਮਲ ਸਨ। ਉਸੇ ਤਰ੍ਹਾਂ ਹੁਣ ਇਕ ਵਾਰ ਫਿਰ ਕੋਟਕਪੂਰਾ ਵਿਚ ਹੋਏ ਕਾਂਡ ਵਿਚ ਵੀ ਨਾਬਾਲਗਾਂ ਦਾ ਹੋਣਾ ਇਕ ਚਿੰਤਾਦਾ ਵਿਸ਼ਾ ਹੈ। ਉਨ੍ਹਾਂ ਕਿਹਾ....
ਗਰੀਬ ਮਜ਼ਦੂਰਾਂ ਨੂੰ ਮਾਨ ਸਰਕਾਰ ਵੱਲੋਂ ਵੱਡਾ ਤੋਹਫਾ
ਚੰਡੀਗੜ੍ਹ : ਮਾਨ ਸਰਕਾਰ ਵੱਲੋਂ ਗਰੀਬ ਮਜ਼ਦੂਰਾਂ ਨੂੰ ਵੱਡਾ ਤੋਹਫਾ ਦਿੱਤਾ ਜਾ ਰਿਹਾ ਹੈ। ਸੂਬਾ ਸਰਕਾਰ ਮਨਰੇਗਾ ਸਕੀਮ ਤਹਿਤ ਬੇਰੋਜ਼ਗਾਰਾਂ ਨੂੰ ਭੱਤਾ ਦੇਣ ਜਾ ਰਹੀ ਹੈ। ਪੰਜਾਬ ਸਰਕਾਰ ਜਲਦ ਹੀ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੋਜ਼ਗਾਰ ਗਾਰੰਟੀ ਯੋਜਨਾ (ਮਨਰੇਗਾ) ਤਹਿਤ ਰਜਿਸਟਰਡ ਮਜ਼ਦੂਰਾਂ ਲਈ ਲੰਬੇ ਸਮੇਂ ਤੋਂ ਉਡੀਕਿਆ ਜਾ ਰਿਹਾ ਬੇਰੋਜ਼ਗਾਰੀ ਭੱਤਾ ਲਈ ਨਿਯਮਾਂ ਦੀ ਸੂਚੀ ਜਾਰੀ ਕਰ ਸਕਦੀ ਹੈ। ਕੁਝ ਦਿਨ ਪਹਿਲਾਂ ਹੀ ਮੁਖ ਮੰਤਰੀ ਨੇ ਭਗਵੰਤ ਮਾਨ ਦੇ ਨਿਰਦੇਸ਼ ‘ਤੇ ਪੰਜਾਬ ਸਰਕਾਰ ਨੇ ਮਜ਼ਦੂਰ ਵਰਗ....
ਪੰਜਾਬ ਦੀ ਪਰਾਲੀ ਹੁਣ ਕੇਰਲ ਭੇਜੀ ਜਾਵੇਗੀ, ਪਸ਼ੂਆਂ ਲਈ ਬਣੇਗਾ ਚਾਰਾ
ਚੰਡੀਗੜ੍ਹ : ਪੰਜਾਬ ਵਿਚ ਆਏ ਦਿਨ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਨੇ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ ਹੈ। ਇਹ ਪ੍ਰਦੂਸ਼ਣ ਦੀ ਸਥਿਤੀ ਨੂੰ ਵੀ ਗੰਭੀਰ ਕਰ ਰਿਹਾ ਹੈ। ਪਰ ਹੁਣ ਪੰਜਾਬ ‘ਚ ਪਰਾਲੀ ਦੇ ਹੱਲ ਦਾ ਨਵਾਂ ਰਾਹ ਖੁੱਲ੍ਹਦਾ ਦਿਖਾਈ ਦੇ ਰਿਹਾ ਹੈ। ਜੇਕਰ ਇਹ ਕਾਮਯਾਬ ਹੁੰਦਾ ਹੈ ਤਾਂ ਸੂਬੇ ਅੰਦਰ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਨੌਬਤ ਨਹੀਂ ਆਵੇਗੀ। ਇਸ ਦਰਮਿਆਨ ਵੱਡੀ ਖਬਰ ਆ ਰਹੀ ਹੈ ਕਿ ਪੰਜਾਬ ਦੀ ਪਰਾਲੀ ਹੁਣ ਕੇਰਲ ਭੇਜੀ ਜਾਵੇਗੀ। ਇਸ ਦੀ ਵਰਤੋਂ ਪਸ਼ੂਆਂ ਦੇ ਚਾਰੇ ਲਈ ਕੀਤੀ ਜਾਵੇਗੀ। ਮਿਲੀ....
ਲੁਧਿਆਣਾ ਦੇ ਵਿਕਾਸ ਕਾਰਜਾਂ ਲਈ 15 ਕਰੋੜ ਰੁਪਏ ਖਰਚੇ ਜਾਣਗੇ, ਟੈਂਡਰ ਪ੍ਰਕਿਰਿਆ ਸ਼ੁਰੂ : ਨਿੱਜਰ
ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲੁਧਿਆਣਾ ਦੇ ਸੁੰਦਰੀਕਰਨ ਦਾ ਫੈਸਲਾ ਕੀਤਾ ਹੈ, ਜਿਸ ਤਹਿਤ ਵੱਖ-ਵੱਖ ਵਿਕਾਸ ਕਾਰਜਾਂ ਲਈ ਲਗਭਗ 15 ਕਰੋੜ ਰੁਪਏ ਖਰਚੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਸਥਾਨਕ....
ਗੰਨ ਕਲਚਰ ਬਾਰੇ ਮਾਨ ਸਰਕਾਰ ਦਾ ਵੱਡਾ ਐਕਸ਼ਨ
ਚੰਡੀਗੜ੍ਹ : ਗਨ ਕਲਚਰ ਨੂੰ ਲੈ ਕੇ ਮਾਨ ਸਰਕਾਰ ਨੇ ਸਖਤ ਕਦਮ ਚੁੱਕੇ ਹਨ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸਖਤ ਨਿਰਦੇਸ਼ ਜਾਰੀ ਕੀਤੇ ਹਨ। ਹੁਣ ਤੱਕ ਜਾਰੀ ਸਾਰੇ ਹਥਿਆਰਾਂ ਦੇ ਲਾਇਸੈਂਸਾਂ ਦੀ ਅਗਲੇ 3 ਮਹੀਨਿਆਂ ਦੇ ਅੰਦਰ ਪੂਰੀ ਸਮੀਖਿਆ ਕੀਤੀ ਜਾਵੇਗੀ। ਕੋਈ ਨਵਾਂ ਹਥਿਆਰ ਲਾਇਸੈਂਸ ਉਦੋਂ ਤੱਕ ਨਹੀਂ ਦਿੱਤਾ ਜਾਵੇਗਾ ਜਦੋਂ ਤਕ ਡੀਸੀ ਵਿਅਕਤੀਗਤ ਤੌਰ ‘ਤੇ ਸੰਤੁਸ਼ਟ ਨਾ ਹੋਵੇ ਕਿ ਅਜਿਹਾ ਕਰਨ ਲਈ ਅਸਾਧਾਰਨ ਆਧਾਰ ਮੌਜੂਦ ਹੈ। ਹਥਿਆਰਾਂ ਦੇ ਸੋਸ਼ਲ ਮੀਡੀਆ ‘ਤੇ ਪ੍ਰਦਰਸ਼ਣ ਲਈ ਪਾਬੰਦੀ ਹੋਵੇਗੀ। ਆਉਣ ਵਾਲੇ....
ਪੰਜਾਬ ਦੀ ਮਾਨ ਸਰਕਾਰ ਨੇ ਪਰਾਲੀ ਦੇ ਪ੍ਰਬੰਧਨ ਵਿੱਚ ਅਹਿਮ ਕਦਮ ਚੁੱਕਦਿਆਂ ਕੀਤੀ ਵੱਡੀ ਪਹਿਲ
ਚੰਡੀਗੜ੍ਹ : ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਿੱਚ ਨਿਰੰਤਰ ਉਪਰਾਲੇ ਕਰ ਰਹੀ ਸੂਬਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਸੂਬੇ ਭਰ ਵਿੱਚ ਇੱਟਾਂ ਦੇ ਭੱਠੇ ਵਾਲਿਆਂ ਲਈ ਬਾਲਣ ਵਾਸਤੇ ਪਰਾਲੀ ਨੂੰ 20 ਫੀਸਦੀ ਬਾਲਣ ਵਜੋਂ ਵਰਤਣ ਲਈ ਲਾਜ਼ਮੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਵਾਤਾਵਰਣ ਅਤੇ ਸਾਇੰਸ ਤਕਨਾਲੋਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ....
ਸਕੂਲ ਸਿੱਖਿਆ ਵਿਭਾਗ ‘ਚ ਅੰਤਰਰਾਸ਼ਟਰੀ ਵਿੱਦਿਅਕ ਮਾਮਲਿਆਂ ਦਾ ਸੈੱਲ ਗਠਿਤ : ਹਰਜੋਤ ਸਿੰਘ ਬੈਂਸ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਅੰਤਰਰਾਸ਼ਟਰੀ ਪੱਧਰ ਦੇ ਸਿੱਖਿਆ ਢਾਂਚੇ ਸਥਾਪਤ ਕਰਨ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਰਹੇ ਕਾਰਜਾਂ ਤਹਿਤ ਸਕੂਲ ਸਿੱਖਿਆ ਵਿਭਾਗ ‘ਚ ਕੰਮ ਕਰ ਰਹੇ ਸਿੱਖਿਆ ਪ੍ਰਸ਼ਾਸ਼ਕਾਂ, ਸਕੂਲ ਮੁਖੀਆਂ ਅਤੇ ਵੱਖ-ਵੱਖ ਕਾਡਰਾਂ ਤਹਿਤ ਕੰਮ ਕਰ ਰਹੇ ਅਧਿਆਪਕਾਂ ਨੂੰ ਦੇਸ ਦੇ ਅੰਦਰ ਅਤੇ ਵਿਦੇਸ਼ਾਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਬਿਹਤਰ ਕਾਰਗੁਜ਼ਾਰੀ ਲਈ ਕਾਰਜ ਕਰ ਰਹੀਆਂ ਸੰਸਥਾਵਾਂ ਪਾਸੋਂ ਓਰੀਐਂਟੇਸ਼ਨ ਕਰਵਾਉਣ....
ਮਾਨ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਦੇ ਟਾਕਰੇ ਲਈ ਕਾਰਵਾਈ ਯੋਜਨਾ ਉਲੀਕੀ, 15 ਫ਼ਰਵਰੀ ਤੋਂ ਸ਼ੁਰੂ ਹੋਵੇਗੀ ਮੈਗਾ ਟੀਕਾਕਰਨ ਮੁਹਿੰਮ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਦੀ ਕਿਸੇ ਹੋਰ ਸੰਭਾਵੀ ਲਹਿਰ ਤੋਂ ਪਸ਼ੂਆਂ ਦੇ ਅਗਾਊਂ ਬਚਾਅ ਲਈ ਕਾਰਵਾਈ ਯੋਜਨਾ ਤਿਆਰ ਕੀਤੀ ਹੈ। ਲੰਪੀ ਸਕਿਨ ਬੀਮਾਰੀ ਦੀ ਰੋਕਥਾਮ ਸਬੰਧੀ ਸਥਿਤੀ ’ਤੇ ਨਜ਼ਰ ਰੱਖ ਰਹੇ ਮੰਤਰੀ ਸਮੂਹ ਵੱਲੋਂ ਅੱਜ ਫ਼ੈਸਲਾ ਲਿਆ ਗਿਆ ਕਿ ਪਸ਼ੂਆਂ ਦੇ ਇਸ ਬੀਮਾਰੀ ਤੋਂ ਬਚਾਅ ਲਈ 15 ਫ਼ਰਵਰੀ, 2023 ਤੋਂ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਪੰਜਾਬ ਭਵਨ ਵਿਖੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪਸ਼ੂ ਪਾਲਣ....
ਮੁੱਖ ਮੰਤਰੀ ਸੂਬੇ ਵਿਚ ਅਮਨ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਜ਼ਿੰਮੇਵਾਰੀ ਲੈ ਕੇ ਤੁਰੰਤ ਅਸਤੀਫਾ ਦੇਣ : ਮਜੀਠੀਆ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਜੋ ਗ੍ਰਹਿ ਮੰਤਰੀ ਹਨ, ਪੰਜਾਬ ਵਿਚ ਅਮਨ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਜ਼ਿੰਮੇਵਾਰੀ ਲੈਣ ਅਤੇ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇਣ। ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਕਦੇ ਵੀ ਅਮਨ ਕਾਨੂੰਨ ਵਿਵਸਥਾ ਦੀ ਇੰਨੀ ਮਾੜੀ ਹਾਲਤ ਨਹੀਂ ਹੋਈ ਜਿੰਨੀ ਇਸ ਆਮ ਆਦਮੀ ਪਾਰਟੀ....
ਚੰਡੀਗੜ੍ਹ 'ਚ ਅਹਿਮ ਅਹੁਦਿਆਂ ਤੋਂ ਪੰਜਾਬ ਕੇਡਰ ਦੇ ਅਫਸਰ ਹਟਾਉਣ ਦੀ ਅਕਾਲੀ ਦਲ ਨੇ ਕੀਤੀ ਜ਼ੋਰਦਾਰ ਨਿਖੇਧੀ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿਚ ਅਹਿਮ ਅਹੁਦਿਆਂ ਤੋਂ ਪੰਜਾਬ ਕੇਡਰ ਦੇ ਅਫਸਰਾਂ ਨੂੰ ਹਟਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਕਿਹਾ ਕਿ ਇਹ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੀ ਇਕ ਕੜੀ ਹੈ ਤੇ ਹੈਰਾਨੀ ਪ੍ਰਗਟ ਕੀਤੀ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਪੰਜਾਬ ਕੇਡਰ ਦੇ ਅਫਸਰਾਂ ਨਾਲ ਹੋਏ ਇਸ ਵਿਤਕਰੇ ਖਿਲਾਫ ਜ਼ੋਰਦਾਰ ਵਿਰੋਧ ਕਿਉਂ ਦਰਜ ਨਹੀਂ ਕਰਵਾਇਆ ਗਿਆ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ....
ਬਿਕਰਮ ਮਜੀਠੀਆ ਬੋਲ ਰਹੇ ਹਨ ਭਾਜਪਾ ਦੀ ਬੋਲੀ, ਅੰਦਰ ਖਾਤੇ ਹਲੇ ਵੀ ਅਕਾਲੀ-ਭਾਜਪਾ ਇੱਕ: ਕੰਗ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਦੇ ਅੱਜ ਦੇ ਬਿਆਨਾਂ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਕਾਲੀ ਦਲ ਪੰਜਾਬ 'ਚ ਆਪਣੀ ਗੁਆਚੀ ਸਿਆਸੀ ਜ਼ਮੀਨ ਨੂੰ ਮੁੜ ਹਾਸਿਲ ਕਰਨ ਲਈ ਐਨਾ ਹੇਠਾਂ ਡਿੱਗ ਗਿਆ ਹੈ ਕਿ ਉਹ ਲਾਸ਼ਾਂ 'ਤੇ ਪੈਰ ਰੱਖ ਅੱਗੇ ਵਧਣ ਦੀ ਫ਼ਿਰਾਕ 'ਚ ਹੈ। ਸ਼ੁੱਕਰਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ਆਪ ਆਗੂ ਕੰਗ ਨੇ ਕਿਹਾ ਕਿ ਪਹਿਲਾਂ ਭਾਜਪਾ ਸੁਕੇਸ਼ ਚੰਦਰਾਸ਼ੇਖਰ ਵਰਗੇ ਠੱਗ ਦੇ ਬਿਆਨਾਂ....
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 93 ਅਪਰਾਧੀ ਪੁੱਛਗਿਛ ਲਈ ਹਿਰਾਸਤ ‘ਚ ਲਏ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਲੋਕਾਂ ਦਰਮਿਆਨ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਰੂਪਨਗਰ ਰੇਂਜ ਪੁਲਿਸ ਨੇ ਅੱਜ ਰੂਪਨਗਰ, ਐਸ.ਏ.ਐਸ. ਨਗਰ ਅਤੇ ਫ਼ਤਹਿਗੜ੍ਹ ਸਾਹਿਬ ਸਮੇਤ ਤਿੰਨ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.)ਚਲਾਈ। ਇਸ ਮੁਹਿੰਮ ਦੀ ਅਗਵਾਈ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.)-ਕਮ- ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੀ ਅਤੇ ਇਹ....
ਭਗਵੰਤ ਮਾਨ ਸਰਕਾਰ ਵਲੋਂ ਗੰਨਾ ਕਾਸ਼ਤਕਾਰਾਂ ਲਈ ਖੁਸ਼ਖਬਰੀ
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਗੰਨੇ ਦੇ ਵਧੇ ਹੋਏ ਰੇਟ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।ਅੱਜ ਇੱਥੋ ਜਾਰੀ ਬਿਆਨ ਵਿਚ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿੜ੍ਹਾਈ ਸਾਲ 2022-23 ਦੌਰਾਨ ਫੇਅਰ ਐਂਡ ਡੈਮੋਨਿਊਰੇਟਿਵ ਪ੍ਰਾਈਸ (ਐਫ.ਆਰ.ਪੀ) ਅਤੇ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ) ਦੇ ਮੁੱਲ ਦਾ ਅੰਤਰ ਪੰਜਾਬ ਸਰਕਾਰ ਅਤੇ ਪ੍ਰਾਈਵੇਟ ਖੰਡ ਮਿੱਲਾਂ 2:1 ਅਨੁਸਾਰ ਵਿੱਚ ਨਿਸ਼ਚਿਤ ਹਨ। ਜਿਕਰਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਗੰਨੇ ਦੀਆਂ ਸਾਰੀਆਂ ਕਿਸਮਾ ਦਾ ਭਾਅ....