ਪੰਜਾਬ

ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਚਾਰ ਕੈਬਨਿਟ ਮੰਤਰੀ ਹਾਰੇ
ਚੰਡੀਗੜ੍ਹ, 04 ਜੂਨ : ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ, ਅੱਜ ਲੋਕ ਸਭਾ ਦੇ ਆਏ ਨਤੀਜਿਆਂ ਵਿੱਚ ਜਿੱਥੇ ਆਮ ਆਦਮੀ ਪਾਰਟੀ ਨੂੰ ਤਿੰਨ ਸੀਟਾਂ ਨੂੰ ਮਿਲ ਸਕੀਆਂ ਹਨ, ਉੱਥੇ 10 ਸੀਟਾਂ ਦਾ ਵੱਡਾ ਨੁਕਸਾਨ ਝੱਲਣਾ ਪਿਆ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 13-0 ਸੀਟਾਂ ਦਾ ਦਾਅਵਾ ਕੀਤਾ ਜਾਂਦਾ ਸੀ, ਉੱਥੇ ਕੈਬਨਿਟ ਮੰਤਰੀ ਮੀਤ ਹੇਅਰ ਨੂੰ ਛੱਡਕੇ ਚਾਰ ਕੈਬਨਿਟ ਮੰਤਰੀ ਵੱਡੇ ਮਾਰਜਨ ਨਾਲ ਹਾਰ ਗਏ ਹਨ। ਜਿੰਨ੍ਹਾਂ ਵਿੱਚ ਲਾਲਜੀਤ ਭੁੱਲਰ ਖਡੂਰ ਸਾਹਿਬ....
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਵਨੀਤ ਸਿੰਘ ਬਿੱਟੂ ਨੂੰ 20 ਹਜ਼ਾਰ 942 ਵੋਟਾਂ ਨਾਲ ਹਰਾਇਆ 
ਚੰਡੀਗੜ੍ਹ, 04 ਜੂਨ : ਪੰਜਾਬ ਦੇ ਲੁਧਿਆਣਾ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ। ਇੱਥੇ ਕਾਂਗਰਸ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕੁੱਲ 3,22,224 ਵੋਟਾਂ ਮਿਲੀਆਂ ਹਨ | ਰਾਜਾ ਵੜਿੰਗ ਨੇ 20 ਹਜ਼ਾਰ 942 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਭਾਜਪਾ ਦੇ ਰਵਨੀਤ ਸਿੰਘ ਬਿੱਟੂ ਨੂੰ 3,01,282 ਵੋਟਾਂ ਮਿਲੀਆਂ ਹਨ | ਇਸਦੇ ਨਾਲ ਹੀ ‘ਆਪ’ ਦੇ ਅਸ਼ੋਕ ਪਰਾਸ਼ਰ ਪੱਪੀ ਨੂੰ 237077 ਵੋਟਾਂ ਮਿਲੀਆਂ ਅਤੇ ਤੀਜੇ ਨੰਬਰ ‘ਤੇ ਰਹੇ | ਆਮ ਆਦਮੀ ਪਾਰਟੀ ਦੇ ਮਲਵਿੰਦਰ ਸਿੰਘ ਕੰਗ ਨੇ ਜਿੱਤ ਦਰਜ ਕੀਤੀ....
ਲੋਕ ਸਭਾ ਚੋਣਾਂ 2024 ‘ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ
ਚੰਡੀਗੜ੍ਹ, 04 ਜੂਨ : ਲੋਕ ਸਭਾ ਚੋਣਾਂ 2024 ਦੇ ਨਤੀਜੇ ਆ ਗਏ ਹਨ। ਜੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੀ ਸਭ ਤੋਂ ਪੁਰਾਣੀ ਪਾਰਟੀ ਨੂੰ ਇਸ ਵਾਰ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ ਦੇ 10 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋਈ ਹੈ। ਤੁਹਾਨੂੰ ਦੱਸ ਦਈਏ ਕਿ ਖਡੂਰ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਅਨੰਦਪੁਰ ਸਾਹਿਬ, ਸੰਗਰੂਰ, ਜਲੰਧਰ, ਪਟਿਆਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ ਤੋਂ ਅਕਾਲੀ ਦਲ ਦੇ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋਈ ਹੈ। ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਨਤੀਜੇ....
ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ 'ਤੇ ਘਿਰੀ ਪੰਜਾਬ ਸਰਕਾਰ, ਹਾਈਕੋਰਟ ਨੇ ਮੰਗਿਆ ਜਵਾਬ
ਚੰਡੀਗੜ੍ਹ, 3 ਜੂਨ : ਰੈਲੀਆਂ ਵਿੱਚ ਸਰਕਾਰੀ ਬੱਸਾਂ ਦੀ ਦੁਰਵਰਤੋਂ ਦੇ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਅਦਾਲਤ ਨੇ ਸਰਕਾਰ ਨੂੰ 21 ਅਗਸਤ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਮਾਨਿਕ ਗੋਇਲ ਦੀ ਤਰਫੋਂ ਇਸ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਉਨ੍ਹਾਂ ਕਿਹਾ ਕਿ ਜਦੋਂ ਵੀ ਸਰਕਾਰ ਵੱਲੋਂ ਰੈਲੀਆਂ ਆਦਿ ਕੀਤੀਆਂ ਜਾਂਦੀਆਂ ਹਨ ਤਾਂ ਉਨ੍ਹਾਂ ਵਿੱਚ ਸਰਕਾਰੀ ਬੱਸਾਂ ਦੀ....
ਸਰਹਾਲੀ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕੋ ਪਿੰਡ ਦੇ ਦੋ ਵਿਅਕਤੀਆਂ ਦੀ ਮੌਤ 
ਤਰਨਤਾਰਨ, 3 ਮਈ : ਸਥਾਨਕ ਸ਼ਹਿਰ ਦੇ ਕਸਬਾ ਸਰਹਾਲੀ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਮੋਟਰਸਾਈਕਲਾਂ ਦੀ ਸਿੱਧੀ ਟੱਕਰ ਹੋ ਜਾਣ ਕਾਰਨ ਦੋਵੇਂ ਮੋਟਰਸਾਈਕਲਾਂ ਦਾ ਚਾਲਕਾਂ ਦੀ ਮੌਤ ਹੋ ਗਈ। ਦੋਵੇਂ ਮੋਟਰਸਾਈਕਲ ਚਾਲਕ ਪਿੰਡ ਖਾਰਾ ਦੇ ਵਸਨੀਕ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਬਜੀਤ ਕੌਰ ਖਾਰਾ ਨੇ ਦੱਸਿਆ ਕਿ ਉਸਦਾ ਪਤੀ ਇੰਦਰਪਾਲ ਸਿੰਘ, ਜੋ ਮੋਟਰਸਾਈਕਲ ਤੇ ਸਵਾਰ ਹੋ ਕੇ ਘਰੇਲੂ ਸਮਾਨ ਖ੍ਰੀਦਣ ਕੇ ਪਿੰਡ ਨੂੰ ਵਾਪਸ ਆ ਰਿਹਾ....
ਹਾੜੀ ਸੀਜਨ ਦੌਰਾਨ 132.11 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ : ਹਰਚੰਦ ਸਿੰਘ ਬਰਸਟ
ਪਿਛਲੇ ਸਾਲ ਦੇ ਮੁਕਾਬਲੇ ਖਰੀਦ ਵਿੱਚ 5 ਫੀਸਦੀ ਵਾਧਾ ਕੀਤਾ ਗਿਆ ਦਰਜ਼ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ, ਅਧਿਕਾਰੀਆਂ ਦਾ ਕੀਤਾ ਧੰਨਵਾਦ ਚੰਡੀਗੜ੍ਹ. 03 ਜੂਨ : ਹਾੜੀ ਸੀਜਨ 2024-25 ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ 132.11 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦੇ ਕਾਰਜ ਨੂੰ ਨਿਰਵਿਘਨ ਨੇਪਰੇ ਚਾੜ੍ਹਿਆ ਜਾ ਚੁੱਕਾ ਹੈ। ਸੀਜਨ ਦੌਰਾਨ ਮੰਡੀਆਂ ਵਿੱਚ ਕੀਤੇ ਗਏ ਪੁਖਤਾ ਪ੍ਰਬੰਧਾਂ ਸਦਕਾ ਖਰੀਦ ਕਾਰਜਾਂ ਨੂੰ ਸੁੱਚਝੇ ਢੰਗ ਨਾਲ ਚਲਾਇਆ ਜਾ ਸਕਿਆ ਹੈ, ਜਿਸਦੇ ਚਲਦਿਆਂ....
ਪੰਜਾਬ ਭਰ ਵਿੱਚ ਭਲਕੇ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਚੰਡੀਗੜ੍ਹ, 03 ਜੂਨ : ਪੰਜਾਬ ਭਰ ਵਿੱਚ ਭਲਕੇ ਡ੍ਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ। 4 ਜੂਨ ਨੂੰ ਸੂਬੇ ਵਿੱਚ ਲੋਕ ਸਭਾ ਚੋਣਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਰਹੀ ਹੈ ਤਾਂ ਇਸ ਦੌਰਾਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਹੋਟਲ ਜਾਂ ਰੈਸਟੋਰੈਂਟ ਵਿੱਚ ਸ਼ਰਾਬ ਨਹੀਂ ਦਿੱਤੀ ਜਾਵੇਗੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਇਸ ਸਬੰਧੀ ਪਹਿਲਾਂ ਹੀ ਜਾਣਕਾਰੀ ਸਾਂਝੀ ਕੀਤੀ ਜਾ ਚੁੱਕੀ ਹੈ। 4 ਜੂਨ 2024 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ (ਪੂਰਾ ਦਿਨ) ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਕਮਿਸ਼ਨ....
ਪੰਜਾਬ ‘ਚ 10 ਜੂਨ ਨੂੰ ਜਨਤਕ ਛੁੱਟੀ
ਚੰਡੀਗੜ੍ਹ, 03 ਜੂਨ : ਪੰਜਾਬ ‘ਚ 10 ਜੂਨ ਸੋਮਵਾਰ ਨੂੰ ਜਨਤਕ ਛੁੱਟੀ ਰਹੇਗੀ। ਸੂਬੇ ਭਰ ਦੀਆਂ ਸਰਕਾਰੀ ਕਾਰੋਬਾਰੀ ਇਕਾਈਆਂ ਵਿੱਚ ਇਸ ਦਿਨ ਛੁੱਟੀ ਰਹੇਗੀ। ਦਰਅਸਲ 10 ਜੂਨ ਨੂੰ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ। ਪੰਜਾਬ ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਦਿਨ ਨੂੰ ਛੁੱਟੀ ਵਜੋਂ ਘੋਸ਼ਿਤ ਕੀਤਾ ਹੈ।
ਵਿਧਾਇਕ ਅੰਗੁਰਾਲ ਦਾ ਅਸਤੀਫ਼ਾ ਮਨਜ਼ੂਰ, ਵਿਧਾਨ ਸਭਾ ਵੱਲੋਂ ਪੁਸ਼ਟੀ
ਚੰਡੀਗੜ੍ਹ, 3 ਮਈ : ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਵਿਧਾਇਕ ਸ਼ੀਤਲ ਅੰਗੁਰਾਲ ਦਾ ਮਨਜ਼ੂਰ ਕਰ ਲਿਆ ਗਿਆ ਹੈ, ਇਸ ਦੀ ਪੁਸ਼ਟੀ ਵਿਧਾਨ ਸਭਾ ਵੱਲੋਂ ਸਰਕਾਰੀ ਤੌਰ ਤੇ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਉਸ ਦਾ ਵਿਧਾਨ ਸਭਾ ਹਲਕਾ Vacant ਕਰਾਰ ਦੇ ਦਿੱਤਾ ਗਿਆ ਹੈ। ਦੱਸਿਆ ਗਿਆ ਕਿ ਇਹ ਅਸਤੀਫਾ 30 ਮਈ ਨੂੰ ਹੀ ਪ੍ਰਵਾਨ ਕਰ ਲਿਆ ਗਿਆ ਸੀ, ਦੱਸ ਦਈਏ ਕਿ ਅੰਗੁਰਾਲ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਵਾਪਸ ਲੈਣ ਨੂੰ ਲੈ ਕੇ ਵਿਧਾਨ ਸਭਾ ਸਪੀਕਰ ਕੋਲ ਪਹੁੰਚੇ। ਉਨ੍ਹਾਂ ਕਿਹਾ ਕਿ ਦੋ ਮਹੀਨੇ ਪਹਿਲਾਂ....
ਸੂਬੇ ‘ਚ ਤਾਪਮਾਨ ‘ਚ ਆਈ ਗਿਰਾਵਟ, ਮੀਂਹ ਦੀ ਸੰਭਾਵਨਾ, ਆਰੇਂਜ ਅਲਰਟ ਜਾਰੀ
ਚੰਡੀਗੜ੍ਹ, 3 ਜੂਨ : ਸੂਬੇ ਵਿੱਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਦੇ ਬਾਵਜੂਦ ਹੀਟਵੇਵ ਲਗਾਤਾਰ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਪਰ ਤਾਪਮਾਨ ‘ਚ ਗਿਰਾਵਟ ਕਾਰਨ ਲੋਕਾਂ ਨੂੰ ਇਸ ਗਰਮੀ ਤੋਂ ਨਿਸ਼ਚਿਤ ਤੌਰ ‘ਤੇ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ 5 ਜੂਨ ਤੋਂ ਸੂਬੇ ਵਿੱਚ ਗਰਮੀ ਤੋਂ ਹੋਰ ਰਾਹਤ ਦੇ ਆਸਾਰ ਹਨ। ਵੈਸਟਰਨ ਡਿਸਟਰਬੈਂਸ ਜ਼ੋਰ ਫੜੇਗਾ ਅਤੇ ਮੀਂਹ ਦੀ ਸੰਭਾਵਨਾ ਰਹੇਗੀ। ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਪੰਜਾਬ ਦੇ 3 ਜ਼ਿਲ੍ਹਿਆਂ ਮਾਨਸਾ, ਬਰਨਾਲਾ ਅਤੇ ਲੁਧਿਆਣਾ ਵਿੱਚ....
‘ਆਪ’ ਤੋਂ ਬਾਗੀ ਹੋਏ ਸ਼ੀਤਲ ਅੰਗੁਰਾਲ ਦੇ ਅਸਤੀਫਾ ਮਨਜ਼ੂਰ ਨੂੰ ਲੈ ਕੇ ਬਣਿਆ ਸ਼ਸ਼ੋਪੰਜ
ਨਹੀਂ ਹੋਈ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ ਚੰਡੀਗੜ੍ਹ, 3 ਜੂਨ : ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਭਾਜਪਾ ਚ ਸ਼ਾਮਿਲ ਹੋਣ ਵਾਲੇ ਜਲੰਧਰ ਤੋਂ ਵਿਧਾਇਕ ਸੀਤਲ ਅੰਗੁਰਾਲ ਦਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਮਨਜੂਰ ਹੋਣ ਨੂੰ ਲੈ ਕੇ ਸ਼ਸ਼ੋਪੰਜ ਬਣਿਆ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਭਾਜਪਾ ਚ ਸ਼ਾਮਿਲ ਹੋਣ ਸਮੇਂ ਅਸਤੀਫਾ ਦਿੱਤਾ ਸੀ, ਜਿਸ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ....
ਲੋਕ ਸਭਾ ਚੋਣ 2024: ਪੰਜਾਬ ‘ਚ 117 ਕੇਂਦਰਾਂ ‘ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ
ਸਟਰਾਂਗ ਰੂਮਾਂ ਦੀ ਸੁਰੱਖਿਆ ਲਈ ਦੋਹਰੇ ਲਾਕ ਸਿਸਟਮ ਅਤੇ ਸੀ.ਸੀ.ਟੀ.ਵੀ. ਨਿਗਰਾਨੀ ਦੇ ਪੁਖ਼ਤਾ ਪ੍ਰਬੰਧ ਗਿਣਤੀ ਕੇਂਦਰਾਂ ਦੁਆਲੇ ਤਿੰਨ-ਪਰਤੀ ਸੁਰੱਖਿਆ ਕਾਇਮ ਚੰਡੀਗੜ੍ਹ, 3 ਜੂਨ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ, 2024 ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ ਅਤੇ ਵੱਖ-ਵੱਖ ਰਾਜਾਂ ਦੇ ਆਲ ਇੰਡੀਆ ਸਰਵਿਸਿਜ਼ ਤੇ ਸਿਵਲ ਸਰਵਿਸਿਜ਼ ਕਾਡਰ ਦੇ ਕੁੱਲ 64 ਕਾਊਂਟਿੰਗ ਅਬਜ਼ਰਵਰਾਂ ਵੱਲੋਂ ਵੋਟਾਂ ਦੀ ਗਿਣਤੀ ਦੀ ਨਿਗਰਾਨੀ ਕੀਤੀ....
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 62.80 ਫ਼ੀਸਦੀ ਵੋਟਿੰਗ : ਸਿਬਿਨ ਸੀ
ਚੰਡੀਗੜ੍ਹ, 02 ਜੂਨ : ਪੰਜਾਬ ਦੀਆਂ 13 ਲੋਕ ਸਭਾ ਲਈ ਪਈਆਂ ਵੋਟਾਂ ਵਿੱਚ 62.80 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 1 ਜੂਨ ਨੂੰ ਦੇਰ ਰਾਤ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਬਠਿੰਡਾ ਵਿੱਚ ਸਭ ਤੋਂ ਵੱਧ 69.36 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਸਿਬਿਨ ਸੀ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ 56.06 ਫ਼ੀਸਦੀ, ਆਨੰਦਪੁਰ ਸਾਹਿਬ ਵਿੱਚ 61.98 ਫ਼ੀਸਦੀ, ਫਰੀਦਕੋਟ ਵਿੱਚ 63.34 ਫ਼ੀਸਦੀ, ਫਤਿਹਗੜ੍ਹ ਸਾਹਿਬ ਵਿੱਚ 62.53 ਫ਼ੀਸਦੀ, ਫਿਰੋਜ਼ਪੁਰ ਵਿੱਚ 67.02 ਫ਼ੀਸਦੀ....
ਤਰਨਤਾਰਨ ‘ਚ ਵਾਪਰੇ ਭਿਆਨਕ ਸੜਕ ਹਾਦਸਿਆਂ ਵਿੱਚ ਮਾਂ-ਪੁੱਤ ਸਮੇਤ ਤਿੰਨ ਦੀ ਮੌਤ 
ਤਰਨਤਾਰਨ, 02 ਜੂਨ : ਤਰਨਤਾਰਨ ‘ਚ ਦੋ ਵੱਖ ਵੱਖ ਵਾਪਰੇ ਭਿਆਨਕ ਸੜਕ ਹਾਦਸਿਆਂ ਵਿੱਚ ਮਾਂ-ਪੁੱਤ ਸਮੇਤ ਤਿੰਨ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਘਟਨਾਂ ਪਿੰਡ ਘਸੀਟਪੁਰਾ ਦੇ ਨੇੜੇ ਇੱਕ ਸੜਕ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ ਹੋ ਗਈ ਜਦੋਂ ਕਿ ਦੂਜਾ ਹਾਦਸਾ ਪੱਟੀ ਸੜਕ ਵਾਪਰਿਆ ਜਿੱਥੇ ਇੱਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਮੌਕੇ ਤੇ ਪੁੱਜੀ ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰਦਿੱਤੀ ਗਈ ਹੈ। ਇਸ ਸਬੰਧੀ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ....
ਫਤਿਹਗੜ੍ਹ ਸਾਹਿਬ ਵਿਚ ਵਾਪਰਿਆ ਰੇਲ ਹਾਦਸਾ, 51 ਰੇਲ ਗੱਡੀਆਂ ਹੋਈਆਂ ਪ੍ਰਭਾਵਿਤ 
ਫਤਿਹਗੜ੍ਹ ਸਾਹਿਬ, 02 ਜੂਨ : ਫਤਿਹਗੜ੍ਹ ਸਾਹਿਬ ਵਿਚ ਅੱਜ ਸਵੇਰੇ ਲਗਭਗ 4 ਵਜੇ ਰੇਲ ਹਾਦਸਾ ਵਾਪਰਿਆ ਹੈ। ਇਥੇ 2 ਗੱਡੀਆਂ ਦੀ ਟੱਕਰ ਹੋ ਗਈ। ਇਕ ਮਾਲਗੱਡੀ ਦਾ ਇੰਜਣ ਪਲਟ ਗਿਆ ਤੇ ਪੈਸੇਂਜਰ ਗੱਡੀ ਵੀ ਲਪੇਟ ਵਿਚ ਆਈ। ਹਾਦਸੇ ਵਿਚ 2 ਲੋਕੋ ਪਾਇਲਟ ਜ਼ਖਮੀ ਹੋਏ ਜਿਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕੀਤਾ ਗਿਆ। ਜਾਣਕਾਰੀ ਮੁਤਾਬਕ ਹਾਦਸਾ ਮਾਲਗੱਡੀ ਲਈ ਬਣੇ DFCC ਟ੍ਰੈਕ ਦੇ ਨਿਊ ਸਰਹਿੰਦ ਸਟੇਸ਼ਨ ਕੋਲ ਹੋਇਆ। ਇਥੇ ਪਹਿਲਾਂ ਤੋਂ ਕੋਲੇ ਨਾਲ ਲੋਡ 2 ਗੱਡੀਆਂ ਖੜ੍ਹੀਆਂ ਸਨ। ਅੱਜ ਸਵੇਰੇ ਇਕ....