ਪੰਜਾਬ

ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਇੱਕੋ ਹੀ ਦਿਨ ’ਚ 5000 ਕਰੋੜ ਤੋਂ ਵੱਧ ਦਾ ਐਮਐਸਪੀ ਭੁਗਤਾਨ ਕੀਤਾ: ਕਟਾਰੂਚੱਕ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਿਰਵਿਘਨ ਖ਼ਰੀਦ ਕਰਨ ਲਈ ਕੀਤੀ ਵਚਨਬੱਧਤਾ ਦੇ ਮੱਦੇਨਜ਼ਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਚੱਲ ਰਹੇ ਝੋਨੇ ਦੇ ਖਰੀਦ ਸੀਜਨ ਦੌਰਾਨ ਕੱਲ ਇੱਕੋ ਦਿਨ ਵਿੱਚ ਲਗਭਗ 1,84,409 ਕਿਸਾਨਾਂ ਦੇ ਖਾਤਿਆਂ ਵਿੱਚ 5334.54 ਕਰੋੜ ਰੁਪਏ ਦੀ ਐੱਮ.ਐੱਸ.ਪੀ. ਅਦਾਇਗੀ ਸਿੱਧੇ ਤੌਰ ‘ਤੇ ਜਾਰੀ ਕਰ ਦਿੱਤੀ ਗਈ ਹੈ, ਜਦਕਿ 1500 ਕਰੋੜ ਰੁਪਏ ਦੀ ਅਦਾਇਗੀ ਲਈ....
ਮਾਨ ਸਰਕਾਰ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ਨੂੰ ਰੋਕਣ ਵਿੱਚ ਬੁਰੀ ਤਰਾਂ ਅਸਫ਼ਲ : ਬਾਜਵਾ
ਚੰਡੀਗੜ੍ਹ : ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਨੂੰ ਲੈ ਕੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਕਿਹਾ ਕਿ ਭਗਵੰਤ ਮਾਨ ਆਮ ਆਦਮੀ ਪਾਰਟੀ ਦਾ ਚੋਣ-ਪ੍ਰਚਾਰ ਦਾ ਮੁੱਖ ਚਿਹਰਾ ('ਸਟਾਰ ਪ੍ਰਚਾਰਕ') ਬਣ ਕੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਪ੍ਰਚਾਰ ਕਰ ਰਹੇ ਹਨ ਤੇ ਪੰਜਾਬ ਦੇ ਵਸਨੀਕਾਂ ਨੂੰ ਰੱਬ ਦੇ ਰਹਿਮੋ-ਕਰਮ 'ਤੇ ਛੱਡ ਦਿੱਤਾ ਹੈ....
ਪੰਜਾਬ ਦੇ ਲੋਕਾਂ ਨੇ ਮਾਨ ਨੂੰ ਕਮਾਂਡ ਦਿੱਤੀ ਸੀ, ਉਹ ਦਿੱਲੀ ਦੇ ਹੱਥ ਦੇ ਕੇ ਆਪ ਗੁਜਰਾਤ ਤੇ ਹਿਮਾਚਲ ਘੁੰਮ ਰਿਹਾ : ਬਾਦਲ
ਪਟਿਆਲਾ : ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪੰਜਾਬ ਦੀ ਵਾਗਡੋਰ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਦਿੱਤੀ ਸੀ ਪਰ ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਕਮਾਂਡ ਦਿੱਤੀ ਸੀ, ਉਹ ਦਿੱਲੀ ਦੇ ਹੱਥ ਕਮਾਂਡ ਦੇ ਕੇ ਆਪ ਗੁਜਰਾਤ ਤੇ ਹਿਮਾਚਲ ਘੁੰਮ ਰਿਹਾ ਹੈ ਤੇ ਪੰਜਾਬ ਕਤਲੇਆਮ ਹੋ ਰਿਹਾ ਹੈ। ਇਥੇ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਰਿਹਾਇਸ ’ਤੇ ਪੱਤਰਕਾਰਾਂ ਨਾਲ ਗੱਲਬਾਤ....
ਅੰਮ੍ਰਿਤਸਰ 'ਚ ਵਾਪਰੀ ਘਟਨਾ ਚੇਤੇ ਕਰਵਾਉਂਦੀ ਕਿ ਪੰਜਾਬ ਵਿਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ : ਬਾਦਲ 
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸ਼ਾਂਤੀ ਤੇ ਫਿਰਕੂ ਸਦਭਾਵਨਾ ਦਾ ਮੁਦੱਈ ਰਿਹਾ ਹੈ ਤੇ 1997 ਤੋਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਲਈ ਇਹ ਉਚ ਤਰਜੀਹ ਰਿਹਾ ਹੈ। ਅੰਮ੍ਰਿਤਸਰ ਵਿਚ ਕੱਲ੍ਹ ਵਾਪਰੀ ਘਟਨਾ ਫਿਰ ਚੇਤੇ ਕਰਵਾਉਂਦੀ ਹੈ ਕਿ ਪੰਜਾਬ ਵਿਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਪੰਜਾਬ ਵਿਚ ਸਰਕਾਰ ਚਲਾਉਣ, ਸ਼ਾਂਤੀ ਬਣਾਈ ਰੱਖਣ, ਅਮਨ ਕਾਨੂੰਨ ਵਿਵਸਥਾ ਕਾਇਮ ਰੱਖਣ ਤੇ ਆਮ ਲੋਕਾਂ ਦੇ ਜਾਨ ਮਾਲ ਦੀ ਰਾਖੀ ਕਰਨ ਦੀ ਇੱਛਾ ਉੱਕਾ ਹੀ ਖਤਮ ਹੋ ਗਈ ਹੈ। ਕਿਸੇ ਵੀ....
ਕੇਂਦਰੀ ਏਜੰਸੀਆ ਨੇ ਕੀਤਾ ਸੀ ਅਲਰਟ, ਸੂਰੀ ਤੇ ਹੋ ਸਕਦਾ ਹੈ ਹਮਲਾ
ਅੰੰਮਿ੍ਤਸਰ : ਪੰਜਾਬ ਦੇ ਅੰਮ੍ਰਿਤਸਰ 'ਚ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਸ਼ਿਵ ਸੈਨਾ ਟਕਸਾਲੀ ਦੇ ਮੁਖੀ ਸੁਧੀਰ ਸੂਰੀ ਨੂੰ ਉਸ ਦੇ ਸੁਰੱਖਿਆ ਕਰਮੀਆਂ ਅਤੇ ਪੁਲਿਸ ਮੁਲਾਜ਼ਮਾਂ ਦੇ ਸਾਹਮਣੇ ਮਾਰ ਦੇਣ ਦੀ ਘਟਨਾ ਕਈ ਸਵਾਲ ਖੜ੍ਹੇ ਕਰ ਰਹੀ ਹੈ। ਪੁਲਿਸ ਨੇ ਗੋਲੀ ਚਲਾਉਣ ਵਾਲੇ ਅਤੇ ਕਤਲ ਦੇ ਦੋਸ਼ੀ ਸੰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਸੰਦੀਪ ਦੀ ਕਾਰ 'ਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਤਸਵੀਰ ਹੈ, ਜੋ ਵਾਰਿਸ ਪੰਜਾਬ ਦੇ ਮੁਖੀ ਹਨ। ਅੰਮ੍ਰਿਤਪਾਲ ਨੂੰ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ....
ਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਕੀਤੀ ਮੁਲਾਕਾਤ
ਬਿਆਸ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਤੈਅ ਪ੍ਰੋਗਰਾਮ ਤਹਿਤ ਪੰਜਾਬ ਦੌਰੇ ਦੌਰਾਨ ਡੇਰਾ ਬਿਆਸ ਵਿਖੇ ਪਹੁੰਚ ਗਏ ਹਨ। ਜਿੱਥੇ ਉਨ੍ਹਾਂ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਮੁਲਾਕਾਤ ਕੀਤੀ। ਕਾਫੀ ਸਮੇਂ ਤੋਂ ਇਸ ਮੁਲਾਕਾਤ ਨੂੰ ਲੈ ਕੇ ਚਰਚਾ ਚੱਲ ਰਹੀ ਸੀ।ਇਸ ਮੁਲਾਕਾਤ ਦੀ ਪਹਿਲੀ ਤਸਵੀਰ ਵੀ ਸਾਹਮਣੇ ਆਈ ਹੈ। ਪੀਐੱਮ ਮੋਦੀ ਅਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਿਚਾਲੇ ਇਹ ਮੁਲਾਕਾਤ ਬਹੁਤ ਹੀ ਸੁਖਾਵੇਂ ਮਾਹੌਲ ਹੋਈ ਹੈ। ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹਿਲਾਂ ਵੀ....
ਸੁਧੀਰ ਸੂਰੀ ਕਤਲ ਮਾਮਲੇ ਦੇ ਮੁਲਜ਼ਮ ਨੂੰ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕੀਤਾ, 7 ਦਿਨ ਦਾ ਦਿੱਤਾ ਰਿਮਾਂਡ
ਅੰਮ੍ਰਿਤਸਰ : ਸ਼ਿਵ ਸੈਨਾ (ਟਕਸਾਲੀ) ਨੇਤਾ ਸੁਧੀਰ ਸੂਰੀ ਕਤਲ ਮਾਮਲੇ ਦੇ ਮੁਲਜ਼ਮ ਸੰਦੀਪ ਸਿੰਘ ਸੰਨੀ ਨੂੰ ਅੱਜ ਭਾਰੀ ਪੁਲਿਸ ਸੁਰੱਖਿਆ ਹੇਠ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਸੰਨੀ ਨੂੰ 7 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਅੰਮ੍ਰਿਤਸਰ 'ਚ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਉਸ ਦੇ ਸੁਰੱਖਿਆ ਕਰਮੀਆਂ ਅਤੇ ਪੁਲਿਸ ਮੁਲਾਜ਼ਮਾਂ ਦੇ ਸਾਹਮਣੇ ਮਾਰ ਦੇਣ ਦੀ ਘਟਨਾ ਕਈ ਸਵਾਲ ਖੜ੍ਹੇ ਕਰ ਰਹੀ ਹੈ। ਪੁਲਿਸ ਨੇ ਗੋਲੀ....
ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਮਿਆਦ ਵਿੱਚ ਵਾਧਾ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ : ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪਰਾਲੀ ਦੀ ਸਾਂਭ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਮੰਨ ਦੀ ਅਗਵਾਈ ਵਿੱਚ ਕਿਸਾਨਾ ਦੀ ਮਦਦ ਕਰਨ ਲਈ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਕਿਸਾਨਾ ਨੂੰ ਜਾਰੀ ਕੀਤੀਆਂ ਪ੍ਰਵਾਨਗੀਆਂ ਦੀ ਮਿਆਦ ਵਿੱਚ 20 ਨਵੰਬਰ ਤੱਕ ਵਾਧਾ ਕੀਤਾ ਗਿਆ ਹੈ। ਅੱਜ ਇਥੋਂ ਜਾਰੀ ਬਿਆਨ ਵਿਚ ਖੇਤੀਬਾੜੀ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ....
“ਮੈਨੂੰ 1980 ਦੇ ਦਹਾਕੇ ਦੀ ਯਾਦ ਆ ਰਹੀ ਹੈ ਜਦੋਂ ਹਾਲਾਤ ਅੱਤਵਾਦ ਵੱਲ ਵਧਣ ਅਤੇ ਵਿਗੜਨ ਲੱਗੇ : ਕੈਪਟਨ ਅਮਰਿੰਦਰ 
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਵਿੱਚ 1980 ਦੇ ਕਾਲੇ ਦੌਰ ਦੀ ਵਾਪਸੀ ਵਿਰੁੱਧ ਚੇਤਾਵਨੀ ਦਿੰਦਿਆਂ ਕਿਹਾ ਕਿ ਅੱਜ ਜਿਸ ਤਰ੍ਹਾਂ ਸੂਬੇ ਵਿੱਚ ਹਾਲਾਤ ਸਾਹਮਣੇ ਆ ਰਹੇ ਹਨ, ਉਹ ਉਨ੍ਹਾਂ ਦਿਨਾਂ (1980) ਦੀ ਯਾਦ ਦਿਵਾਉਂਦਾ ਹੈ, ਜੋਕਿ ਕਾਫ਼ੀ ਚਿੰਤਾਜਨਕ ਹੈ। ਕੈਪਟਨ ਅਮਰਿੰਦਰ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪੂਰੀ ਅਸਫਲਤਾ ਦੀ ਵੀ ਨਿੰਦਾ ਕੀਤੀ ਜਿਸ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿੱਚ ਸ਼ਿਵ ਸੈਨਾ....
ਸੁਧੀਰ ਸੂਰੀ ਦੇ ਕਤਲ ਦੇ ਰੋਸ਼ ਵਜੋਂ ਸ਼ਿਵ ਸੈਨਾ ਨੇ 5 ਨਵੰਬਰ ਨੂੰ ਕੀਤਾ ਪੰਜਾਬ ਬੰਦ ਦਾ ਐਲਾਨ
ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਪੁਲਿਸ ਦੀਆਂ ਅੱਖਾਂ ਦੇ ਸਾਹਮਣੇ ਧਰਨੇ ‘ਤੇ ਬੈਠੇ ਨੇਤਾ ਸੁਧੀਰ ਸੂਰੀ ਦੇ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ, ਜਿਸ ਮਗਰੋਂ ਸ਼ਿਵ ਸੈਨਾ ਭੜਕ ਉਠੀ ਹੈ। ਸ਼ਿਵ ਸੈਨਾ ਨੇ 5 ਨਵੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਉਥੇ ਹੀ ਆਗੂ ਦੀ ਮੌਤ ਮਗਰੋਂ ਅੰਮ੍ਰਿਤਸਰ ਵਿੱਚ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ, ਉਥੇ ਹੀ ਲੁਧਿਆਣਾ ਵਿੱਚ ਵੀ ਚੱਕਾ ਜਾਮ ਕਰ ਦਿੱਤਾ ਗਿਆ ਹੈ। ਪੁਲਿਸ ਨੇ ਸੰਦੀਪ ਸਿੰਘ ਨਾਂ ਦੇ ਇਸ ਸ਼ਖਸ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦੇ ਸਾਹਮਣੇ ਇਹ ਕਤਲ....
ਕਿਸਾਨੀ ਨੂੰ ਸੰਕਟ ਵਿੱਚੋਂ ਕੱਢਣ ਲਈ ਪੰਜਾਬ ਸਰਕਾਰ ਦਿ੍ਰੜ’: ਕੁਲਤਾਰ ਸੰਧਵਾਂ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਸਹੀ ਦਿਸ਼ਾ ਵੱਲ ਅੱਗੇ ਵਧ ਰਹੀ ਹੈ ਅਤੇ ਇਹ ਕਿਸਾਨਾਂ ਨੂੰ ਵੱਖ ਵੱਖ ਸੰਕਟਾਂ ਵਿੱਚੋਂ ਬਾਹਰ ਕੱਢਣ ਲਈ ਪੂਰੀ ਦਿ੍ਰੜ ਹੈ। ਅੱਜ ਸੀ.ਆਈ.ਆਈ. ਦੇ ਉੱਤਰੀ ਖੇਤਰ ਦੇ ਸਥਾਨਿਕ ਹੈਡਕੁਆਟਰ ਵਿਖੇ ਦੀ ਪ੍ਰੀਮੀਅਰ ਐਗਰੀ ਐਂਡ ਫੂਡ ਟੈਕਨੋਲੋਜੀ ਫੇਅਰ ਨੂੰ ਸੰਬੋਧਿਤ ਕਰਦੇ ਹੋਏ ਸ. ਸੰਧਵਾਂ ਨੇ ਕਿਹਾ ਕਿ ਬਦਲਦੀਆਂ ਹਾਲਤਾਂ ਵਿੱਚ ਠੋਸ ਅਤੇ ਪ੍ਰ੍ਰਭਾਵੀ ਖੇਤੀ ਨੀਤੀ ਦੀ ਅਣਹੋਂਦ ਕਾਰਨ....
ਸ਼ੋਸ਼ਲ ਮੀਡੀਆ ਤੇ ਅਫਵਾਹਾਂ ਫੈਲਾ ਕੇ ਸੂਬੇ ਦਾ ਮਾਹੌਲ ਨਾ ਕੀਤਾ ਜਾਵੇ ਖਰਾਬ : ਡੀਜੀਪੀ ਯਾਦਵ
ਚੰਡੀਗੜ੍ਹ : ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਮਗਰੋਂ ਡੀਜੀਪੀ ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਕੀਤੀ। ਡੀਜੀਪੀ ਨੇ ਕਿਹਾ ਕਿ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਅੰਮ੍ਰਿਤਸਰ ਵਿੱਚ ਇੱਕ ਬੰਦੇ ਨੇ ਗੋਲੀ ਮਾਰ ਦਿੱਤੀ। ਨੇਤਾ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਮ ਤੋੜ ਦਿੱਤਾ। ਉਹਨਾਂ ਨੂੰ ਨਿਸ਼ਾਨਾ ਬਣਾਉਣ ਵਾਲਾ ਦੋਸ਼ੀ ਪੁਲਿਸ ਦੀ ਹਿਰਾਸਤ ਵਿੱਚ ਹੈ। ਉਸ ਦੇ ਖਿਲਾਫ ਧਾਰਾ 302 (ਕਤਲ)) ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਅੱਗੇ ਦੱਸਿਆ ਕਿ....
ਸੂਬੇ 'ਚ ਕਾਨੂੰਨ ਵਿਵਸਥਾ ਦੀ ਹਾਲਤ ਪੂਰੀ ਤਰ੍ਹਾਂ ਖਰਾਬ : ਪ੍ਰਧਾਨ ਵੜਿੰਗ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਦਿਨ-ਦਿਹਾੜੇ ਹੋਈ ਹੱਤਿਆ ਦੀ ਨਿਖੇਧੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਆਪਸੀ ਭਾਈਚਾਰਾ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ, ਤਾਂ ਜੋ ਪੰਜਾਬ ਦੇ ਦੁਸ਼ਮਣਾਂ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਸਕੇ। ਇੱਥੇ ਜਾਰੀ ਇੱਕ ਬਿਆਨ ਵਿੱਚ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਢਹਿ....
ਪੰਜਾਬ ਪੁਲਿਸ ਦੇ 4 ਆਈ.ਪੀ. ਐੱਸ. ਅਧਿਕਾਰੀਆਂ ਨੂੰ ਸੂਬਾ ਸਰਕਾਰ ਵੱਲੋਂ ਦਿੱਤੀ ਗਈ ਤਰੱਕੀ
ਚੰਡੀਗੜ੍ਹ : ਪੰਜਾਬ ਪੁਲਿਸ ਦੇ 4 ਆਈ.ਪੀ. ਐੱਸ. ਅਧਿਕਾਰੀਆਂ ਨੂੰ ਸੂਬਾ ਸਰਕਾਰ ਵੱਲੋਂ ਤਰੱਕੀ ਦਿੱਤੀ ਗਈ ਹੈ। ਉਨ੍ਹਾਂ ਨੂੰ ਡੀਆਈਜੀ ਲਗਾ ਦਿੱਤਾ ਗਿਆ ਹੈ। ਪ੍ਰਮੋਟ ਹੋਏ ਅਧਿਕਾਰੀਆਂ ਵਿਚ ਗੁਰਦਿਆਲ ਸਿੰਘ, ਮਨਦੀਪ ਸਿੰਘ, ਨਰਿੰਦਰ ਭਾਰਗਵ ਤੇ ਰਣਜੀਤ ਸਿੰਘ ਸ਼ਾਮਲ ਹਨ। ਇਨ੍ਹਾਂ ਅਧਿਕਾਰੀਆਂ ਦੀ ਤਰੱਕੀ ਲੰਬੇ ਸਮੇਂ ਤੋਂ ਪੈਂਡਿੰਗ ਸੀ ਜਿਨ੍ਹਾਂ ਨੂੰ ਸਰਕਾਰ ਨੇ ਮਨਜ਼ੂਰੀ ਦਿੰਦੇ ਹੋਏ ਹੁਕਮ ਜਾਰੀ ਕਰ ਦਿੱਤੇ ਹਨ। ਆਈ.ਪੀ.ਐੱਸ ਨਰਿੰਦਰ ਭਾਰਗਵ ਇਸ ਸਮੇਂ ਲੁਧਿਆਣਾ ਵਿਚ ਜੁਆਇੰਟ ਸੀਪੀ ਦਾ ਕਾਰਜਕਾਰ ਸੰਭਾਲ....
ਪਿੰਡਾਂ ਵਿੱਚ ਜ਼ਮੀਨ ਦੀ ਰਜਿਸਟਰੀ ਲਈ ਐਨਓਸੀ ਦੀ ਲੋੜ ਨਹੀਂ : ਮੁੱਖ ਮੰਤਰੀ ਮਾਨ 
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪਿੰਡਾਂ ਵਿੱਚ ਜ਼ਮੀਨ ਦੀ ਰਜਿਸਟਰੀ ਲਈ ਹੁਣ ਐਨਓਸੀ ਦੀ ਲੋੜ ਨਹੀਂ ਰਹੇਗੀ ਜਦੋਂ ਕਿ ਸ਼ਹਿਰਾਂ ਵਿੱਚ ਐਨਓਸੀ 15 ਦਿਨਾਂ ਦੇ ਅੰਦਰ ਤੇ ਤਤਕਾਲ ਸਕੀਮ ਤਹਿਤ ਪੰਜ ਦਿਨਾਂ ਵਿੱਚ ਮਿਲ ਜਾਵੇਗਾ। ਇੱਥੇ ਤਹਿਸੀਲ ਦਫ਼ਤਰ ਅਤੇ ਸੇਵਾ ਕੇਂਦਰ ਦਾ ਅਚਨਚੇਤ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਜ਼ਮੀਨਾਂ ਦੀਆਂ ਰਜਿਸਟਰੀਆਂ ਦਾ ਮੁੱਦਾ ਸਰਕਾਰ ਦੇ ਸਰਗਰਮ ਵਿਚਾਰ ਅਧੀਨ ਹੈ ਅਤੇ ਜਲਦੀ ਹੀ ਇਸ....