ਪੰਜਾਬ

ਵਿਜੀਲੈਂਸ ਬਿਊਰੋ ਨੇ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ 01 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਦੇ ਕਰਮਚਾਰੀਆਂ ਦੇ ਨਾਂ ਉਪਰ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਪਰਮਜੀਤ ਸਿੰਘ ਉਰਫ਼ ਪੰਮਾ ਵਾਸੀ ਪਿੰਡ ਡਰੋਲੀ ਜ਼ਿਲ੍ਹਾ ਪਟਿਆਲਾ ਅਤੇ ਸਾਹਿਲ ਗੋਇਲ ਵਾਸੀ ਪਟਿਆਲਾ ਵਜੋਂ ਹੋਈ ਹੈ। ਉਕਤ ਮੁਲਜ਼ਮਾਂ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਅਰਨੇਟੂ ਦੇ ਵਸਨੀਕ ਜਗਸੀਰ ਸਿੰਘ ਵੱਲੋਂ ਮੁੱਖ ਮੰਤਰੀ....
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਜਮਾਤ ਦਾ ਨਤੀਜਾ ਐਲਾਨਿਆ, ਕੁੜੀਆਂ ਨੇ ਮਾਰੀ ਬਾਜ਼ੀ, 99.84 ਫੀਸਦੀ ਰਿਹਾ ਨਤੀਜਾ
ਚੰਡੀਗੜ੍ਹ 01 ਅਪ੍ਰੈਲ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 5 ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਪ੍ਰੇਮ ਕੁਮਾਰ ਵੱਲੋਂ ਨਤੀਜੇ ਦਾ ਐਲਾਨ ਕੀਤਾ ਗਿਆ। ਉਨ੍ਹਾਂ ਦੱਸਿਆ ਇਸ ਸਾਲ 5ਵੀਂ ਕਲਾਸ ਵਿੱਚ ਪ੍ਰੀਖਿਆ ਵਿੱਚ ਕੁਲ 306431 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ। ਜਿਸ ਵਿਚੋਂ 305937 ਵਿਦਿਆਰਥੀ ਪਾਸ ਹੋਏ ਹਨ ਤੇ ਇਸ ਨਤੀਜੇ ਦੀ ਪਾਸ ਫ਼ੀਸਦੀ 99.84 ਰਹੀ ਹੈ। PSEB ਕਲਾਸ 5 ਦੇ ਨਤੀਜੇ ਡਾਊਨਲੋਡ ਕਰਨ ਦਾ ਸਿੱਧਾ ਲਿੰਕ 2 ਅਪ੍ਰੈਲ....
ਭਗਵੰਤ ਮਾਨ ਨੇ ਪੰਜਾਬ ’ਚ ਕਾਲੇ ਖੇਤੀ ਕਾਨੂੰਨ ਲਾਗੂ ਕਰਕੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ: ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ, 1 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਥੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਪੋਰੇਟ ਏਜੰਡਾ ਲਾਗੂ ਕਰ ਕੇ ਕਿਸਾਨਾਂ ਦੀ ਜਿਣਸ ਦੀ ਖਰੀਦਾਰੀ ’ਤੇ ਉਹਨਾਂ ਦਾ ਏਕਾਅਧਿਕਾਰ ਕਰਵਾ ਕੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਉਹਨਾਂ ਕਿਹਾ ਕਿ ਕਿਸਾਨਾਂ ਲਈ ਭਗਵੰਤ ਮਾਨ ਭੇਡੂ ਦੇ ਭੇਸ ’ਚ ਭੇੜੀਆ ਸਾਬਤ ਹੋਇਆ ਹੈ। ਉਹਨਾਂ ਕਿਹਾ ਕਿ ਉਹ ਦੇਸ਼ ਦਾ ਪਹਿਲਾ ਅਜਿਹਾ ਮੁੱਖ ਮੰਤਰੀ ਬਣ ਗਿਆ ਹੈ ਜਿਸਨੇ ਤਿੰਨ ਕਾਲੇ ਕਾਨੂੰਨ ਲਾਗੂ ਕੀਤੇ....
ਸਾਬਕਾ ਸੰਸਦ ਮੈਂਬਰ ਡਾ.ਧਰਮਵੀਰ ਗਾਂਧੀ ਕਾਂਗਰਸ ‘ਚ ਸ਼ਾਮਲ
ਚੰਡੀਗੜ੍ਹ, 1 ਅਪ੍ਰੈਲ : ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਡਾ.ਧਰਮਵੀਰ ਗਾਂਧੀ ਅੱਜ ਸੋਮਵਾਰ ਨੂੰ ਕਾਂਗਰਸ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਆਪਣੀ ਨਵਾਂ ਪੰਜਾਬ ਪਾਰਟੀ ਦਾ ਕਾਂਗਰਸ ਵਿੱਚ ਰਲੇਵਾਂ ਕਰ ਦਿੱਤਾ। ਅੱਜ ਪਾਰਟੀ ਦਫ਼ਤਰ ਵਿਖੇ ਡਾ. ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ ਹੋਏ। ਡਾਕਟਰ ਧਰਮਵੀਰ ਗਾਂਧੀ ਨੂੰ ਪਟਿਆਲਾ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ। ਕਾਂਗਰਸ ਦੇ ਕੇਂਦਰੀ ਆਗੂਆਂ ਨੇ ਉਨ੍ਹਾਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਵਾਇਆ। ਦਿਲ ਦੇ ਮਾਹਿਰ ਧਰਮਵੀਰ ਗਾਂਧੀ 2013....
ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਵੱਡੇ ਗਿਰੋਹ ਦਾ ਕੀਤਾ ਪਰਦਾਫਾਸ਼, 9 ਪਿਸਤੌਲਾਂ ਸਮੇਤ 4 ਤਸਕਰ ਗ੍ਰਿਫਤਾਰ
ਚੰਡੀਗੜ੍ਹ, 31 ਮਾਰਚ : ਪੰਜਾਬ ਵਿੱਚ ਅਪਰਾਧ ਅਤੇ ਗੈਂਗਸਟਰਵਾਦ ਉੱਤੇ ਨੱਥ ਪਾਉਣ ਲਈ ਪੰਜਾਬ ਪੁਲਿਸ ਲਗਾਤਾਰ ਜੁਟੀ ਹੋਈ ਹੈ। ਹਾਲ ਹੀ ਵਿੱਚ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ 9 ਗੈਰ-ਕਾਨੂੰਨੀ ਪਿਸਤੌਲਾਂ ਸਮੇਤ 4 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਇਸ....
ਲੋਕਤੰਤਰ ਲਈ ਆਵਾਜ਼ ਬੁਲੰਦ ਕਰਨ ਦੇ ਬਹਾਨੇ ਭ੍ਰਿਸ਼ਟਾਚਾਰ ਦਾ ਸਮਰਥਨ ਕਰ ਰਹੀ ਹੈ ਕਾਂਗਰਸ : ਜਾਖੜ
ਕਿਹਾ, ਕਾਂਗਰਸ ਵੱਲੋਂ ਕੇਜਰੀਵਾਲ ਦੀ ਹਮਾਇਤ ਭਗਵੰਤ ਮਾਨ ਤੋਂ ਆਪਣੇ ਪੰਜਾਬ ਕਾਂਗਰਸ ਦੇ ਆਗੂਆਂ ਦੇ ਅਪਮਾਨ ਕਰਵਾਉਣ ਦਾ ਸਬੂਤ ਸੁਖਪਾਲ ਖਹਿਰਾ ਤੇ ਹੋਰ ਕਾਂਗਰਸੀਆਂ ਨੂੰ ਮਿਲ ਰਹੀਆਂ ਆਪ ਦੀਆਂ ਖੁੱਲੀਆਂ ਧਮਕੀਆਂ ਵਿਚ ਕਾਂਗਰਸ ਦਾ ਸਮਰੱਥਨ ਹਾਸੋਹੀਣਾ ਪੰਜਾਬ ਦੇ ਕਈ ਆਗੂਆਂ ਤੇ ਵਰਕਰਾਂ ਦਾ ਭਾਰਤੀ ਜਨਤਾ ਪਾਰਟੀ ਵਿੱਚ ਸਵਾਗਤ ਚੰਡੀਗੜ੍ਹ, 31 ਮਾਰਚ : ਭਾਜਪਾ ਦੇ ਪੰਜਾਬ ਪ੍ਰਧਾਨ ਨੇ ਕਿਹਾ ਕਿ ਅੱਜ ਜਦ ਕਾਂਗਰਸ ਦੀ ਚੋਟੀ ਦੀ ਲੀਡਰਸਿ਼ਪ ਆਮ ਆਦਮੀ ਪਾਰਟੀ ਨਾਲ ਮੰਚ ਸਾਂਝਾ ਕਰ ਰਹੀ ਹੈ ਤਾਂ ਇਸ ਪਾਰਟੀ ਦਾ....
ਪੁਲਿਸ ਨੇ ਵਿੱਕੀ ਗੌਂਡਰ ਤੇ ਪ੍ਰੇਮਾ ਲਾਹੌਰੀਆ ਗੈਂਗ ਦੇ 4 ਸਾਥੀਆਂ ਨੂੰ ਕੀਤਾ ਗ੍ਰਿਫਤਾਰ, 6 ਨਾਜਾਇਜ਼ ਪਿਸਤੌਲ, 22 ਕਾਰਤੂਸ ਅਤੇ 6 ਮੈਗਜ਼ੀਨ ਬਰਾਮਦ
ਜਲੰਧਰ, 30 ਮਾਰਚ : ਜਲੰਧਰ ਵਿਖੇ ਅਬਾਦਪੁਰਾ ਇਲਾਕੇ ਵਿੱਚ ਸਿਟੀ ਪੁਲਿਸ ਵੱਲੋਂ ਕੀਤੇ ਗਏ ਐਕਾਊਂਟਰ ਦੌਰਾਨ ਕਾਬੂ ਕੀਤੇ 4 ਗੈਂਗਸਟਰਾਂ ਨੂੰ ਲੈਕੇ ਪੁਲਿਸ ਨੇ ਅਜੇ ਵੱਡੇ ਖੁਲਾਸੇ ਕੀਤੇ ਹਨ। ਚਿੰਟੂ ਬਦਮਾਸ਼ ਅਤੇ ਉਸ ਦੇ 3 ਸਾਥੀਆਂ ਦਾ ਸਬੰਧ ਪੁਲਿਸ ਨੇ ਪ੍ਰੇਮਾ ਲਾਹੌਰੀਆ ਅਤੇ ਵਿੱਕੀ ਗੌਂਡਰ ਗੈਂਗ ਨਾਲ ਦੱਸਿਆ ਹੈ। ਮਾਮਲੇ ਸਬੰਧੀ ਜਾਣਕਾਰੀ ਖੁਦ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪੋਸਟ ਜ਼ਰੀਏ ਦਿੱਤੀ। ਜਿਸ ਵਿੱਚ ਉਹਨਾਂ ਲਿਖਿਆ ਕਿ ਅਬਾਦਪੁਰਾ ਵਿਖੇ ਹੋਏ ਐਨਕਾਊਂਟਰ ਵਿੱਚ ਕਾਬੂ....
ਵਿਜੀਲੈਂਸ ਬਿਊਰੋ ਦੀ ਟੀਮ ਨੇ ਮੈਡੀਕਲ ਅਧਿਕਾਰੀ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਫੜਿਆ
ਚੰਡੀਗੜ੍ਹ, 30 ਮਾਰਚ : ਹਰਿਆਣਾ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੇਰ ਸ਼ਾਮ ਫਰੀਦਾਬਾਦ ਵਿਚ ਨਗਰ ਨਿਗਮ ਫਰੀਦਾਬਾਦ ਦਫਤਰ ਵਿਚ ਕੰਮ ਕਰਦੇ ਮੈਡੀਕਲ ਅਧਿਕਾਰੀ ਨੀਤਿਸ਼ ਪਰਵਲ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜਿਆ। ਦੋਸ਼ੀ ਖਿਲਾਫ ਵਿਜੀਲੈਂਸ ਬਿਊਰੋ ਫਰੀਦਾਬਾਦ ਵਿਚ ਐਫਆਈਆਈ ਦਰਜ ਕਰਦੇ ਹੋਏ ਕਾਰਵਾਈ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਵਿਭਾਗ ਦੇ ਬੁਲਾਰੇ ਨੇ ਦਸਿਆ ਕਿ ਹਰਿਆਣਾ ਵਿਜੀਲੈਂਸ ਬਿਊਰੋ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਨੀਤਿਸ਼ ਪਰਵਲ ਵੱਲੋਂ ਸ਼ਿਕਾਇਤਕਰਤਾ ਤੋਂ....
ਪੰਜਾਬ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ : ਮੌਸਮ ਵਿਭਾਗ
ਚੰਡੀਗੜ੍ਹ, 29 ਮਾਰਚ : ਮੌਸਮ ਵਿਭਾਗ ਨੇ ਪੰਜਾਬ ‘ਚ ਸ਼ਨੀਵਾਰ ਅਤੇ ਐਤਵਾਰ ਲਈ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਦੋ ਦਿਨਾਂ ਦੌਰਾਨ ਪੰਜਾਬ ਵਿੱਚ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਗੜੇਮਾਰੀ ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਮਾਹਿਰ ਸ਼ਵਿੰਦਰਾ ਅਨੁਸਾਰ ਮੀਂਹ ਕਾਰਨ ਦਿਨ ਦਾ ਤਾਪਮਾਨ ਤਿੰਨ ਤੋਂ ਚਾਰ ਡਿਗਰੀ ਤੱਕ ਹੇਠਾਂ ਆ ਸਕਦਾ ਹੈ। ਪਰ ਇਸ ਤੋਂ ਬਾਅਦ ਸੋਮਵਾਰ ਤੋਂ ਵੱਧ ਤੋਂ ਵੱਧ....
ਸਿੱਖ ‘ਸਰਬੱਤ ਦਾ ਭਲਾ’ ਮੰਗਣ ਵਾਲੀ ਕੌਮ ਹੈ, ਤਾਲਿਬਾਨ ਅਤੇ ਕੱਟੜਵਾਦੀ ਤਾਕਤਾਂ ਦੇ ਨਾਲ ਸਿੱਖਾਂ ਦਾ ਕੋਈ ਵਾਸਤਾ ਨਹੀਂ : ਜਥੇਦਾਰ ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ, 29 ਮਾਰਚ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਯੂ.ਕੇ. ਵਿਚ ਕੁਝ ਸਕੂਲਾਂ ਦੇ ਧਾਰਮਿਕ ਸਿੱਖਿਆ ਦੇ ਪਾਠਕ੍ਰਮ ਵਿਚ ਤਾਲਿਬਾਨ ਅਤੇ ਕੂ ਕਲੱਕਸ ਕਲੈਨ ਵਰਗੇ ਕੱਟੜਵਾਦੀ ਸਮੂਹਾਂ ਦੇ ਨਾਲ ਸਿੱਖੀ ਸਰੂਪ ਵਾਲੀਆਂ ਤਸਵੀਰਾਂ ਲਾਏ ਜਾਣ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਆਖਿਆ ਕਿ ਸਿੱਖ ‘ਸਰਬੱਤ ਦਾ ਭਲਾ’ ਮੰਗਣ ਵਾਲੀ ਪੂਰੀ ਦੁਨੀਆ ਤੋਂ ਵੱਖਰੀ ਅਤੇ ਨਿਆਰੀ ਕੌਮ ਹਨ ਅਤੇ ਤਾਲਿਬਾਨ ਅਤੇ ਕੂ ਕਲੱਕਸ ਕਲੈਨ ਵਰਗੀਆਂ ਕੱਟੜਵਾਦੀ ਤਾਕਤਾਂ ਦੇ ਨਾਲ....
ਅਮਰੀਕਾ-ਅਧਾਰਤ ਪਵਿਤਰ-ਹੁਸਨਦੀਪ ਗੈਂਗ ਦੀ ਹਮਾਇਤ ਪ੍ਰਾਪਤ ਅਪਰਾਧਿਕ ਨੈੱਟਵਰਕ ਦਾ ਪੁਲਿਸ ਵੱਲੋਂ ਪਰਦਾਫਾਸ਼, ਪਿਸਤੌਲ, ਫਾਰਚੂਨਰ ਕਾਰ ਸਮੇਤ ਗੈਂਗ ਦੇ ਤਿੰਨ ਮੈਂਬਰ ਕਾਬੂ
ਗ੍ਰਿਫ਼ਤਾਰ ਵਿਅਕਤੀ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰੀ ਤੋਂ ਬਚਣ ਲਈ ਮੁਲਜ਼ਮ ਆਪਣੀ ਅਸਲ ਪਛਾਣ ਛੁਪਾ ਕੇ ਰਹਿ ਰਹੇ ਸਨ ਮੋਹਾਲੀ ਮਾਮਲੇ ਦੀ ਅਗਲੇਰੀ ਜਾਂਚ ਜਾਰੀ; ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ: ਡੀਆਈਜੀ ਜੇ ਏਲੈਂਚੇਜ਼ੀਅਨ ਚੰਡੀਗੜ੍ਹ, 29 ਮਾਰਚ : ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ (ਐਸਐਸਓਸੀ) ਮੋਹਾਲੀ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਅਮਰੀਕਾ-ਅਧਾਰਿਤ ਚੌੜਾ ਮਧਰੇ ਗੈਂਗ ਦੇ....
ਸ਼੍ਰੋਮਣੀ ਕਮੇਟੀ ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ
ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਹੈ ਵਿਸ਼ੇਸ਼ ਰਾਸ਼ੀ- ਐਡਵੋਕੇਟ ਧਾਮੀ ਅੰਮ੍ਰਿਤਸਰ, 29 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਹੋਏ ਇਸ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਬਜਟ ਪੇਸ਼ ਕੀਤਾ, ਜਿਸ ਨੂੰ....
ਅਮਲੋਹ ਵਿੱਚ ਭਰਾ ਦਾ ਕਤਲ ਕਰਨ ਵਾਲੇ ਭਰਾ ਤੇ ਪਤਨੀ ਗ੍ਰਿਫ਼ਤਾਰ
ਅਮਲੋਹ, 28 ਮਾਰਚ : ਫ਼ਤਹਿਗੜ੍ਹ ਸਾਹਿਬ ਦੀ ਅਮਲੋਹ ਤਹਿਸੀਲ ਦੇ ਪਿੰਡ ਬੁੱਗਾ ਕਲਾਂ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਆਪਣੇ ਭਰਾ ਦਾ ਕਤਲ ਕਰਨ ਵਾਲੇ ਮੁਲਜ਼ਮ ਨੂੰ ਪੁਲਸ ਨੇ ਪਤਨੀ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਤਨੀ ਨੇ ਵੀ ਇਸ ਕਤਲ ਵਿੱਚ ਉਸ ਦਾ ਸਾਥ ਦਿੱਤਾ। ਇਨ੍ਹਾਂ ਦੀ ਪਛਾਣ ਕੁਲਦੀਪ ਸਿੰਘ ਅਤੇ ਉਸ ਦੀ ਪਤਨੀ ਜਸਵੀਰ ਕੌਰ ਵਾਸੀ ਗਰੀਨ ਪਾਰਕ ਨੇੜੇ ਸਪਰਿੰਗ ਡੇਲ ਸਕੂਲ ਖੰਨਾ ਵਜੋਂ ਹੋਈ ਹੈ। ਐਸਐਸਪੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਕੁਲਦੀਪ ਸਿੰਘ ਖੰਨਾ ’ਚ ਰਹਿੰਦਾ ਹੈ ਅਤੇ ਉਸਦਾ....
ਪੰਜਾਬ 'ਚ ਮੌਸਮ ਨੇ ਲਿਆ ਵੱਡਾ ਬਦਲਾਅ, ਗਰਮੀ ਨੇ ਦਿਖਾਇਆ ਆਪਣਾ ਕਹਿਰ, ਪਾਰਾ 34 ਡਿਗਰੀ ਤੋਂ ਪਾਰ
ਮੌਸਮ ਵਿਭਾਗ ਨੇ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ ਚੰਡੀਗੜ੍ਹ, 28 ਮਾਰਚ : ਸੂਰਜ ਭਗਵਾਨ ਨੇ ਆਪਣਾ ਰੁਦ੍ਰ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਬੁਧ ਹੁਣ ਹੌਲੀ-ਹੌਲੀ ਆਪਣਾ ਰੁਖ ਦਿਖਾਉਣਾ ਸ਼ੁਰੂ ਕਰ ਰਿਹਾ ਹੈ। ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਈ, ਪਰ ਤਾਪਮਾਨ 'ਤੇ ਇਸ ਦਾ ਕੋਈ ਖਾਸ ਅਸਰ ਨਹੀਂ ਪਿਆ। ਬੁੱਧਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਪਟਿਆਲਾ ਦਾ ਸਭ ਤੋਂ ਵੱਧ ਤਾਪਮਾਨ 34.1....
ਸ਼ੰਭੂ ਬਾਰਡਰ ‘ਤੇ ਅਣਪਛਾਤਿਆਂ ਨੇ ਉਤਾਰਿਆ ਬੀਅਰ ਦਾ ਟਰੱਕ, ਕਿਸਾਨਾਂ ‘ਚ ਦਹਿਸ਼ਤ ਦਾ ਮਾਹੌਲ 
ਸ਼ੰਭੂ ਬੋਰਡਰ, 27 ਮਾਰਚ : ਸ਼ੰਭੂ ਬੋਰਡਰ ‘ਤੇ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਡੇਰੇ ਨੇੜ੍ਹੇ ਮੰਗਲਵਾਰ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਬੀਅਰ ਦਾ ਟਰੱਕ ਉਤਾਰ ਦਿੱਤਾ ਗਿਆ। ਜਿਸ ਤੋਂ ਬਾਅਦ ਸਵੇਰੇ ਜਾਗਦੇ ਹੀ ਕਿਸਾਨਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਵਿਰੋਧ ਕਰਨ ਲਈ ਸ਼ੰਭੂ ਸਰਹੱਦ ਨੇ੍ਹਿੇ ਡੇਰੇ ਲਾਏ ਗਏ ਹਨ। ਅੱਜ ਸਵੇਰੇ ਉੱਥੋਂ ਥੋੜ੍ਹੀ....