ਪੰਜਾਬ

ਸੁਖਬੀਰ ਬਾਦਲ ਨੇ ਬੀਬੀ ਜੰਗੀਰ ਕੌਰ ਨੁੰ ਕੀਤੀ ਬੇਨਤੀ, ਕਿਹਾ ਐਡਵੋਕੇਟ ਧਾਮੀ ਦੀ ਕਰਨ ਹਮਾਇਤ 
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਲਈ ਉਮੀਦਵਾਰ ਵਜੋਂ ਐਲਾਨਣ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਉਹ ਬਤੌਰ ਪਾਰਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਬੇਨਤੀ ਕਰਦੇ ਹਨ ਕਿ ਉਹ ਪਾਰਟੀ ਦੇ ਸੀਨੀਅਰ ਆਗੂ ਹਨ ਤੇ ਐਡਵੋਕੇਟ ਧਾਮੀ ਦਾ ਨਾਂ ਕਿਉਂਕਿ ਐਲਾਨਿਆ ਜਾ ਚੁੱਕਾ ਹੈ, ਇਸ ਲਈ ਉਹ ਐਡਵੋਕੇਟ ਧਾਮੀ ਦੀ ਹਮਾਇਤ ਕਰਨ।
ਝੋਨੇ ਦੇ ਅਗਲੇ ਸੀਜ਼ਨ ਤੱਕ ਪੰਜਾਬ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ - ਮਾਨ 
ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਅਗਲੇ ਸਾਲ ਤੱਕ ਸੂਬੇ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਅੱਜ ਇੱਥੇ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਬੰਧ ਵਿਚ ਸੂਬਾ ਸਰਕਾਰ ਬਹੁ-ਪੱਖੀ ਰਣਨੀਤੀ 'ਤੇ ਕੰਮ ਕਰ ਰਹੀ ਹੈ ਅਤੇ ਇਸ ਸਮੱਸਿਆ ਦਾ ਕੋਈ ਠੋਸ ਹੱਲ ਕੱਢਣ ਲਈ ਪਹਿਲਾਂ ਹੀ ਖੇਤੀ ਮਾਹਿਰਾਂ ਅਤੇ ਕਿਸਾਨ ਯੂਨੀਅਨਾਂ ਨਾਲ ਕੰਮ ਕਰ....
ਚੈਕ ਰਿਪਬਲਿਕ ਦੀ ਅੰਬੈਸਡਰ ਡਾ. ਏਲਿਸਕਾ ਜ਼ਿਗੋਵਾ ਨੇ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ : ਭਾਰਤ ਵਿੱਚ ਚੈਕ ਰਿਪਬਲਿਕ ਦੀ ਅੰਬੈਸਡਰ ਡਾ. ਏਲਿਸਕਾ ਜ਼ਿਗੋਵਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਦੋਵਾਂ ਨੇ ਪੰਜਾਬ ਅਤੇ ਚੈਕ ਰਿਪਬਲਿਕ ਵਿੱਚਕਾਰ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਬਨਾਉਣ ’ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਵਿੱਚ ਹੋਈ ਮੁਲਾਕਾਤ ਦੌਰਾਨ ਸੰਧਵਾਂ ਨੇ ਪੰਜਾਬ ਦੇ ਹਰੇ ਇਨਕਲਾਬ ’ਚ ਚੈਕੋਸਲਵਾਕੀਆ ਵੱਲੋਂ ਪਾਏ ਗਏ ਯੋਗਦਾਨ ਨੂੰ ਯਾਦ ਕੀਤਾ। ਉਨਾਂ ਨੇ ਪੰਜਾਬ ਅਤੇ ਚੈਕ ਰਿਪਬਲਿਕ ਵਿਚਕਾਰ ਖੇਤੀ ਖੇਤਰ ਵਿੱਚ....
ਲਿਫਾਫਾ ਪ੍ਰੰਪਰਾ ਖ਼ਤਮ, ਐਸਜੀਪੀਸੀ ਦੇ ਪ੍ਰਧਾਨ ਦੀ ਹੋਵੇਗੀ ਚੋਣ, ਅਕਾਲੀ ਦਲ ਨੇ ਮੌਜ਼ੂਦਾ ਪ੍ਰਧਾਨ ਐਡਵੋਕੇਟ ਧਾਮੀ ਨੂੰ ਐਲਾਨਿਆ ਉਮੀਦਵਾਰ
ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ 9 ਨਵੰਬਰ ਨੂੰ ਚੋਣ ਹੋ ਜਾ ਰਹੀ ਹੈ, ਜਿਸ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਸੀਨੀਅਰ ਆਗੂ ਨੇ ਲੰਬੀ ਵਿਚਾਰ ਚਰਚਾ ਕਰਨ ਉਪਰੰਤ ਐਸਜੀਪੀਸੀ ਦੇ ਮੌਜ਼ੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਪ੍ਰਧਾਨਗੀ ਦੇ ਆਹੁਦੇ ਲਈ ਉਮੀਦਵਾਰ ਐਲਾਨਿਆ ਹੈ, ਇਸ ਸਬੰਧੀ ਪਾਰਟੀ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾਂ ਨੇ ਇੱਕ ਟਵੀਟ ਰਾਹੀਂ ਪੁਸ਼ਟੀ ਕੀਤੀ ਹੈ। ਜਿਕਰਯੋਗ....
ਪ੍ਰਦੂਸ਼ਣ ਅਤੇ ਖ਼ਰਾਬ ਹਵਾ ਦੀ ਗੁਣਵੱਤਾ ਲਈ ਕਿਸਾਨਾਂ ਨੂੰ ਦੋਸ਼ ਦੇਣਾ ਸਰਾਸਰ ਗ਼ਲਤ : ਬਾਜਵਾ
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ, ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਦਿੱਲੀ ਅਤੇ ਪੰਜਾਬ ਰਾਜ ਸਰਕਾਰਾਂ ਦੋਵਾਂ ਨੂੰ ਪ੍ਰਦੂਸ਼ਣ ਅਤੇ ਹਵਾ ਦੀ ਖ਼ਰਾਬ ਦੀ ਗੁਣਵੱਤਾ ਲਈ ਜ਼ਿੰਮੇਵਾਰ ਠਹਿਰਾਇਆ ਹੈ । ਬਾਜਵਾ ਨੇ ਕਿਹਾ ਕਿ ਇੰਜ ਜਾਪਦਾ ਹੈ ਜਿਵੇਂ ਆਪ ਦੀ ਪੰਜਾਬ ਅਤੇ ਦਿੱਲੀ ਸਰਕਾਰ ਅਤੇ ਭਾਜਪਾ ਦੀ ਕੇਂਦਰ ਸਰਕਾਰ ਵਿੱਚ ਇਸ ਸਮੱਸਿਆ ਦੇ ਹੱਲ ਲਈ....
ਅਕਾਲੀ ਦਲ ਸੰਯੁਕਤ ਨੂੰ ਛੱਡ ਸ਼੍ਰੋਮਣੀ ਕਮੇਟੀ ਮੈਂਬਰ ਮਹਿੰਦਰ ਸਿੰਘ ਹੁਸੈਨਪੁਰ ਮੁੜ ਅਕਾਲੀ ਦਲ ’ਚ ਹੋਏ ਸ਼ਾਮਲ
ਨਵਾਂਸ਼ਹਿਰ : ਅਕਾਲੀ ਦਲ ਸੰਯੁਕਤ ਨੂੰ ਅੱਜ ਉਸ ਵੇਲੇ ਜ਼ੋਰਦਾਰ ਝਟਕਾ ਲੱਗਾ ਜਦੋਂ ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਲਾਚੌਰ ਤੋਂ ਮੈਂਬਰ ਸਰਦਾਰ ਮਹਿੰਦਰ ਸਿੰਘ ਹੁਸੈਨਪੁਰ ਅੱਜ ਆਪਣੇ ਪਰਿਵਾਰ ਤੇ ਸਮਰਥਕਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਤਿੰਨ ਵਾਰ ਸ਼੍ਰੋਮਣੀ ਕਮੇਟੀ ਮੈਂਬਰ ਚੁਣੇ ਗਏ ਹੁਸੈਨਪੁਰ ਇਸ ਵੇਲੇ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਮੀਤ ਪ੍ਰਧਾਨ ਸਨ ਜੋ ਆਪਣੇ ਪੁੱਤਰ....
ਰਿਸ਼ਵਤ ਮੰਗਣ ਵਾਲਿਆਂ ਦੇ ਨਾਮ ਨਸ਼ਰ ਕਰੋ, ਕਾਰਵਾਈ ਕਰਨਾ ਸਾਡੀ ਜ਼ਿੰਮੇਵਾਰੀ-ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਅਪੀਲ
ਸਮਰਾਲਾ (ਲੁਧਿਆਣਾ) : ਸੂਬੇ ਨੂੰ ਭ੍ਰਿਸ਼ਟਚਾਰ ਤੋਂ ਮੁਕੰਮਲ ਤੌਰ ਉਤੇ ਮੁਕਤ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਕੰਮ ਕਰਵਾਉਣ ਬਦਲੇ ਰਿਸ਼ਵਤ ਮੰਗਣ ਵਾਲਿਆਂ ਦੇ ਨਾਮ ਨਸ਼ਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਭ੍ਰਿਸ਼ਟ ਅਨਸਰਾਂ ਦੇ ਖਿਲਾਫ਼ ਸਰਕਾਰ ਸਖਤ ਤੋਂ ਸਖ਼ਤ ਕਾਰਵਾਈ ਕਰੇਗੀ। ਅੱਜ ਇੱਥੇ ਤਹਿਸੀਲ ਦਫ਼ਤਰ ਅਤੇ ਸੁਵਿਧਾ ਕੇਂਦਰ ਦਾ ਅਚਨਚੇਤੀ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ....
ਬੀਬੀ ਜਗੀਰ ਕੌਰ ਨੂੰ ਸੁਖਬੀਰ ਬਾਦਲ ਦੀਆਂ ਪੰਥ ਵਿਰੋਧੀ ਨੀਤੀਆਂ ਦਾ ਵਿਰੋਧ ਕਰਨ `ਤੇ ਬਾਹਰ ਦਾ ਰਸਤਾ ਵਿਖਾਇਆ ਗਿਆ: ਸੁਖਦੇਵ ਢੀਂਡਸਾ
ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰਨਾਂ ਆਹੁਦੇਦਾਰਾਂ ਦੀ ਹੋਣ ਵਾਲੀ ਚੋਣ ਵਿੱਚ ਲਿਫ਼ਾਫ਼ਾ ਕਲਚਰ ਦੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੀ ਬੀਬੀ ਜਗੀਰ ਕੌਰ ਦਾ ਸਮਰਥਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀਆਂ ਪੰਥ ਵਿਰੋਧੀ ਨੀਤੀਆਂ ਦਾ ਜੋ ਵੀ ਵਿਰੋਧ ਕਰਦਾ ਹੈ ਉਸ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਂਦਾ ਹੈ ਅਤੇ ਬੀਬੀ ਜਗੀਰ ਕੌਰ ਵੱਲੋਂ ਜਦੋਂ....
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਜਾਂਚ ਜਾਰੀ, ਗਾਇਕ ਦਲਪ੍ਰੀਤ ਢਿੱਲੋਂ ਅਤੇ ਮਨਕੀਰਤ ਔਲਖ ਤੋਂ NIA ਨੇ ਕੀਤੀ ਪੁੱਛਗਿੱਛ
ਦਿੱਲੀ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਜਾਂਚ ਜਾਰੀ ਹੈ। ਮੂਸੇਵਾਲਾ ਦੇ ਪਿਤਾ ਨੇ ਵੀ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਇੱਕ ਮਹੀਨੇ ਵਿੱਚ ਜੇ ਇਨਸਾਫ ਨਾ ਮਿਲਿਆ ਤਾਂ ਉਹ ਦੇਸ਼ ਛੱਡ ਜਾਣਗੇ। ਇਸ ਕੜੀ ‘ਚ NIA ਨੇ ਪੰਜਾਬ ਦੇ ਦੋ ਟੌਪ ਦੇ ਪੰਜਾਬੀ ਗਾਇਕਾਂ ਤੋਂ ਪੁੱਛਗਿੱਛ ਕੀਤੀ। ਗਾਇਕ ਦਲਪ੍ਰੀਤ ਢਿੱਲੋਂ ਅਤੇ ਮਨਕੀਰਤ ਔਲਖ ਤੋਂ NIA ਨੇ ਦਿੱਲੀ ਹੈੱਡਕੁਆਰਟਰ ‘ਤੇ ਕਈ ਘੰਟੇ ਪੁੱਛਗਿੱਛ ਕੀਤੀ। ਤੁਹਾਨੂੰ ਦੱਸ ਦੇਈਏ ਕਿ ਮਨਕੀਰਤ ਅਤੇ ਢਿੱਲੋਂ ਦੇ ਗੈਂਗਸਟਰ ਲੌਰੇਸ਼ ਬਿਸ਼ਨੋਈ ਨਾਲ....
ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਵੱਖ-ਵੱਖ ਅਸਾਮੀਆਂ ਲਈ ਅਰਜੀਆਂ ਦੀ ਮੰਗ : ਡਾ.ਬਲਜੀਤ ਕੌਰ
ਚੰਡੀਗੜ੍ਹ : ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਿਸ਼ਨ ਵਾਤਸਲਿਆ ਅਧੀਨ ਵੱਖ -ਵੱਖ ਅਸਾਮੀਆਂ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਮਿਸ਼ਨ ਵਾਤਸਲਿਆ ਸਕੀਮ ਅਪ੍ਰੈਲ 2022 ਤੋਂ ਸ਼ੁਰੂ ਹੋ ਚੁੱਕੀ ਹੈ। ਇਸ ਸਕੀਮ ਦਾ ਮਿਸ਼ਨ ਬੱਚਿਆਂ ਦੀ ਸੁਰੱਖਿਆਂ, ਉਹਨਾ ਦੇ ਅਧਿਕਾਰ....
ਪੰਜਾਬ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਪ੍ਰਦੂਸ਼ਣ ਪੱਧਰ ਅਤੇ ਅੱਗ ਲਗਾਉਣ ਦੇ ਮਾਮਲਿਆਂ 'ਚ ਆਈ ਕਮੀ: ਕੰਗ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਖ਼ਤ ਆਲੋਚਨਾ ਕੀਤੀ। ਆਪ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸਹੀ ਨਿਪਟਾਰੇ ਲਈ ਠੋਸ ਕਦਮ ਚੁੱਕੇ ਗਏ ਅਤੇ ਇਸ ਵਾਰ ਇਨ੍ਹਾਂ ਮਾਮਲਿਆਂ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਹੈ। ਵੀਰਵਾਰ ਨੂੰ ਪਾਰਟੀ ਮੁੱਖ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ....
ਅਚਾਨਕ ਸਮਰਾਲਾ ਤਹਿਸੀਲ ਦਾ ਮੁੱਖ ਮੰਤਰੀ ਨੇ ਕੀਤਾ ਦੌਰਾ, ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਸਮਰਾਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਾਫਲਾ ਲੁਧਿਆਣਾ ਦੀ ਸਮਰਾਲਾ ਤਹਿਸੀਲ ਵਿੱਚ ਅਚਾਨਕ ਰੁਕ ਗਿਆ, ਤਹਿਸੀਲ ਦੇ ਅੰਦਰ ਬਣੇ ਦਫ਼ਤਰ ਦਾ ਰੁਖ ਕੀਤਾ। ਲੋਕਾਂ ਨੂੰ ਮਿਲੇ ਅਤੇ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ। ਪਰ ਸਪੱਸ਼ਟ ਕੀਤਾ ਕਿ ਉਹ ਗਲਤੀਆਂ ਦਾ ਪਤਾ ਲਗਾਉਣ ਨਹੀਂ ਆਏ ਹਨ, ਜੇਕਰ ਕੋਈ ਸਮੱਸਿਆ ਹੈ ਤਾਂ ਦੱਸੋ, ਸੀਐਮ ਮਾਨ ਨੂੰ ਦੇਖ ਕੇ ਉੱਥੇ ਮੌਜੂਦ ਲੋਕ ਕਾਫੀ ਉਤਸ਼ਾਹਿਤ ਨਜ਼ਰ ਆਏ। ਹਰ ਕੋਈ, ਔਰਤਾਂ, ਬੁੱਢੇ ਅਤੇ ਨੌਜਵਾਨ, ਸੀਐਮ ਮਾਨ ਨਾਲ ਤਸਵੀਰਾਂ ਖਿਚਵਾ ਰਹੇ ਸਨ। ਪਰ ਇਸ ਦੌਰਾਨ....
ਕੇਂਦਰੀ ਲੰਡਨ ਵਿੱਚ ਇੱਕ ਨਵਾਂ ਭਾਰਤੀ ਵੀਜ਼ਾ ਕੇਂਦਰ ਕੀਤਾ ਗਿਆ ਸਥਾਪਤ
ਲੰਡਨ : ਬ੍ਰਿਟੇਨ ਤੋਂ ਯਾਤਰਾ ਸੰਬੰਧੀ ਉੱਚ ਮੰਗ ਦੇ ਮੱਦੇਨਜ਼ਰ, ਕੇਂਦਰੀ ਲੰਡਨ ਵਿੱਚ ਇੱਕ ਨਵਾਂ ਭਾਰਤੀ ਵੀਜ਼ਾ ਕੇਂਦਰ ਸਥਾਪਤ ਕੀਤਾ ਗਿਆ ਹੈ, ਤਾਂ ਜੋ ਹੋਰਨਾਂ ਵੱਖ-ਵੱਖ ਕਾਰਜਾਂ ਤੋਂ ਇਲਾਵਾ ਅਰਜ਼ੀਆਂ ਦੀ ਪ੍ਰੋਸੈਸਿੰਗ ਸਮਰੱਥਾ 'ਚ ਵਾਧਾ ਹੋ ਸਕੇ। ਇਨ੍ਹਾਂ ਕਾਰਜਾਂ ਵਿੱਚ ਡੋਰਸਟੈਪ ਸੇਵਾ ਅਤੇ ਦਸਤਾਵੇਜ਼ਾਂ ਦੀ ਤਸਦੀਕ ਸਹੂਲਤ ਸ਼ਾਮਲ ਹੈ। ਯੂ.ਕੇ. ਵਿੱਚ ਭਾਰਤੀ ਹਾਈ ਕਮਿਸ਼ਨਰ ਵਿਕਰਮ ਦੋਰਇਸਵਾਮੀ ਨੇ ਮੰਗਲਵਾਰ ਨੂੰ ਨਵੇਂ ਇੰਡੀਆ ਵੀਜ਼ਾ ਐਪਲੀਕੇਸ਼ਨ ਸੈਂਟਰ ਦਾ ਉਦਘਾਟਨ ਕੀਤਾ। ਇਹ ਕੇਂਦਰ ਸਰਕਾਰਾਂ....
ਕੋਈ ਟਿਕਾਊ ਹੱਲ ਨਾ ਦੇ ਕੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰ ਰਹੇ ਨੇ ਅਖੌਤੀ ਅਰਥ ਸ਼ਾਸਤਰੀ : ਮੁੱਖ ਮੰਤਰੀ ਮਾਨ
ਚੰਡੀਗੜ੍ਹ : ਪਰਾਲੀ ਫੂਕਣ ਦੇ ਮੁੱਦੇ ਉਤੇ ਸਿਆਸਤ ਕਰਨ ਖਾਤਰ ਰਸਾਤਲ ਦੀਆਂ ਨਵੀਆਂ ਸਿਖ਼ਰਾਂ ਛੂਹਣ ਉਤੇ ਭਾਜਪਾ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਭਗਵਾ ਪਾਰਟੀ ਸੂਬੇ ਦੇ ਕਿਸਾਨਾਂ ਨਾਲ ਇਸ ਗੱਲੋਂ ਨਫਰਤ ਕਰਦੀ ਹੈ ਕਿਉਂਕਿ ਉਨ੍ਹਾਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਬਗਾਵਤ ਦਾ ਝੰਡਾ ਚੁੱਕਿਆ ਸੀ। ਇੱਥੇ ਜਾਰੀ ਇਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦੇ ਜ਼ਿਆਦਾ ਪ੍ਰਦੂਸ਼ਿਤ 32 ਸ਼ਹਿਰਾਂ ਦੇ ਹਵਾ ਦੇ ਗੁਣਵਤਾ ਸੂਚਕ ਅੰਕ (ਏ.ਕਿਊ.ਆਈ....
ਆਪ' ਦੀ 7 ਮਹੀਨੇ ਬਨਾਮ 70 ਸਾਲ ਦੀ ਮੁਹਿੰਮ ਇੱਕ ਅਤਿਕਥਨੀ ਤੋਂ ਵੱਧ ਕੁੱਝ ਨਹੀਂ: ਬਾਜਵਾ
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਆਮ ਆਦਮੀ ਪਾਰਟੀ 'ਤੇ ਆਪਣੇ ਸੱਤ ਮਹੀਨਿਆਂ ਦੇ ਅਰਾਜਕ ਸ਼ਾਸਨ ਦੌਰਾਨ ਫ਼ਜ਼ੂਲ ਖ਼ਰਚੀ ਕਰ ਕੇ ਟੈਕਸ ਭਰਨ ਵਾਲਿਆਂ ਦੇ ਕੀਮਤੀ ਪੈਸੇ ਨੂੰ ਬਰਬਾਦ ਕਰਨ ਲਈ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕੀਤੀ ਹੈ । ਆਪ ਸਰਕਾਰ ਵੱਡੇ ਵੱਡੇ ਵਾਅਦੇ ਕਰ ਕੇ ਹੁਣ ਲੋਕਾਂ ਦੀਆਂ ਅੱਖਾਂ ਵਿੱਚ ਇਸ਼ਤਿਹਾਰਾਂ ਰਾਹੀਂ ਘੱਟਾ ਪਾਉਣ ਦੀ ਕੋਸ਼ਿਸ਼ ਕਰ ਰਹੀਂ ਹੈ । ਬਾਜਵਾ ਨੇ ਕਿਹਾ ਕਿ ਇਹ ਹੁਣ ਇੱਕ ਪ੍ਰਤੱਖ ਹਕੀਕਤ ਹੈ ਕਿ 'ਆਪ' ਦੇ ਝੂਠੇ....