ਪੰਜਾਬ

ਅਧਿਆਪਕ ਯੂਨੀਅਨ ਨੂੰ ਬਦਲੀਆਂ ਲਈ ਪੱਤਰ ਜਾਰੀ ਕਰਨ ਦਾ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਭਰੋਸਾ
ਚੰਡੀਗੜ੍ਹ : ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ 3704 ਅਧਿਆਪਕ ਯੂਨੀਅਨ ਪੰਜਾਬ ਦੀ ਮੀਟਿੰਗ ਕੱਲ੍ਹ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨਾਲ਼ ਸਰਕਟ ਹਾਊਸ ਚੰਡੀਗੜ੍ਹ ਵਿਖੇ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਮੁੱਖ ਮੰਗਾਂ ਬਦਲੀਆਂ ਅਤੇ ਪੰਜਾਬ ਦਾ ਪੇ-ਸਕੇਲ ਲਾਗੂ ਕਰਨ ਨੂੰ ਲੈ ਕੇ ਗੱਲਬਾਤ ਹੋਈ। ਉਨ੍ਹਾਂ ਕਿਹਾ ਕਿ ਜੱਥੇਬੰਦੀ ਵੱਲੋਂ ਸਿੱਖਿਆ ਮੰਤਰੀ ਨੂੰ ਦੱਸਿਆ ਗਿਆ ਕਿ 3704 ਮਾਸਟਰ ਕੇਡਰ ਦੇ ਅਧਿਆਪਕ ਲਗਭਗ 2 ਸਾਲ ਤੋਂ ਆਪਣੇ....
ਵਿਧਾਨ ਸਭਾ ਦੀ ਮਰਿਆਦਾ ਕਮੇਟੀ ਦੇ ਮੈਂਬਰ ਪੰਜਾਬ ਦੇ ਹੋਮ ਮਹਿਕਮੇ ਅਤੇ ਸਕੱਤਰੇਤ ਦੇ ਅਫ਼ਸਰਾਂ ਤੇ ਹੋਏ ਖ਼ਫ਼ਾ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਮਰਿਆਦਾ ਕਮੇਟੀ ਦੇ ਮੈਂਬਰ ਪੰਜਾਬ ਦੇ ਹੋਮ ਮਹਿਕਮੇ ਅਤੇ ਸਕੱਤਰੇਤ ਦੇ ਅਫ਼ਸਰਾਂ ਤੇ ਖ਼ਫ਼ਾ ਹੋ ਗਏ ਹਨ। ਸਿੱਟੇ ਵਜੋਂ ਕਮੇਟੀ ਨੇ ਪੰਜਾਬ ਦੇ ਦੋ ਸੀਨੀਅਰ ਆਈਏਐਸ ਅਧਿਕਾਰੀਆਂ ਨੂੰ 18 ਅਕਤੂਬਰ 2022 ਨੂੰ ਕਮੇਟੀ ਦੀ ਮੀਟਿੰਗ ਸਮੇਂ ਤਲਬ ਕੀਤਾ ਹੈ, ਤਾਂ ਕਿ ਉਨ੍ਹਾਂ ਤੋਂ ਜ਼ਬਾਨੀ ਪੁੱਛ ਪੜ੍ਹਤਾਲ ਕੀਤੀ ਜਾ ਸਕੇ, ਕਿ ਉਨ੍ਹਾਂ ਨੇ ਕਮੇਟੀ ਵੱਲੋਂ ਮੰਗੀ ਗਈ ਜਾਣਕਾਰੀ ਸਮੇਂ ਸਿਰ ਕਿਉਂ ਨਹੀਂ ਦਿੱਤੀ। ਇਨ੍ਹਾਂ ਦੋ ਆਲਾ ਅਫ਼ਸਰਾਂ ਵਿੱਚ ਪ੍ਰਿੰਸੀਪਲ ਸੈਕਟਰੀ ਹੋਮ ਤੇ ਜਸਟਿਸ....
ਸੁੰਦਰ ਲੜਕੀਆਂ ਦਾ ਮੁਕਾਬਲਾ ਦਾ ਪੋਸਟਰ ਸ਼ੋਸ਼ਲ ਮੀਡੀਆ ’ਤੇ ਬਣਿਆ ਚਰਚਾ ਦਾ ਵਿਸ਼ਾ
ਬਰਨਾਲਾ (ਗੁਰਭਿੰਦਰ ਗੁਰੀ) : ਅੱਜ ਇੱਕ ਸੁੰਦਰ ਲੜਕੀਆਂ ਦਾ ਮੁਕਾਬਲਾ ਦਾ ਪੋਸਟਰ ਸ਼ੋਸ਼ਲ ਮੀਡੀਆ ’ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪੋਸਟਰ ਵਿੱਚ ਲਿਖੇ ਅਨੁਸਾਰ ਸੁੰਦਰ ਲੜਕੀਆਂ ਦਾ ਮੁਕਾਬਲਾ ਜੋ ਆਉਣ ਵਾਲੀ 23 ਅਕਤੂਬਰ ਨੂੰ ਦੁਪਿਹਰ 12 ਤੋਂ 2 ਵਜੇ ਤੱਕ ਬਠਿੰਡਾ ਦੇ ਹੋਟਲ ਸਵੀਟ ਮਿਲਨ ਵਿਖੇ ਰੱਖਿਆ ਗਿਆ ਹੈ। ਇਸ ਮੁਕਾਬਲੇ ਵਿੱਚ ਸਿਰਫ ਜਨਰਲ ਕਾਸਟ ਦੀਆਂ ਲੜਕੀਆਂ ਨੂੰ ਹੀ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ ਅਤੇ ਜੋ ਲੜਕੀ ਜੇਤੂ ਬਣੇਗੀ, ਉਸ ਨੂੰ ਕੈਨੇਡਾ ਵਿੱਚ ਪੱਕੇ ਐਨਆਰਆਈ ਜਨਰਲ ਕਾਸਟ ਨਾਲ....
ਮੁੱਖ ਮੰਤਰੀ ਐਸ ਵਾਈਐਲ  ’ਤੇ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਵਾਸਤੇ ਕੇਜਰੀਵਾਲ ਦੇ ਦਬਾਅ ਹੇਠ : ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 13 ਅਕਤੂਬਰ 2022: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਭਲਕੇ 14 ਅਕਤੂਬਰ ਨੂੰ ਉਹਨਾਂ ਦੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਐਸ ਵਾਈ ਐਲ ਬਾਰੇ ਮੀਟਿੰਗ ਵਿਚ ਉਹਨਾਂ ਦਾ ਕੀ ਸਟੈਂਡ ਰਹੇਗਾ ਤੇ ਪਾਰਟੀ ਨੇ ਕਿਹਾ ਕਿ ਅਜਿਹਾ ਇਸ ਵਾਸਤੇ ਵੀ ਜ਼ਰੂਰੀ ਹੈ ਕਿਉਂਕਿ ਇਸ ਗੱਲ ਦੇ ਸੰਕੇਤ ਮਿਲ ਰਹੇ ਹਨ ਕਿ ਉਹ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਕਹਿਣ ’ਤੇ ਪੰਜਾਬ ਦੇ ਹਿੱਤਾਂ ਨਾਲ ਧੋਖਾ ਕਰਨਗੇ। ਇਥੇ....
ਭਗਵੰਤ ਮਾਨ ਸਰਕਾਰ ਵਾਤਾਵਰਣ ਸੰਭਾਲ ਪ੍ਰਤੀ ਗੰਭੀਰ-ਗੁਰਮੀਤ ਸਿੰਘ ਮੀਤ ਹੇਅਰ
ਪਟਿਆਲਾ : ਪੰਜਾਬ ਦੇ ਸਾਇੰਸ, ਟੈਕਨਾਲੋਜੀ ਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਸੂਬੇ ਅੰਦਰ ਸਨਅਤਾਂ ਅਤੇ ਹੋਰ ਪ੍ਰਾਜੈਕਟਾਂ ਲਈ ਵਾਤਾਵਰਣ ਪ੍ਰਵਾਨਗੀਆਂ ਅਤੇ ਐਨ.ਓ.ਸੀਜ਼ ਮਾਮਲਿਆਂ ਦਾ ਸਮਾਂਬੱਧ ਨਿਪਟਾਰਾ ਕਰਨਾ ਯਕੀਨੀ ਬਣਾਉਣ। ਗੁਰਮੀਤ ਸਿੰਘ ਮੀਤ ਹੇਅਰ, ਜ਼ਿਨ੍ਹਾਂ ਕੋਲ ਉਚੇਰੀ ਸਿੱਖਿਆ ਤੇ ਭਾਸ਼ਾਵਾਂ, ਖੇਡਾਂ ਤੇ ਯੁਵਕ ਸੇਵਾਵਾਂ, ਪ੍ਰਸ਼ਾਸਕੀ ਸੁਧਾਰ ਅਤੇ ਪ੍ਰਿਟਿੰਗ ਤੇ ਸਟੇਸ਼ਨਰੀ ਵਿਭਾਗ ਵੀ ਹਨ, ਨੇ....
ਮੀਟਿੰਗ ਤੋਂ ਪਹਿਲਾਂ ਮਾਨ ਨੂੰ ਕੈਪਟਨ ਅਮਰਿੰਦਰ ਦੀ ਤਜਰਬੇਕਾਰ ਸਲਾਹ, ਸਪੱਸ਼ਟ ਰਿਹੋ ਕਿ ਪੰਜਾਬ ਕੋਲ ਪਾਣੀ ਦੇਣ ਲਈ ਇਕ ਵੀ ਬੁੰਦ ਨਹੀਂ
ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਗਵੰਤ ਮਾਨ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ 'ਤੇ ਆਪਣੇ ਸਟੈਂਡ 'ਤੇ ਡਟਣ ਦੀ ਸਲਾਹ ਦਿੱਤੀ ਹੈ, ਜਦੋਂ ਉਹ ਭਲਕੇ ਹਰਿਆਣਾ ਦੇ ਆਪਣੇ ਹਮਰੁਤਬਾ ਨਾਲ ਮੁਲਾਕਾਤ ਕਰਕੇ ਹੱਲ ਕੱਢਣ ਲਈ ਵਿਚਾਰ-ਵਟਾਂਦਰਾ ਕਰਨਗੇ। “ਕਿਰਪਾ ਕਰਕੇ ਇਹ ਯਕੀਨੀ ਬਣਾਓ ਕਿ ਤੁਹਾਡੇ ਸਟੈਂਡ ਵਿੱਚ ਕੋਈ ਅਸਪਸ਼ਟਤਾ ਨਹੀਂ ਹੈ ਜੋ ਭਵਿੱਖ ਵਿੱਚ ਰਾਜ ਲਈ ਮਹਿੰਗਾ ਸਾਬਤ ਹੋ ਸਕਦਾ ਹੈ”, ਉਨ੍ਹਾਂ ਨੇ ਮਾਨ ਨੂੰ ਸੁਚੇਤ ਕਰਦਿਆਂ ਕਿਹਾ,....
ਪਹਿਲੀ ਵਾਰ ਪੰਜਾਬ ਦਾ ਆਬਕਾਰੀ ਮਾਲੀਆ 6 ਮਹੀਨਿਆਂ 'ਚ 4000 ਕਰੋੜ ਤੋਂ ਪਾਰ : ਚੀਮਾ
ਚੰਡੀਗੜ੍ਹ, 13 ਅਕਤੂਬਰ 2022 - ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਨੂੰ ਕਿਹਾ ਅੱਜ ਇਥੇ ਦੱਸਿਆ ਕਿ ਸੂਬੇ ਦਾ ਆਬਕਾਰੀ ਮਾਲੀਆ ਪਹਿਲੀ ਵਾਰ ਵਿੱਤੀ ਸਾਲ ਦੇ ਸ਼ੁਰੂਆਤੀ ਛੇ ਮਹੀਨਿਆਂ ਵਿੱਚ 4000 ਕਰੋੜ ਰੁਪਏ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ ਹੈ, ਜਿਸ ਨਾਲ ਸੂਬੇ ਨੂੰ 4280 ਕਰੋੜ ਰੁਪਏ ਦਾ ਕੁੱਲ ਆਬਕਾਰੀ ਮਾਲੀਆ ਇਕੱਤਰ ਹੋਇਆ ਹੈ। ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਵਿੱਤ ਮੰਤਰੀ ਨੇ ਖੁਲਾਸਾ ਕੀਤਾ ਕਿ ਚਾਲੂ ਮਾਲੀ....
ਸਿੱਖਿਆ ਮੰਤਰੀ ਨਾਲ਼ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਹੋਈ ਮੀਟਿੰਗ
ਚੰਡੀਗੜ੍ਹ : ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਹਿਮ ਮੀਟਿੰਗ ਸਰਕਟ ਹਾਊਸ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈੰਸ ਨਾਲ ਸੁਰਿੰਦਰ ਕੁਮਾਰ ਪੁਆਰੀ, ਸੁਖਵਿੰਦਰ ਸਿੰਘ ਚਾਹਲ, ਬਾਜ ਸਿੰਘ ਖਹਿਰਾ, ਬਲਜੀਤ ਸਿੰਘ ਸਲਾਣਾ, ਸੁਰਿੰਦਰ ਕੰਬੋਜ, ਗੁਰਜੰਟ ਸਿੰਘ ਵਾਲੀਆ, ਸੁਖਜਿੰਦਰ ਸਿੰਘ ਹਰੀਕਾ, ਬਿਕਰਮਜੀਤ ਸਿੰਘ ਕੱਦੋਂ, ਸੁਲੱਖਣ ਸਿੰਘ ਬੇਰੀ ਅਤੇ ਸ਼ਮਸ਼ੇਰ ਸਿੰਘ ਦੀ ਅਗਵਾਈ ਵਿੱਚ ਹੋਈ। ਇਸ ਵਿੱਚ ਅਧਿਆਪਕਾਂ ਦੇ ਹੋਰਨਾਂ ਮੁੱਦਿਆਂ ਤੋਂ ਬਿਨਾਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ਾਂ ਅਤੇ ਨਿਜੀ....
ਖਾਨਗੀ ਤਕਸੀਮ ਦਰਜ ਕਰਨ ਲਈ ਵੈੱਬਸਾਈਟ ਲਾਂਚ, ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਦੀ ਸ਼ੁਰੂਆਤ : ਮੁੱਖ ਮੰਤਰੀ ਮਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲ ਵਿਭਾਗ ਦੇ ਕੰਮਕਾਜ ਨੂੰ ਡਿਜੀਟਲ ਕਰਕੇ ਸੂਬੇ ਦੇ ਨਾਗਰਿਕਾਂ ਦੀ ਸਹੂਲਤ ਲਈ ਮਹੱਤਵਪੂਰਨ ਫੈਸਲਾ ਲੈਂਦਿਆਂ ਅੱਜ ਖਾਨਗੀ ਤਕਸੀਮ (ਜ਼ਮੀਨ ਜਾਇਦਾਦ ਦੀ ਵੰਡ) ਨੂੰ ਦਰਜ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਵੈੱਬਸਾਈਟ ਲਾਂਚ ਕੀਤੀ। ਵੈੱਬਸਾਈਟ https://eservices.punjab.gov.in ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਸੂਬੇ ਦੇ ਵਸਨੀਕਾਂ ਦੀ ਸਹੂਲਤ ਲਈ ਇਕ ਕ੍ਰਾਂਤੀਕਾਰੀ ਫੈਸਲਾ ਦੱਸਿਆ, ਜਿਸ ਨਾਲ ਖਾਨਗੀ ਤਕਸੀਮ ਨੂੰ....
ਕੋਟਕਪੂਰਾ ਗੋਲੀਕਾਂਡ 'ਚ ਐਸਆਈਟੀ ਫਿਰ ਸੁਖਬੀਰ ਤੋਂ ਕਰੇਗੀ ਪੁੱਛਗਿੱਛ, ਸੰਮਨ ਕੀਤਾ ਜਾਰੀ
ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ 'ਚ ਬਣਾਈ ਗਈ ਐਸਆਈਟੀ ਇਕ ਵਾਰ ਫਿਰ ਸੁਖਬੀਰ ਤੋਂ ਪੁੱਛਗਿੱਛ ਕਰੇਗੀ। ਜਿਸ ਦੇ ਲਈ ਸੁਖਬੀਰ ਬਾਦਲ ਨੀ 13 ਅਕਤੂਬਰ ਨੂੰ ਸੰਮਨ ਜਾਰੀ ਕੀਤੇ ਗਏ ਹਨ। ਸੁਖਬੀਰ ਬਾਦਲ ਸਵੇਰੇ 11 ਵਜੇ ਦੇ ਕਰੀਬ ਸੈਕਟਰ 32 ਵਿੱਚ ਐਸਆਈਟੀ ਦੇ ਸਾਹਮਣੇ ਪੇਸ਼ ਹੋਣਗੇ। ਇਸ ਤੋਂ ਪਹਿਲਾਂ 14 ਸਤੰਬਰ ਨੂੰ ਐਸਆਈਟੀ ਨੇ ਇਸੇ ਮਾਮਲੇ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਕਰੀਬ 6 ਘੰਟੇ ਪੁੱਛਗਿੱਛ ਕੀਤੀ ਸੀ। ਇਸ ਤੋਂ ਪਹਿਲਾ ਐਸਆਈਟੀ ਅੱਜ ਸਵੇਰੇ ਕਰੀਬ 11 ਵਜੇ ਸਾਬਕਾ ਸੀਐਮ....
ਪੰਜਾਬ ਪੁਲਿਸ ਰਾਸ਼ਟਰੀ ਸੰਪੱਤੀ ਤੇਲ ਅਤੇ ਗੈਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ
ਚੰਡੀਗੜ੍ਹ : ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ, ਗੌਰਵ ਯਾਦਵ, ਜੋ ਓਨਸ਼ੋਰ ਸਕਿਉਰਿਟੀ ਕੋਆਰਡੀਨੇਸ਼ਨ ਕਮੇਟੀ (ਓ.ਐਸ.ਸੀ.ਸੀ.) ਦੇ ਚੇਅਰਮੈਨ ਵੀ ਹਨ, ਨੇ ਤੇਲ ਅਤੇ ਗੈਸ ਕੰਪਨੀਆਂ ਨੂੰ ਤੇਲ ਤੇ ਗੈਸ, ਜੋ ਮਹੱਤਵਪੂਰਨ ਰਾਸ਼ਟਰੀ ਸੰਪਤੀਆਂ ਹਨ, ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਹਰ ਸੰਭਵ ਸਹਾਇਤਾ ਅਤੇ ਸਮਰਥਨ ਦਾ ਭਰੋਸਾ ਦਿੱਤਾ।ਡੀਜੀਪੀ ਅੱਜ ਚੰਡੀਗੜ੍ਹ ਵਿਖੇ ਸੂਬੇ ਵਿੱਚ ਤੇਲ-ਗੈਸ ਸਬੰਧੀ ਬੁਨਿਆਦੀ ਢਾਂਚੇ ਦੀ ਸੁਰੱਖਿਆ ਲਈ ਕੀਤੇ ਗਏ ਸੁਰੱਖਿਆ ਉਪਾਵਾਂ ਦੀ ਸਮੀਖਿਆ....
ਆਰ.ਟੀ.ਏ ਦਫ਼ਤਰ ਮੋਹਾਲੀ ਦਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅਚਨਚੇਤ ਦੌਰਾ
ਦਫਤਰ ਵਿੱਚ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਯਕੀਨੀ ਬਣਾਉਣ ਦੇ ਨਿਰਦੇਸ਼ ਚੰਡੀਗੜ੍ਹ : ਅੱਜ ਆਰ.ਟੀ.ਏ ਦਫ਼ਤਰ ਮੋਹਾਲੀ ਦਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅਚਨਚੇਤ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਹੋ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਵੱਲੋਂ ਅੱਜ ਸਵੇਰੇ ਆਰ.ਟੀ.ਏ ਦਫ਼ਤਰ ਵਿਖੇ ਪਬਲਿਕ ਕਾਊਂਟਰਾਂ ਤੇ ਜਾ ਕੇ ਕਰਮਚਾਰੀਆਂ ਤੋਂ ਕੀਤੇ ਜਾ ਰਹੇ ਕੰਮਾਂ ਦਾ....
ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਲਈ ਹੇਠਲੇ ਪੱਧਰ ਤੱਕ ਯਕੀਨੀ ਬਣਾਉਣ : ਮੁੱਖ ਮੰਤਰੀ ਮਾਨ
ਚੰਡੀਗੜ੍ਹ : ਅੱਜ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਲਈ ਹੇਠਲੇ ਪੱਧਰ ਤੱਕ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਥਾਨਕ ਪੰਜਾਬ ਭਵਨ ਵਿਖੇ ਮੀਟਿੰਗ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਦੇ ਲੋਕਾਂ ਲਈ ਕਈ ਲੋਕ ਪੱਖੀ ਅਤੇ ਵਿਕਾਸ ਪੱਖੀ ਸਕੀਮਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਚੇਅਰਮੈਨਾਂ ਇਹ ਯਕੀਨੀ ਬਣਾਉਣ ਕਿ ਇਹ ਲਾਭ ਜ਼ਮੀਨੀ ਪੱਧਰ 'ਤੇ ਲੋਕਾਂ ਤੱਕ ਪਹੁੰਚਣ। ਭਗਵੰਤ ਮਾਨ ਨੇ....
ਪੀਸੀਏ ਦੇ ਪ੍ਰਧਾਨ ਚਹਿਲ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਹੋਵੇ : ਮਜੀਠੀਆ
ਚੰਡੀਗੜ੍ਹ : ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਬੋਰਡ ਆਫ ਕੰਟਰੋਲ ਫਾਰ ਕ੍ਰਿਕਟ ਇਨ ਇੰਡੀਆ (ਬੀ ਸੀ ਸੀ ਆਈ) ਨੂੰ ਆਖਿਆ ਕਿ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਵੱਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਹਿਲ ਦੇ ਖਿਲਾਫ ਲਗਾਏ ਗਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਡੂੰਘਾਈ ਨਾਲ ਨਿਰਪੱਖ ਜਾਂ ਸੀ ਬੀ ਆਈ ਜਾਂਚ ਕਰਵਾਈ ਜਾਵੇ। ਬੀ ਸੀ ਸੀ ਆਈ ਦੇ ਪ੍ਰਧਾਨ ਸ੍ਰੀ ਸੌਰਵ ਗਾਂਗੁਲੀ ਤੇ ਸਕੱਤਰ ਸ੍ਰੀ ਜੈ ਸ਼ਾਹ ਨੂੰ ਲਿਖੇ ਵੱਖੋ ਵੱਖ ਪੱਤਰਾਂ ਵਿਚ ਸਾਬਕਾ ਮੰਤਰੀ ਨੇ....
ਦੀਵਾਲੀ ਦੀ ਰਾਤ 8 ਤੋਂ 10 ਵਜੇ ਤੱਕ ਦੋ ਘੰਟੇ ਹੀ ਪਟਾਕੇ ਚਲਾਏ ਜਾ ਸਕਣਗੇ : ਮੀਤ ਹੇਅਰ
ਚੰਡੀਗੜ੍ਹ : ਚੌਗਿਰਦੇ ਦੀ ਸਾਂਭ ਸੰਭਾਲ ਅਤੇ ਦੀਵਾਲੀ ਸਮੇਤ ਤਿਉਹਾਰਾਂ ਮੌਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਮਾਣਯੋਗ ਸੁਪਰੀਮ ਕੋਰਟ ਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਸਾਇਤਾਂ ਦੀ ਰੌਸ਼ਨੀ ਵਿੱਚ ਵਾਤਾਵਰਣ, ਸਾਇੰਸ ਤਕਨਾਲੋਜੀ ਵਿਭਾਗ ਵੱਲੋਂ ਪਟਾਕੇ ਚਲਾਉਣ ਸਮਾਂ ਸੀਮਾ ਸੰਬੰਧੀ ਹਦਾਇਤਾਂ ਜਾਰੀ ਕਰਦਿਆਂ ਇਨ੍ਹਾਂ ਦੀ ਸਖਤੀ ਲਈ ਪਾਲਣਾ ਲਈ ਜ਼ਿਲਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਹਨ। ਅੱਜ ਇੱਥੇ ਜਾਣਕਾਰੀ ਦਿੰਦਿਆਂ ਵਾਤਾਵਰਣ, ਸਾਇੰਸ ਤੇ ਤਕਨਾਲੋਜੀ ਮੰਤਰੀ ਗੁਰਮੀਤ ਸਿੰਘ ਮੀਤ....